ਹੇ ਭਾਈ! (ਆਪਣੇ) ਗੁਰੂ ਦੇ ਚਰਨਾਂ ਉਤੇ ਆਪਣਾ ਸਿਰ ਰੱਖਿਆ ਕਰ ।
Bow in humility to the lotus feet of the Guru.
ਗੁਰੂ ਦੀ ਕਿਰਪਾ ਨਾਲ ਆਪਣੇ) ਇਸ ਸਰੀਰ ਵਿਚੋਂ ਕਾਮ ਅਤੇ ਕੋ੍ਰਧ (ਆਦਿਕ ਵਿਕਾਰਾਂ) ਨੂੰ ਮਾਰ ਮੁਕਾ ।
Eliminate sexual desire and anger from this body.
ਭਾਈ! ਸਭਨਾਂ ਦੇ ਚਰਨਾਂ ਦੀ ਧੂੜ ਹੋ ਕੇ ਰਹਿਣਾ ਚਾਹੀਦਾ ਹੈ ।
Be the dust of all,
ਹਰੇਕ ਸਰੀਰ ਵਿਚ ਸਭ ਜੀਵਾਂ ਵਿਚ ਸੋਹਣੇ ਰਾਮ ਨੂੰ ਵੱਸਦਾ ਵੇਖ ।੧।
and see the Lord in each and every heart, in all. ||1||
ਭਾਈ! ਇਸ ਸਰੀਰ ਨੂੰ, ਇਸ ਧਨ ਨੂੰ, ਪ੍ਰਭੂ ਦਾ ਬਖ਼ਸ਼ਿਆ ਹੋਇਆ ਜਾਣੋ, ਇਸ ਜਿੰਦ ਨੂੰ (ਭੀ) ਪ੍ਰਭੂ ਦੀ ਦਿੱਤੀ ਹੋਈ ਸਮਝੋ ।
In this way, dwell upon the Lord of the World, the Lord of the Universe.
ਇਸ ਤਰ੍ਹਾਂ ਸ੍ਰਿਸ਼ਟੀ ਦੇ ਪਾਲਕ ਗੋਬਿੰਦ ਦਾ ਨਾਮ ਜਪਦੇ ਰਹੋ ।੧।ਰਹਾਉ।
My body and wealth belong to God; my soul belongs to God. ||1||Pause||
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ ।
Twenty-four hours a day, sing the Glorious Praises of the Lord.
ਤੇਰੀ ਜਿੰਦ-ਜਾਨ ਦਾ (ਸੰਸਾਰ ਵਿਚ) ਇਹੀ (ਸਭ ਤੋਂ ਵੱਡਾ) ਮਨੋਰਥ ਹੈ ।
This is the purpose of human life.
ਹੇ ਭਾਈ! ਅਹੰਕਾਰ ਦੂਰ ਕਰ ਕੇ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਸਮਝ ।
Renounce your egotistical pride, and know that God is with you.
ਗੁਰੂ ਦੀ ਕਿਰਪਾ ਨਾਲ ਆਪਣੇ ਮਨ ਨੂੰ ਪਰਮਾਤਮਾ (ਦੇ ਪ੍ਰੇਮ-ਰੰਗ) ਨਾਲ ਰੰਗ ਲੈ ।੨।
By the Grace of the Holy, let your mind be imbued with the Lord's Love. ||2||
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ ਉਸ ਨਾਲ ਸਾਂਝ ਪਾਈ ਰੱਖ ।
Know the One who created you,
(ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਹ) ਅਗਾਂਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰਦਾ ਹੈ ।
and in the world hereafter you shall be honored in the Court of the Lord.
ਹੇ ਭਾਈ! ਜੀਭ ਨਾਲ ਪਰਮਾਤਮਾ ਦਾ ਨਾਮ ਜਪਦਿਆਂ ਮਨ ਤਨ ਪਵਿੱਤਰ ਹੋ ਜਾਂਦਾ ਹੈ,
Your mind and body will be immaculate and blissful;
ਮਨ ਖਿੜਿਆ ਰਹਿੰਦਾ ਹੈ, ਸਰੀਰ ਭੀ ਖਿੜਿਆ ਰਹਿੰਦਾ ਹੈ ।੩।
chant the Name of the Lord of the Universe with your tongue. ||3||
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! (ਮੇਰੇ ਉਤੇ) ਮੇਹਰ ਕਰ ।
Grant Your Kind Mercy, O my Lord, Merciful to the meek.
) ਮਨ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ ।
My mind begs for the dust of the feet of the Holy.
ਹੇ ਪ੍ਰਭੂ! (ਨਾਨਕ ਉਤੇ) ਦਇਆਵਾਨ ਹੋ ਅਤੇ ਇਹ ਖ਼ੈਰ ਪਾ ਕਿ (ਤੇਰਾ ਦਾਸ) ਨਾਨਕ,
Be merciful, and bless me with this gift,
ਹੇ ਪ੍ਰਭੂ! ਤੇਰਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹੇ ।੪।੧੧।੧੩।
that Nanak may live, chanting God's Name. ||4||11||13||
Gond, Fifth Mehl:
(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ
My incense and lamps are my service to the Lord.
ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ)
Time and time again, I humbly bow to the Creator.
ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ,
I have renounced everything, and grasped the Sanctuary of God.
ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ ।੧।
By great good fortune, the Guru has become pleased and satisfied with me. ||1||
ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ ।੧।ਰਹਾਉ।
Twenty-four hours a day, I sing of the Lord of the Universe.
ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ ।੧।ਰਹਾਉ।
My body and wealth belong to God; my soul belongs to God. ||1||Pause||
ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ
Chanting the Glorious Praises of the Lord, I am in bliss.
ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ
The Supreme Lord God is the Perfect Forgiver.
ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ,
Granting His Mercy, He has linked His humble servants to His service.
ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।੨।
He has rid me of the pains of birth and death, and merged me with Himself. ||2||
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ ।
This is the essence of karma, righteous conduct and spiritual wisdom,
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ ।
to chant the Lord's Name in the Saadh Sangat, the Company of the Holy.
ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ।੩।
God's Feet are the boat to cross over the world-ocean.
ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ।੩।
God, the Inner-knower, is the Cause of causes. ||3||
ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ,
Showering His Mercy, He Himself has saved me.
ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ ।
The five hideous demons have run away.
ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ ।੪।੧੨।੧੪।
Do not lose your life in the gamble.
ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ ।੪।੧੨।੧੪।
The Creator Lord has taken Nanak's side. ||4||12||14||
Gond, Fifth Mehl:
ਹੇ ਭਾਈ! ਉਸ ਸਭ ਤੋਂ ਵੱਡੇ ਪ੍ਰਭੂ ਨੇ (ਸਦਾ ਹੀ ਸਰਣ-ਪਏ ਆਪਣੇ) ਬੱਚਿਆਂ ਦੀ ਰੱਖਿਆ ਕੀਤੀ ਹੈ, ਮੇਹਰ ਕਰ ਕੇ (ਉਹਨਾਂ ਦੇ ਹਿਰਦੇ ਵਿਚ) ਆਨੰਦ ਪੈਦਾ ਕਰਦਾ ਹੈ ।
In His Mercy, He has blessed me with peace and bliss.
ਹੇ ਭਾਈ! ਉਸ ਸਭ ਤੋਂ ਵੱਡੇ ਪ੍ਰਭੂ ਨੇ (ਸਦਾ ਹੀ ਸਰਣ-ਪਏ ਆਪਣੇ) ਬੱਚਿਆਂ ਦੀ ਰੱਖਿਆ ਕੀਤੀ ਹੈ, ਮੇਹਰ ਕਰ ਕੇ (ਉਹਨਾਂ ਦੇ ਹਿਰਦੇ ਵਿਚ) ਆਨੰਦ ਪੈਦਾ ਕਰਦਾ ਹੈ ।
The Divine Guru has saved His child.
ਭਾਈ! ਗੋਬਿੰਦ ਪ੍ਰਭੂ ਕਿਰਪਾ ਦਾ ਘਰ ਹੈ, ਦਇਆ ਦਾ ਸੋਮਾ ਹੈ, ਸਾਰੇ ਹੀ ਜੀਵਾਂ ਉਤੇ ਬਖ਼ਸ਼ਸ਼ ਕਰਨ ਵਾਲਾ ਹੈ ।੧।
God is kind and compassionate; He is the Lord of the Universe.
ਭਾਈ! ਗੋਬਿੰਦ ਪ੍ਰਭੂ ਕਿਰਪਾ ਦਾ ਘਰ ਹੈ, ਦਇਆ ਦਾ ਸੋਮਾ ਹੈ, ਸਾਰੇ ਹੀ ਜੀਵਾਂ ਉਤੇ ਬਖ਼ਸ਼ਸ਼ ਕਰਨ ਵਾਲਾ ਹੈ ।੧।
He forgives all beings and creatures. ||1||
ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਅਸੀ ਜੀਵ) ਤੇਰੇ ਹੀ ਆਸਰੇ ਹਾਂ ।
I seek Your Sanctuary, O God, O Merciful to the meek.
ਹੇ ਪਾਰਬ੍ਰਹਮ! (ਤੇਰਾ ਨਾਮ) ਜਪ ਕੇ ਸਦਾ ਖਿੜੇ ਰਹਿ ਸਕੀਦਾ ਹੈ ।੧।ਰਹਾਉ।
Meditating on the Supreme Lord God, I am forever in ecstasy. ||1||Pause||
ਹੇ ਪ੍ਰਭੂ! ਤੇਰੇ ਵਰਗਾ ਦਇਆ ਦਾ ਸੋਮਾ (ਜਗਤ ਵਿਚ) ਹੋਰ ਕੋਈ ਦੂਜਾ ਨਹੀਂ ਹੈ ।
There is no other like the Merciful Lord God.
ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਸਾਰੇ ਜੀਵਾਂ ਵਿਚ ਵਿਆਪਕ ਹੈਂ ।
He is contained deep within each and every heart.
ਭਾਈ! ਪ੍ਰਭੂ ਆਪਣੇ ਸੇਵਕ ਦਾ ਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦੇਂਦਾ ਹੈ ।
He embellishes His slave, here and hereafter.
ਹੇ ਪ੍ਰਭੂ! ਤੇਰੇ ਘਰ ਵਿਚ ਮੁੱਢ-ਕਦੀਮਾਂ ਦਾ ਹੀ ਇਹ ਸੁਭਾਉ ਹੈ ਕਿ ਤੂੰ ਵਿਕਾਰੀਆਂ ਨੂੰ ਭੀ ਸੁੱਚੇ ਜੀਵਨ ਵਾਲਾ ਬਣਾ ਦੇਂਦਾ ਹੈਂ ।੨।
It is Your nature, God, to purify sinners. ||2||
ਹੇ ਭਾਈ! ਗੋਬਿੰਦ ਦਾ ਨਾਮ ਸਿਮਰਿਆ ਕਰ, ਇਹ ਨਾਮ ਹੀ ਕੋ੍ਰੜਾਂ ਦਵਾਈਆਂ (ਦੇ ਬਰਾਬਰ) ਹੈ ।
Meditation on the Lord of the Universe is the medicine to cure millions of illnesses.
! ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ, ਇਹ ਨਾਮ (ਸਭ ਤੋਂ ਵਧੀਆ) ਤੰਤ੍ਰ ਹੈ ਅਤੇ ਮੰਤ੍ਰ ਹੈ ।
My Tantra and Mantra is to meditate, to vibrate upon the Lord God.
ਜੇਹੜਾ ਮਨੁੱਖ ਇਸ ਨਾਮ ਨੂੰ ਸਿਮਰਦਾ ਹੈ, ਉਸ ਦੇ ਸਾਰੇ ਰੋਗ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ ।
Illnesses and pains are dispelled, meditating on God.
ਉਹ ਮਨੁੱਖ ਸਾਰੇ ਹੀ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ ।੩।
The fruits of the mind's desires are fulfilled. ||3||
ਹੇ ਭਾਈ! ਪਰਮਾਤਮਾ ਜਗਤ ਦਾ ਮੂਲ ਹੈ, ਸਾਰੀਆਂ ਤਾਕਤਾਂ ਦਾ ਮਾਲਕ ਹੈ, ਦਇਆ ਦਾ ਸੋਮਾ ਹੈ ।
He is the Cause of causes, the All-powerful Merciful Lord.
ੁਸ ਦੇ ਉੱਚੇ ਗੁਣਾਂ ਦਾ ਵਿਚਾਰ ਕਰਨਾ ਹੀ (ਜੀਵ ਵਾਸਤੇ) ਸਾਰੇ ਖ਼ਜ਼ਾਨੇ ਹੈ ।
Contemplating Him is the greatest of all treasures.
ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਉੇਤੇ ਸਦਾ ਬਖ਼ਸ਼ਸ਼ ਕੀਤੀ ਹੈ ।
God Himself has forgiven Nanak;
ਹੇ ਭਾਈ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਿਆ ਕਰ ।੪।੧੩।੧੫।
forever and ever, he chants the Name of the One Lord. ||4||13||15||
Gond, Fifth Mehl:
ਹੇ ਮੇਰੇ ਮਿੱਤਰ! ਪਰਮਾਤਮਾ ਦਾ ਨਾਮ ਸਦਾ ਜਪਿਆ ਕਰ,
Chant the Name of the Lord, Har, Har, O my friend.