ਜਿਹੜਾ ਮਨੁੱਖ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਹਰਿ-ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ
The True Name is known through the True Word of the Shabad.
 
ਉਸ ਦਾ ਆਪਣਾ-ਆਪ ਪਰਮਾਤਮਾ ਦੇ ਆਪੇ ਵਿਚ ਮਿਲ ਜਾਂਦਾ ਹੈ, (ਉਸ ਦੇ ਅੰਦਰੋਂ) ਅਹੰਕਾਰ ਮੁੱਕ ਜਾਂਦਾ ਹੈ
The Lord Himself meets that one who eradicates egotistical pride.
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਦਾ ਹੀ ਜਪਦਾ ਰਹਿੰਦਾ ਹੈ ।੫।
The Gurmukh chants the Naam, forever and ever. ||5||
 
ਹੇ ਭਾਈ! ਜੇ ਗੁਰੂ ਦੀ ਸਰਨ ਪਏ ਰਹੀਏ, ਤਾਂ (ਅੰਦਰੋਂ) ਮਾਇਆ ਦੇ ਮੋਹ ਵਾਲੀ ਖੋਟੀ ਮਤਿ ਦੂਰ ਹੋ ਜਾਂਦੀ ਹੈ ।
Serving the True Guru, duality and evil-mindedness are taken away.
 
(ਅੰਦਰੋਂ) ਸਾਰੇ ਔਗੁਣ ਕੱਟੇ ਜਾਂਦੇ ਹਨ, ਪਾਪਾਂ ਵਾਲੀ ਮਤਿ ਮੁੱਕ ਜਾਂਦੀ ਹੈ ।
Guilty mistakes are erased, and the sinful intellect is cleansed.
 
(ਵਿਕਾਰਾਂ ਤੋਂ ਬਚੇ ਰਹਿਣ ਦੇ ਕਾਰਨ) ਸਰੀਰ ਸੋਨੇ ਵਰਗਾ ਸੁੱਧ ਰਹਿੰਦਾ ਹੈ, (ਮਨੁੱਖ ਦੀ) ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।੬।
One's body sparkles like gold, and one's light merges into the Light. ||6||
 
ਹੇ ਭਾਈ! ਜੇ ਗੁਰੂ ਮਿਲ ਪਏ, ਤਾਂ (ਲੋਕ ਪਰਲੋਕ ਵਿਚ) ਬੜੀ ਵਡਿਆਈ ਮਿਲਦੀ ਹੈ ।
Meeting with the True Guru, one is blessed with glorious greatness.
 
(ਗੁਰੂ ਮਨੁੱਖ ਦਾ) ਹਰੇਕ ਦੁੱਖ ਕੱਟ ਦੇਂਦਾ ਹੈ, (ਮਨੁੱਖ ਦੇ) ਹਿਰਦੇ ਵਿਚ (ਪਰਮਾਤਮਾ ਦਾ) ਨਾਮ ਵਸਾ ਦੇਂਦਾ ਹੈ ।
Pain is taken away, and the Naam comes to dwell within the heart.
 
(ਪਰਮਾਤਮਾ ਦੇ) ਨਾਮ ਵਿਚ ਰੰਗੀਜ ਕੇ (ਮਨੁੱਖ) ਸਦਾ ਆਤਮਕ ਆਨੰਦ ਮਾਣਦਾ ਰਹਿੰਦਾ ਹੈ ।੭।
Imbued with the Naam, one finds eternal peace. ||7||
 
ਹੇ ਭਾਈ! ਗੁਰੂ ਦੀ ਸਿੱਖਿਆ ਵਿਚ ਪਤੀਜਿਆਂ (ਮਨੁੱਖ ਦਾ) ਆਚਰਨ ਚੰਗਾ ਬਣ ਜਾਂਦਾ ਹੈ,
Obeying the Gur's instructions, one's actions are purified.
 
ਗੁਰੂ ਦੀ ਮਤਿ ਵਿਚ ਮਨ ਮੰਨਿਆਂ ਵਿਕਾਰਾਂ ਵਲੋਂ ਖ਼ਲਾਸੀ ਪਾਣ ਵਾਲਾ ਰਸਤਾ ਲੱਭ ਪੈਂਦਾ ਹੈ ।
Obeying the Guru's Instructions, one finds the state of salvation.
 
ਹੇ ਨਾਨਕ! ਗੁਰੂ ਦੀ ਸਿੱਖਿਆ ਵਿਚ ਪਤੀਜਿਆਂ (ਮਨੁੱਖ) ਆਪਣੇ ਸਾਰੇ ਪਰਵਾਰ ਨੂੰ ਭੀ (ਹਰਿ-ਨਾਮ ਦਾ) ਆਸਰਾ ਦੇਣ-ਜੋਗਾ ਹੋ ਜਾਂਦਾ ਹੈ ।੮।੧।੩।
O Nanak, those who follow the Guru's Teachings are saved, along with their families. ||8||1||3||
 
Bilaaval, Fourth Mehl, Ashtapadees, Eleventh House:
 
One Universal Creator God. By The Grace Of The True Guru:
 
ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ,
One who eliminates his self-centeredness, and eradicates his ego, night and day sings the songs of the Lord's Love.
 
ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੧।
The Gurmukh is inspired, his body is golden, and his light merges into the Light of the Fearless Lord. ||1||
 
ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ ।
I take the Support of the Name of the Lord, Har, Har.
 
ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ ।੧।ਰਹਾਉ।
I cannot live, for a moment, even for an instant, without the Name of the Lord; the Gurmukh reads the Sermon of the Lord, Har, Har. ||1||Pause||
 
ਹੇ ਭਾਈ! (ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕੋ੍ਰਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ ।
In the one house of the body, there are ten gates; night and day, the five thieves break in.
 
(ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ ।੨।
They steal the entire wealth of one's Dharmic faith, but the blind, self-willed manmukh does not know it. ||2||
 
ਹੇ ਭਾਈ! (ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ ।
The fortress of the body is overflowing with gold and jewels; when it is awakened by spiritual wisdom, one enshrines love for the essence of reality.
 
ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ ।੩।
The thieves and robbers hide out in the body; through the Word of the Guru's Shabad, they are arrested and locked up. ||3||
 
ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।
The Name of the Lord, Har, Har, is the boat, and the Word of the Guru's Shabad is the boatman, to carry us across.
 
ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ ।੪।
The Messenger of Death, the tax collector, does not even come close, and no thieves or robbers can plunder you. ||4||
 
ਹੇ ਭਾਈ! (ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ ।
I continuously sing the Glorious Praises of the Lord, day and night; singing the Lord's Praises, I cannot find His limits.
 
ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ ।੫।
The mind of the Gurmukh returns to its own home; it meets the Lord of the Universe, to the beat of the celestial drum. ||5||
 
ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ ।
Gazing upon the Blessed Vision of His Darshan with my eyes, my mind is satisfied; with my ears, I listen to the Guru's Bani, and the Word of His Shabad.
 
(ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ ।੬।
Listening, listening, my soul is softened, delighted by His subtle essence, chanting the Name of the Lord of the Universe. ||6||
 
ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ।
In the grip of the three qualities, they are engrossed in love and attachment to Maya; only as Gurmukh do they find the absolute quality, absorption in bliss.
 
(ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ ।੭।
With a single, impartial eye, look upon all alike, and see God pervading all. ||7||
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ ।
The Light of the Lord's Name permeates all; the Gurmukh knows the unknowable.
 
ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ ।੮।੧।
O Nanak, the Lord has become merciful to the meek; through loving adoration, he merges in the Lord's Name. ||8||1||4||
 
Bilaaval, Fourth Mehl:
 
ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ ।
Meditate on the cool water of the Name of the Lord, Har, Har. Perfume yourself with the fragrant scent of the Lord, the sandalwood tree.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by