ਗੁਰੂ ਦੀ ਕਿਰਪਾ ਨਾਲ (ਹੀ ਉਸ ਦਾ ਹਰੇਕ ਸਰੀਰ ਵਿਚ ਦਰਸਨ ਕਰਨ ਦੀ)
I am a sacrifice to one who sees, and inspires others to see Him.
ਉੱਚੀ ਤੋਂ ਉੱਚੀ ਪਦਵੀ ਮੈਂ ਪ੍ਰਾਪਤ ਕਰ ਸਕਦਾ ਹਾਂ ।੧।
By Guru's Grace, I have obtained the supreme status. ||1||
ਜਗਤ ਦੇ ਮਾਲਕ ਪਰਮਾਤਮਾ ਦੇ ਸਿਮਰਨ ਤੋਂ ਬਿਨਾ ਮੈਂ ਹੋਰ ਕੋਈ ਭੀ ਜਾਪ ਨਹੀਂ ਜਪਦਾ ।
Whose Name should I chant, and meditate on, except the Lord of the Universe?
ਗੁਰੂ ਦੇ ਸ਼ਬਦ ਵਿਚ ਜੁੜ ਕੇ (ਪਰਮਾਤਮਾ ਦਾ ਸਿਮਰਨ ਕੀਤਿਆਂ ਪਰਮਾਤਮਾ ਦਾ) ਦਰ-ਘਰ ਦਿੱਸ ਸਕਦਾ ਹੈ (ਪਰਮਾਤਮਾ ਦੇ ਚਰਨਾਂ ਵਿਚ ਟਿਕ ਸਕੀਦਾ ਹੈ, ਇਸ ਵਾਸਤੇ)
Through the Word of the Guru's Shabad, the Mansion of the Lord's Presence is revealed within the home of one's own heart. ||1||Pause||
ਜਿਹੜੇ ਜੀਵ (ਪਰਮਾਤਮਾ ਨੂੰ ਵਿਸਾਰ ਕੇ) ਕਿਸੇ ਹੋਰ ਮੋਹ ਵਿਚ ਫਸੇ ਰਹਿੰਦੇ ਹਨ ਉਹ (ਆਖ਼ਰ) ਪਛੁਤਾਂਦੇ ਹਨ ।
The Second Day: Those who are in love with another, come to regret and repent.
ਉਹ ਜਮਰਾਜ ਦੇ ਦਰ ਤੇ ਬੱਝੇ ਰਹਿੰਦੇ ਹਨ, ਉਹਨਾਂ ਦਾ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ।
The are tied up at Death's door, and continue coming and going.
ਜਗਤ ਵਿਚ ਖ਼ਾਲੀ-ਹੱਥ ਆਉਂਦੇ ਹਨ, ਇਥੋਂ ਖ਼ਾਲੀ-ਹੱਥ ਹੀ ਜਾਂਦੇ ਹਨ (ਭਾਵ, ਸਿਮਰਨ ਸੇਵਾ ਆਦਿਕ ਦੀ ਆਤਮਕ ਰਾਸਿ-ਪੂੰਜੀ ਤਾਂ ਇਕੱਠੀ ਨਾਹ ਕੀਤੀ, ਤੇ ਹੋਰ ਜੋੜਿਆ ਕਮਾਇਆ ਧਨ-ਪਦਾਰਥ ਜਗਤ ਵਿਚ ਹੀ ਰਹਿ ਗਿਆ) ।
What have they brought, and what will they take with them when they go?
ਉਹਨਾਂ ਦੇ ਸਿਰ ਉਤੇ ਆਤਮਕ ਮੌਤ (ਹਰ ਵੇਲੇ ਖੜੀ ਰਹਿੰਦੀ ਹੈ) ਤੇ ਉਹ (ਨਿੱਤ ਇਸ ਆਤਮਕ ਮੌਤ ਦੀਆਂ) ਸੱਟਾਂ ਸਹਾਰਦੇ ਰਹਿੰਦੇ ਹਨ ।
The Messenger of Death looms over their heads, and they endure his beating.
ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਆਤਮਕ ਮੌਤ ਤੋਂ ਬਚ ਨਹੀਂ ਸਕਦਾ ।
Without the Word of the Guru's Shabad, no one finds release.
ਪਖੰਡ ਕੀਤਿਆਂ (ਬਾਹਰੋਂ ਧਾਰਮਿਕ ਭੇਖ ਬਣਾਇਆਂ) ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ ।੨।
Practicing hypocrisy, no one finds liberation. ||2||
ਹੇ ਭਾਈ! (ਪਰਮਾਤਮਾ) ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਇਹ ਬ੍ਰਹਮਾਂਡ ਉਸ ਸਦਾ-ਥਿਰ ਪ੍ਰਭੂ ਨੇ) ਹੁਕਮ ਕਰ ਕੇ (ਆਪ ਹੀ) ਪੈਦਾ ਕੀਤਾ ਹੈ ।
The True Lord Himself created the universe, joining the elements together.
ਇਸ ਬ੍ਰਹਮਾਂਡ ਨੂੰ ਨਾਸ ਕਰ ਕੇ, (ਫਿਰ) ਪੈਦਾ ਕਰ ਕੇ, (ਫਿਰ) ਨਾਸ ਕਰ ਕੇ (ਫਿਰ ਆਪ ਹੀ ਪੈਦਾ ਕਰ ਦੇਂਦਾ ਹੈ) ।
Breaking the cosmic egg, He united, and separated.
ਹੇ ਭਾਈ! (ਇਹ) ਧਰਤੀ (ਅਤੇ) ਆਕਾਸ਼ (ਪਰਮਾਤਮਾ ਨੇ ਜੀਵਾਂ ਦੇ) ਵੱਸਣ ਵਾਸਤੇ ਥਾਂ ਬਣਾਈ ਹੈ ।
He made the earth and the sky into places to live.
(ਪਰਮਾਤਮਾ ਨੇ ਆਪ ਹੀ) ਦਿਨ ਅਤੇ ਰਾਤ ਬਣਾਏ ਹਨ, (ਜੀਵਾਂ ਦੇ ਅੰਦਰ) ਡਰ ਅਤੇ ਪਿਆਰ (ਭੀ ਪਰਮਾਤਮਾ ਨੇ ਆਪ ਹੀ ਪੈਦਾ ਕੀਤੇ ਹਨ) ।
He created day and night, fear and love.
ਹੇ ਭਾਈ! ਜਿਸ (ਪਰਮਾਤਮਾ) ਨੇ (ਸਾਰੇ ਜੀਵ) ਪੈਦਾ ਕੀਤੇ ਹਨ, (ਇਹਨਾਂ ਨੂੰ) ਪੈਦਾ ਕਰ ਕੇ (ਆਪ ਹੀ ਇਹਨਾਂ ਦੀ) ਸੰਭਾਲ ਕਰਨ ਵਾਲਾ ਹੈ ।
The One who created the Creation, also watches over it.
ਹੇ ਭਾਈ! (ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜਾ (ਇਸ ਬ੍ਰਹਮਾਂਡ ਨੂੰ) ਪੈਦਾ ਕਰਨ ਵਾਲਾ ਨਹੀਂ ਹੈ ।੩।
There is no other Creator Lord. ||3||
ਪਰਮਾਤਮਾ ਨੇ ਹੀ ਬ੍ਰਹਮਾ ਵਿਸ਼ਨੂ ਤੇ ਸ਼ਿਵ ਪੈਦਾ ਕੀਤੇ,
The Third Day: He created Brahma, Vishnu and Shiva,
ਪਰਮਾਤਮਾ ਨੇ ਹੀ ਦੇਵੀਆਂ ਦੇਵਤੇ ਆਦਿਕ ਅਨੇਕਾਂ ਹਸਤੀਆਂ ਪੈਦਾ ਕੀਤੀਆਂ ।
the gods, goddesses and various manifestations.
ਦੁਨੀਆ ਨੂੰ ਚਾਨਣ ਦੇਣ ਵਾਲੀਆਂ ਇਤਨੀਆਂ ਹਸਤੀਆਂ ਉਸ ਨੇ ਪੈਦਾ ਕੀਤੀਆਂ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਹੋ ਸਕਦੀ ।
The lights and forms cannot be counted.
ਜਿਸ ਪਰਮਾਤਮਾ ਨੇ (ਇਹ ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ ਉਹ (ਹੀ) ਇਸ ਦੀ ਕਦਰ ਜਾਣਦਾ ਹੈ (ਭਾਵ, ਇਸ ਨਾਲ ਪਿਆਰ ਕਰਦਾ ਹੈ, ਤੇ)
The One who fashioned them, knows their value.
ਇਸ ਵਿਚ ਹਰ ਥਾਂ ਮੌਜੂਦ (ਇਸ ਦੀ ਸੰਭਾਲ ਕਰਦਾ) ਹੈ ।
He evaluates them, and totally pervades them.
ਮੈਂ ਕੀਹ ਦੱਸਾਂ ਕਿ ਕਿਸ ਤੋਂ ਉਹ ਪਰਮਾਤਮਾ ਨੇੜੇ ਹੈ ਤੇ ਕਿਸ ਤੋਂ ਦੂਰ ਹੈ? (ਭਾਵ, ਪਰਮਾਤਮਾ ਨਾਹ ਕਿਸੇ ਤੋਂ ਨੇੜੇ ਤੇ ਨਾਹ ਕਿਸੇ ਤੋਂ ਦੂਰ ਹੈ, ਹਰੇਕ ਵਿਚ ਇਕ-ਸਮਾਨ ਵਿਆਪਕ ਹੈ) ।੪।
Who is close, and who is far away? ||4||
ਪਰਮਾਤਮਾ ਨੇ ਆਪ ਹੀ ਚਾਰ ਵੇਦ ਪੈਦਾ ਕੀਤੇ ਹਨ,
The Fourth Day: He created the four Vedas,
ਆਪ ਹੀ (ਜਗਤ-ਉਤਪੱਤੀ ਦੀਆਂ) ਚਾਰ ਖਾਣਾਂ ਪੈਦਾ ਕੀਤੀਆਂ ਹਨ ਤੇ ਆਪ ਹੀ ਜੀਵਾਂ ਦੀਆਂ ਵਖ ਵਖ ਬੋਲੀਆਂ ਬਣਾ ਦਿੱਤੀਆਂ ਹਨ ।
the four sources of creation, and distinct forms of speech.
ਅਕਾਲ ਪੁਰਖ ਨੇ ਆਪ ਹੀ ਅਠਾਰਾਂ ਪੁਰਾਣ ਛੇ ਸ਼ਾਸਤ੍ਰ ਤੇ (ਮਾਇਆ ਦੇ) ਤਿੰਨ (ਗੁਣ) ਪੈਦਾ ਕੀਤੇ ਹਨ ।
He created the eighteen Puraanas, the six Shaastras and the three qualities.
ਇਸ ਭੇਤ ਨੂੰ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸੂਝ ਬਖ਼ਸ਼ੇ ।
He alone understands, whom the Lord causes to understand.
ਜੋ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮੁਕਾ ਕੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ
One who overcomes the three qualities, dwells in the fourth state.
ਨਾਨਕ ਬੇਨਤੀ ਕਰਦਾ ਹੈ—ਮੈਂ ਉਸ ਮਨੁੱਖ ਦਾ ਦਾਸ ਹਾਂ ਜੋ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮੁਕਾ ਕੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੫।
Prays Nanak, I am his slave. ||5||
ਸਰਬ-ਵਿਆਪਕ (-ਪੁਰਖ) ਪਰਮਾਤਮਾ ਆਪ ਤਾਂ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ਤੇ ਨਿਰਲੇਪ ਹੈ,
The Fifth Day: The five elements are demons.
ਪਰ ਉਸ ਦੇ ਪੈਦਾ ਕੀਤੇ ਹੋਏ ਜਿਹੜੇ ਜੀਵ ਪੰਜ ਤੱਤਾਂ ਵਿਚ ਹੀ ਪਰਵਿਰਤ ਹਨ ਉਹ ਜੀਵਨ-ਜਾਚ ਤੋਂ ਖੁੰਝੇ ਹੋਏ ਹਨ ।
The Lord Himself is unfathomable and detached.
(ਅਜਿਹੇ) ਅਨੇਕਾਂ ਜੀਵ ਭਟਕਣਾ ਦੇ ਕਾਰਨ ਤ੍ਰਿਸ਼ਨਾ-ਅਧੀਨ ਹਨ, ਮਾਇਆ ਦੇ ਮੋਹ ਵਿਚ ਫਸੇ ਹੋਏ ਹਨ ।
Some are gripped by doubt, hunger, emotional attachment and desire.
ਪਰ ਕਈ ਐਸੇ (ਭਾਗਾਂ ਵਾਲੇ) ਹਨ ਜੋ (ਪਰਮਾਤਮਾ ਦੇ ਨਾਮ ਦਾ) ਸੁਆਦ ਚੱਖ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਵਲੋਂ ਰੱਜੇ ਹੋਏ ਹਨ, ਤੇ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਹੋਏ ਹਨ ।
Some taste the sublime essence of the Shabad, and are satisfied.
ਪਰ ਇਕ ਐਸੇ ਹਨ ਜੋ ਆਤਮਕ ਮੌਤ ਸਹੇੜ ਕੇ ਮਿੱਟੀ ਹੋਏ ਪਏ ਹਨ (ਜੀਵਨ ਉੱਕਾ ਹੀ ਗਵਾ ਚੁਕੇ ਹਨ) ।
Some are imbued with the Lord's Love, while some die, and are reduced to dust.
ਇਕ ਐਸੇ ਹਨ ਜੋ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖ ਕੇ ਉਸ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕੇ ਰਹਿੰਦੇ ਹਨ ਉਸ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ ।੬।
Some attain the Court and the Mansion of the True Lord, and behold Him, ever-present. ||6||
ਜਿਹੜਾ ਮਨੁੱਖ ਦੁਨੀਆ ਦੇ ਪਦਾਰਥਾਂ ਦਾ ਹੀ ਪ੍ਰੇਮੀ ਬਣਿਆ ਰਹਿੰਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ ਕਿਤੇ ਭੀ) ਇੱਜ਼ਤ-ਆਦਰ ਨਸੀਬ ਨਹੀਂ ਹੁੰਦਾ ।
The false one has no honor or fame;
ਜਿਸ ਮਨੁੱਖ ਦਾ ਮਨ ਵਿਕਾਰਾਂ ਨਾਲ ਕਾਂ ਵਾਂਗ ਕਾਲਾ ਹੋ ਜਾਏ ਉਹ (ਮਾਇਆ ਵਿਚ ਫਸਿਆ ਰਹਿ ਕੇ) ਕਦੇ ਭੀ ਪਵਿੱਤ੍ਰ ਨਹੀਂ ਹੋ ਸਕਦਾ ।
like the black crow, he never becomes pure.
ਕੋਈ ਪੰਛੀ ਪਿੰਜਰੇ ਵਿਚ ਕੈਦ ਹੋ ਜਾਏ,
He is like the bird, imprisoned in a cage;
ਉਹ ਪਿੰਜਰੇ ਦੀਆਂ ਵਿਰਲਾਂ ਵਿਚ (ਬੇਸ਼ੱਕ) ਪਿਆ ਭਟਕੇ, (ਇਸ ਤਰ੍ਹਾਂ ਪਿੰਜਰੇ ਦੀ) ਕੈਦ ਵਿਚੋਂ ਨਿਕਲ ਨਹੀਂ ਸਕਦਾ,
he paces back and forth behind the bars, but he is not released.
ਤਦੋਂ ਹੀ ਪਿੰਜਰੇ ਵਿਚੋਂ ਆਜ਼ਾਦ ਹੋਵੇਗਾ ਜੇ ਉਸ ਦਾ ਮਾਲਕ ਉਸ ਨੂੰ ਆਜ਼ਾਦੀ ਦੇਵੇ (ਤਿਵੇਂ ਹੀ ਮਾਇਆ ਦੇ ਮੋਹ ਵਿਚ ਕੈਦ ਹੋਏ ਜੀਵ ਨੂੰ ਮਾਲਕ-ਪ੍ਰਭੂ ਆਪ ਹੀ ਖ਼ਲਾਸੀ ਦੇਂਦਾ ਹੈ) ।
He alone is emancipated, whom the Lord and Master emancipates.
ਪ੍ਰਭੂ ਉਸ ਨੂੰ ਗੁਰੂ ਦੀ ਮਤਿ ਵਿਚ ਜੋੜਦਾ ਹੈ, ਆਪਣੀ ਭਗਤੀ ਉਸ ਦੇ ਹਿਰਦੇ ਵਿਚ ਪੱਕੀ ਕਰ ਦੇਂਦਾ ਹੈ ।੭।
He follows the Guru's Teachings, and enshrines devotional worship. ||7||
ਪ੍ਰਭੂ ਨੂੰ ਮਿਲਣ ਵਾਸਤੇ (ਜੋਗੀ ਸੰਨਿਆਸੀ ਆਦਿਕ) ਛੇ ਭੇਖ ਬਣਾਏ ਗਏ,
The Sixth Day: God organized the six systems of Yoga.
ਪਰ ਇਕ-ਰਸ ਸਿਫ਼ਤਿ-ਸਾਲਾਹ ਦਾ ਸ਼ਬਦ (-ਵਾਜਾ ਇਹਨਾਂ ਭੇਖਾਂ ਤੋਂ) ਵੱਖਰਾ ਹੀ ਵੱਜਦਾ ਹੈ (ਪ੍ਰਭਾਵ ਪਾਂਦਾ ਹੈ) ।
The unstruck sound current of the Shabad vibrates of itself.
ਜੇ ਪ੍ਰਭੂ ਨੂੰ (ਕੋਈ ਵਡ-ਭਾਗੀ) ਚੰਗਾ ਲੱਗ ਪਏ, ਤਾਂ ਉਸ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।
If God wills it so, then one is summoned to the Mansion of His Presence.
ਜਦੋਂ ਕੋਈ ਮਨੁੱਖ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ (ਆਪਣੇ ਮਨ ਨੂੰ ਪ੍ਰਭੂ ਦੀ ਯਾਦ ਵਿਚ) ਪ੍ਰੋ ਲਏ, ਤਦੋਂ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਪਾਂਦਾ ਹੈ ।
One who is pierced through by the Shabad, obtains honor.
ਪਰ (ਭੇਖੀ ਸਾਧ) ਧਾਰਮਿਕ ਭੇਖ ਕਰ ਕਰ ਕੇ ਹੀ ਖਪਦੇ ਹਨ ਤੇ (ਤ੍ਰਿਸ਼ਨਾ-ਅੱਗ ਵਿਚ) ਸੜਦੇ ਰਹਿੰਦੇ ਹਨ ।
Those who wear religious robes burn, and are ruined.
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ-ਨਾਮ ਦੇ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ।੮।
Through Truth, the truthful ones merge into the True Lord. ||8||
ਜਿਸ ਮਨੁੱਖ ਦੇ ਅੰਦਰ ਦੂਜਿਆਂ ਦੀ ਸੇਵਾ ਤੇ ਸੰਤੋਖ (ਪਲ੍ਹਰਦੇ) ਹਨ,
The Seventh Day: When the body is imbued with Truth and contentment,
ਜਿਸ ਮਨੁੱਖ ਦੇ ਪੰਜੇ ਗਿਆਨ-ਇੰਦ੍ਰੇ, ਮਨ ਅਤੇ ਬੁੱਧੀ ਪਰਮਾਤਮਾ ਦੇ ਪਵਿੱਤ੍ਰ ਨਾਮ-ਜਲ ਨਾਲ ਭਰਪੂਰ ਹੋ ਜਾਂਦੇ ਹਨ,
the seven seas within are filled with the Immaculate Water.
ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ (ਅੰਤਰ ਆਤਮੇ) ਪਵਿਤ੍ਰ-ਆਚਰਨ-ਰੂਪ ਇਸ਼ਨਾਨ ਕਰਦਾ ਰਹਿੰਦਾ ਹੈ,
Bathing in good conduct, and contemplating the True Lord within the heart,
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਾਰਿਆਂ ਨੂੰ (ਭਾਵ, ਪੰਜੇ ਗਿਆਨ-ਇੰਦ੍ਰਿਆਂ, ਮਨ ਤੇ ਬੁੱਧੀ ਨੂੰ ਵਿਕਾਰਾਂ ਦੇ ਪ੍ਰਭਾਵ ਤੋਂ) ਪਾਰ ਲੰਘਾ ਲੈਂਦਾ ਹੈ ।
one obtains the Word of the Guru's Shabad, and carries everyone across.
ਜਿਸ ਮਨੱੁਖ ਦੇ ਮਨ ਵਿਚ ਸਦਾ-ਥਿਰ ਪ੍ਰਭੂ ਵੱਸਦਾ ਹੈ, ਜਿਸ ਮਨੁੱਖ ਦੀ ਜੀਭ ਉਤੇ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ,
With the True Lord in the mind, and the True Lord lovingly on one's lips,
ਜੋ ਸਦਾ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ, ਸਦਾ-ਥਿਰ ਨਾਮ ਉਸ ਦੇ ਪਾਸ (ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਸ ਰਾਹਦਾਰੀ ਦੇ ਕਾਰਨ (ਉਸ ਦੇ ਰਾਹ ਵਿਚ ਵਿਕਾਰ ਆਦਿਕਾਂ ਦੀ ਕੋਈ) ਰੋਕ ਨਹੀਂ ਪੈਂਦੀ ।੯।
one is blessed with the banner of Truth, and meets with no obstructions. ||9||
ਜਿਹੜਾ ਮਨੁੱਖ (ਜੋਗੀਆਂ ਵਾਲੀਆਂ) ਅੱਠ ਸਿੱਧੀਆਂ ਹਾਸਲ ਕਰਨ ਦੀ ਤਾਂਘ ਰੱਖਣ ਵਾਲੀ ਬੁੱਧੀ ਨੂੰ ਆਪਣੇ ਕਾਬੂ ਵਿਚ ਰੱਖਦਾ ਹੈ (ਭਾਵ, ਜੋ ਮਨੁੱਖ ਸਿੱਧੀਆਂ ਪ੍ਰਾਪਤ ਕਰਨ ਦੀ ਲਾਲਸਾ ਤੋਂ ਉਤਾਂਹ ਰਹਿੰਦਾ ਹੈ),
The Eighth Day: The eight miraculous powers come when one subdues his own mind,
ਜੋ ਪਵਿਤ੍ਰ-ਸਰੂਪ ਸਦਾ-ਥਿਰ ਪ੍ਰਭੂ ਨੂੰ ਉਸ ਦੀ ਮਿਹਰ ਨਾਲ (ਸਦਾ) ਸਿਮਰਦਾ ਹੈ,
and contemplates the True Lord through pure actions.
ਜਿਸ ਦੇ ਹਿਰਦੇ ਵਿਚ ਰਜੋ ਸਤੋ ਅਤੇ ਤਮੋ ਗੁਣ ਦਾ ਅਭਾਵ ਰਹਿੰਦਾ ਹੈ,
Forget the three qualities of wind, water and fire,
ਉਸੇ ਹਿਰਦੇ ਵਿਚ ਨਿਰਲੇਪ ਪਰਮਾਤਮਾ ਵੱਸਦਾ ਹੈ, ਸਦਾ-ਥਿਰ ਪ੍ਰਭੂ-ਨਾਮ ਵੱਸਦਾ ਹੈ ।
and concentrate on the pure True Name.
ਜਿਸ ਮਨੁੱਖ ਦਾ ਮਨ ਉਸ ਅਕਾਲ ਪੁਰਖ ਵਿਚ ਸਦਾ ਲੀਨ ਰਹਿੰਦਾ ਹੈ,
That human who remains lovingly focused on the Lord,
ਨਾਨਕ ਆਖਦਾ ਹੈ, ਉਸ ਨੂੰ ਆਤਮਕ ਮੌਤ ਨਹੀਂ ਖਾਂਦੀ (ਆਤਮਕ ਮੌਤ ਉਸ ਦੇ ਆਤਮਕ ਜੀਵਨ ਨੂੰ ਤਬਾਹ ਨਹੀਂ ਕਰਦੀ) ।੧੦।
prays Nanak, shall not be consumed by death. ||10||
(ਅਸਲ) ਨਾਥ (ਉਹ ਪ੍ਰਭੂ ਹੈ ਜੋ) ਹਰੇਕ ਸਰੀਰ ਵਿਚ ਵਿਆਪਕ ਹੈ, ਜੋ ਮਹਾ ਬਲੀ ਹੈ, ਜੋਗੀਆਂ ਦੇ ਨੌ ਹੀ ਨਾਥ ਤੇ ਧਰਤੀ ਦੇ ਸਾਰੇ ਜੀਵ ਜਿਸ ਦਾ ਨਾਮ ਜਪਦੇ ਹਨ ।
The Ninth Day: The Name is the supreme almighty Master of the nine masters of Yoga, the nine realms of the earth, and each and every heart.