ਬੁਢੇਪਾ ਆ ਗਿਆ ਹੈ, ਜੁਆਨੀ ਦੀ ਉਮਰ ਲੰਘ ਗਈ ਹੈ, ਪਰ ਮੈਂ ਹੁਣ ਤਕ ਕੋਈ ਚੰਗਾ ਕੰੰਮ ਨਹੀਂ ਕੀਤਾ ।
Youth and old age - my entire life has passed, but I haven't done any good.
ਮੇਰੀ ਇਹ ਜਿੰਦ ਅਮੋਲਕ ਸੀ, ਪਰ ਮੈਂ ਇਸ ਨੂੰ ਕੌਡੀ ਦੇ ਬਰਾਬਰ ਕਰ ਦਿੱਤਾ ਹੈ ।੩।
This priceless soul has been treated as if if were worth no more than a shell. ||3||
ਹੇ ਕਬੀਰ! (ਆਪਣੇ ਪ੍ਰਭੂ ਅੱਗੇ ਇਉਂ) ਬੇਨਤੀ ਕਰ—ਹੇ ਪਿਆਰੇ ਪ੍ਰਭੂ! ਤੂੰ ਸਭ ਜੀਆਂ ਵਿਚ ਵਿਆਪਕ ਹੈਂ ।
Says Kabeer, O my Lord, You are contained in all.
ਤੇਰੇ ਜੇਡਾ ਕੋਈ ਦਇਆ ਕਰਨ ਵਾਲਾ ਨਹੀਂ, ਤੇ ਮੇਰੇ ਵਰਗਾ ਕੋਈ ਪਾਪੀ ਨਹੀਂ (ਸੋ, ਮੈਨੂੰ ਤੂੰ ਆਪ ਹੀ ਇਹਨਾਂ ਵਿਕਾਰਾਂ ਤੋਂ ਬਚਾ) ।੪।੩।
There is none as merciful as You are, and none as sinful as I am. ||4||3||
Bilaaval:
ਇਹ ਜੁਲਾਹ (-ਪੁੱਤਰ) ਰੋਜ਼ ਸਵੇਰੇ ਉੱਠ ਕੇ (ਪਾਣੀ ਦੀ) ਗਾਗਰ ਲਿਆਉਂਦਾ ਹੈ ਤੇ ਪੋਚਾ ਫੇਰਦਾ ਖਪ ਜਾਂਦਾ ਹੈ,
Every day, he rises early, and brings a fresh clay pot; he passes his life embellishing and glazing it.
ਇਸ ਨੂੰ ਆਪਣੇ ਖੱਡੀ ਦੇ ਕੰਮ ਦੀ ਸੁਰਤ ਹੀ ਨਹੀਂ ਰਹੀ, ਸਦਾ ਹਰੀ ਦੇ ਰਸ ਵਿਚ ਹੀ ਮਗਨ ਰਹਿੰਦਾ ਹੈ ।੧।
He does not think at all of worldly weaving; he is absorbed in the subtle essence of the Lord, Har, Har. ||1||
ਸਾਡੀ ਕੁਲ ਵਿਚ ਕਦੇ ਕਿਸੇ ਨੇ ਪਰਮਾਤਮਾ ਦਾ ਭਜਨ ਨਹੀਂ ਸੀ ਕੀਤਾ ।
Who in our family has ever chanted the Name of the Lord?
ਜਦੋਂ ਦਾ ਮੇਰਾ ਔਂਤਰਾ (ਪੱੁਤਰ) ਭਗਤੀ ਵਿਚ ਲੱਗਾ ਹੈ, ਤਦੋਂ ਤੋਂ ਸਾਨੂੰ ਕੋਈ ਸੁਖ ਨਹੀਂ ਰਿਹਾ ।੧।ਰਹਾਉ।
Ever since this worthless son of mine began chanting with his mala, we have had no peace at all! ||1||Pause||
ਹੇ ਮੇਰੀਓ ਦਿਰਾਣੀਓ ਜਿਠਾਣੀਓ! ਸੁਣੋ, (ਸਾਡੇ ਘਰ) ਇਹ ਕਿਹਾ ਅਚਰਜ ਭਾਣਾ ਵਰਤ ਗਿਆ ਹੈ?
Listen, O my sisters-in-law, a wondrous thing has happened!
ਇਸ ਮੂਰਖ ਮੁੰਡੇ ਨੇ ਸੂਤਰ ਆਦਿਕ ਦਾ ਕੰਮ ਹੀ ਛੱਡ ਦਿੱਤਾ ਹੈ । ਇਸ ਨਾਲੋਂ ਤਾਂ ਇਹ ਮਰ ਹੀ ਜਾਂਦਾ ਤਾਂ ਚੰਗਾ ਸੀ ।੨।
This boy has ruined our weaving business. Why didn't he simply die? ||2||
(ਪਰ) ਜਿਸ ਪਰਮਾਤਮਾ ਨੇ ਹਰਨਾਖ਼ਸ਼ ਨੂੰ ਨਹੁੰਆਂ ਨਾਲ ਮਾਰ ਕੇ ਆਪਣੇ ਭਗਤ ਪ੍ਰਹਿਲਾਦ ਦੀ ਲਾਜ ਰੱਖੀ ਸੀ,
O mother, the One Lord, the Lord and Master, is the source of all peace. The Guru has blessed me with His Name.
ਜੋ ਪ੍ਰਭੂ ਸਾਰੇ ਸੁਖ ਦੇਣ ਵਾਲਾ ਹੈ ਉਸ ਦਾ ਨਾਮ (ਮੈਨੂੰ ਕਬੀਰ ਨੂੰ ਮੇਰੇ) ਗੁਰੂ ਨੇ ਬਖ਼ਸ਼ਿਆ ਹੈ ।੩।
He preserved the honor of Prahlaad, and destroyed Harnaakhash with his nails. ||3||
ਕਬੀਰ ਜੀ ਆਖਦੇ ਹਨ—ਮੈਂ ਪਿਤਾ-ਪੁਰਖੀ ਛੱਡ ਦਿੱਤੀ ਹੈ, ਮੈਂ ਆਪਣੇ ਘਰ ਵਿਚ ਪੂਜੇ ਜਾਣ ਵਾਲੇ ਦੇਵਤੇ (ਭਾਵ, ਬ੍ਰਹਮਣ) ਛੱਡ ਬੈਠਾ ਹਾਂ ।
I have renounced the gods and ancestors of my house, for the Word of the Guru's Shabad.
ਹੁਣ ਮੈਂ ਸਤਿਗੁਰੂ ਦਾ ਸ਼ਬਦ ਹੀ ਧਾਰਨ ਕੀਤਾ ਹੈ । ਜੋ ਪ੍ਰਭੂ ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਸਤ-ਸੰਗਤ ਵਿਚ ਉਸ ਦਾ ਨਾਮ ਸਿਮਰ ਕੇ ਮੈਂ (ਸੰਸਾਰ-ਸਾਗਰ ਤੋਂ) ਪਾਰ ਲੰਘ ਗਿਆ ਹਾਂ ।੪।੪।
Says Kabeer, God is the Destroyer of all sins; He is the Saving Grace of His Saints. ||4||4||
Bilaaval:
(ਹੇ ਭਾਈ!) ਜਗਤ ਵਿਚ ਕੋਈ ਜੀਵ ਪਰਮਾਤਮਾ ਦੇ ਬਰਾਬਰ ਦਾ ਰਾਜਾ ਨਹੀਂ ਹੈ
There is no king equal to the Lord.
ਇਹ ਦੁਨੀਆ ਦੇ ਸਭ ਰਾਜੇ ਚਾਰ ਦਿਨਾਂ ਦੇ ਰਾਜੇ ਹੁੰਦੇ ਹਨ, (ਇਹ ਲੋਕ ਆਪਣੇ ਰਾਜ-ਪ੍ਰਤਾਪ ਦੇ) ਝੂਠੇ ਵਿਖਾਵੇ ਕਰਦੇ ਹਨ ।੧।ਰਹਾਉ।
All these lords of the world last for only a few days, putting on their false displays. ||1||Pause||
(ਹੇ ਪ੍ਰਭੂ!) ਜੋ ਮਨੁੱਖ ਤੇਰਾ ਦਾਸ ਹੋ ਕੇ ਰਹਿੰਦਾ ਹੈ ਉਹ (ਇਹਨਾਂ ਦੁਨੀਆ ਦੇ ਰਾਜਿਆਂ ਦੇ ਸਾਹਮਣੇ) ਘਾਬਰਦਾ ਨਹੀਂ, (ਕਿਉਂਕਿ, ਹੇ ਪ੍ਰਭੂ! ਤੇਰੇ ਸੇਵਕ ਦਾ ਪ੍ਰਤਾਪ) ਸਾਰੇ ਜਗਤ ਵਿਚ ਛਾਇਆ ਰਹਿੰਦਾ ਹੈ ।
How can Your humble servant waver? You spread Your shadow over the three worlds.
ਹੱਥ ਚੁੱਕਣਾ ਤਾਂ ਕਿਤੇ ਰਿਹਾ, ਤੇਰੇ ਸੇਵਕ ਦੇ ਸਾਹਮਣੇ ਉਹ ਉੱਚਾ ਬੋਲ ਭੀ ਬੋਲ ਨਹੀਂ ਸਕਦੇ ।੧।
Who can raise his hand against Your humble servant? No one can describe the Lord's expanse. ||1||
ਹੇ ਮੇਰੇ ਗ਼ਾਫ਼ਲ ਮਨ! ਤੂੰ ਭੀ ਪ੍ਰਭੂ ਨੂੰ ਸਿਮਰ, (ਤਾਂ ਜੋ ਤੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਇੱਕ-ਰਸ ਵਾਜੇ ਵੱਜਣ (ਤੇ, ਤੈਨੂੰ ਦੁਨੀਆ ਦੇ ਰਾਜਿਆਂ ਤੋਂ ਕੋਈ ਘਬਰਾਹਟ ਨਾਹ ਹੋਵੇ) ।
Remember Him, O my thoughtless and foolish mind, and the unstruck melody of the sound current will resonate and resound.
ਕਬੀਰ ਜੀ ਆਖਦੇ ਹਨ—(ਜੋ ਮਨੁੱਖ ਪ੍ਰਭੂ ਨੂੰ ਸਿਮਰਦਾ ਹੈ, ਉਸ ਦਾ) ਸਹਿਮ, ਉਸ ਦੀ ਭਟਕਣਾ ਸਭ ਦੂਰ ਹੋ ਜਾਂਦੇ ਹਨ, ਪ੍ਰਭੂ (ਆਪਣੇ ਸੇਵਕ ਨੂੰ) ਧ੍ਰੂ ਤੇ ਪ੍ਰਹਿਲਾਦ ਵਾਂਗ ਪਾਲਦਾ ਹੈ ।੨।੫।
Says Kabeer, my skepticism and doubt have been dispelled; the Lord has exalted me, as He did Dhroo and Prahlaad. ||2||5||
Bilaaval:
ਹੇ ਪ੍ਰਭੂ! ਮੇਰੀ ਲਾਜ ਰੱਖ ਲੈ । ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ
Save me! I have disobeyed You.
ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ । ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ।
I have not practiced humility, righteousness or devotional worship; I am proud and egotistical, and I have taken a crooked path. ||1||Pause||
ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ ।
Believing this body to be immortal, I pampered it, but it is a fragile and perishable vessel.
ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ ।੧।
Forgetting the Lord who formed, fashioned and embellished me, I have become attached to another. ||1||
(ਸੋ) ਕਬੀਰ ਜੀ ਆਖਦੇ ਹਨ—(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ । ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ
I am Your thief; I cannot be called holy. I have fallen at Your feet, seeking Your Sanctuary.
ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ) ।੨।੬।
Says Kabeer, please listen to this prayer of mine, O Lord; please do not send me sommons of the Messenger of Death. ||2||6||
Bilaaval:
ਹੇ ਪ੍ਰਭੂ! ਮੈਂ ਤੇਰੇ ਦਰ ਤੇ ਮੰਗਤਾ ਬਣ ਕੇ ਖੜਾ ਹਾਂ ।
I stand humbly at Your Court.
ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕੇ ਮੈਨੂੰ ਦੀਦਾਰ ਬਖ਼ਸ਼ ।੧।ਰਹਾਉ।
Who else can take care of me, other than You? Please open Your door, and grant me the Blessed Vision of Your Darshan. ||1||Pause||
ਤੂੰ ਹੀ (ਜਗਤ ਦੇ ਸਾਰੇ) ਧਨ ਪਦਾਰਥ ਦਾ ਮਾਲਕ ਹੈਂ, ਤੇ ਬੜਾ ਖੁਲ੍ਹੇ ਦਿਲ ਵਾਲਾ ਦਾਨੀ ਹੈਂ । (ਜਗਤ ਵਿਚ) ਤੇਰੀ ਹੀ (ਦਾਨੀ ਹੋਣ ਦੀ) ਮਿੱਠੀ ਸੋਭਾ ਕੰਨੀਂ ਸੁਣੀ ਜਾ ਰਹੀ ਹੈ ।
You are the richest of the rich, generous and unattached. With my ears, I listen to Your Praises.
ਮੈਂ ਹੋਰ ਕਿਸ ਪਾਸੋਂ ਮੰਗਾਂ? ਮੈਨੂੰ ਤਾਂ ਸਭ ਕੰਗਾਲ ਦਿੱਸ ਰਹੇ ਹਨ । ਮੇਰਾ ਬੇੜਾ ਤੇਰੇ ਰਾਹੀਂ ਹੀ ਪਾਰ ਹੋ ਸਕਦਾ ਹੈ ।੧।
From whom should I beg? I see that all are beggars. My salvation comes only from You. ||1||
ਜੈਦੇਵ, ਨਾਮਦੇਵ, ਸੁਦਾਮਾ ਬ੍ਰਾਹਮਣ—ਇਹਨਾਂ ਉੱਤੇ ਤੇਰੀ ਹੀ ਬੇਅੰਤ ਕਿਰਪਾ ਹੋਈ ਸੀ ।੨।੭।
You blessed Jai Dayv, Naam Dayv and Sudaamaa the Brahmin with Your infinite mercy.
ਕਬੀਰ ਜੀ ਆਖਦੇ ਹਨ—ਤੂੰ ਸਭ ਦਾਤਾਂ ਦੇਣ ਜੋਗਾ ਦਾਤਾਰ ਹੈਂ । ਜੀਵਾਂ ਨੂੰ ਚਾਰੇ ਪਦਾਰਥ ਦੇਂਦਿਆਂ ਤੈਨੂੰ ਰਤਾ ਢਿੱਲ ਨਹੀਂ ਲੱਗਦੀ ।
Says Kabeer, You are the All-powerful Lord, the Great Giver; in an instant, You bestow the four great blessings. ||2||7||
Bilaaval:
ਹੇ ਜੋਗੀ! ਤੂੰ ਭਟਕਣਾ ਵਿਚ ਪੈ ਕੇ, ਡੰਡਾ, ਮੁੰਦ੍ਰਾ,
He has a walking stick, ear-rings, a patched coat and a begging bowl.
ਖ਼ਫ਼ਨੀ ਤੇ ਝੋਲੀ ਆਦਿਕ ਦਾ ਧਾਰਮਿਕ ਬਾਣਾ ਪਾ ਕੇ, ਕੁਰਾਹੇ ਪੈ ਗਿਆ ਹੈਂ ।੧।
Wearing the robes of a beggar, he wanders around, deluded by doubt. ||1||