ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ । ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧।
Joining the Society of the Saints, I have obtained the supreme status. I am just a castor-oil tree, made fragrant by their association. ||1||
ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ ।
Meditate on the Lord of the Universe, the Master of the world, the Lord of creation.
ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੰੁਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ।੧।ਰਹਾਉ।
Those humble beings who seek the Lord's Sanctuary are saved, like Prahlaad; they are emancipated and merge with the Lord. ||1||Pause||
ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ ।
Of all plants, the sandalwood tree is the most sublime. Everything near the sandalwood tree becomes fragrant like sandalwood.
ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ।੨।
The stubborn, false faithless cynics are dried up; their egotistical pride separates them far from the Lord. ||2||
ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ ।
Only the Creator Lord Himself knows the state and condition of everyone; the Lord Himself makes all the arrangements.
(ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ) । ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦ
One who meets the True Guru is transformed into gold. Whatever is pre-ordained, is not erased by erasing. ||3||
ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ ।
The treasure of jewels is found in the ocean of the Guru's Teachings. The treasure of devotional worship is opened to me.
(ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ।੪।
Focused on the Guru's Feet, faith wells up within me; chanting the Glorious Praises of the Lord, I hunger for more. ||4||
ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ । ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ ।
I am totally detached, continually, continuously meditating on the Lord; chanting the Glorious Praises of the Lord, I express my love for Him.
ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ।੫।
Time and time again, each and every moment and instant, I express it. I cannot find the Lord's limits; He is the farthest of the far. ||5||
ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ ।
The Shaastras, the Vedas and the Puraanas advise righteous actions, and the performance of the six religious rituals.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ।੬।
The hypocritical, self-willed manmukhs are ruined by doubt; in the waves of greed, their boat is heavily loaded, and it sinks. ||6||
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ । (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ ।
So chant the Naam, the Name of the Lord, and through the Naam, find emancipation. The Simritees and Shaastras recommend the Naam.
(ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ । ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।੭।
Eradicating egotism, one becomes pure. The Gurmukh is inspired, and obtains the supreme status. ||7||
ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ । ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ ।
This world, with its colors and forms, is all Yours, O Lord; as You attach us, so do we do our deeds.
ਹੇ ਨਾਨਕ! (ਆਖ—ਹੇ ਪ੍ਰਭੂ!) ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ । ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ।੮।੨।
O Nanak, we are the instruments upon which He plays; as He wills, so is the path we take. ||8||2||5||
Bilaaval, Fourth Mehl:
ਹੇ ਭਾਈ! ਮੈਂ ਗੁਰੂ ਮਹਾ ਪੁਰਖ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ । ਗੁਰੂ ਦੀ ਸਰਨ ਪੈ ਕੇ ਮੈਂ ਉਸ ਅਪਹੁੰਚ ਪ੍ਰਭੂ ਦਾ ਨਾਮ ਸਿਮਰ ਰਿਹਾ ਹਾਂ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ।
The Gurmukh meditates on the Inaccessible, Unfathomable Lord. I am a sacrifice, a sacrifice to the True Guru, the True Primal Being.
ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਰੇਕ ਸੁਆਸ ਵਿਚ ਵਸਾ ਦਿੱਤਾ ਹੈ । ਗੁਰੂ (ਦੇ ਚਰਨਾਂ) ਨੂੰ ਛੁਹ ਕੇ ਪਰਮਾਤਮਾ ਦੇ ਨਾਮ ਵਿਚ ਮੈਂ ਲੀਨ ਰਹਿੰਦਾ ਹਾਂ ।੧।
He has brought the Lord's Name to dwell upon my breath of life; meeting with the True Guru, I am absorbed into the Lord's Name. ||1||
ਹੇ ਭਾਈ! ਮੈਂ ਗੁਰੂ ਦਾ ਪੱਲਾ ਫੜ ਕੇ (ਜੀਵਨ-ਪੰਧ ਤੇ) ਤੁਰਿਆ ਜਾ ਰਿਹਾ ਹਾਂ, ਗੁਰੂ ਦੀ ਮਿਹਰ ਨਾਲ ਮੈਂ ਪਰਮਾਤਮਾ (ਦੇ ਮਹਲ) ਦਾ ਦਰਵਾਜ਼ਾ ਲੱਭ ਲਿਆ ਹੈ ।
The Name of the Lord is the only Support of His humble servants.
(ਗੁਰੂ ਨੇ) ਪਰਮਾਤਮਾ ਦਾ ਨਾਮ (ਮੈਂ) ਦਾਸ (ਦੀ ਜ਼ਿੰਦਗੀ) ਦਾ ਸਹਾਰਾ ਬਣਾ ਦਿੱਤਾ ਹੈ ।੧।ਰਹਾਉ।
I shall live under the protection of the True Guru. By Guru's Grace, I shall attain the Court of the Lord. ||1||Pause||
ਹੇ ਭਾਈ! ਇਹ (ਮਨੁੱਖਾ) ਸਰੀਰ (ਇਕ ਅਜਿਹੀ) ਧਰਤੀ ਹੈ ਜਿਸ ਵਿਚ (ਰੋਜ਼ਾਨਾ ਕੀਤੇ ਜਾ ਰਹੇ) ਕਰਮ (-ਬੀਜ) ਬੀਜੇ ਜਾ ਰਹੇ ਹਨ । (ਜਿਵੇਂ) ਦੁੱਧ ਨੂੰ ਰਿੜਕ ਰਿੜਕ ਕੇ ਮੱਖਣ ਕੱਢ ਲਈਦਾ ਹੈ (ਤਿਵੇਂ,) ਗੁਰੂ ਦੀ ਸਰਨ ਪੈ ਕੇ (ਇਹਨਾਂ ਰੋਜ਼ਾਨਾ ਕੀਤੇ ਜਾ ਰਹੇ ਕਰਮਾਂ ਨੂੰ ਸੋਧ ਸੋਧ ਕੇ ਉੱਚਾ ਆਤਮਕ ਜੀਵਨ ਪ੍ਰਾਪਤ ਕਰ ਲਈਦਾ ਹੈ) ।
This body is the field of karma; the Gurmukhs plow and work it, and harvest the essence.
(ਜਿਸ ਹਿਰਦੇ-ਰੂਪ ਭਾਂਡੇ ਵਿਚ ਗੁਰੂ ਪਰਮਾਤਮਾ ਦਾ) ਮਹਾਨ ਕੀਮਤੀ ਨਾਮ ਪਰਗਟ ਕਰ ਦੇਂਦਾ ਹੈ, ਉਸ (ਹਿਰਦਾ-) ਭਾਂਡੇ ਵਿਚ ਪ੍ਰੇਮ ਆ ਵੱਸਦਾ ਹੈ ।੨।
The priceless jewel of the Naam becomes manifest, and it pours into their vessels of love. ||2||
ਹੇ ਭਾਈ! ਜੇਹੜੇ ਮਨੁੱਖ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਖ਼ਾਸ ਭਗਤ ਬਣ ਜਾਂਦੇ ਹਨ, ਉਹਨਾਂ ਦੇ ਦਾਸਾਂ ਦੇ ਦਾਸਾਂ ਦੇ ਦਾਸ ਬਣ ਕੇ ਰਹਿਣਾ ਚਾਹੀਦਾ ਹੈ ।
Become the slave of the slave of the slave, of that humble being who has become the devotee of the Lord.
ਮੈਂ (ਆਪਣੇ) ਗੁਰੂ ਦੇ ਅੱਗੇ (ਆਪਣਾ) ਮਨ ਭੇਟਾ ਕਰ ਦਿੱਤਾ ਹੈ, ਆਪਣੀ ਅਕਲ ਭੇਟਾ ਕਰ ਦਿੱਤੀ ਹੈ । ਗੁਰੂ ਦੀ ਕਿਰਪਾ ਨਾਲ ਹੀ ਮੈਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।੩।
I dedicate my mind and intellect, and place them in offering before my Guru; by Guru's Grace, I speak the Unspoken. ||3||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, (ਉਹਨਾਂ ਦਾ) ਇਹ ਮਨ (ਮਾਇਆ ਦੀ) ਤ੍ਰਿਸ਼ਨਾ (ਦੀ ਅੱਗ) ਵਿਚ ਸੜਦਾ ਰਹਿੰਦਾ ਹੈ ।
The self-willed manmukhs are engrossed in attachment to Maya; their minds are thirsty, burning with desire.
(ਜਿਸ ਮਨੁੱਖ ਨੇ) ਗੁਰੂ ਦੀ ਸਿੱਖਿਆ ਲੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲੱਭ ਲਿਆ, (ਉਸ ਦੇ ਅੰਦਰੋਂ ਤ੍ਰਿਸ਼ਨਾ ਦੀ) ਅੱਗ ਬੁੱਝ ਗਈ, ਗੁਰੂ ਦੇ ਸ਼ਬਦ ਨੇ ਬੁਝਾ ਦਿੱਤੀ ।੪।
Following the Guru's Teachings, I have obtained the Ambrosial Water of the Naam, and the fire has been put out. The Word of the Guru's Shabad has put it out. ||4||
ਹੇ ਭਾਈ! (ਜਿਸ ਮਨੁੱਖ ਦਾ) ਇਹ ਮਨ ਜਿਧਰ ਗੁਰੂ ਤੋਰਦਾ ਹੈ ਉਧਰ ਤੁਰਦਾ ਰਹਿੰਦਾ ਹੈ, (ਉਸ ਦੇ ਅੰਦਰ) ਸਿਫ਼ਤਿ-ਸਾਲਾਹ ਦੀ ਬਾਣੀ ਦੀ ਰੌ ਦੇ ਇਕ-ਰਸ (ਮਾਨੋ) ਵਾਜੇ ਵੱਜਦੇ ਰਹਿੰਦੇ ਹਨ ।
This mind dances before the True Guru. The unstruck sound current of the Shabad resounds, vibrating the celestial melody.