ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।
The ignorant self-willed manmukhs are blind. They are born, only to die again, and continue coming and going.
(ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ ।
Their affairs are not resolved, and in the end, they depart, regretting and repenting.
ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ ।
One who is blessed with the Lord's Grace, meets the True Guru; he alone meditates on the Name of the Lord, Har, Har.
ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ । ਹੇ ਦਾਸ ਨਾਨਕ! (ਆਖ—) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧।
Imbued with the Naam, the humble servants of the Lord find a lasting peace; servant Nanak is a sacrifice to them. ||1||
Third Mehl:
ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ ।
Hope and desire entice the world; they entice the whole universe.
ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ ।
Everyone, and all that has been created, is under the domination of Death.
(ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ) ।
By the Hukam of the Lord's Command, Death seizes the mortal; he alone is saved, whom the Creator Lord forgives.
ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ,
O Nanak, by Guru's Grace, this mortal swims across, if he abandons his ego.
ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ ।੨।
Conquer hope and desire, and remain unattached; contemplate the Word of the Guru's Shabad. ||2||
Pauree:
ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ ।
Wherever I go in this world, I see the Lord there.
ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ ।
In the world hereafter as well, the Lord, the True Judge Himself, is pervading and permeating everywhere.
। (ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ । (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ ।
The faces of the false are cursed, while the true devotees are blessed with glorious greatness.
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ । (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ ।
True is the Lord and Master, and true is His justice. The heads of the slanderers are covered with ashes.
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ ।੫।
Servant Nanak worships the True Lord in adoration; as Gurmukh, he finds peace. ||5||
Shalok, Third Mehl:
ਹੇ ਭਾਈ! ਜੇ ਪਰਮਾਤਮਾ ਮਿਹਰ ਕਰੇ ਤਾਂ (ਮਨੁੱਖ ਨੂੰ) ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ।
By perfect destiny, one finds the True Guru, if the Lord God grants forgiveness.
(ਗੁਰੂ ਦਾ ਮਿਲਣਾ ਹੀ) ਸਾਰੇ ਵਸੀਲਿਆਂ ਨਾਲੋਂ ਵਧੀਆ ਵਸੀਲਾ ਹੈ (ਜਿਸ ਦੀ ਰਾਹੀਂ ਪਰਮਾਤਮਾ ਦਾ) ਨਾਮ ਹਾਸਲ ਹੁੰਦਾ ਹੈ ।
Of all efforts, the best effort is to attain the Lord's Name.
(ਨਾਮ ਦੀ ਬਰਕਤ ਨਾਲ ਮਨੁੱਖ ਦਾ) ਮਨ ਠੰਢਾ-ਠਾਰ ਹੋ ਜਾਂਦਾ ਹੈ (ਮਨੁੱਖ ਦੇ) ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ।
It brings a cooling, soothing tranquility deep within the heart, and eternal peace.
ਹੇ ਨਾਨਕ! (ਸਤਿਗੁਰੂ ਦੇ ਮਿਲਣ ਨਾਲ ਜਿਸ ਮਨੁੱਖ ਦੀ) ਖ਼ੁਰਾਕ ਤੇ ਪੁਸ਼ਾਕ (ਭਾਵ, ਜ਼ਿੰਦਗੀ ਦਾ ਆਸਰਾ) ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਬਣ ਜਾਂਦਾ ਹੈ ਉਸ ਨੂੰ ਨਾਮ ਦੀ ਰਾਹੀਂ (ਹਰ ਥਾਂ) ਆਦਰ ਮਿਲਦਾ ਹੈ ।੧।
Then, one eats and wears the Ambrosial Nectar; O Nanak, through the Name, comes glorious greatness. ||1||
Third Mehl:
ਹੇ ਮਨ! ਗੁਰੂ ਦੀ ਸਿੱਖਿਆ ਆਪਣੇ ਅੰਦਰ ਵਸਾ (ਇਸ ਤਰ੍ਹਾਂ) ਤੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲਏਂਗਾ ।
O mind, listening to the Guru's Teachings, you shall obtain the treasure of virtue.
(ਸਾਰੇ) ਸੁਖ ਦੇਣ ਵਾਲਾ ਪਰਮਾਤਮਾ ਤੈਨੂੰ ਤੇਰੇ ਆਪਣੇ ਅੰਦਰ ਵੱਸਦਾ ਦਿੱਸ ਪਏਗਾ (ਤੇਰੇ ਅੰਦਰੋਂ) ਹਉਮੈ ਅਹੰਕਾਰ ਦੂਰ ਹੋ ਜਾਇਗਾ ।
The Giver of peace shall dwell in your mind; you shall be rid of egotism and pride.
ਹੇ ਨਾਨਕ! ਆਤਮਕ ਜੀਵਨ ਦੇਣ ਵਾਲਾ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ (ਗੁਰੂ ਦੀ ਰਾਹੀਂ ਆਪਣੀ) ਮਿਹਰ ਦੀ ਨਿਗਾਹ ਨਾਲ (ਹੀ) ਮਿਲਦਾ ਹੈ ।੨।
O Nanak, by His Grace, one is blessed with the Ambrosial Nectar of the treasure of virtue. ||2||
Pauree:
(ਹੇ ਭਾਈ! ਜਗਤ ਵਿਚ) ਜਿਤਨੇ ਭੀ ਸ਼ਾਹ, ਪਾਤਿਸ਼ਾਹ, ਰਾਜੇ, ਖ਼ਾਨ, ਅਮੀਰ ਤੇ ਸਰਦਾਰ ਹਨ, ਉਹ ਸਾਰੇ ਪਰਮਾਤਮਾ ਦੇ (ਹੀ) ਪੈਦਾ ਕੀਤੇ ਹੋਏ ਹਨ ।
The kings, emperors, rulers, lords, nobles and chiefs, are all created by the Lord.
ਜੋ ਕੁਝ ਪਰਮਾਤਮਾ (ਉਹਨਾਂ ਪਾਸੋਂ) ਕਰਾਂਦਾ ਹੈ ਉਹੀ ਉਹ ਕਰਦੇ ਹਨ, ਉਹ ਸਾਰੇ ਪਰਮਾਤਮਾ ਦੇ (ਦਰ ਦੇ ਹੀ) ਮੰਗਤੇ ਹਨ ।
Whatever the Lord causes them to do, they do; they are all beggars, dependent on the Lord.
ਹੇ ਭਾਈ! ਇਹੋ ਜਿਹੀ ਸਮਰਥਾ ਵਾਲਾ ਸਭਨਾਂ ਜੀਵਾਂ ਦਾ ਮਾਲਕ ਉਹ ਪਰਮਾਤਮਾ (ਸਦਾ) ਸਤਿਗੁਰੂ ਦੇ ਪੱਖ ਤੇ ਰਹਿੰਦਾ ਹੈ । ਉਸ ਪਰਮਾਤਮਾ ਨੇ ਚਹੁੰਆਂ ਵਰਨਾਂ ਚਹੁੰਆਂ ਖਾਣੀਆਂ ਦੇ ਸਾਰੇ ਜੀਵ ਸਾਰੀ ਹੀ ਸ੍ਰਿਸ਼ਟੀ (ਦੇ ਜੀਵ) (ਗੁਰੂ ਦੇ) ਸੇਵਕ ਬਣਾ ਕੇ ਗੁਰੂ ਦੇ ਦਰ ਤੇ ਸੇਵਾ ਕਰਨ ਲਈ ਖੜੇ ਕੀਤੇ ਹੋਏ ਹਨ ।
Such is God, the Lord of all; He is on the True Guru's side. All castes and social classes, the four sources of creation, and the whole universe are slaves of the True Guru; God makes them work for Him.
ਹੇ ਸੰਤ ਜਨੋ! ਵੇਖੋ, ਪਰਮਾਤਮਾ ਦੀ ਭਗਤੀ ਕਰਨ ਦਾ ਇਹ ਗੁਣ ਹੈ ਕਿ ਉਸ (ਪਰਮਾਤਮਾ) ਨੇ (ਭਗਤੀ ਕਰਨ ਵਾਲੇ ਆਪਣੇ ਸੇਵਕ ਦੇ) ਸਰੀਰ-ਨਗਰ ਵਿਚੋਂ (ਕਾਮਾਦਿਕ) ਸਾਰੇ ਵੈਰੀ ਦੁਸ਼ਮਨ ਮਾਰ ਕੇ (ਬਾਹਰ) ਕੱਢ ਦਿੱਤੇ ਹੁੰਦੇ ਹਨ ।
See the glorious greatness of serving the Lord, O Saints of the Lord; He has conquered and driven all the enemies and evil-doers out of the body-village.
ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਉਤੇ (ਸਦਾ) ਦਇਆਵਾਨ ਹੁੰਦਾ ਹੈ । ਪਰਮਾਤਮਾ ਮਿਹਰ ਕਰ ਕੇ (ਆਪਣੇ ਭਗਤਾਂ ਨੂੰ ਕਾਮਾਦਿਕ ਵੈਰੀਆਂ ਤੋਂ) ਆਪ ਬਚਾਂਦਾ ਹੈ ।੬।
The Lord, Har, Har, is Merciful to His humble devotees; granting His Grace, the Lord Himself protects and preserves them. ||6||
Shalok, Third Mehl:
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ (ਇਸ ਵਾਸਤੇ ਉਸ ਨੂੰ) ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤਿ (ਪਰਮਾਤਮਾ ਵਿਚ) ਨਹੀਂ ਜੁੜਦੀ ।
Fraud and hypocrisy within bring constant pain; the self-willed manmukh does not practice meditation.
ਉਸ ਮਨੁੱਖ ਦੀ ਸਾਰੀ ਕਿਰਤ-ਕਾਰ ਦੁੱਖ-ਕਲੇਸ਼ ਵਿਚ ਹੀ ਹੁੰਦੀ ਹੈ (ਹਰ ਵੇਲੇ ਉਸ ਨੂੰ) ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ ।
Suffering in pain, he does his deeds; he is immersed in pain, and he shall suffer in pain hereafter.
ਮਿਹਰ ਨਾਲ (ਮਨੁੱਖ ਨੂੰ) ਗੁਰੂ ਮਿਲਦਾ ਹੈ ਤਦੋਂ ਸਦਾ-ਥਿਰ ਹਰਿ-ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ,
By his karma, he meets the True Guru, and then, he is lovingly attuned to the True Name.
ਹੇ ਨਾਨਕ! ਆਤਮਕ ਅਡੋਲਤਾ ਵਿਚ (ਟਿਕਣ ਕਰਕੇ ਉਸ ਨੂੰ ਆਤਮਕ) ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ ।੧।
O Nanak, he is naturally at peace; doubt and fear run away and leave him. ||1||
Third Mehl:
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ (ਉਸ ਦੇ ਅੰਦਰ) ਸਦਾ ਪਰਮਾਤਮਾ ਦੇ ਨਾਮ ਦੀ ਰੰਗਣ ਚੜ੍ਹੀ ਰਹਿੰਦੀ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ ।
The Gurmukh is in love with the Lord forever. The Name of the Lord is pleasing to his mind.