ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ,
The Lord abides in everyone.
 
ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ ।
The Lord illumines each and every heart.
 
ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ ।
Chanting the Lord's Name, one does not fall into hell.
 
ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧।
Serving the Lord, all fruitful rewards are obtained. ||1||
 
ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ,
Within my mind is the Support of the Lord.
 
(ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ ।
The Lord is the boat to cross over the world-ocean.
 
ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ ।
Chant the Lord's Name, and the Messenger of Death will run away.
 
ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ ।੨।
The Lord breaks the teeth of Maya, the witch. ||2||
 
ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ ।
The Lord is forever and ever the Forgiver.
 
ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ,
The Lord blesses us with peace and bliss.
 
ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ ।
The Lord has revealed His glory.
 
ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩।
The Lord is the mother and father of His Saint. ||3||
 
ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ,
The Lord, the Lord, is in the Saadh Sangat, the Company of the Holy.
 
ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ,
Time and time again, I sing the Lord's Praises.
 
ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ ।
Meeting with the Guru, I have attained the incomprehensible object.
 
ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ।੪।੧੭।੧੯।
Slave Nanak has grasped the Support of the Lord. ||4||17||19||
 
Gond, Fifth Mehl:
 
ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ,
One who is protected by the Protector Lord
 
ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ।
- the Formless Lord is on his side. ||1||Pause||
 
ਹੇ ਭਾਈ! (ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ,
In the mother's womb, the fire does not touch him.
 
(ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕੋ੍ਰਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ ।
Sexual desire, anger, greed and emotional attachment do not affect him.
 
ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ,
In the Saadh Sangat, the Company of the Holy, he meditates on the Formless Lord.
 
(ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧।
Dust is thrown into the faces of the slanderers. ||1||
 
ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ,
The Lord's protective spell is the armor of His slave.
 
ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ ।
The wicked, evil demons cannot even touch him.
 
(ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ,
Whoever indulges in egotistical pride, shall waste away to ruin.
 
ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ । ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ ।੨।
God is the Sanctuary of His humble slave. ||2||
 
ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ,
Whoever enters the Sanctuary of the Sovereign Lord
 
ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ ।
- He saves that slave, hugging Him close in His embrace.
 
ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ,
Whoever takes great pride in himself,
 
ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ ।੩।
in an instant, shall be like dust mixing with dust. ||3||
 
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ ।
The True Lord is, and shall always be.
 
ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ ।
Forever and ever, I am a sacrifice to Him.
 
ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ ।
Granting His Mercy, He saves His slaves.
 
ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ ।੪।੧੮।੨੦।
God is the Support of Nanak's breath of life. ||4||18||20||
 
Gond, Fifth Mehl:
 
ਹੇ ਭਾਈ! ਜੀਵਾਤਮਾ ਉਸ ਪਰਮਾਤਮਾ ਦਾ ਰੂਪ ਹੈ ਜਿਸ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹੈਰਾਨ ਕਰਨ ਵਾਲੀਆਂ ਹਨ ਤੇ ਬੜੀਆਂ ਅਦੁਤੀ ਹਨ ।ਰਹਾਉ।
Wondrous and beautiful is the description of the beauty of the Supreme Soul, the Supreme Lord God. ||Pause||
 
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ ਉਹ ਐਸਾ ਹੈ ਕਿ) ਨਾਹ ਇਹ ਕਦੇ ਬੁੱਢਾ ਹੁੰਦਾ ਹੈ, ਨਾਹ ਹੀ ਇਹ ਕਦੇ ਬਾਲਕ (ਅਵਸਥਾ ਵਿਚ ਪਰ-ਅਧੀਨ) ਹੰੁਦਾ ਹੈ ।
He is not old; He is not young.
 
ਇਸ ਨੂੰ ਕੋਈ ਦੁੱਖ ਨਹੀਂ ਪੋਹ ਸਕਦਾ, ਜਮਾਂ ਦਾ ਜਾਲ ਫਸਾ ਨਹੀਂ ਸਕਦਾ ।
He is not in pain; He is not caught in Death's noose.
 
(ਪਰਮਾਤਮਾ ਐਸਾ ਹੈ ਕਿ) ਨਾਹ ਇਹ ਕਦੇ ਮਰਦਾ ਹੈ ਨਾਹ ਜੰਮਦਾ ਹੈ,
He does not die; He does not go away.
 
ਇਹ ਤਾਂ ਸ਼ੁਰੂ ਤੋਂ ਹੀ, ਜੁਗਾਂ ਦੇ ਸ਼ੁਰੂ ਤੋਂ ਹੀ (ਹਰ ਥਾਂ) ਵਿਆਪਕ ਚਲਿਆ ਆ ਰਿਹਾ ਹੈ ।੧।
In the beginning, and throughout the ages, He is permeating everywhere. ||1||
 
(ਹੇ ਭਾਈ! ਜੀਵਾਤਮਾ ਜਿਸ ਪ੍ਰਭੂ ਦਾ ਰੂਪ ਹੈ ਉਹ ਐਸਾ ਹੈ ਕਿ) ਇਸ ਨੂੰ (ਵਿਕਾਰਾਂ ਦੀ) ਤਪਸ਼ ਨਹੀਂ ਪੋਹ ਸਕਦੀ (ਚਿੰਤਾ-ਫ਼ਿਕਰ ਦਾ) ਪਾਲਾ ਨਹੀਂ ਵਿਆਪ ਸਕਦਾ ।
He is not hot; He is not cold.
 
ਨਾਹ ਇਸ ਦਾ ਕੋਈ ਵੈਰੀ ਹੈ ਨਾਹ ਮਿੱਤਰ ਹੈ (ਕਿਉਂਕਿ ਇਸ ਦੇ ਬਰਾਬਰ ਦਾ ਕੋਈ ਨਹੀਂ) ।
He has no enemy; He has no friend.
 
ਕੋਈ ਖ਼ੁਸ਼ੀ ਜਾਂ ਗ਼ਮੀ ਭੀ ਇਸ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।
He is not happy; He is not sad.
 
(ਜਗਤ ਦੀ) ਹਰੇਕ ਸ਼ੈ ਇਸੇ ਦੀ ਹੀ ਪੈਦਾ ਕੀਤੀ ਹੋਈ ਹੈ, ਇਹ ਸਭ ਕੁਝ ਕਰਨ ਦੇ ਸਮਰੱਥ ਹੈ ।੨।
Everything belongs to Him; He can do anything. ||2||
 
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ ਉਹ ਐਸਾ ਹੈ ਕਿ) ਇਸ ਦਾ ਨਾਹ ਕੋਈ ਪਿਉ ਹੈ, ਨਾਹ ਇਸ ਦੀ ਮਾਂ ਹੈ ।
He has no father; He has no mother.
 
ਇਹ ਤਾਂ ਪਰੇ ਤੋਂ ਪਰੇ ਹੈ, ਤੇ ਸਦਾ ਹੀ ਹੋਂਦ ਵਾਲਾ ਹੈ ।
He is beyond the beyond, and has always been so.
 
ਪਾਪਾਂ ਅਤੇ ਪੁੰਨਾਂ ਦਾ ਭੀ ਇਸ ਉਤੇ ਕੋਈ ਅਸਰ ਨਹੀਂ ਪੈਂਦਾ ।
He is not affected by virtue or vice.
 
ਇਹ ਪ੍ਰਭੂ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ, ਅਤੇ ਸਦਾ ਹੀ ਸੁਚੇਤ ਰਹਿੰਦਾ ਹੈ ।੩।
Deep within each and every heart, He is always awake and aware. ||3||
 
ਇਹ ਤਿੰਨਾਂ ਗੁਣਾਂ ਵਾਲੀ ਮਾਇਆ ਉਸੇ ਨੇ ਹੀ ਪੈਦਾ ਕੀਤੀ ਹੈ ,
From the three qualities, the one mechanism of Maya was produced.
 
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ) ਇਹ ਬੜੀ ਡਾਢੀ ਮਾਇਆ ਉਸੇ ਦਾ ਹੀ ਪਰਛਾਵਾਂ ਹੈ।
The great Maya is only His shadow.
 
ਉਸ ਪ੍ਰਭੂ ਨੂੰ (ਕੋਈ ਵਿਕਾਰ) ਛਲ ਨਹੀਂ ਸਕਦਾ, ਵਿੰਨ੍ਹ ਨਹੀਂ ਸਕਦਾ, ਉਸ ਦਾ ਭੇਤ ਨਹੀਂ ਪਾਇਆ ਜਾ ਸਕਦਾ,
He is undeceivable, impenetrable, unfathomable and merciful.
 
ਉਹ ਦਇਆ ਦਾ ਘਰ ਹੈ, ਉਹ ਦੀਨਾਂ ਉਤੇ ਸਦਾ ਦਇਆ ਕਰਨ ਵਾਲਾ ਹੈ , ਦਇਆ ਦਾ ਸੋਮਾ ਹੈ ।
He is merciful to the meek, forever compassionate.
 
ਉਹ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਭੇਤ ਲੱਭਿਆ ਨਹੀਂ ਜਾ ਸਕਦਾ ।
His state and limits cannot ever be known.
 
ਨਾਨਕ ਉਸ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹੈ ।੪।੧੯।੨੧।
Nanak is a sacrifice, a sacrifice to Him. ||4||19||21||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by