ਹੇ ਮਾਲਕ! (ਆਖ—) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! (ਤੇਰਾ ਨਾਮ) ਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ । ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ । (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ
You have saved so many devotees, so many humble servants; so many silent sages contemplate You.
ਹੇ ਮਾਲਕ! (ਆਖ—) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! (ਤੇਰਾ ਨਾਮ) ਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ । ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ । (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ
The support of the blind, the wealth of the poor; Nanak has found God, of endless virtues. ||2||2||127||
Raag Bilaaval, Fifth Mehl, Thirteenth House, Partaal:
One Universal Creator God. By The Grace Of The True Guru:
ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ)
O Enticing Lord, I cannot sleep; I sigh. I am adorned with necklaces, gowns, ornaments and make-up.
ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—)
I am sad, sad and depressed.
ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ।
When will You come home? ||1||Pause||
ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—)
I seek the Sanctuary of the happy soul-brides; I place my head upon their feet.
ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ
Unite me with my Beloved.
(ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ।੧।
When will He come to my home? ||1||
(ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ । ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ । ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ ।
Listen, my companions: tell me how to meet Him. Eradicate all egotism, and then you shall find your Beloved Lord within the home of your heart.
(ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ,
Then, in delight, you shall sing the songs of joy and praise.
ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ ।
Meditate on the Lord, the embodiment of bliss.
ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ,
O Nanak, I came to the Lord's Door,
(ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ ।੨।
and then, I found my Beloved. ||2||
ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ,
The Enticing Lord has revealed His form to me,
ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ,
and now, sleep seems sweet to me.
ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ ।
My thirst is totally quenched,
ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ ।
and now, I am absorbed in celestial bliss.
ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ ।
How sweet is the story of my Husband Lord.
ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ ।ਰਹਾਉ ਦੂਜਾ।੧।੧੨੮।
I have found my Beloved, Enticing Lord. ||Second Pause||1||128||
Bilaaval, Fifth Mehl:
ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ ।
My ego is gone; I have obtained the Blessed Vision of the Lord's Darshan.
ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ ।
I am absorbed in my Lord and Master, the help and support of the Saints.
ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ ।੧।ਰਹਾਉ।
Now, I hold tight to His Feet. ||1||Pause||
(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ । ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ ।
My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower.
ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ।੧।
I do not desire any other taste; I seek only the One Lord. ||1||
(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ ।
I have broken away from the others, and I have been released from the Messenger of Death.
ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ ।
O mind, drink in the subtle essence of the Lord; join the Saadh Sangat, the Company of the Holy, and turn away from the world.
ਹੇ ਨਾਨਕ! (ਆਖ—) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ,
There is no other, none other than the Lord.
ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ।੨।੨।੧੨੯।
O Nanak, love the Feet, the Feet of the Lord. ||2||2||129||
Raag Bilaaval, Ninth Mehl, Du-Padas:
One Universal Creator God. By The Grace Of The True Guru:
ਹੇ ਭਾਈ! ਪਰਮਾਤਮਾ ਦੇ ਨਾਮ ਨਾਲ ਸਾਂਝ ਪਾਈ ਰੱਖ, ਇਹ ਨਾਮ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।
The Name of the Lord is the Dispeller of sorrow - realize this.
ਇਸ ਨਾਮ ਨੂੰ ਸਿਮਰਦਿਆਂ ਸਿਮਰਦਿਆਂ ਅਜਾਮਲ ਵਿਕਾਰਾਂ ਤੋਂ ਹਟ ਗਿਆ, ਗਨਿਕਾ ਵਿਕਾਰਾਂ ਤੋਂ ਮੁਕਤ ਹੋ ਗਈ । ਤੂੰ ਭੀ ਆਪਣੇ ਹਿਰਦੇ ਵਿਚ ਉਸ ਹਰਿ-ਨਾਮ ਨਾਲ ਜਾਣ-ਪਛਾਣ ਬਣਾਈ ਰੱਖ ।੧।ਰਹਾਉ।
Remembering Him in meditation, even Ajaamal the robber and Ganikaa the prostitute were liberated; let your soul know this. ||1||Pause||
ਹੇ ਭਾਈ! ਜਦੋਂ ਗਜ ਨੇ ਪਰਮਾਤਮਾ ਦਾ ਨਾਮ ਉਚਾਰਿਆ, ਉਸ ਦੀ ਬਿਪਤਾ ਭੀ ਇਕ ਛਿਨ ਵਿਚ ਹੀ ਦੂਰ ਹੋ ਗਈ ।
The elephant's fear was taken away in an instant, as soon as he chanted the Lord's Name.
ਨਾਰਦ ਦਾ ਕੀਤਾ ਹੋਇਆ ਉਪਦੇਸ਼ ਸੁਣਦਿਆਂ ਬਾਲਕ ਧ੍ਰੂ ਪਰਮਾਤਮਾ ਦੇ ਭਜਨ ਵਿਚ ਮਸਤ ਹੋ ਗਿਆ ।੧।
Listening to Naarad's teachings, the child Dhroo was absorbed in deep meditation. ||1||
(ਹਰਿ-ਨਾਮ ਦੇ ਭਜਨ ਦੀ ਬਰਕਤ ਨਾਲ ਧ੍ਰੂ ਨੇ) ਐਸਾ ਆਤਮਕ ਦਰਜਾ ਪ੍ਰਾਪਤ ਕਰ ਲਿਆ ਜੋ ਸਦਾ ਲਈ ਅਟੱਲ ਤੇ ਅਮਰ ਹੋ ਗਿਆ । ਉਸ ਨੂੰ ਵੇਖ ਕੇ ਦੁਨੀਆ ਹੈਰਾਨ ਹੋ ਰਹੀ ਹੈ ।
He obtained the immovable, eternal state of fearlessness, and all the world was amazed.
ਨਾਨਕ ਆਖਦੇ ਹਨ—ਹੇ ਭਾਈ! ਤੂੰ ਭੀ ਉਸ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝ, ਉਹ ਪਰਮਾਤਮਾ ਆਪਣੇ ਭਗਤਾਂ ਦੀ ਰੱਖਿਆ ਕਰਨ ਵਾਲਾ ਹੈ ।੨।੧।
Says Nanak, the Lord is the Saving Grace and the Protector of His devotees; believe it - He is close to you. ||2||1||
Bilaaval, Ninth Mehl:
ਪਰਮਾਤਮਾ ਦਾ ਨਾਮ (ਸਿਮਰਨ) ਤੋਂ ਬਿਨਾ ਦੁੱਖ ਸਹਾਰਦਾ ਰਹਿੰਦਾ ਹੈ
Without the Name of the Lord, you shall only find pain.
ਹੇ ਭਾਈ! ਗੁਰੂ (ਜੀਵਨ-ਮਾਰਗ ਦੀ) ਇਹ ਡੰੂਘੀ ਗੱਲ ਦੱਸਦਾ ਹੈ, ਕਿ ਪਰਮਾਤਮਾ ਦੀ ਭਗਤੀ ਕਰਨ ਤੋਂ ਬਿਨਾ ਮਨੁੱਖ ਦਾ ਸਹਿਮ ਖ਼ਤਮ ਨਹੀਂ ਹੁੰਦਾ ।੧।ਰਹਾਉ।
Without devotional worship, doubt is not dispelled; the Guru has revealed this secret. ||1||Pause||
ਹੇ ਭਾਈ! ਜੇ ਮਨੁੱਖ ਪਰਮਾਤਮਾ ਦੀ ਸਰਨ ਨਹੀਂ ਪੈਂਦਾ, ਤਾਂ ਉਸ ਦੇ ਤੀਰਥ-ਜਾਤ੍ਰਾ ਕਰਨ ਦਾ ਕੋਈ ਲਾਭ ਨਹੀਂ, ਵਰਤ ਰੱਖਣ ਦਾ ਕੋਈ ਫ਼ਾਇਦਾ ਨਹੀਂ
Of what use are sacred shrines of pilgrimage, if one does not enter the Sanctuary of the Lord?