(ਉਹ ਮਨੁੱਖ ਹਰ ਥਾਂ ਪਰਮਾਤਮਾ ਨੂੰ ਹੀ) ਵੇਖਦਾ ਹੈ (ਸਦਾ ਪਰਮਾਤਮਾ ਦਾ) ਨਾਮ ਹੀ ਉਚਾਰਦਾ ਹੈ, ਨਾਮ ਜਪਦਿਆਂ ਉਸ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।
The Gurmukh beholds and speaks the Naam, the Name of the Lord; chanting the Naam, he finds peace.
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ ,ਸਹੀ ਜੀਵਨ ਦੀ ਸੂਝ ਵਜੋਂ ਬੇ-ਸਮਝੀ ਦਾ ਘੁੱਪ ਹਨੇਰਾ ਮੁੱਕ ਜਾਂਦਾ ਹੈ ।੨।
O Nanak, the spiritual wisdom of the Gurmukh shines forth; the black darkness of ignorance is dispelled. ||2||
Third Mehl:
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਵਿਕਾਰੀ ਮਨ ਵਾਲੇ ਰਹਿੰਦੇ ਹਨ ਤੇ ਆਤਮਕ ਮੌਤ ਸਹੇੜ ਲੈਂਦੇ ਹਨ ।
The filthy, foolish, self-willed manmukhs die.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਵਿੱਤਰ ਜੀਵਨ ਵਾਲੇ ਹੁੰਦੇ ਹਨ (ਕਿਉਂਕਿ ਉਹਨਾਂ ਨੇ) ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੁੰਦਾ ਹੈ ।
The Gurmukhs are immaculate and pure; they keep the Lord enshrined within their hearts.
ਨਾਨਕ ਆਖਦੇ ਹਨ—ਹੇ ਭਾਈ ਜਨੋ! ਸੁਣੋ,
Prays Nanak, listen, O Siblings of Destiny!
ਗੁਰੂ ਦੇ ਦੱਸੇ ਰਾਹ ਉਤੇ ਤੁਰਿਆ ਕਰੋ (ਇਸ ਤਰ੍ਹਾਂ ਅੰਦਰੋਂ) ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ ।
Serve the True Guru, and the filth of your ego shall be gone.
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਸਹਿਮ ਤੇ ਕਲੇਸ਼ ਜ਼ੋਰ ਪਾਈ ਰੱਖਦਾ ਹੈ, ਉਹਨਾਂ ਦੇ ਸਿਰ ਉਤੇ (ਇਹੋ ਜਿਹਾ) ਕਜ਼ੀਆ ਖਪਾਣਾ ਬਣਿਆ ਹੀ ਰਹਿੰਦਾ ਹੈ ।
Deep within, the pain of skepticism afflicts them; their heads are constantly assaulted by worldly entanglements.
ਮਾਇਆ ਦੇ ਪਿਆਰ ਵਿਚ (ਫਸ ਕੇ ਉਹ ਸਹੀ ਜੀਵਨ ਵਲੋਂ) ਸੁੱਤੇ ਰਹਿੰਦੇ ਹਨ, ਕਦੇ ਹੋਸ਼ ਨਹੀਂ ਕਰਦੇ ।
Asleep in the love of duality, they never wake up; they are attached to the love of Maya.
ਮਾਇਆ ਦਾ ਮੋਹ ਮਾਇਆ ਦਾ ਪਿਆਰ (ਇਤਨਾ ਪ੍ਰਬਲ ਹੁੰਦਾ ਹੈ ਕਿ) ਉਹ ਕਦੇ ਹਰਿ-ਨਾਮ ਨਹੀਂ ਸਿਮਰਦੇ, ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਨਹੀਂ ਵਿਚਾਰਦੇ—ਬੱਸ! ਮਨ ਦੇ ਮੁਰੀਦ ਬੰਦਿਆਂ ਦਾ ਸੋਚਣ ਦਾ ਢੰਗ ਹੀ ਇਹ ਬਣ ਜਾਂਦਾ ਹੈ ।
They do not remember the Name, and they do not contemplate the Word of the Shabad; this is the view of the self-willed manmukhs.
ਉਹਨਾਂ ਨੂੰ ਪਰਮਾਤਮਾ ਦਾ ਨਾਮ ਚੰਗਾ ਨਹੀਂ ਲੱਗਦਾ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਲੈਂਦੇ ਹਨ, ਆਤਮਕ ਮੌਤ ਉਹਨਾਂ ਦੇ ਸਹੀ ਜੀਵਨ ਨੂੰ ਮਾਰ-ਮੁਕਾ ਕੇ ਉਹਨਾਂ ਨੂੰ ਖ਼ੁਆਰ ਕਰਦੀ ਹੈ ।੩।
They do not love the Lord's Name, and they lose their life uselessly. O Nanak, the Messenger of Death attacks them, and humiliates them. ||3||
Pauree:
ਹੇ ਭਾਈ! ਪਰਮਾਤਮਾ ਦੀ ਭਗਤੀ ਸਦਾ ਕਾਇਮ ਰਹਿਣ ਵਾਲਾ ਧਨ ਹੈ । ਜਿਸ ਮਨੁੱਖ ਨੂੰ ਪਰਮਾਤਮਾ ਨੇ ਭਗਤੀ (ਦੀ ਦਾਤਿ) ਬਖ਼ਸ਼ੀ, ਉਹ ਸਦਾ ਲਈ ਸ਼ਾਹੂਕਾਰ ਬਣ ਗਿਆ ।
He alone is a true king, whom the Lord blesses with true devotion.
ਸਾਰਾ ਜਗਤ ਉਸ ਦੇ ਦਰ ਦਾ ਅਰਥੀਆ ਬਣਦਾ ਹੈ (ਕਿਉਂਕਿ) ਕਿਸੇ ਹੋਰ ਹੱਟ ਵਿਚ ਨਾਹ ਇਹ ਸੌਦਾ ਹੁੰਦਾ ਹੈ ਨਾਹ ਇਸ ਦਾ ਵਣਜ ਹੁੰਦਾ ਹੈ ।
People pledge their allegiance to him; no other store stocks this merchandise, nor deals in this trade.
ਜਿਹੜਾ ਮਨੁੱਖ ਭਗਤ ਜਨਾਂ ਵਲ ਆਪਣਾ ਮੂੰਹ ਰੱਖਦਾ ਹੈ, ਉਸ ਨੂੰ ਇਹ ਸਰਮਾਇਆ ਮਿਲ ਜਾਂਦਾ ਹੈ, ਪਰ ਭਗਤ ਜਨਾਂ ਵਲੋਂ ਮੂੰਹ ਮੋੜਨ ਵਾਲੇ ਦੇ ਸਿਰ ਸੁਆਹ ਹੀ ਪੈਂਦੀ ਹੈ ।
That humble devotee who turns his face towards the Guru and becomes sunmukh, receives the Lord's wealth; the faithless baymukh, who turns his face away from the Guru, gathers only ashes.
ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਹਨ, ਜਮ ਮਸੂਲੀਆ ਉਹਨਾਂ ਦੇ ਨੇੜੇ ਨਹੀਂ ਢੁਕਦਾ ।
The Lord's devotees are dealers in the Name of the Lord. The Messenger of Death, the tax-collector, does not even approach them.
ਦਾਸ ਨਾਨਕ ਨੇ (ਭੀ) ਪਰਮਾਤਮਾ ਦੇ ਨਾਮ-ਧਨ ਦਾ ਸੌਦਾ ਲੱਦਿਆ ਹੈ (ਇਸ ਵਾਸਤੇ ਦੁਨੀਆ ਦੇ ਧਨ ਵਲੋਂ) ਬੇ-ਮੁਥਾਜ ਰਹਿੰਦਾ ਹੈ ।੭।
Servant Nanak has loaded the wealth of the Name of the Lord, who is forever independent and care-free. ||7||
Shalok, Third Mehl:
ਹੇ ਭਾਈ! ਇਸ ਮਨੁੱਖਾ ਜਨਮ ਵਿਚ (ਸਿਰਫ਼) ਭਗਤਾਂ ਨੇ (ਹੀ) ਪਰਮਾਤਮਾ ਦਾ ਨਾਮ-ਧਨ ਖੱਟਿਆ ਹੈ, ਹੋਰ ਸਾਰਾ ਜਗਤ (ਮਾਇਆ ਦੀ) ਭਟਕਣਾ ਵਿਚ (ਪੈ ਕੇ, ਸਹੀ ਜੀਵਨ-ਰਾਹ ਤੋਂ) ਖੁੰਝਿਆ ਰਹਿੰਦਾ ਹੈ ।
In this age, the devotee earns the wealth of the Lord; all the rest of the world wanders deluded in doubt.
(ਜਿਸ ਮਨੁੱਖ ਦੇ) ਮਨ ਵਿਚ ਗੁਰੂ ਦੀ ਮਿਹਰ ਨਾਲ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਹਰ ਵੇਲੇ ਨਾਮ ਸਿਮਰਦਾ ਹੈ ।
By Guru's Grace, the Naam, the Name of the Lord, comes to dwell in his mind; night and day, he meditates on the Naam.
ਉਹ ਮਾਇਆ ਵਿਚ (ਵਿਚਰਦਾ ਹੋਇਆ ਭੀ ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤ ਨਾਲ (ਉਹ ਆਪਣੇ ਅੰਦਰੋਂ) ਹਉਮੈ ਸਾੜ ਦੇਂਦਾ ਹੈ ।
In the midst of corruption, he remains detached; through the Word of the Shabad, he burns away his ego.
ਧੰਨ ਹੈ ਉਸ ਦੀ ਜੰਮਣ ਵਾਲੀ ਮਾਂ! ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ (ਉਸ ਦਾ ਸਦਕਾ ਉਸ ਦੀਆਂ) ਕੁਲਾਂ ਭੀ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੀਆਂ ਹਨ ।
He crosses over, and saves his relatives as well; blessed is the mother who gave birth to him.
(ਜਿਸ ਮਨੁੱਖ ਦੇ) ਮਨ ਵਿਚ ਗੁਰੂ ਦੀ ਮਿਹਰ ਨਾਲ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਹਰ ਵੇਲੇ ਨਾਮ ਸਿਮਰਦਾ ਹੈ ।
Peace and poise fill his mind forever, and he embraces love for the True Lord.
(ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ) ਬ੍ਰਹਮਾ, ਵਿਸ਼ਨੂ, ਸ਼ਿਵ ਜੀ (ਵਰਗੇ ਵੱਡੇ ਵੱਡੇ ਦੇਵਤੇ ਭੀ) ਮਾਇਆ ਦੇ ਤਿੰਨ ਗੁਣਾਂ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਦੇ ਰਹੇ (ਉਹਨਾਂ ਦੇ ਅੰਦਰ) ਹਉਮੈ ਵਧਦੀ ਰਹੀ (ਮਾਇਆ ਦਾ) ਮੋਹ ਵਧਦਾ ਰਿਹਾ ।
Brahma, Vishnu and Shiva wander in the three qualities, while their egotism and desire increase.
(ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ) ਪੰਡਿਤ (ਵੇਦ ਆਦਿਕ ਧਰਮ-ਪੁਸਤਕ) ਪੜ੍ਹ ਪੜ੍ਹ ਕੇ (ਭੀ) ਖੁੰਝਦੇ ਰਹੇ, ਮੁਨੀ ਲੋਕ (ਮੋਨ ਧਾਰ ਕੇ) ਖੁੰਝਦੇ ਰਹੇ, (ਉਹਨਾਂ ਨੇ ਭੀ) ਮਾਇਆ ਦੇ ਮੋਹ ਵਿਚ ਹੀ ਆਪਣਾ ਚਿੱਤ ਜੋੜੀ ਰੱਖਿਆ ।
The Pandits, the religious scholars and the silent sages read and debate in confusion; their consciousness is centered on the love of duality.
ਹੇ ਭਾਈ! ਗੁਰੂ ਤੋਂ ਬਿਨਾ ਜੋਗੀ ਜੰਗਮ ਸੰਨਿਆਸੀ ਭੀ ਕੁਰਾਹੇ ਪਏ ਰਹੇ, ਉਹਨਾਂ ਨੇ ਭੀ ਅਸਲੀ ਵਸਤ ਨਾਹ ਲੱਭੀ ।
The Yogis, wandering pilgrims and Sanyaasees are deluded; without the Guru, they do not find the essence of reality.
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਸਦਾ ਦੁਖੀ ਹੀ ਰਹੇ, ਭਟਕਣਾ ਵਿਚ ਪੈ ਕੇ ਸਹੀ ਜੀਵਨ-ਰਾਹ ਤੋਂ ਖੁੰਝੇ ਹੀ ਰਹੇ, ਉਹਨਾਂ ਆਪਣਾ ਜਨਮ ਵਿਅਰਥ ਹੀ ਗਵਾਇਆ ।
The miserable self-willed manmukhs are forever deluded by doubt; they waste away their lives uselessly.
ਪਰ, ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਨ੍ਹਾਂ ਮਨੁੱਖ ਨੂੰ (ਪਰਮਾਤਮਾ) ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਉਹ (ਉਸ ਦੇ) ਨਾਮ ਵਿਚ ਰੰਗੇ ਰਹਿੰਦੇ ਹਨ ਤੇ ਉਹੀ ਕਾਮਯਾਬ ਜੀਵਨ ਵਾਲੇ ਹੁੰਦੇ ਹਨ ।੧।
O Nanak, those who are imbued with the Naam are balanced and poised; forgiving them, the Lord blends them with Himself. ||1||
Third Mehl:
ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦੇ ਇਖ਼ਤਿਆਰ ਵਿਚ ਹਰੇਕ ਚੀਜ਼ ਹੈ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।
O Nanak, praise Him, who has control over everything.
ਹੇ ਪ੍ਰਾਣੀਓ! ਉਸ ਪ੍ਰਭੂ ਨੂੰ (ਸਦਾ) ਸਿਮਰਦੇ ਰਹੋ, ਉਸ ਤੋਂ ਬਿਨਾ ਕੋਈ ਹੋਰ (ਉਸ ਵਰਗਾ) ਨਹੀਂ ਹੈ ।
Remember Him, O mortals - without Him, there is no other at all.
ਪਰ, ਹੇ ਭਾਈ! ਗੁਰੂ ਦੀ ਸਰਨ ਪਿਆਂ ਹੀ (ਉਹ ਪਰਮਾਤਮਾ ਮਨੁੱਖ ਦੇ) ਹਿਰਦੇ ਵਿਚ ਮਨ ਵਿਚ ਵੱਸਦਾ ਹੈ (ਜਿਸ ਦੇ ਅੰਦਰ ਆ ਵੱਸਦਾ ਹੈ, ਉਸ ਦੇ ਅੰਦਰ) ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ ।੨।
He dwells deep within those who are Gurmukh; forever and ever, they are at peace. ||2||
Pauree:
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ-ਧਨ ਨਹੀਂ ਕਮਾਇਆ, ਉਹ ਜਗਤ ਵਿਚ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਚੁਕੇ ਸਮਝੋ (ਜਿਵੇਂ ਜੁਆਰੀਆ ਜੂਏ ਵਿਚ ਹਾਰ ਕੇ ਕੰਗਾਲ ਹੋ ਜਾਂਦਾ ਹੈ) ।
Those who do not become Gurmukh and earn the wealth of the Lord's Name, are bankrupt in this age.
ਇਹੋ ਜਿਹੇ ਮਨੁੱਖ (ਉਹਨਾਂ ਮੰਗਤਿਆਂ ਵਰਗੇ ਹਨ ਜੋ) ਸਾਰੇ ਸੰਸਾਰ ਵਿਚ ਮੰਗਦੇ ਫਿਰਦੇ ਹਨ, ਪਰ ਉਹਨਾਂ ਦੇ ਮੂੰਹ ਉਤੇ ਕੋਈ ਥੁੱਕਦਾ ਭੀ ਨਹੀਂ ।
They wander around begging all over the world, but no one even spits in their faces.
ਹੇ ਭਾਈ! ਇਹੋ ਜਿਹੇ ਬੰਦੇ ਦੂਜਿਆਂ ਦੀ ਨਿੰਦਾ ਕਰਦੇ ਹਨ (ਤੇ ਇਸ ਤਰ੍ਹਾਂ) ਆਪਣਾ ਇਤਬਾਰ ਗਵਾ ਲੈਂਦੇ ਹਨ, ਸਗੋਂ ਚੰਗੀ ਤਰ੍ਹਾਂ ਆਪਣਾ (ਭੈੜਾ) ਅਸਲਾ ਨਸ਼ਰ ਕਰਦੇ ਹਨ ।
They gossip about others, and lose their credit, and expose themselves as well.
ਅਜੇਹੇ ਮਨੁੱਖ ਜਿਥੇ ਜੀ ਚਾਹੇ ਜਾਣ, ਜਿਸ ਧਨ ਦੀ ਖ਼ਾਤਰ (ਲਾਲਚ ਵਿਚ ਆ ਕੇ) ਚੁਗ਼ਲੀ ਕਰਦੇ ਹਨ, ਚੁਗਲੀ ਨਾਲ ਉਹ ਧਨ ਉਹਨਾਂ ਨੂੰ ਲੱਭਦਾ ਨਹੀਂ ।
That wealth, for which they slander others, does not come into their hands, no matter where they go.