। ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾ ਦੇਂਦਾ ਹੈ, ਮੈਂ ਸਮਝਦਾ ਹਾਂ ਕਿ ਉਸ ਦੇ ਜੋਗ-ਸਾਧਨ ਅਤੇ ਜੱਗ (ਆਦਿਕ ਕਰਮ ਸਭ) ਵਿਅਰਥ ਹਨ ।੧।
Know that Yoga and sacrificial feasts are fruitless, if one forgets the Praises of God. ||1||
ਹੇ ਨਾਨਕ! ਆਖ—ਜੇਹੜਾ ਮਨੁੱਖ ਅਹੰਕਾਰ ਅਤੇ ਮਾਇਆ ਦਾ ਮੋਹ ਛੱਡ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਜੇਹੜਾ ਮਨੁੱਖ ਇਸ ਕਿਸਮ ਦਾ ਜੀਵਨ ਬਿਤੀਤ ਕਰਨ ਵਾਲਾ ਹੈ,
One who lays aside both pride and attachment, sings the Glorious Praises of the Lord of the Universe.
ਉਹ ਜੀਵਨ-ਮੁਕਤਿ ਅਖਵਾਂਦਾ ਹੈ (ਉਹ ਮਨੁੱਖ ਉਸ ਸ਼੍ਰੇਣੀ ਵਿਚੋਂ ਗਿਣਿਆ ਜਾਂਦਾ ਹੈ, ਜੇਹੜੇ ਇਸ ਜ਼ਿੰਦਗੀ ਵਿਚ ਵਿਕਾਰਾਂ ਦੀ ਪਕੜ ਤੋਂ ਬਚੇ ਰਹਿੰਦੇ ਹਨ) ।੨।
Says Nanak, the mortal who does this is said to be 'jivan mukta' - liberated while yet alive. ||2||2||
Bilaaval, Ninth Mehl:
ਹੇ ਭਾਈ! ਇਹ ਗੱਲ ਪੱਕੀ ਚੇਤੇ ਰੱਖੋ ਕਿ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦੇ ਨਾਮ ਦਾ ਭਜਨ ਨਹੀਂ ਹੈ
There is no meditation on the Lord within him.
ਉਸ ਮਨੁੱਖ ਨੇ ਆਪਣੀ ਜ਼ਿੰਦਗੀ ਵਿਅਰਥ ਹੀ ਗਵਾ ਲਈ ਹੈ ।੧।ਰਹਾਉ।
That man wastes his life uselessly - keep this in mind. ||1||Pause||
ਹੇ ਭਾਈ! ਜਿਸ ਮਨੁੱਖ ਦਾ ਮਨ ਆਪਣੇ ਵੱਸ ਵਿਚ ਨਹੀਂ ਹੈ, ਉਹ ਭਾਵੇਂ ਤੀਰਥਾਂ ਦੇ ਇਸ਼ਨਾਨ ਕਰਦਾ ਹੈ ਵਰਤ ਭੀ ਰੱਖਦਾ ਹੈ, ਪਰ ਤੁਸੀ (ਇਹ ਤੀਰਥ ਵਰਤ ਆਦਿਕ ਵਾਲਾ) ਉਸ ਦਾ ਧਰਮ ਵਿਅਰਥ ਸਮਝੋ ।
He bathes at sacred shrines of pilgrimage, and adheres to fasts, but he has no control over his mind.
ਮੈਂ ਅਜੇਹੇ ਮਨੁੱਖ ਨੂੰ ਭੀ ਇਹ ਸੱਚੀ ਗੱਲ ਆਖ ਦੇਂਦਾ ਹਾਂ ।੧।
Know that such religion is useless to him. I speak the Truth for his sake. ||1||
ਹੇ ਭਾਈ! ਜਿਵੇਂ ਪੱਥਰ ਪਾਣੀ ਵਿਚ ਰੱਖਿਆ ਹੋਇਆ ਹੋਵੇ, ਉਸ ਨੂੰ ਪਾਣੀ ਵਿੰਨ੍ਹ ਨਹੀਂ ਸਕਦਾ ।
It's like a stone, kept immersed in water; still, the water does not penetrate it.
(ਪਾਣੀ ਉਸ ਉਤੇ ਅਸਰ ਨਹੀਂ ਕਰ ਸਕਦਾ), ਇਹੋ ਜਿਹਾ ਹੀ ਤੁਸੀ ਉਸ ਮਨੁੱਖ ਨੂੰ ਸਮਝੋ ਜੋ ਪ੍ਰਭੂ ਦੀ ਭਗਤੀ ਤੋਂ ਵਾਂਜਿਆਂ ਰਹਿੰਦਾ ਹੈ ।੨।
So, understand it: that mortal being who lacks devotional worship is just like that. ||2||
ਹੇ ਭਾਈ! ਗੁਰੂ ਜ਼ਿੰਦਗੀ ਦਾ ਇਹ ਰਾਜ਼ ਦੱਸਦਾ ਹੈ ਕਿ ਮਨੁੱਖਾ ਜੀਵਨ ਵਿਚ ਇਨਸਾਨ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰ ਸਕਦਾ ਹੈ ।
In this Dark Age of Kali Yuga, liberation comes from the Naam. The Guru has revealed this secret.
ਹੇ ਨਾਨਕ! ਆਖ—ਉਹੀ ਮਨੁੱਖ ਆਦਰ-ਜੋਗ ਹੈ ਜੇਹੜਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩।੩।
Says Nanak, he alone is a great man, who sings the Praises of God. ||3||3||
Bilaaval, Ashtapadees, First Mehl, Tenth House:
One Universal Creator God. By The Grace Of The True Guru:
ਪਰਮਾਤਮਾ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ, ਉਹ ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ,
He dwells close at hand, and sees all,
ਪਰ ਇਹ ਭੇਤ ਕੋਈ ਵਿਰਲਾ ਬੰਦਾ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਰਹਿ ਕੇ ਨਾਮ ਜਪਦਾ ਹੈ ।
but how rare is the Gurmukh who understands this.
ਜਿਤਨਾ ਚਿਰ (ਇਹ) ਡਰ ਪੈਦਾ ਹੋਵੇ (ਕਿ ਉਹ ਹਰ ਵੇਲੇ ਨੇੜੇ ਵੇਖ ਰਿਹਾ ਹੈ) ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ।
Without the Fear of God, there is no devotional worship.
ਜੇਹੜੇ ਬੰਦੇ ਗੁਰੂ ਦੇ ਸ਼ਬਦ ਦੀ ਰਾਹੀਂ (ਨਾਮ-ਰੰਗ ਵਿਚ) ਰੰਗੇ ਜਾਂਦੇ ਹਨ ਉਹਨਾਂ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ ।੧।
Imbued with the Word of the Shabad, eternal peace is attained. ||1||
ਪਰਮਾਤਮਾ ਦਾ ਨਾਮ ਇਕ ਅਜੇਹਾ (ਸ੍ਰੇਸ਼ਟ) ਪਦਾਰਥ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰ ਦੇਂਦਾ ਹੈ ।
Such is the spiritual wisdom, the treasure of the Naam;
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਇਹ ਪਦਾਰਥ) ਹਾਸਲ ਕਰਦਾ ਹੈ, ਉਹ (ਇਸ ਦੇ) ਰਸ ਵਿਚ ਭਿੱਜ ਕੇ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ।੧।ਰਹਾਉ।
obtaining it, the Gurmukhs enjoy the subtle essence of this nectar. ||1||Pause||
(ਜ਼ਬਾਨੀ ਜ਼ਬਾਨੀ ਤਾਂ) ਹਰ ਕੋਈ ਆਖਦਾ ਹੈ (ਕਿ ਮੈਨੂੰ ਪਰਮਾਤਮਾ ਦਾ) ਗਿਆਨ (ਪ੍ਰਾਪਤ ਹੋ ਗਿਆ ਹੈ,) ਗਿਆਨ (ਮਿਲ ਗਿਆ ਹੈ),
Everyone talks about spiritual wisdom and spiritual knowledge.
(ਜਿਉਂ ਜਿਉਂ ਗਿਆਨ ਗਿਆਨ) ਆਖ ਕੇ ਚਰਚਾ ਕਰਦਾ ਹੈ (ਉਸ ਚਰਚਾ ਵਿਚੋਂ) ਕਲੇਸ਼ ਹੀ ਪੈਦਾ ਹੁੰਦਾ ਹੈ ।
Talking, talking, they argue, and suffer.
ਚਰਚਾ ਕਰ ਕੇ (ਅਜੇਹੀ ਆਦਤ ਪੈ ਜਾਂਦੀ ਹੈ ਕਿ) ਚਰਚਾ ਕਰਨ ਤੋਂ ਜੀਵ ਹਟਦਾ ਭੀ ਨਹੀਂ ।
No one can stop talking and discussing it.
(ਪਰ ਚਰਚਾ ਤੋਂ ਕੋਈ ਆਤਮਕ ਆਨੰਦ ਨਹੀਂ ਮਿਲਦਾ, ਕਿਉਂਕਿ) ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਣ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ ।੨।
Without being imbued with the subtle essence, there is no liberation. ||2||
ਪਰਮਾਤਮਾ ਨਾਲ ਡੂੰਘੀ ਸਾਂਝ ਤੇ ਉਸ ਵਿਚ ਸੁਰਤਿ ਦਾ ਟਿਕਾਉ—ਇਹ ਸਭ ਕੁਝ ਗੁਰੂ ਤੋਂ ਹੀ ਮਿਲਦਾ ਹੈ ।
Spiritual wisdom and meditation all come from the Guru.
(ਜਿਸ ਨੂੰ ਮਿਲਦਾ ਹੈ ਉਸ ਦੀ) ਰਹਿਣੀ ਪਵਿਤ੍ਰ ਹੋ ਜਾਂਦੀ ਹੈ ਉਸ ਦੇ ਮਨ ਵਿਚ ਉਹ ਸਦਾ-ਥਿਰ ਪ੍ਰਭੂ ਵੱਸ ਪੈਂਦਾ ਹੈ ।
Through the lifestyle of Truth, the True Lord comes to dwell in the mind.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਗਿਆਨ ਦੀਆਂ ਨਿਰੀਆਂ) ਗੱਲਾਂ ਹੀ ਕਰਦਾ ਹੈ, ਪਰ ਉਸ ਦੀ ਰਹਿਣੀ (ਪਵਿਤ੍ਰ) ਨਹੀਂ ਹੁੰਦੀ ।
The self-willed manmukh talks about it, but does not practice it.
ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਨੂੰ (ਮਾਇਆ ਦੀ ਭਟਕਣ ਤੋਂ ਬਚਣ ਲਈ) ਕੋਈ ਆਸਰਾ ਨਹੀਂ ਮਿਲਦਾ ।੩।
Forgetting the Name, he finds no place of rest. ||3||
ਮਾਇਆ ਨੇ (ਜੀਵਾਂ ਦੇ) ਮਨ ਨੂੰ (ਮੋਹ ਦੇ) ਤੀਰਾਂ ਦੇ ਜਾਲ ਵਿਚ ਬੰਨ੍ਹਿਆ ਹੋਇਆ ਹੈ ।
Maya has caught the mind in the trap of the whirlpool.
(ਭਾਵੇਂ ਪਰਮਾਤਮਾ) ਹਰੇਕ ਸਰੀਰ ਵਿਚ ਮੌਜੂਦ ਹੈ, ਪਰ (ਮਾਇਆ ਦੇ ਮੋਹ ਦਾ) ਜ਼ਹਿਰ ਭੀ ਹਰੇਕ ਦੇ ਅੰਦਰ ਹੀ ਹੈ,
Each and every heart is trapped by this bait of poison and sin.
ਜੋ ਭੀ (ਜਗਤ ਵਿਚ) ਜੰਮਦਾ ਹੈ ਉਹ ਆਤਮਕ ਮੌਤ ਦੇ ਵੱਸ ਵਿਚ ਦਿੱਸ ਰਿਹਾ ਹੈ ।
See that whoever has come, is subject to death.
ਪਰਮਾਤਮਾ ਨੂੰ ਹਿਰਦੇ ਵਿਚ ਯਾਦ ਕਰਨ ਨਾਲ ਹੀ (ਮਨੁੱਖਾ ਜੀਵਨ ਵਿਚ) ਕਰਨ-ਜੋਗ ਕੰਮ ਸਿਰੇ ਚੜ੍ਹਦਾ ਹੈ ।੪।
Your affairs shall be adjusted, if you contemplate the Lord in your heart. ||4||
ਉਹੀ ਮਨੁੱਖ ਗਿਆਨ-ਵਾਨ (ਅਖਵਾ ਸਕਦਾ) ਹੈ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਹੈ ।
He alone is a spiritual teacher, who lovingly focuses his consciousness on the Word of the Shabad.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਹਉਮੈ ਦੇ ਅਧੀਨ ਰਹਿ ਕੇ ਆਪਣੀ ਇੱਜ਼ਤ ਗਵਾਂਦਾ ਹੈ ।
The self-willed, egotistical manmukh loses his honor.
(ਪਰ ਜੀਵ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਆਪਣੀ ਭਗਤੀ (ਜੀਵਾਂ ਪਾਸੋਂ) ਕਰਾਂਦਾ ਹੈ,
The Creator Lord Himself inspires us to His devotional worship.
ਆਪ ਹੀ (ਜੀਵ ਨੂੰ) ਗੁਰੂ ਦੇ ਸਨਮੁਖ ਕਰ ਕੇ ਵਡਿਆਈ ਦੇਂਦਾ ਹੈ ।੫।
He Himself blesses the Gurmukh with glorious greatness. ||5||
(ਸਿਮਰਨ ਤੋਂ ਬਿਨਾ ਮਨੁੱਖ ਦੀ ਉਮਰ) ਇਕ ਹਨੇਰੀ ਰਾਤ ਹੈ, ਪਰਮਾਤਮਾ ਦੀ ਜੋਤਿ ਦੇ ਪਰਗਟ ਹੋਣ ਨਾਲ ਹੀ ਇਹ ਰੌਸ਼ਨ ਹੋ ਸਕਦੀ ਹੈ ।
The life-night is dark, while the Divine Light is immaculate.
ਨਾਮ ਤੋਂ ਵਾਂਜੇ ਹੋਏ ਬੰਦੇ ਝੂਠੇ ਹਨ ਗੰਦੇ ਹਨ ਤੇ ਭੈੜੀ ਛੂਤ ਵਾਲੇ ਹਨ, (ਭਾਵ, ਹੋਰਨਾਂ ਨੂੰ ਭੀ ਕੁਰਾਹੇ ਪਾ ਦੇਂਦੇ ਹਨ) ।
Those who lack the Naam, the Name of the Lord, are false, filthy and untouchable.
ਵੇਦ ਆਦਿਕ ਹਰੇਕ ਧਰਮ-ਪੁਸਤਕ ਭਗਤੀ ਦੀ ਸਿੱਖਿਆ ਹੀ ਪੁਕਾਰ ਪੁਕਾਰ ਕੇ ਦੱਸਦਾ ਹੈ ।
The Vedas preach sermons of devotional worship.
ਜੋ ਜੋ ਜੀਵ ਇਸ ਸਿੱਖਿਆ ਨੂੰ ਸੁਣ ਸੁਣ ਕੇ ਸਰਧਾ ਲਿਆਉਂਦਾ ਹੈ ਉਹ ਰੱਬੀ ਜੋਤਿ ਨੂੰ (ਹਰ ਥਾਂ) ਵੇਖਦਾ ਹੈ ।੬।
Listening, hearing and believing, one beholds the Divine Light. ||6||
ਸਿਮ੍ਰਿਤੀਆਂ ਸ਼ਾਸਤ੍ਰ ਆਦਿਕ ਧਰਮ-ਪੁਸਤਕ ਭੀ ਨਾਮ ਸਿਮਰਨ ਦੀ ਤਾਕੀਦ ਕਰਦੇ ਹਨ,
The Shaastras and Simritees implant the Naam within.
ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਸਿਮਰਦੇ ਹਨ ਉਹਨਾਂ ਦੇ ਅੰਦਰ ਸ਼ਾਂਤੀ ਪੈਦਾ ਹੁੰਦੀ ਹੈ, ਉਹਨਾਂ ਦੀ ਰਹਿਣੀ ਸ਼੍ਰੇਸ਼ਟ ਹੋ ਜਾਂਦੀ ਹੈ ।
The Gurmukh lives in peace and tranquility, doing deeds of sublime purity.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਜਨਮ ਮਰਨ ਦੇ ਦੁੱਖ ਸਹਾਰਦੇ ਹਨ,
The self-willed manmukh suffers the pains of reincarnation.
ਇਹ ਬੰਧਨ ਤਦੋਂ ਹੀ ਟੁੱਟਦੇ ਹਨ ਜੇ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾਇਆ ਜਾਏ ।੭।
His bonds are broken, enshrining the Name of the One Lord. ||7||
ਜੇਹੜਾ ਬੰਦਾ ਉਸ ਦੇ ਨਾਮ ਨੂੰ (ਆਪਣੇ ਹਿਰਦੇ ਵਿਚ) ਦ੍ਰਿੜ੍ਹ ਕਰਦਾ ਹੈ ਉਸ ਨੂੰ ਸੱਚੀ ਇੱਜ਼ਤ ਮਿਲਦੀ ਹੈ, ਉਸ ਦਾ ਆਦਰ ਹੁੰਦਾ ਹੈ ।
Believing in the Naam, one obtains true honor and adoration.
ਪਰਮਾਤਮਾ ਤੋਂ ਬਿਨਾ ਕੋਈ ਹੋਰ (ਉਸ ਵਰਗਾ) ਨਹੀ।
Who should I see? There is none other than the Lord.
ਉਸ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਉਹੀ ਮੈਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ।
I see, and I say, that He alone is pleasing to my mind.
ਨਾਨਕ ਆਖਦੇ ਹਨ—ਮੈਂ ਹਰ ਥਾਂ ਉਸੇ ਨੂੰ ਵੇਖਦਾ ਹਾਂ, ਉਸ ਤੋਂ ਬਿਨਾ ਉਸ ਵਰਗਾ ਕੋਈ ਹੋਰ ਨਹੀਂ ਹੈ ।੮।੧।
Says Nanak, there is no other at all. ||8||1||