Raag Gond, The Word Of The Devotees.
 
Kabeer Jee, First House:
 
One Universal Creator God. By The Grace Of The True Guru:
 
ਜੇ ਕੋਈ ਭਲਾ ਮਨੁੱਖ ਮਿਲ ਪਏ ਤਾਂ (ਉਸ ਦੀ ਸਿੱਖਿਆ) ਸੁਣਨੀ ਚਾਹੀਦੀ ਹੈ,
When you meet a Saint, talk to him and listen.
 
ਤੇ (ਜੀਵਨ ਦੇ ਰਾਹ ਦੀਆਂ ਗੰੁਝਲਾਂ) ਪੁੱਛਣੀਆਂ ਚਾਹੀਦੀਆਂ ਹਨ । ਪਰ ਜੇ ਕੋਈ ਭੈੜਾ ਬੰਦਾ ਮਿਲ ਪਏ, ਤਾਂ ਉੱਥੇ ਚੁੱਪ ਰਹਿਣਾ ਹੀ ਠੀਕ ਹੈ ।੧।
Meeting with an unsaintly person, just remain silent. ||1||
 
ਹੇ ਭਾਈ! (ਜਗਤ ਵਿਚ ਰਹਿੰਦਿਆਂ) ਕਿਹੋ ਜਿਹੇ ਬੋਲ ਬੋਲੀਏ,
O father, if I speak, what words should I utter?
 
ਜਿਨ੍ਹਾਂ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਸੁਰਤ ਟਿਕੀ ਰਹੇ? ।੧।ਰਹਾਉ।
Speak such words, by which you may remain absorbed in the Name of the Lord. ||1||Pause||
 
(ਕਿਉਂਕਿ) ਭਲਿਆਂ ਨਾਲ ਗੱਲ ਕੀਤਿਆਂ ਕੋਈ ਭਲਾਈ ਦੀ ਗੱਲ ਨਿਕਲੇਗੀ,
Speaking with the Saints, one becomes generous.
 
ਤੇ ਮੂਰਖ ਨਾਲ ਬੋਲਿਆਂ ਵਿਅਰਥ ਖਪ-ਖਪਾ ਹੀ ਹੋਵੇਗਾ ।੨।
To speak with a fool is to babble uselessly. ||2||
 
(ਫਿਰ) ਜਿਉਂ ਜਿਉਂ (ਮੂਰਖ ਨਾਲ) ਗੱਲਾਂ ਕਰੀਏ (ਉਸ ਦੇ ਕੁਸੰਗ ਵਿਚ) ਵਿਕਾਰ ਹੀ ਵਿਕਾਰ ਵਧਦੇ ਹਨ; (ਪਰ ਇਸ ਦਾ ਭਾਵ ਇਹ ਨਹੀਂ ਕਿ ਕਿਸੇ ਨਾਲ ਭੀ ਬਹਿਣਾ-ਖਲੋਣਾ ਨਹੀਂ ਚਾਹੀਦਾ) ।
By speaking and only speaking, corruption only increases.
 
ਜੇ ਭਲੇ ਮਨੁੱਖਾਂ ਨਾਲ ਭੀ ਨਹੀਂ ਬੋਲਾਂਗੇ, (ਭਾਵ, ਜੇ ਭਲਿਆਂ ਪਾਸ ਭੀ ਨਹੀਂ ਬੈਠਾਂਗੇ) ਤਾਂ ਵਿਚਾਰ ਦੀਆਂ ਗੱਲਾਂ ਕਿਵੇਂ ਕਰ ਸਕਦੇ ਹਾਂ? ।੩।
If I do not speak, what can the poor wretch do? ||3||
 
ਹੇ ਕਬੀਰ! ਸੱਚੀ ਗੱਲ ਇਹ ਹੈ ਕਿ (ਜਿਵੇਂ) ਖ਼ਾਲੀ ਘੜਾ ਬੋਲਦਾ ਹੈ, ਜੇ ਉਹ (ਪਾਣੀ ਨਾਲ) ਭਰਿਆ ਹੋਇਆ ਹੋਵੇ ਤਾਂ ਉਹ ਕਦੇ ਡੋਲਦਾ ਨਹੀਂ (ਇਸੇ ਤਰ੍ਹਾਂ ਬਹੁਤੀਆਂ ਫ਼ਾਲਤੂ ਗੱਲਾਂ ਗੁਣ-ਹੀਨ ਮਨੁੱਖ ਹੀ ਕਰਦਾ ਹੈ ।
Says Kabeer, the empty pitcher makes noise,
 
ਜੋ ਗੁਣਵਾਨ ਹੈ ਉਹ ਅਡੋਲ ਰਹਿੰਦਾ ਹੈ । ਸੋ, ਜਗਤ ਵਿਚ ਕੋਈ ਐਸਾ ਉੱਦਮ ਕਰੀਏ, ਜਿਸ ਨਾਲ ਗੁਣ ਗ੍ਰਹਿਣ ਕਰ ਸਕੀਏ, ਤੇ ਇਹ ਗੁਣ ਮਿਲ ਸਕਦੇ ਹਨ ਭਲਿਆਂ ਪਾਸੋਂ ਹੀ) ।੪।੧।
but that which is full makes no sound. ||4||1||
 
Gond:
 
(ਮੈਨੂੰ ਕਦੇ ਸੋਚ ਹੀ ਨਹੀਂ ਫੁਰਦੀ ਕਿ ਮੈਂ ਕਿਸ ਸਰੀਰ ਤੇ ਮਾਣ ਕਰ ਕੇ ਮੰਦੇ ਕੰਮ ਕਰਦਾ ਰਹਿੰਦਾ ਹਾਂ, ਮੇਰਾ ਅਸਲਾ ਤਾਂ ਇਹੀ ਹੈ ਨਾ ਕਿ) ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਮਨੁੱਖ (ਦਾ ਸਰੀਰ) ਕਿਸੇ ਕੰਮ ਨਹੀਂ ਆਉਂਦਾ,
When a man dies, he is of no use to anyone.
 
ਪਰ ਪਸ਼ੂ ਮਰਦਾ ਹੈ ਤਾਂ (ਫਿਰ ਭੀ ਉਸ ਦਾ ਸਰੀਰ ਮਨੁੱਖ ਦੇ) ਕਈ ਕੰੰਮ ਸਵਾਰਦਾ ਹੈ ।੧।
But when an animal dies, it is used in ten ways. ||1||
 
ਹੇ ਬਾਬਾ! ਮੈਂ ਕਦੇ ਸੋਚਦਾ ਹੀ ਨਹੀਂ ਕਿ ਮੈਂ ਕਿਹੋ ਜਿਹੇ ਨਿੱਤ-ਕਰਮ ਕਰੀ ਜਾ ਰਿਹਾ ਹਾਂ
What do I know, about the state of my karma?
 
(ਮੈਂ ਮੰਦੇ ਪਾਸੇ ਹੀ ਲੱਗਾ ਰਹਿੰਦਾ ਹਾਂ, ਤੇ) ਮੈਨੂੰ ਖ਼ਿਆਲ ਹੀ ਨਹੀਂ ਆਉਂਦਾ ।੧।ਰਹਾਉ।
What do I know, O Baba? ||1||Pause||
 
(ਹੇ ਬਾਬਾ! ਮੈਂ ਕਦੇ ਸੋਚਿਆ ਹੀ ਨਹੀਂ ਕਿ ਮੌਤ ਆਇਆਂ ਇਸ ਸਰੀਰ ਦੀਆਂ) ਹੱਡੀਆਂ ਲੱਕੜਾਂ ਦੇ ਢੇਰ ਵਾਂਗ ਸੜ ਜਾਂਦੀਆਂ ਹਨ,
His bones burn, like a bundle of logs;
 
ਤੇ (ਇਸ ਦੇ) ਕੇਸ ਘਾਹ ਦੇ ਪੂਲੇ ਵਾਂਘ ਸੜ ਜਾਂਦੇ ਹਨ (ਤੇ ਜਿਸ ਸਰੀਰ ਦਾ ਮਗਰੋਂ ਇਹ ਹਾਲ ਹੁੰਦਾ ਹੈ, ਉਸੇ ਉੱਤੇ ਮੈਂ ਸਾਰੀ ਉਮਰ ਮਾਣ ਕਰਦਾ ਰਹਿੰਦਾ ਹਾਂ) ।੨।
his hair burns like a bale of hay. ||2||
 
ਪਰ, ਹੇ ਕਬੀਰ! ਸੱਚ ਇਹ ਹੈ ਕਿ ਮਨੁੱਖ ਇਸ ਮੂਰਖਤਾ ਵਲੋਂ ਤਦੋਂ ਹੀ ਜਾਗਦਾ ਹੈ
Says Kabeer, the man wakes up,
 
(ਤਦੋਂ ਹੀ ਪਛਤਾਉਂਦਾ ਹੈ) ਜਦੋਂ ਮੌਤ ਦਾ ਡੰਡਾ ਇਸ ਦੇ ਸਿਰ ਉੱਤੇ ਆ ਵੱਜਦਾ ਹੈ ।੩।੨।
only when the Messenger of Death hits him over the head with his club. ||3||2||
 
Gond:
 
(ਇਹ ਜਿੰਦ ਜਿਸ ਦਾ ਅੰਸ਼ ਹੈ ਉਹ) ਚੇਤਨ-ਸੱਤਾ ਅਕਾਸ਼ ਤੋਂ ਪਤਾਲ ਤੱਕ ਹਰ ਪਾਸੇ ਮੌਜੂਦ ਹੈ, ਉਹੀ (ਜੀਵਾਂ ਦੇ) ਸੁਖ ਦਾ ਮੂਲ-ਕਾਰਨ ਹੈ ।
The Celestial Lord is in the Akaashic ethers of the skies, the Celestial Lord is in the nether regions of the underworld; in the four directions, the Celestial Lord is pervading.
 
ਉਹ ਸਦਾ ਕਾਇਮ ਰਹਿਣ ਵਾਲਾ ਹੈ, ਉਹ ਹੀ (ਹੈ ਜਿਸ ਨੂੰ) ਉੱਤਮ ਪੁਰਖ (ਪਰਮਾਤਮਾ ਕਹੀਦਾ) ਹੈ । (ਜੀਵਾਂ ਦਾ) ਸਰੀਰ ਨਾਸ ਹੋ ਜਾਂਦਾ ਹੈ, ਪਰ (ਸਰੀਰ ਵਿਚ ਵੱਸਦੀ ਜਿੰਦ ਦਾ ਸੋਮਾ) ਚੇਤਨ-ਸੱਤਾ ਨਾਸ ਨਹੀਂ ਹੁੰਦੀ ।੧।
The Supreme Lord God is forever the source of bliss. When the vessel of the body perishes, the Celestial Lord does not perish. ||1||
 
ਮੇਰਾ ਨਿਸ਼ਚਾ ਹੁਣ ਇਸ ਗੱਲ ਉੱਤੇ ਟਿਕ ਗਿਆ ਹੈ
I have become sad,
 
ਕਿ ਇਹ ਜਿੰਦ ਕਦੇ ਮਰਦੀ ਨਹੀਂ (ਕਿਉਂਕਿ ਇਹ ਜਿੰਦ ਉਸ ਸਰਬ-ਵਿਆਪਕ ਸਦਾ-ਥਿਰ ਚੇਤਨ-ਸੱਤਾ ਦਾ ਅੰਸ਼ ਹੈ) ।੧।ਰਹਾਉ।
wondering where the soul comes from, and where it goes. ||1||Pause||
 
ਪੰਜਾਂ ਤੱਤਾਂ ਨੇ ਮਿਲ ਕੇ ਇਹ ਸਰੀਰ ਬਣਾਇਆ ਹੈ (ਪਰ ਇਹਨਾਂ ਤੱਤਾਂ ਦੀ ਭੀ ਕੋਈ ਵੱਖਰੀ ਹਸਤੀ ਨਹੀਂ ਹੈ), ਇਹ ਤੱਤ ਭੀ ਹੋਰ ਕਿੱਥੋਂ ਬਣਨੇ ਸਨ? (ਇਹ ਭੀ ਚੇਤਨ-ਸੱਤਾ ਤੋਂ ਹੀ ਬਣੇ ਹਨ) ।
The body is formed from the union of the five tatvas; but where were the five tatvas created?
 
ਤੁਸੀ ਲੋਕ, ਹੇ ਭਾਈ! ਇਹ ਆਖਦੇ ਹੋ ਕਿ ਜੀਵਾਤਮਾ ਕੀਤੇ ਕਰਮਾਂ ਕਰਮਾਂ ਦਾ ਬੱਝਾ ਹੋਇਆ ਹੈ, (ਪਰ ਅਸਲ ਗੱਲ ਇਹ ਹੈ ਕਿ) ਕਰਮਾਂ ਨੂੰ ਭੀ ਪਹਿਲਾਂ ਚੇਤਨ-ਸੱਤਾ ਤੋਂ ਬਿਨਾ ਹੋਰ ਕਿਸ ਨੇ ਵਜੂਦ ਵਿਚ ਲਿਆਉਣਾ ਸੀ? (ਭਾਵ, ਕਰਮਾਂ ਨੂੰ ਭੀ ਪਹਿਲਾਂ ਇਹ ਚੇਤਨ-ਸੱਤਾ ਹੀ ਵਜੂਦ ਵਿਚ ਲਿਆਉਂਦੀ ਹੈ) ।੨।
You say that the soul is tied to its karma, but who gave karma to the body? ||2||
 
ਹੇ ਭਾਈ! ਉਸ ਚੇਤਨ-ਸੱਤਾ ਪ੍ਰਭੂ ਦੇ ਅੰਦਰ ਇਹ (ਜੀਵਾਂ ਦਾ) ਸਰੀਰ ਵਜੂਦ ਵਿਚ ਆਉਂਦਾ ਹੈ, ਤੇ ਸਰੀਰਾਂ ਵਿਚ ਉਹ ਪ੍ਰਭੂ ਵੱਸਦਾ ਹੈ । ਸਭਨਾਂ ਦੇ ਅੰਦਰ ਉਹੀ ਹੈ, ਕਿਤੇ ਵਿੱਥ ਨਹੀਂ ਹੈ ।
The body is contained in the Lord, and the Lord is contained in the body. He is permeating within all.
 
, ਕਬੀਰ ਜੀ ਆਖਦੇ ਹਨ—ਐਸੇ ਚੇਤਨ-ਸੱਤਾ ਪਰਮਾਤਮਾ ਦਾ ਨਾਮ ਮੈਂ ਕਦੇ ਨਹੀਂ ਭੁਲਾਵਾਂਗਾ, (ਨਾਮ ਸਿਮਰਨ ਦੀ ਬਰਕਤਿ ਨਾਲ ਹੀ ਇਹ ਸਮਝ ਆਉਂਦੀ ਹੈ ਕਿ) ਜੋ ਕੁਝ ਜਗਤ ਵਿਚ ਹੋ ਰਿਹਾ ਹੈ ਸੁਤੇ ਹੀ (ਉਸ ਚੇਤਨ-ਸੱਤਾ ਪ੍ਰਭੂ ਦੀ ਰਜ਼ਾ ਵਿਚ) ਹੋ ਰਿਹਾ ਹੈ ।੩।੩।
Says Kabeer, I shall not renounce the Lord's Name. I shall accept whatever happens. ||3||3||
 
Raag Gond, The Word Of Kabeer Jee, Second House:
 
One Universal Creator God. By The Grace Of The True Guru:
 
ਮੇਰੀਆਂ ਬਾਹਾਂ ਬੰਨ੍ਹ ਕੇ ਢੇਮ ਵਾਂਗ (ਮੈਨੂੰ ਇਹਨਾਂ ਲੋਕਾਂ ਹਾਥੀ ਅੱਗੇ) ਸੁੱਟ ਦਿੱਤਾ ਹੈ,
They tied my arms, bundled me up, and threw me before an elephant.
 
ਮਹਾਵਤ ਨੇ) ਗੁੱਸੇ ਵਿਚ ਆ ਕੇ ਹਾਥੀ ਦੇ ਸਿਰ ਉੱਤੇ (ਸੱਟ) ਮਾਰੀ ਹੈ ।
The elephant driver struck him on the head, and infuriated him.
 
ਪਰ ਹਾਥੀ (ਮੈਨੂੰ ਪੈਰਾਂ ਹੇਠ ਲਿਤਾੜਨ ਦੇ ਥਾਂ) ਚੀਕਾਂ ਮਾਰ ਕੇ (ਹੋਰ ਪਾਸੇ) ਭੱਜਦਾ ਹੈ,
But the elephant ran away, trumpeting,
 
ਆਖਦੇ ਹਨ—) ਮੈਂ ਸਦਕੇ ਹਾਂ ਇਸ ਸੋਹਣੇ ਬੰਦੇ ਤੋਂ ।੧।
I am a sacrifice to this image of the Lord.||1||
 
ਹੇ ਮੇਰੇ ਪ੍ਰਭੂ! ਕਾਜ਼ੀ ਤਾਂ ਕਹਿ ਰਿਹਾ ਹੈ ਕਿ (ਇਸ ਕਬੀਰ ਉੱਤੇ) ਹਾਥੀ ਚਾੜ੍ਹ ਦੇਹ, ਪਰ ਮੈਨੂੰ ਤੇਰਾ ਤਾਣ ਹੈ (ਸੋ, ਤੇਰੀ ਬਰਕਤਿ ਨਾਲ ਮੈਨੂੰ ਕੋਈ ਫ਼ਿਕਰ ਨਹੀਂ ਹੈ) ।੧।ਰਹਾਉ।
O my Lord and Master, You are my strength.
 
ਹੇ ਮੇਰੇ ਪ੍ਰਭੂ! ਕਾਜ਼ੀ ਤਾਂ ਕਹਿ ਰਿਹਾ ਹੈ ਕਿ (ਇਸ ਕਬੀਰ ਉੱਤੇ) ਹਾਥੀ ਚਾੜ੍ਹ ਦੇਹ, ਪਰ ਮੈਨੂੰ ਤੇਰਾ ਤਾਣ ਹੈ (ਸੋ, ਤੇਰੀ ਬਰਕਤਿ ਨਾਲ ਮੈਨੂੰ ਕੋਈ ਫ਼ਿਕਰ ਨਹੀਂ ਹੈ) ।੧।ਰਹਾਉ।
The Qazi shouted at the driver to drive the elephant on. ||1||Pause||
 
(ਕਾਜ਼ੀ ਆਖਦੇ ਹਨ—) ਨਹੀਂ ਤਾਂ ਮੈਂ ਤੇਰਾ ਸਿਰ ਉਤਰਾ ਦਿਆਂਗਾ ।
He yelled out, "O driver, I shall cut you into pieces.
 
ਇਸ ਹਾਥੀ ਨੂੰ ਸੱਟ ਮਾਰ ਤੇ (ਕਬੀਰ ਵਲ) ਤੋਰ,
Hit him, and drive him on!"
 
ਪਰ ਹਾਥੀ ਤੁਰਦਾ ਨਹੀਂ (ਉਹ ਤਾਂ ਇਉਂ ਦਿੱਸਦਾ ਹੈ ਜਿਵੇਂ) ਪ੍ਰਭੂ-ਚਰਨਾਂ ਵਿਚ ਮਸਤ ਹੈ
But the elephant did not move; instead, he began to meditate.
 
(ਜਿਵੇਂ) ਉਸ ਦੇ ਹਿਰਦੇ ਵਿਚ ਪਰਮਾਤਮਾ (ਪਰਗਟ ਹੋ ਕੇ) ਵੱਸ ਰਿਹਾ ਹੈ ।੨।
The Lord God abides within his mind. ||2||
 
ਭਲਾ ਮੈਂ ਆਪਣੇ ਪ੍ਰਭੂ ਦੇ ਸੇਵਕ ਨੇ ਇਹਨਾਂ ਦਾ ਕੀਹ ਵਿਗਾੜ ਕੀਤਾ ਸੀ?
What sin has this Saint committed,
 
ਮੇਰੀ ਪੋਟਲੀ ਬੰਨ੍ਹ ਕੇ (ਇਹਨਾਂ ਮੈਨੂੰ) ਹਾਥੀ ਅੱਗੇ ਸੁੱਟ ਦਿੱਤਾ,
that you have made him into a bundle and thrown him before the elephant?
 
(ਤੇ ਉਧਰ) ਹਾਥੀ (ਮੇਰੇ ਸਰੀਰ ਦੀ ਬਣੀ) ਪੋਟਲੀ ਨੂੰ ਮੁੜ ਮੁੜ ਸਿਰ ਨਿਵਾ ਰਿਹਾ ਹੈ
Lifting up the bundle, the elephant bows down before it.
 
ਪਰ ਕਾਜ਼ੀ ਨੂੰ (ਤੁਅੱਸਬ ਦੇ) ਹਨੇਰੇ ਵਿਚ ਇਹ ਸਮਝ ਹੀ ਨਹੀਂ ਆਈ ।੩।
The Qazi could not understand it; he was blind. ||3||
 
(ਕਾਜ਼ੀ ਨੇ ਹਾਥੀ ਨੂੰ ਮੇਰੇ ਉਪਰ ਚਾੜ੍ਹ ਚਾੜ੍ਹ ਕੇ) ਤਿੰਨ ਵਾਰੀ ਪਰਤਾਵਾ ਲਿਆ,
Three times, he tried to do it.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by