(ਨਾਮ ਦੀ ਬਰਕਤਿ ਨਾਲ) ਤੇਰਾ ਮਨ ਪਵਿੱਤਰ ਹੋ ਜਾਇਗਾ ।
Your consciousness shall become immaculate and pure.
 
(ਹੇ ਮਿੱਤਰ! ਨਾਮ ਜਪਿਆਂ) ਮਨ ਦੀ ਸਰੀਰ ਦੀ ਹਰੇਕ ਬਿਪਤਾ ਮਿਟ ਜਾਂਦੀ ਹੈ,
All the misfortunes of your mind and body shall be taken away,
 
ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੇ ਮੋਹ ਦਾ) ਸਾਰਾ ਹਨੇਰਾ ਮੁੱਕ ਜਾਂਦਾ ਹੈ ।੧।
and all your pain and darkness will be dispelled. ||1||
 
ਹੇ ਭਾਈ! ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਸੰਸਾਰ (-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ,
Singing the Glorious Praises of the Lord, cross over the world-ocean.
 
(ਭਾਗ ਜਾਗ ਪੈਂਦੇ ਹਨ) ਵੱਡੇ ਭਾਗਾਂ ਨਾਲ ਸਰਬ-ਵਿਆਪਕ ਬੇਅੰਤ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ।
By great good fortune, one attains the Infinite Lord, the Primal Being. ||1||Pause||
 
ਹੇ ਮੇਰੇ ਮਿੱਤਰ! ਜੇਹੜਾ ਮਨੁੱਖ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ,
The Messenger of Death cannot even touch that humble being, who sings the Kirtan of the Lord's Praises.
 
ਉਸ ਮਨੁੱਖ ਦਾ ਦੁਨੀਆ ਵਿਚ ਆਉਣਾ ਸਫਲ ਹੋ ਜਾਂਦਾ ਹੈ । (ਹੇ ਮਿੱਤਰ! ਤੂੰ ਭੀ) ਗੁਰੂ ਦੀ ਸਰਨ ਪੈ ਕੇ ਆਪਣੇ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਪਾਈ ਰੱਖ ।੨।
The Gurmukh realizes his Lord and Master; his coming into this world is approved. ||2||
 
ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
He sings the Glorious Praises of the Lord, by the Grace of the Saints;
 
ਉਸ ਦੇ ਅੰਦਰੋਂ ਕਾਮ ਕੋ੍ਰਧ (ਆਦਿਕ) ਝੱਲ-ਪੁਣੇ ਮਿਟ ਜਾਂਦੇ ਹਨ ।
his sexual desire, anger and madness are eradicated.
 
(ਹੇ ਮਿੱਤਰ! ਤੰੂ ਭੀ) ਪੂਰੇ ਗੁਰੂ ਦਾ ਸੱਚਾ ਉਪਦੇਸ਼ ਲੈ ਕੇ,
He knows the Lord God to be ever-present.
 
ਭਗਵਾਨ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝਿਆ ਕਰ ।੩।
This is the Perfect Teaching of the Perfect Guru. ||3||
 
ਹੇ ਨਾਨਕ! ਗੁਰੂ ਨੂੰ ਮਿਲ ਕੇ ਜਿਸ ਮਨੁੱਖ ਨੇ ਹਰਿ-ਨਾਮ ਧਨ ਖੱਟ ਕੇ ਖ਼ਜ਼ਾਨੇ ਭਰ ਲਏ,
He earns the treasure of the Lord's wealth.
 
ਉਸ ਨੇ ਆਪਣੇ ਸਾਰੇ ਹੀ ਕੰਮ ਸੰਵਾਰ ਲਏ ।
Meeting with the True Guru, all his affairs are resolved.
 
ਹਰਿ-ਨਾਮ ਦੇ ਪ੍ਰੇਮ ਦੀ ਬਰਕਤਿ ਨਾਲ ਉਸ ਦਾ ਮਨ ਜਾਗ ਪੈਂਦਾ ਹੈ (ਕਾਮ ਕੋ੍ਰਧ ਆਦਿਕ ਵਿਕਾਰਾਂ ਵਲੋਂ ਉਹ ਸਦਾ ਸੁਚੇਤ ਰਹਿੰਦਾ ਹੈ)
He is awake and aware in the Love of the Lord's Name;
 
ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।੪।੧੪।੧੬।
O Nanak, his mind is attached to the Lord's Feet. ||4||14||16||
 
Gond, Fifth Mehl:
 
ਹੇ ਭਾਈ! ਪਰਮਾਤਮਾ ਦੇ ਚਰਨ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਜਹਾਜ਼ ਹਨ ।
The Lord's Feet are the boat to cross over the terrifying world-ocean.
 
ਦਾ ਨਾਮ ਸਿਮਰਦਿਆਂ ਮੁੜ ਮੁੜ (ਆਤਮਕ) ਮੌਤ ਨਹੀਂ ਹੁੰਦੀ ।
Meditating in remembrance on the Naam, the Name of the Lord, he does not die again.
 
ਪ੍ਰਭੂ ਦੇ ਗੁਣ ਗਾਂਦਿਆਂ ਜਮਾਂ ਦਾ ਰਸਤਾ ਨਹੀਂ ਫੜਨਾ ਪੈਂਦਾ ।
Chanting the Glorious Praises of the Lord, he does not have to walk on the Path of Death.
 
(ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਜੋ ਹੋਰ ਸਾਰੀਆਂ ਵਿਚਾਰਾਂ ਤੋਂ ਉੱਤਮ ਹੈ (ਕਾਮਾਦਿਕ) ਪੰਜ ਵੈਰੀਆਂ ਦਾ ਨਾਸ ਕਰ ਦੇਂਦੀ ਹੈ ।੧।
Contemplating the Supreme Lord, the five demons are conquered. ||1||
 
ਹੇ ਸਾਰੇ ਗੁਣਾਂ ਨਾਲ ਭਰਪੂਰ ਖਸਮ-ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ ।
I have entered Your Sanctuary, O Perfect Lord and Master.
 
(ਮੈਨੂੰ) ਆਪਣੇ ਪੈਦਾ ਕੀਤੇ ਗਰੀਬ ਸੇਵਕ ਨੂੰ ਕਿਰਪਾ ਕਰ ਕੇ ਆਪਣੇ ਹੱਥ ਫੜਾ ।੧।ਰਹਾਉ।
Please give Your hand to Your creatures. ||1||Pause||
 
ਹੇ ਭਾਈ! ਸਿਮ੍ਰਿਤੀਆਂ, ਸ਼ਾਸਤਰ, ਵੇਦ, ਪੁਰਾਣ (ਆਦਿਕ ਸਾਰੇ ਧਰਮ-ਪੁਸਤਕ)
The Simritees, Shaastras, Vedas and Puraanas
 
ਪਰਮਾਤਮਾ ਦੇ ਗੁਣਾਂ ਦਾ ਬਿਆਨ ਕਰਦੇ ਹਨ ।
expound upon the Supreme Lord God.
 
ਜੋਗੀ ਜਤੀ, ਵੈਸ਼ਨਵ ਸਾਧੂ, (ਨਿਰਤ-ਕਾਰੀ ਕਰਨ ਵਾਲੇ) ਬੈਰਾਗੀ ਭਗਤ ਭੀ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰਦੇ ਹਨ,
The Yogis, celibates, Vaishnavs and followers of Ram Das
 
ਪਰ ਉਸ ਅਬਿਨਾਸੀ ਪ੍ਰਭੂ ਦਾ ਕੋਈ ਭੀ ਅੰਤ ਨਹੀਂ ਪਾ ਸਕਦਾ ।੨।
cannot find the limits of the Eternal Lord God. ||2||
 
ਹੇ ਭਾਈ! ਸ਼ਿਵ ਜੀ ਅਤੇ ਹੋਰ ਅਨੇਕਾਂ ਦੇਵਤੇ (ਉਸ ਪ੍ਰਭੂ ਦਾ ਅੰਤ ਲੱਭਣ ਵਾਸਤੇ) ਤਰਲੇ ਲੈਂਦੇ ਹਨ,
Shiva and the gods lament and moan,
 
ਪਰ ਉਸ ਦੇ ਸਰੂਪ ਨੂੰ ਰਤਾ ਭਰ ਭੀ ਨਹੀਂ ਸਮਝ ਸਕਦੇ ।
but they do not understand even a tiny bit of the unseen and unknown Lord.
 
ਪ੍ਰਭੂ ਦਾ ਸਰੂਪ ਸਹੀ ਤਰੀਕੇ ਨਾਲ ਬਿਆਨ ਨਹੀਂ ਕੀਤਾ ਜਾ ਸਕਦਾ,
One whom the Lord Himself blesses with loving devotional worship,
 
ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ ।੩।
is very rare in this world. ||3||
 
ਪ੍ਰਭੂ! (ਮੈਂ ਤਾਂ ਹਾਂ ਨਾ-ਚੀਜ਼ । ਭਲਾ ਮੈਂ ਤੇਰਾ ਅੰਤ ਕਿਵੇਂ ਪਾ ਸਕਾਂ?) ਮੈਂ ਗੁਣ-ਹੀਣ ਵਿਚ ਕੋਈ ਭੀ ਗੁਣ ਨਹੀਂ ਹੈ । (ਹਾਂ,)
I am worthless, with absolutely no virtue at all;
 
ਤੇਰੀ ਮੇਹਰ ਦੀ ਨਿਗਾਹ ਵਿਚ ਸਾਰੇ ਖ਼ਜ਼ਾਨੇ ਹਨ (ਜਿਸ ਉਤੇ ਨਜ਼ਰ ਕਰਦਾ ਹੈਂ, ਉਸ ਨੂੰ ਪ੍ਰਾਪਤ ਹੋ ਜਾਂਦੇ ਹਨ) ।
all treasures are in Your Glance of Grace.
 
ਹੇ ਸਭ ਤੋਂ ਵੱਡੇ ਦੇਵ! (ਤੇਰਾ ਦਾਸ) ਗਰੀਬ ਨਾਨਕ (ਤੈਥੋਂ) ਤੇਰੀ ਭਗਤੀ ਮੰਗਦਾ ਹੈ ।
Nanak, the meek, desires only to serve You.
 
ਮੇਹਰ ਕਰ ਕੇ ਇਹ ਖ਼ੈਰ ਪਾ ।੪।੧੫।੧੭।
Please be merciful, and grant him this blessing, O Divine Guru. ||4||15||17||
 
Gond, Fifth Mehl:
 
ਹੇ ਭਾਈ! ਤਾਹੀਏਂ ਪਰਮਾਤਮਾ ਆਖਦੇ ਹਨ—) ਜਿਸ ਮਨੁੱਖ ਨੂੰ ਸੰਤ ਫਿਟਕਾਰ ਪਾਏ, ਮੈਂ ਉਸ ਦੀਆਂ ਜੜ੍ਹਾਂ ਪੁੱਟ ਦੇਂਦਾ ਹਾਂ ।
One who is cursed by the Saints, is thrown down on the ground.
 
ਸੰਤ ਦੀ ਨਿੰਦਾ ਕਰਨ ਵਾਲੇ ਨੂੰ ਮ ੈਂ ਉੱਚੇ ਮਰਾਤਬੇ ਤੋਂ ਹੇਠਾਂ ਡੇਗ ਦੇਂਦਾ ਹਾਂ ।
The slanderer of the Saints is thrown down from the skies.
 
ਸੰਤ ਨੂੰ ਮੈਂ ਸਦਾ ਆਪਣੀ ਜਿੰਦ ਦੇ ਨਾਲ ਰੱਖਦਾ ਹਾਂ ।
I hold the Saints close to my soul.
 
ਕਿਸੇ ਭੀ ਬਿਪਤਾ ਤੋਂ) ਸੰਤ ਨੂੰ ਮੈਂ ਤੁਰਤ ਉਸੇ ਵੇਲੇ ਬਚਾ ਲੈਂਦਾ ਹਾਂ ।੧।
The Saints are saved instantaneously. ||1||
 
ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹੀ ਹੈ ਸੰਤ ।
He alone is a Saint, who is pleasing to the Lord.
 
ਸੰਤ ਦੇ ਹਿਰਦੇ ਵਿਚ ਅਤੇ ਗੋਬਿੰਦ ਦੇ ਮਨ ਵਿਚ ਇਕੋ ਜਿਹਾ ਕੰਮ ਹੁੰਦਾ ਹੈ ।੧।ਰਹਾਉ।
The Saints, and God, have only one job to do. ||1||Pause||
 
ਹੇ ਭਾਈ! ਪ੍ਰਭੂ ਆਪਣਾ ਹੱਥ (ਆਪਣੇ) ਸੰਤ ਉੱਤੇ ਰੱਖਦਾ ਹੈ।
God gives His hand to shelter the Saints.
 
ਪ੍ਰਭੂ ਆਪਣੇ ਸੰਤ ਦੇ ਨਾਲ ਦਿਨ ਰਾਤ (ਹਰ ਵੇਲੇ) ਵੱਸਦਾ ਹੈ ।
He dwells with His Saints, day and night.
 
ਪ੍ਰਭੂ ਆਪਣੇ ਸੰਤਾਂ ਦੀ (ਉਹਨਾਂ ਦੇ) ਹਰੇਕ ਸਾਹ ਦੇ ਨਾਲ ਰਾਖੀ ਕਰਦਾ ਹੈ ।
With each and every breath, He cherishes His Saints.
 
ਸੰਤ ਦਾ ਬੁਰਾ ਮੰਗਣ ਵਾਲੇ ਨੂੰ ਪ੍ਰਭੂ ਰਾਜ ਤੋਂ (ਭੀ) ਹੇਠਾਂ ਡੇਗ ਦੇਂਦਾ ਹੈ ।੨।
He takes the power away from the enemies of the Saints. ||2||
 
ਹੇ ਭਾਈ! ਕੋਈ ਭੀ ਮਨੁੱਖ ਕਿਸੇ ਸੰਤ ਦੀ ਨਿੰਦਾ ਨਾਹ ਕਰਿਆ ਕਰੇ ।
Let no one slander the Saints.
 
ਜੇਹੜਾ ਭੀ ਮਨੁੱਖ ਨਿੰਦਾ ਕਰਦਾ ਹੈ, ਉਹ ਆਤਮਕ ਜੀਵਨ ਤੋਂ ਡਿੱਗ ਪੈਂਦਾ ਹੈ ।
Whoever slanders them, will be destroyed.
 
ਕਰਤਾਰ ਆਪ ਜਿਸ ਮਨੁੱਖ ਦੀ ਰੱਖਿਆ ਕਰਦਾ ਹੈ।
One who is protected by the Creator Lord,
 
ਸਾਰਾ ਸੰਸਾਰ (ਉਸ ਦਾ ਨੁਕਸਾਨ ਕਰਨ ਲਈ) ਬੇ-ਸ਼ੱਕ ਪਿਆ ਝਖਾਂ ਮਾਰੇ (ਉਸ ਦਾ ਕੋਈ ਵਿਗਾੜ ਨਹੀਂ ਕਰ ਸਕਦਾ) ।੩।
cannot be harmed, no matter how much the whole world may try. ||3||
 
ਹੇ ਭਾਈ! ਜਿਸ ਮਨੁੱਖ ਨੂੰ ਆਪਣੇ ਪ੍ਰਭੂ ਉਤੇ ਭਰੋਸਾ ਬਣ ਜਾਂਦਾ ਹੈ ।
I place my faith in my God.
 
(ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਪ੍ਰਭੂ ਦਾ ਦਿੱਤਾ ਹੋਇਆ ਹੀ ਸਰਮਾਇਆ ਹੈ ।
My soul and body all belong to Him.
 
ਹੇ ਭਾਈ! ਨਾਨਕ ਦੇ ਹਿਰਦੇ ਵਿਚ ਭੀ ਇਹ ਯਕੀਨ ਬਣ ਗਿਆ ਹੈ,
This is the faith which inspires Nanak:
 
ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਜੀਵਨ-ਬਾਜ਼ੀ ਵਿਚ) ਹਾਰ ਜਾਂਦਾ ਹੈ, ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ ਸਦਾ ਜਿੱਤ ਪ੍ਰਾਪਤ ਹੁੰਦੀ ਹੈ ।੪।੧੬।੧੮।
the self-willed manmukhs will fail, while the Gurmukhs will always win. ||4||16||18||
 
Gond, Fifth Mehl:
 
ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ ।
The Name of the Immaculate Lord is the Ambrosial Water.
 
(ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ।
Chanting it with the tongue, sins are washed away. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by