ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਵਿਚ ਲੀਨ ਰਹਿੰਦਾ ਹੈ ਜਿਸ ਦਾ ਨਾਮ ਹੈ ‘ਭਗਤੀ ਨੂੰ ਪਿਆਰ ਕਰਨ ਵਾਲਾ’ ।
The Name of the Lord is the Lover of His devotees; the Gurmukhs attain the Lord.
 
ਹੇ ਭਾਈ! ਜਿਵੇਂ ਮੱਛੀ ਪਾਣੀ ਤੋਂ ਬਿਨਾ ਨਹੀਂ ਰਹਿ ਸਕਦੀ, ਤਿਵੇਂ (ਪਰਮਾਤਮਾ ਵਿਚ ਲੀਨ ਰਹਿਣ ਵਾਲੇ ਮਨੁੱਖ) ਪਰਮਾਤਮਾ (ਦੀ ਯਾਦ) ਤੋਂ ਬਿਨਾ ਨਹੀਂ ਜੀਊ ਸਕਦੇ ।
Without the Name of the Lord, they cannot even live, like the fish without water.
 
ਹੇ ਨਾਨਕ! (ਗੁਰੂ ਦੀ ਰਾਹੀਂ ਜਿਸ ਮਨੁੱਖ ਨੇ) ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਪ੍ਰਭੂ ਨੇ ਉਸ ਦੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ।੪।੧।੩।
Finding the Lord, my life has become fruitful; O Nanak, the Lord God has fulfilled me. ||4||1||3||
 
Bilaaval, Fourth Mehl, Shalok:
 
ਸਲੋਕ । ਹੇ ਭਾਈ! (ਅਸਲ) ਮਿੱਤਰ ਪਰਮਾਤਮਾ ਨੂੰ ਲੱਭ ਲਵੋ । (ਜਿਸ ਦੇ) ਮਨ ਵਿਚ ਉਹ ਆ ਵੱਸਦਾ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲਾ ਹੋ ਜਾਂਦਾ ਹੈ ।
Seek out the Lord God, your only true Friend. He shall dwell in your mind, by great good fortune.
 
ਹੇ ਨਾਨਕ! (ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਪਰਮਾਤਮਾ ਦਾ ਦਰਸਨ ਕਰਾ ਦਿੱਤਾ ਉਸ ਦੀ ਸੁਰਤਿ ਪਰਮਾਤਮਾ ਵਿਚ ਜੁੜ ਗਈ ।੧।
The True Guru shall reveal Him to you; O Nanak, lovingly focus yourself on the Lord. ||1||
 
Chhant:
 
ਹੇ ਸਹੇਲੀਏ! (ਜਿਹੜੀ ਜੀਵ-ਇਸਤ੍ਰੀ) ਆਤਮਕ ਮੌਤ ਲਿਆਉਣ ਵਾਲੀ ਹਉਮੈ ਦੀ ਜ਼ਹਿਰ (ਨਾਲ ਭਰੇ ਹੋਏ ਸਮੁੰਦਰ) ਨੂੰ ਔਖਿਆਈ ਨਾਲ ਲੰਘ ਕੇ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਗੁਰੂ ਦੀ ਸਰਨ) ਆਉਂਦੀ ਹੈ,
The soul-bride has come to ravish and enjoy her Lord God, after eradicating the poison of egotism.
 
ਗੁਰੂ ਦੀ ਮਤਿ ਉੱਤੇ ਤੁਰ ਕੇ ਉਹ (ਆਪਣੇ ਅੰਦਰੋਂ) ਆਪਾ-ਭਾਵ ਮਿਟਾਂਦੀ ਹੈ, (ਤੇ, ਫਿਰ) ਉਸ ਦੀ ਲਗਨ ਪਰਮਾਤਮਾ ਵਿਚ ਲੱਗ ਜਾਂਦੀ ਹੈ ।
Following the Guru's Teachings, she has eliminated her self-conceit; she is lovingly attuned to her Lord, Har, Har.
 
ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ ਨਾਲ ਉਹ (ਵਿਕਾਰਾਂ ਦੇ ਹੱਲਿਆਂ ਵਲੋਂ ਸਦਾ) ਸੁਚੇਤ ਰਹਿੰਦੀ ਹੈ, ਉਸ ਦੇ ਅੰਦਰ ਹਿਰਦਾ-ਕੌਲ-ਫੁੱਲ ਖਿੜ ਪੈਂਦਾ ਹੈ ।
Her heart-lotus deep within has blossomed forth, and through the Guru, spiritual wisdom has been awakened within her.
 
ਹੇ ਦਾਸ ਨਾਨਕ! ਪੂਰੇ ਵੱਡੇ ਭਾਗਾਂ ਨਾਲ ਹੀ ਪ੍ਰਭੂ-ਪਰਮਾਤਮਾ ਮਿਲਦਾ ਹੈ ।੧।
Servant Nanak has found the Lord God, by perfect, great good fortune. ||1||
 
ਹੇ ਭਾਈ! (ਪੂਰੇ ਗੁਰੂ ਦੀ ਰਾਹੀਂ ਜਿਸ ਮਨੁੱਖ ਦੇ) ਮਨ ਵਿਚ ਹਰੀ-ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ, ਹਰਿ-ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ) ਚੜ੍ਹਦੀ ਕਲਾ ਬਣੀ ਰਹਿੰਦੀ ਹੈ ।
The Lord, the Lord God, is pleasing to her mind; the Lord's Name resounds within her.
 
ਪੂਰੇ ਗੁਰੂ ਦੀ ਰਾਹੀਂ ਜਿਸ ਨੂੰ ਪ੍ਰਭੂ ਮਿਲ ਪਿਆ, ਉਹ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।
Through the Perfect Guru, God is obtained; she is lovingly focused on the Lord, Har, Har.
 
(ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਕੱਟਿਆ ਜਾਂਦਾ ਹੈ, (ਉਸ ਦੇ ਅੰਦਰ) ਰੱਬੀ ਜੋਤਿ ਜਗ ਪੈਂਦੀ ਹੈ ।
The darkness of ignorance is dispelled, and the Divine Light radiantly shines forth.
 
ਹੇ ਦਾਸ ਨਾਨਕ! (ਆਖ—) ਉਸ ਮਨੁੱਖ ਲਈ ਪਰਮਾਤਮਾ ਦਾ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲੀਨਤਾ ਬਣੀ ਰਹਿੰਦੀ ਹੈ ।੨।
The Naam, the Name of the Lord, is Nanak's only Support; he merges into the Lord's Name. ||2||
 
ਹੇ ਭਾਈ! ਜਦੋਂ ਕੋਈ (ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗੀ, (ਤਦੋਂ) ਪਿਆਰੇ ਪ੍ਰਭੂ ਨੇ (ਉਸ) ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾ ਲਿਆ,
The soul-bride is ravished and enjoyed by her Beloved Lord God, when the Lord God is pleased with her.
 
(ਉਸ ਜੀਵ-ਇਸਤ੍ਰੀ ਦੀਆਂ) ਅੱਖਾਂ ਨੇ ਪਿਆਰ ਦੀ ਖਿੱਚ ਖਾਧੀ, ਜਿਵੇਂ ਬਿੱਲੀ (ਦੀਆਂ ਅੱਖਾਂ) ਚੂਹੇ ਵਲ (ਖਾਂਦੀਆਂ ਹਨ) ।
My eyes are drawn to His Love, like the cat to the mouse.
 
ਹੇ ਦਾਸ ਨਾਨਕ! ਪੂਰੇ ਗੁਰੂ ਨੇ (ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਨਾਲ ਮਿਲਾ ਦਿੱਤਾ, (ਉਹ ਜੀਵ-ਇਸਤ੍ਰੀ) ਹਰਿ-ਨਾਮ-ਰਸ ਦੇ ਸੁਆਦ ਦੀ ਬਰਕਤਿ ਨਾਲ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈ,
The Perfect Guru has united me with the Lord; I am satisfied by the subtle essence of the Lord.
 
ਹਰਿ-ਨਾਮ ਦੇ ਕਾਰਨ ਉਸ ਦਾ ਹਿਰਦਾ-ਕੌਲ ਖਿੜ ਪੈਂਦਾ ਹੈ, ਉਹ ਸਦਾ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।੩।
Servant Nanak blossoms forth in the Naam, the Name of the Lord; he is lovingly attuned to the Lord, Har, Har. ||3||
 
ਹੇ ਭਾਈ! ਪਰਮਾਤਮਾ ਨੇ (ਮੇਰੇ ਉਤੇ) ਮਿਹਰ ਕੀਤੀ ਹੈ, ਤੇ ਮੈਨੂੰ ਮੂਰਖ ਨੂੰ ਅੰਞਾਣ ਨੂੰ (ਗੁਰੂ ਦੀ ਰਾਹੀਂ ਆਪਣੇ ਚਰਨਾਂ ਵਿਚ) ਜੋੜ ਲਿਆ ।
I am a fool and an idiot, but the Lord showered me with His Mercy, and united me with Himself.
 
(ਮੇਰਾ) ਗੁਰੂ ਸਲਾਹੁਣ-ਜੋਗ ਹੈ, ਗੁਰੂ ਨੂੰ ਸ਼ਾਬਾਸ਼ੇ, ਜਿਸ ਨੇ (ਮੇਰੇ ਅੰਦਰੋਂ) ਹਉਮੈ ਦੂਰ ਕਰ ਦਿੱਤੀ ਹੈ ।
Blessed, blessed is the most wonderful Guru, who has conquered egotism.
 
ਹੇ ਭਾਈ! ਜਿਨ੍ਹਾਂ ਵੱਡੇ ਵਾਗਾਂ ਵਾਲੀਆਂ ਦੀ ਕਿਸਮਤ ਜਾਗਦੀ ਹੈ, ਉਹ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੀਆਂ ਹਨ ।
Very fortunate, of blessed destiny are those, who enshrine the Lord, Har, Har, in their hearts.
 
ਹੇ ਦਾਸ ਨਾਨਕ! (ਤੂੰ ਭੀ) ਪਰਮਾਤਮਾ ਦਾ ਨਾਮ ਸਲਾਹਿਆ ਕਰ, ਨਾਮ ਤੋਂ ਸਦਕੇ ਹੋਇਆ ਕਰ ।੪।੨।੪।
O servant Nanak, praise the Naam, and be a sacrifice to the Naam. ||4||2||4||
 
Bilaaval, Fifth Mehl, Chhant:
 
One Universal Creator God. By The Grace Of The True Guru:
 
ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ ।
The time of rejoicing has come; I sing of my Lord God.
 
ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ ।
I have heard of my Imperishable Husband Lord, and happiness fills my mind.
 
ਵੱਡੀ ਕਿਸਮਤ ਨਾਲ ,ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ ।
My mind is in love with Him; when shall I realize my great good fortune, and meet with my Perfect Husband?
 
ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ । (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ—) ਹੇ ਸਹੇਲੀਏ! ਮੈਨੂੰ ਮਤਿ ਦੇਹਿ,
If only I could meet the Lord of the Universe, and be automatically absorbed into Him; tell me how, O my companions!
 
ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ ।
Day and night, I stand and serve my God; how can I attain Him?
 
ਨਾਨਕ (ਭੀ) ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ।੧।
Prays Nanak, have mercy on me, and attach me to the hem of Your robe, O Lord. ||1||
 
ਹੇ ਭਾਈ! (ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ ।
Joy has come! I have purchased the jewel of the Lord.
 
ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ ।
Searching, the seeker has found the Lord with the Saints.
 
ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ ।
I have met the Beloved Saints, and they have blessed me with their kindness; I contemplate the Unspoken Speech of the Lord.
 
ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ ।
With my consciousness centered, and my mind one-pointed, I meditate on my Lord and Master, with love and affection.
 
ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ । (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ ।
With my palms pressed together, I pray unto God, to bless me with the profit of the Lord's Praise.
 
ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ—ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨।
Prays Nanak, I am Your slave. My God is inaccessible and unfathomable. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by