ਹੇ ਭਾਈ! (ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ । ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ? ।੧।
The pain of my mind is known only to my own mind; who can know the pain of another? ||1||
 
ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ ।
The Lord, the Guru, the Enticer, has enticed my mind.
 
ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ, ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ।੧।ਰਹਾਉ।।
I am stunned and amazed, gazing upon my Guru; I have entered the realm of wonder and bliss. ||1||Pause||
 
ਹੇ ਭਾਈ! (ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ, ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ) ।
I wander around, exploring all lands and foreign countries; within my mind, I have such a great longing to see my God.
 
ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ, ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ।੨।
I sacrifice my mind and body to the Guru, who has shown me the Way, the Path to my Lord God. ||2||
 
ਹੇ ਭਾਈ! (ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ, ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ ।
If only someone would bring me news of God; He seems so sweet to my heart, mind and body.
 
ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ, ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ ।੩।
I would cut off my head and place it under the feet of that one who leads me to meet and unite with my Lord God. ||3||
 
ਹੇ ਸਖੀ! ਆ ਤੁਰ, ਹੇ ਸਖੀ! ਆ ਤੁਰ, ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ, (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ ।
Let us go, O my companions, and understand our God; with the spell of virtue, let us obtain our Lord God.
 
‘ਭਗਤੀ ਨਾਲ ਪਿਆਰ ਕਰਨ ਵਾਲਾ’—ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ, ਉਸ ਦੇ ਦਰ ਤੇ ਡਿੱਗ ਪਈਏ ।੪।
He is called the Lover of His devotees; let us follow in the footsteps of those who seek God's Sanctuary. ||4||
 
ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ, ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ, ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ ।
If the soul-bride adorns herself with compassion and forgiveness, God is pleased, and her mind is illumined with the lamp of the Guru's wisdom.
 
ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ । ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ ।੫।
With happiness and ecstasy, my God enjoys her; I offer each and every bit of my soul to Him. ||5||
 
ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੁੂਰ ਗਹਿਣਾ ਬਣਾ ਲਿਆ ਹੈ ।
I have made the Name of the Lord, Har, Har, my necklace; my mind tinged with devotion is the intricate ornament of crowning glory.
 
ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ, ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ ।੬।
I have spread out my bed of faith in the Lord, Har, Har. I cannot abandon Him - my mind is filled with such a great love for Him. ||6||
 
ਹੇ ਸਹੇਲੀਏ! (ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ, ਤੇ, (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ, ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ, ਬਿਲਕੁਲ ਫੋਕਾ ਬਣ ਜਾਂਦਾ ਹੈ ।
If God says one thing, and the soul-bride does something else, then all her decorations are useless and false.
 
(ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ, ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ ।੭।
She may adorn herself to meet her Husband Lord, but still, only the virtuous soul-bride meets God, and the other's face is spat upon. ||7||
 
ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ, ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ । ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ, ਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ ।
I am Your hand-maiden, O Inaccessible Lord of the Universe; what can I do by myself? I am under Your power.
 
ਹੇ ਨਾਨਕ! (ਆਖ—) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ, ਸਾਨੂੰ ਆਪਣੇ ਚਰਨਾਂ ਵਿਚ ਰੱਖ, ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ ।੮।੫।
Be merciful, Lord, to the meek, and save them; Nanak has entered the Sanctuary of the Lord, and the Guru. ||8||5||8||
 
Bilaaval, Fourth Mehl:
 
ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ ।
My mind and body are filled with love for my Inaccessible Lord and Master. Each and every instant, I am filled with immense faith and devotion.
 
ਹੇ ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ ‘ਪ੍ਰਿਉ ਪ੍ਰਿਉ’ ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ ।੧।
Gazing upon the Guru, my mind's faith is fulfilled, like the song-bird, which cries and cries, until the rain-drop falls into its mouth. ||1||
 
ਹੇ ਸਹੇਲੀਏ! ਆ, ਇਕੱਠੀਆਂ ਬੈਠੀਏ, ਇਕੱਠੀਆਂ ਬੈਠੀਏ, (ਤੇ, ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀਏ ।
Join with me, join with me, O my companions, and teach me the Sermon of the Lord.
 
ਜਿਸ ਉੱਤੇ ਗੁਰੂ ਮਿਹਰ ਕਰਦਾ ਹੈ, ਉਸ ਨੂੰ ਪ੍ਰਭੂ (ਨਾਲ) ਮਿਲਾ ਦੇਂਦਾ ਹੈ । ਉਸ (ਗੁਰੂ) ਅੱਗੇ ਮੇਰਾ ਸਿਰ ਮੁੜ ਮੁੜ ਕੁਰਬਾਨ ਹੁੰਦਾ ਹੈ ।੧।ਰਹਾਉ।
The True Guru has mercifully united me with God. Cutting off my head, and chopping it into pieces, I offer it to Him. ||1||Pause||
 
ਹੇ ਸਹੇਲੀਏ! ਮੇਰੇ ਹਰੇਕ ਰੋਮ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ (ਪ੍ਰਭੂ ਤੋਂ ਵਿਛੋੜੇ ਦੀ) ਪੀੜ ਹੈ, ਪ੍ਰਭੂ ਦਾ ਦਰਸਨ ਕਰਨ ਤੋਂ ਬਿਨਾ ਮੈਨੂੰ ਸ਼ਾਂਤੀ ਨਹੀਂ ਹੁੰਦੀ ।
Each and every hair on my head, and my mind and body, suffer the pains of separation; without seeing my God, I cannot sleep.
 
ਹਕੀਮ (ਮੇਰੀ) ਨਬਜ਼ ਵੇਖ ਕੇ (ਹੀ) ਗ਼ਲਤੀ ਖਾ ਜਾਂਦੇ ਹਨ, ਮੇਰੇ ਹਿਰਦੇ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ, ਤਾਂ ਪ੍ਰਭੂ-ਪਿਆਰ ਦੀ ਪੀੜ ਉਠ ਰਹੀ ਹੈ ।੨।
The doctors and healers look at me, and are perplexed. Within my heart, mind and body, I feel the pain of divine love. ||2||
 
ਹੇ ਸਹੇਲੀਏ! ਜਿਵੇਂ ਕੋਈ ਨਸ਼ਈ ਮਨੁੱਖ ਨਸ਼ੇ ਤੋਂ ਬਿਨਾ ਮਰਨ-ਹਾਕਾ ਹੋ ਜਾਂਦਾ ਹੈ, ਤਿਵੇਂ ਮੈਂ ਪ੍ਰੀਤਮ-ਪ੍ਰਭੂ ਦੇ ਮਿਲਾਪ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦੀ ।
I cannot live for a moment, for even an instant, without my Beloved, like the opium addict who cannot live without opium.
 
ਹੇ ਸਹੇਲੀਏ! ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦੀ ਤਾਂਘ ਹੁੰਦੀ ਹੈ, ਉਹਨਾਂ ਨੂੰ ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ ਚੰਗਾ ਨਹੀਂ ਲੱਗਦਾ ।੩।
Those who thirst for God, do not love any other. Without the Lord, there is no other at all. ||3||
 
ਹੇ ਸਹੇਲੀਏ! ਜੇ ਕੋਈ ਆ ਕੇ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲਾ ਦੇਵੇ, ਤਾਂ ਮੈਂ ਉਸ ਤੋਂ ਸਦਕੇ ਕੁਰਬਾਨ ਜਾਂਦੀ ਹਾਂ ।
If only someone would come and unite me with God; I am devoted, dedicated, a sacrifice to him.
 
ਹੇ ਸਹੇਲੀਏ! ਜਦੋਂ ਸਤਿਗੁਰੂ ਦੀ ਸਰਨ ਪਈਦਾ ਹੈ, ਤਾਂ ਸਤਿਗੁਰੂ ਅਨੇਕਾਂ ਜਨਮਾਂ ਦੇ ਵਿਛੁੜਿਆਂ ਨੂੰ (ਪ੍ਰਭੂ ਨਾਲ) ਮਿਲਾ ਦੇਂਦਾ ਹੈ ।੪।
After being separated from the Lord for countless incarnations, I am re-united with Him, entering the Sanctuary of the True, True, True Guru. ||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by