Shalok, Third Mehl:
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਸਤਿਗੁਰੂ ਦੀ ਰਜ਼ਾ ਵਿਚ ਜੀਵਨ ਬਤੀਤ ਕਰਦੇ ਹਨ ।
He alone knows God, and he alone is a Brahmin, who walks in harmony with the Will of the True Guru.
ਹਉਮੈ (ਦਾ) ਰੋਗ ਦੂਰ ਕਰ ਕੇ ਜਿਨ੍ਹਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਵੱਸਦਾ ਹੈ ਉਹ ਮਨੁੱਖ ਹਨ (ਅਸਲ) ਬ੍ਰਾਹਮਣ ।
One whose heart is filled with the Lord, is freed of egotism and disease.
ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ-ਜੋੜ ਕੇ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ਤੇ ਪਰਮਾਤਮਾ ਦੇ ਗੁਣ (ਆਪਣੇ ਅੰਦਰੋਂ) ਇਕੱਠੇ ਕਰਦੇ ਰਹਿੰਦੇ ਹਨ ।
He chants the Lord's Praises, gathers virtue, and his light merges into the Light.
ਪਰ ਹੇ ਭਾਈ! ਇਸ ਮਨੁੱਖਾ ਜੀਵਨ ਵਿਚ (ਇਹੋ ਜਿਹੇ) ਬ੍ਰਾਹਮਣ ਵਿਰਲੇ ਹੀ ਹੁੰਦੇ ਹਨ ਜੋ ਮਨ ਲਾ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ ।
How rare are those Brahmins who, in this age, come to know God, by lovingly focusing their consciousness on Him.
ਹੇ ਨਾਨਕ! ਜਿਨ੍ਹਾਂ (ਇਹੋ ਜਿਹੇ ਬ੍ਰਾਹਮਣਾਂ) ਉਤੇ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ ।੧।
O Nanak, those who are blessed by the Lord's Glance of Grace, remain lovingly attuned to the Name of the True Lord. ||1||
Third Mehl:
ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ-ਕਮਾਈ ਨਾਹ ਕੀਤੀ, ਜਿਸ ਦਾ ਪਿਆਰ (ਗੁਰੂ ਦੇ) ਸ਼ਬਦ ਵਿਚ ਨਾਹ ਬਣਿਆ ।
One who does not serve the True Guru, and who does not love the Word of the Shabad,
ਅਨੇਕਾਂ ਚਸਕਿਆਂ ਵਲ ਪ੍ਰੇਰਨ ਵਾਲਾ ਬਹੁਤ ਲੰਮਾ ਹਉਮੈ ਦਾ ਰੋਗ ਹੀ ਖੱਟਿਆ;
earns the very painful disease of egotism; he is so very selfish.
ਆਪਣੇ ਮਨ ਦੇ ਹਠ ਦੇ ਆਸਰੇ (ਹੋਰ ਹੋਰ) ਕਰਮ ਕਰਦੇ ਰਹਿਣ ਕਰਕੇ ਉਹ ਮਨੁੱਖ ਮੁੜ ਮੁੜ ਜੂਨਾਂ (ਦੇ ਗੇੜ) ਵਿਚ ਪੈਂਦਾ ਹੈ ।
Acting stubborn-mindedly, he is reincarnated over and over again.
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ (ਪਰ ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਜਿਸ ਨੂੰ (ਪਰਮਾਤਮਾ) ਆਪ ਹੀ (ਗੁਰੂ ਦੇ ਚਰਨਾਂ ਵਿਚ) ਜੋੜਦਾ ਹੈ ।
The birth of the Gurmukh is fruitful and auspicious. The Lord unites him with Himself.
ਹੇ ਨਾਨਕ! ਜਦੋਂ ਮਿਹਰ ਦੀ ਨਿਗਾਹ ਕਰਨ ਵਾਲਾ ਪ੍ਰਭੂ (ਕਿਸੇ ਮਨੁੱਖ ਉਤੇ ਮਿਹਰ ਦੀ) ਨਿਗਾਹ ਕਰਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ-ਧਨ ਪ੍ਰਾਪਤ ਕਰ ਲੈਂਦਾ ਹੈ ।੨।
O Nanak, when the Merciful Lord grants His Mercy, one obtains the wealth of the Naam, the Name of the Lord. ||2||
Pauree:
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਿਚ ਸਾਰੇ ਗੁਣ ਹਨ ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ ।
All glorious greatness is in the Name of the Lord; as Gurmukh, meditate on the Lord.
ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ ।
One obtains all that he asks for, if he keeps his consciousness focused on the Lord.
ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ ।
If he tells the secrets of his soul to the True Guru, then he finds absolute peace.
ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ ।
When the Perfect Guru bestows the Lord's Teachings, then all hunger departs.
ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤਿ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ।੩।
One who is blessed with such pre-ordained destiny, sings the Glorious Praises of the Lord. ||3||
Shalok, Third Mehl:
ਹੇ ਭਾਈ! ਗੁਰੂ ਦੇ ਦਰ ਤੋਂ (ਕਦੇ) ਕੋਈ ਖ਼ਾਲੀ (ਨਿਰਾਸ) ਨਹੀਂ ਗਿਆ, (ਦਰ ਤੇ ਆਏ ਸਾਰਿਆਂ ਨੂੰ) ਪਿਆਰੇ ਪ੍ਰਭੂ ਵਿਚ ਪੂਰਨ ਤੌਰ ਤੇ ਮਿਲਾ ਦੇਂਦਾ ਹੈ ।
No one goes away empty-handed from the True Guru; He unites me in Union with my God.
ਗੁਰੂ ਦਾ ਦੀਦਾਰ ਭੀ ਫਲ ਦੇਣ ਵਾਲਾ ਹੈ, ਜਿਹੋ ਜਿਹੀ ਕਿਸੇ ਦੀ ਭਾਵਨਾ ਹੁੰਦੀ ਹੈ ਉਹੋ ਜਿਹਾ ਉਸ ਨੂੰ ਫਲ ਮਿਲ ਜਾਂਦਾ ਹੈ ।
Fruitful is the Blessed Vision of the Darshan of the True Guru; through it, one obtains whatever fruitful rewards he desires.
ਹੇ ਭਾਈ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ (ਮਾਨੋ) ਜਲ ਹੈ (ਜਿਵੇਂ ਜਲ ਪੀ ਕੇ ਤੇ੍ਰਹ ਮਿਟਾ ਲਈਦੀ ਹੈ, ਤਿਵੇਂ ਸ਼ਬਦ-ਜਲ ਦੀ ਬਰਕਤ ਨਾਲ ਮਨੁੱਖ ਦੇ ਅੰਦਰੋਂ ਮਾਇਆ ਦੀ) ਤੇ੍ਰਹ ਭੁੱਖ ਸਾਰੀ ਮਿਟ ਜਾਂਦੀ ਹੈ ।
The Word of the Guru's Shabad is Ambrosial Nectar. It banishes all hunger and thirst.
(ਗੁਰੂ ਦੇ ਸ਼ਬਦ ਦੀ ਰਾਹੀਂ) ਪਰਮਾਤਮਾ ਦਾ ਨਾਮ-ਰਸ ਪੀ ਕੇ (ਮਨੁੱਖ ਦੇ ਅੰਦਰ) ਸੰਤੋਖ ਪੈਦਾ ਹੁੰਦਾ ਹੈ, ਅਤੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ ।
Drinking in the sublime essence of the Lord brings contentment; the True Lord comes to dwell in the mind.
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਪਿਆਰ-ਅਵਸਥਾ ਵਿਚ ਅੱਪੜਦਾ ਹੈ ਉਸ ਨੂੰ ਦਸੀਂ ਹੀ ਪਾਸੀਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਵਿਆਪਕ ਦਿੱਸਦਾ ਹੈ ।
Meditating on the True Lord, the status of immortality is obtained; the Unstruck Word of the Shabad vibrates and resounds.
ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਸਿਮਰ ਕੇ ਉਸ ਨੂੰ ਐਸਾ ਆਤਮਕ ਦਰਜਾ ਮਿਲ ਜਾਂਦਾ ਹੈ ਜੋ ਕਦੇ ਨਾਸ ਨਹੀਂ ਹੁੰਦਾ, ਉਹ (ਆਪਣੇ ਅੰਦਰ ਸਿਫ਼ਤਿ-ਸਾਲਾਹ ਦੇ) ਇਕ-ਰਸ ਵਾਜੇ ਵਜਾਂਦਾ ਹੈ (ਆਤਮਕ ਜੀਵਨ ਦੇਣ ਵਾਲੀ ਅਵਸਥਾ ਉਸ ਦੇ ਅੰਦਰ ਸਦਾ ਪ੍ਰਬਲ ਰਹਿੰਦੀ ਹੈ) ।
The True Lord is pervading in the ten directions; through the Guru, this is intuitively known.
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਟਿਕਿਆ ਰਹਿੰਦਾ ਹੈ ਉਹ ਮਨੁੱਖ ਕਿਸੇ ਦੇ ਲੁਕਾਏ ਨਹੀਂ ਲੁਕਦੇ (ਕੋਈ ਮਨੁੱਖ ਉਹਨਾਂ ਦੀ ਸੋਭਾ ਨੂੰ ਮਿਟਾ ਨਹੀਂ ਸਕਦਾ) ।੧।
O Nanak, those humble beings who have the Truth deep within, are never hidden, even if others try to hide them. ||1||
Third Mehl:
ਹੇ ਭਾਈ! ਗੁਰੂ ਦੀ ਦੱਸੀ ਕਾਰ ਕੀਤਿਆਂ ਪਰਮਾਤਮਾ ਮਿਲ ਪੈਂਦਾ ਹੈ (ਪਰ ਮਿਲਦਾ ਉਸ ਨੂੰ ਹੈ) ਜਿਸ ਉਤੇ (ਪਰਮਾਤਮਾ) ਮਿਹਰ ਕਰਦਾ ਹੈ ।
Serving the Guru, one finds the Lord, when the Lord blesses him with His Glance of Grace.
(ਗੁਰੂ ਦੀ ਦੱਸੀ ਕਾਰ ਕੀਤਿਆਂ) ਮਨੁੱਖਾਂ ਤੋਂ ਦੇਵਤੇ ਬਣ ਜਾਂਦੇ ਹਨ (ਪਰ ਉਹ ਮਨੁੱਖ ਦੇਵਤਾ ਬਣਦਾ ਹੈ) ਜਿਸ ਨੂੰ ਪ੍ਰਭੂ ਸਦਾ ਕਾਇਮ ਰਹਿਣ ਵਾਲੀ ਭਗਤੀ (ਦੀ ਦਾਤਿ) ਦੇਂਦਾ ਹੈ ।
Human beings become angels, when the Lord blesses them with true devotional worship.
ਗੁਰੂ ਦੇ ਸ਼ਬਦ ਦੀ ਰਾਹੀਂ ਜਿਹੜੇ ਮਨੁੱਖ ਪਵਿੱਤਰ ਜੀਵਨ ਵਾਲੇ ਬਣ ਗਏ, ਪਰਮਾਤਮਾ ਨੇ (ਉਹਨਾਂ ਦੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲਿਆ ।
Conquering egotism, they are blended with the Lord; through the Word of the Guru's Shabad, they are purified.
ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ) ਨਾਮ (ਜਪਣ ਦਾ) ਗੁਣ ਬਖ਼ਸ਼ਦਾ ਹੈ (ਉਹ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿੰਦਾ ਹੈ ।੨।
O Nanak, they remain merged with the Lord; they are blessed with the glorious greatness of the Naam. ||2||
Pauree:
ਹੇ ਭਾਈ! ਗੁਰੂ ਦੇ ਅੰਦਰ (ਪਰਮਾਤਮਾ ਦਾ) ਨਾਮ (ਜਪਣ ਜਪਾਣ) ਦਾ ਵੱਡਾ ਗੁਣ ਹੈ, ਪਰਮਾਤਮਾ ਨੇ ਆਪ (ਇਹ ਗੁਣ ਗੁਰੂ ਵਿਚ) ਵਧਾਇਆ ਹੈ ।
Within the Guru, the True Guru, is the glorious greatness of the Name. The Creator Lord Himself has magnified it.
(ਸਤਿਗੁਰੂ ਦੇ) ਸਾਰੇ ਸਿੱਖ ਸੇਵਕ (ਗੁਰੂ ਦੇ) ਇਸ ਗੁਣ ਨੂੰ ਵੇਖ ਕੇ ਆਤਮਕ ਜੀਵਨ ਹਾਸਲ ਕਰਦੇ ਹਨ, ਉਹਨਾਂ ਨੂੰ (ਗੁਰੂ ਦਾ ਇਹ ਗੁਣ ਆਪਣੇ) ਹਿਰਦੇ ਵਿਚ ਪਿਆਰਾ ਲੱਗਦਾ ਹੈ ।
All His servants and Sikhs live by gazing, gazing upon it. It is pleasing to their hearts deep within.
(ਗੁਰੂ ਦੀ) ਨਿੰਦਾ ਕਰਨ ਵਾਲੇ ਅਤੇ ਭੈੜੇ ਬੰਦੇ (ਸਤਿਗੁਰੂ ਦੀ) ਵਡਿਆਈ ਵੇਖ ਕੇ ਸਹਾਰ ਨਹੀਂ ਸਕਦੇ, ਉਹਨਾਂ ਨੂੰ ਕਿਸੇ ਹੋਰ ਦੀ ਭਲਾਈ ਚੰਗੀ ਨਹੀਂ ਲੱਗਦੀ ।
The slanderers and evil-doers cannot see this glorious greatness; they do not appreciate the goodness of others.
ਪਰ ਜਦੋਂ ਗੁਰੂ ਦਾ ਪਿਆਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਬਣਿਆ ਹੋਇਆ ਹੈ, ਤਾਂ ਕਿਸੇ (ਨਿੰਦਕ ਦੁਸ਼ਟ) ਦੇ ਝਖ ਮਾਰਿਆਂ ਗੁਰੂ ਦਾ ਕੁਝ ਵਿਗੜ ਨਹੀਂ ਸਕਦਾ ।
What can be achieved by anyone babbling? The Guru is in love with the True Lord.
ਜਿਹੜੀ ਗੱਲ ਕਰਤਾਰ ਨੂੰ ਚੰਗੀ ਲੱਗਦੀ ਹੈ ਉਹ ਦਿਨੋਂ ਦਿਨ ਵਧਦੀ ਹੈ (ਤੇ ਨਿੰਦਾ ਕਰਨ ਵਾਲੀ) ਸਾਰੀ ਲੁਕਾਈ ਖਿੱਝ ਖਿੱਝ ਕੇ ਆਤਮਕ ਮੌਤ ਸਹੇੜਦੀ ਹੈ ।੪।
That which is pleasing to the Creator Lord, increases day by day, while all the people babble uselessly. ||4||
Shalok, Third Mehl:
ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ
Cursed are the hopes in the love of duality; they tie the consciousness to love and attachment to Maya.
(ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ ।
One who forsakes the peace of the Lord in exchange for straw, and forgets the Naam, suffers in pain.