Gond:
 
ਹੇ ਭਾਈ! ਜਿਸ ਮਨੁੱਖ ਦੇ ਘਰ ਵਿਚ (ਘਰ ਦੀ ਸੁਹੱਪਣ) ਮਾਇਆ ਨਹੀਂ ਹੈ,
When someone's household has no glory,
 
ਉਸ ਘਰ ਆਏ ਪਾਂਧੀ ਭੁੱਖੇ ਚਲੇ ਜਾਂਦੇ ਹਨ,
the guests who come there depart still hungry.
 
ਉਸ ਘਰ ਦੇ ਮਾਲਕ ਦੇ ਹਿਰਦੇ ਵਿਚ ਭੀ ਧਰਵਾਸ ਨਹੀਂ ਬਣਦਾ ।
Deep within, there is no contentment.
 
ਸੋ, ਮਾਇਆ ਤੋਂ ਬਿਨਾ ਗ੍ਰਿਹਸਤ ਉੱਤੇ ਗਿਲਾ ਆਉਂਦਾ ਹੈ ।੧।
Without his bride, the wealth of Maya, he suffers in pain. ||1||
 
ਸਦਾ ਖਸਮ-ਵਤੀ ਰਹਿਣ ਵਾਲੀ ਮਾਇਆ ਧੰਨ ਹੈ, (ਇਹ ਮਾੜੀ ਨਹੀਂ) ਬੜੀ ਪਵਿੱਤਰ ਹੈ, (ਇਸ ਤੋਂ ਬਿਨਾ) ਵੱਡੇ ਵੱਡੇ ਤਪੀਆਂ ਦੇ ਮਨ (ਭੀ) ਡੋਲ ਜਾਂਦੇ ਹਨ (ਭਾਵ, ਜੇ ਸਰੀਰ ਦੇ ਨਿਰਬਾਹ ਲਈ ਮਾਇਆ ਨਾਹ ਮਿਲੇ ਤਾਂ ਤਪੀ ਭੀ ਘਾਬਰ ਜਾਂਦੇ ਹਨ) ।੧।ਰਹਾਉ।
So praise this bride, which can shake the consciousness of even the most dedicated ascetics and sages. ||1||Pause||
 
ਪਰ ਇਹ ਮਾਇਆ ਸ਼ੂਮਾਂ ਦੀ ਧੀ ਬਣ ਕੇ ਰਹਿੰਦੀ ਹੈ, (ਭਾਵ, ਸ਼ੂਮ ਇਕੱਠੀ ਹੀ ਕਰੀ ਜਾਂਦਾ ਹੈ, ਵਰਤਦਾ ਨਹੀਂ)
This bride is the daughter of a wretched miser.
 
ਪ੍ਰਭੂ ਦੇ ਸੇਵਕਾਂ ਤੋਂ ਬਿਨਾ ਹੋਰ ਸਭ ਨੂੰ ਇਸ ਨੇ ਆਪਣੇ ਵੱਸ ਵਿਚ ਕੀਤਾ ਹੋਇਆ ਹੈ ।
Abandoning the Lord's servant, she sleeps with the world.
 
ਭਗਤ-ਜਨ ਦੇ ਦਰ ਤੇ ਖਲੋਤੀ (ਪੁਕਾਰਦੀ ਹੈ ਕਿ)
Standing at the door of the holy man,
 
ਮੈਂ ਤੇਰੀ ਸ਼ਰਨ ਆਈ ਹਾਂ, ਮੈਨੂੰ ਬਚਾ ਲੈ ।੨।
she says, "I have come to your sanctuary; now save me!"||2||
 
ਮਾਇਆ ਬੜੀ ਸੁਹਣੀ ਹੈ ।
This bride is so beautiful.
 
ਇਸ ਦੇ ਪੈਰੀਂ, ਮਾਨੋ, ਝਾਂਜਰਾਂ ਛਣ-ਛਣ ਕਰ ਰਹੀਆਂ ਹਨ ।
The bells on her ankles make soft music.
 
(ਉਂਞ) ਜਦ ਤਕ ਮਨੁੱਖ ਦੇ ਅੰਦਰ ਜਿੰਦ ਹੈ ਤਦ ਤਕ ਹੀ ਇਹ ਨਾਲ ਰਹਿੰਦੀ ਹੈ
As long as there is the breath of life in the man, she remains attached to him.
 
ਨਹੀਂ ਤਾਂ (ਭਾਵ, ਜਿੰਦ ਨਿਕਲਦਿਆਂ ਹੀ) ਇਹ ਭੀ ਨੰਗੀ ਪੈਰੀਂ ਉੱਠ ਭੱਜਦੀ ਹੈ (ਭਾਵ, ਉਸੇ ਵੇਲੇ ਸਾਥ ਛੱਡ ਜਾਂਦੀ ਹੈ) ।੩।
But when it is no more, she quickly gets up and departs, bare-footed. ||3||
 
ਇਸ ਮਾਇਆ ਨੇ ਸਾਰੇ ਜਗਤ ਦੇ ਜੀਵਾਂ ਨੂੰ ਵੱਸ ਕੀਤਾ ਹੋਇਆ ਹੈ,
This bride has conquered the three worlds.
 
ਅਠਾਰਾਂ ਪੁਰਾਨ ਪੜ੍ਹਨ ਵਾਲੇ ਤੇ ਤੀਰਥਾਂ ਉੱਤੇ ਜਾਣ ਵਾਲਿਆਂ ਨੂੰ ਭੀ ਮੋਹ ਲਿਆ ਹੈ,
The eighteen Puraanas and the sacred shrines of pilgrimage love her as well.
 
ਬ੍ਰਹਮਾ, ਵਿਸ਼ਨੂ ਤੇ ਸ਼ਿਵ (ਵਰਗੇ ਦੇਵਤੇ) ਇਸ ਨੇ ਵਿੰਨ੍ਹ ਰੱਖੇ ਹਨ,
She pierced the hearts of Brahma, Shiva and Vishnu.
 
ਸਭ ਰਾਜੇ ਰਾਣੇ ਭੀ ਇਸ ਨੇ ਨਕੇਲੇ ਹੋਏ ਹਨ ।੪।
She destroyed the great emperors and kings of the world. ||4||
 
ਇਹ ਮਾਇਆ ਵੱਡੇ ਪਸਾਰੇ ਵਾਲੀ ਹੈ, ਇਸ ਦਾ ਅੰਤ ਨਹੀਂ ਪੈ ਸਕਦਾ;
This bride has no restraint or limits.
 
ਪੰਜਾਂ ਹੀ ਗਿਆਨ-ਇੰਦ੍ਰਿਆਂ ਨਾਲ ਰਲੀ-ਮਿਲੀ ਰਹਿੰਦੀ ਹੈ ।
She is in collusion with the five thieving passions.
 
ਕਿਉਂਕਿ ਮੇਰੇ ਪੰਜੇ ਹੀ ਇੰਦ੍ਰਿਆਂ ਦੇ ਭਾਂਡੇ ਭੱਜ ਗਏ ਹਨ (ਭਾਵ, ਗਿਆਨ-ਇੰਦ੍ਰਿਆਂ ਉੱਤੇ ਇਸ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ)
When the clay pot of these five passions bursts,
 
ਪਰ, ਹੇ ਕਬੀਰ! ਤੂੰ ਆਖ—ਮੈਂ ਸਤਿਗੁਰੂ ਦੀ ਕਿਰਪਾ ਨਾਲ ਇਸ (ਦੀ ਮਾਰ) ਤੋਂ ਬਚ ਗਿਆ ਹਾਂ।੫।੫।੮।
then, says Kabeer, by Guru's Mercy, one is released. ||5||5||8||
 
Gond:
 
ਜਿਵੇਂ ਘਰ ਵਿਚ ਸ਼ਤੀਰ ਹੈ (ਸ਼ਤੀਰ ਤੋਂ ਬਿਨਾ ਘਰ ਦਾ ਛੱਤ) ਨਹੀਂ ਠਹਿਰ ਸਕਦਾ,
As the house will not stand when the supporting beams are removed from within it,
 
ਇਸੇ ਤਰ੍ਹਾਂ ਪ੍ਰਭੂ ਤੇ ਨਾਮ ਤੋਂ ਬਿਨਾ (ਮਨੁੱਖ ਦਾ ਮਨ ਸੰਸਾਰ-ਸਮੁੰਦਰ ਦੇ ਘੁੰਮਣ-ਘੇਰਾਂ ਵਿਚੋਂ) ਪਾਰ ਨਹੀਂ ਲੰਘ ਸਕਦਾ ।
just so, without the Naam, the Name of the Lord, how can anyone be carried across?
 
ਜਿਵੇਂ ਘੜੇ ਤੋਂ ਬਿਨਾ ਪਾਣੀ ਨਹੀਂ ਟਿਕ ਸਕਦਾ,
Without the pitcher, the water is not contained;
 
ਤਿਵੇਂ ਗੁਰੂ ਤੋਂ ਬਿਨਾ (ਮਨੁੱਖ ਦਾ ਮਨ ਨਹੀਂ ਟਿਕਦਾ ਤੇ ਮਨੁੱਖ ਦੁਨੀਆ ਤੋਂ) ਭੈੜੇ ਹਾਲ ਹੀ ਜਾਂਦਾ ਹੈ ।੧।
just so, without the Holy Saint, the mortal departs in misery. ||1||
 
ਮੈਂ ਉਸ (ਮਨ) ਨੂੰ ਸਾੜ ਦਿਆਂ ਜੋ ਪ੍ਰਭੂ ਨੂੰ ਨਹੀਂ ਸਿਮਰਦਾ,
One who does not remember the Lord - let him burn;
 
ਤੇ ਸਦਾ ਸਰੀਰਕ ਭੋਗਾਂ ਵਿਚ ਹੀ ਖਚਿਤ ਰਹਿੰਦਾ ਹੈ ।੧।ਰਹਾਉ।
his body and mind have remained absorbed in this field of the world. ||1||Pause||
 
ਜਿਵੇਂ ਕਿਸਾਨ ਤੋਂ ਬਿਨਾ ਜ਼ਮੀਨ ਨਹੀਂ ਬੀਜੀ ਜਾ ਸਕਦੀ,
Without a farmer, the land is not planted;
 
ਸੂਤਰ ਤੋਂ ਬਿਨਾ ਮਣਕੇ ਪਰੋਏ ਨਹੀਂ ਜਾ ਸਕਦੇ,
without a thread, how can the beads be strung?
 
ਘੁੰਡੀ ਤੋਂ ਬਿਨਾ ਗੰਢ ਨਹੀਂ ਪਾਈ ਜਾ ਸਕਦੀ;
Without a loop, how can the knot be tied?
 
ਤਿਵੇਂ ਹੀ ਗੁਰੂ ਦੀ ਸ਼ਰਨ ਤੋਂ ਬਿਨਾ ਮਨੁੱਖ ਭੈੜੇ ਹਾਲ ਹੀ ਜਾਂਦਾ ਹੈ ।੨।
Just so, without the Holy Saint, the mortal departs in misery. ||2||
 
ਜਿਵੇਂ ਮਾਂ ਪਿਉ (ਦੇ ਮੇਲ) ਤੋਂ ਬਿਨਾ ਬਾਲ ਨਹੀਂ ਜੰਮਦਾ,
Without a mother or father there is no child;
 
ਪਾਣੀ ਤੋਂ ਬਿਨਾ ਕੱਪੜੇ ਨਹੀਂ ਧੁਪਦੇ,
just so, without water, how can the clothes be washed?
 
ਘੋੜੇ ਤੋਂ ਬਿਨਾ ਮਨੁੱਖ ਅਸਵਾਰ ਨਹੀਂ ਅਖਵਾ ਸਕਦਾ,
Without a horse, how can there be a rider?
 
ਤਿਵੇਂ ਗੁਰੂ ਤੋਂ ਬਿਨਾ ਪ੍ਰਭੂ ਦੇ ਦਰ ਦੀ ਪ੍ਰਾਪਤੀ ਨਹੀਂ ਹੁੰਦੀ ।੩।
Without the Holy Saint, one cannot reach the Court of the Lord. ||3||
 
ਸਾਜ਼ਾਂ ਤੋਂ ਬਿਨਾ ਜਿਵੇਂ ਨਾਚ ਨਹੀਂ ਹੋ ਸਕਦਾ
Just as without music, there is no dancing,
 
(ਤਿਵੇਂ ਖਸਮ ਤੋਂ ਬਿਨਾ ਇਸਤ੍ਰੀ ਸੁਹਾਗਣ ਨਹੀਂ ਹੋ ਸਕਦੀ) ਦੁਹਾਗਣ (ਭੈੜੇ ਸੁਭਾਉ ਵਾਲੀ ਇਸਤ੍ਰੀ) ਨੂੰ ਖਸਮ ਨੇ ਤਿਆਗ ਕੇ ਸਦਾ ਦੁਰਕਾਰ ਹੀ ਦਿੱਤਾ ਹੁੰਦਾ ਹੈ ।
the bride rejected by her husband is dishonored.
 
ਕਬੀਰ ਜੀ ਆਖਦੇ ਹਨ—ਇੱਕੋ ਹੀ ਕਰਨ-ਜੋਗ ਕੰਮ ਕਰ,
Says Kabeer, do this one thing:
 
ਗੁਰੂ ਦੇ ਸਨਮੁਖ ਹੋ (ਤੇ ਨਾਮ ਸਿਮਰ) ਫਿਰ ਫਿਰ ਜੰਮਣਾ-ਮਰਨਾ ਨਹੀਂ ਪਏਗਾ ।੪।੬।੯।
become Gurmukh, and you shall never die again. ||4||6||9||
 
Gond:
 
(ਤੁਸੀ ‘ਕੂਟਨ’ ਠੱਗ ਨੂੰ ਆਖਦੇ ਹੋ, ਪਰ) ਕੂਟਨ ਉਹ ਭੀ ਹੈ ਜੋ ਆਪਣੇ ਮਨ ਨੂੰ ਮਾਰਦਾ ਹੈ
He alone is a pimp, who pounds down his mind.
 
ਤੇ ਜੋ ਮਨੁੱਖ ਆਪਣੇ ਮਨ ਨੂੰ ਮਾਰਦਾ ਹੈ ਉਹ ਜਮਾਂ ਤੋਂ ਬਚ ਜਾਂਦਾ ਹੈ ।
Pounding down his mind, he escapes from the Messenger of Death.
 
ਜੋ ਮਨੁੱਖ ਮੁੜ ਮੁੜ ਮਨ ਨੂੰ ਮਾਰ ਕੇ (ਫਿਰ ਉਸ ਦੀ) ਜਾਂਚ-ਪੜਤਾਲ ਕਰਦਾ ਰਹਿੰਦਾ ਹੈ,
Pounding and beating his mind, he puts it to the test;
 
ਉਹ (ਆਪਣੇ ਮਨ ਨੂੰ ਕੁੱਟਣ ਵਾਲਾ) ‘ਕੂਟਨ’ ਮੁਕਤੀ ਹਾਸਲ ਕਰ ਲੈਂਦਾ ਹੈ ।੧।
such a pimp attains total liberation. ||1||
 
ਹੇ ਜਗਤ ਦੇ ਲੋਕੋ! ਤੁਸੀ ‘ਕੂਟਨ’ ਕਿਸ ਨੂੰ ਆਖਦੇ ਹੋ?
Who is called a pimp in this world?
 
ਸਭ ਲਫ਼ਜ਼ਾਂ ਦੇ ਵਖੋ-ਵਖ ਭਾਵ ਹੋ ਸਕਦੇ ਹਨ ।੧।ਰਹਾਉ।
In all speech, one must carefully consider. ||1||Pause||
 
(ਤੁਸੀ ‘ਨਾਚਨ’ ਕੰਜਰ ਨੂੰ ਆਖਦੇ ਹੋ, ਪਰ ਸਾਡੇ ਖ਼ਿਆਲ ਅਨੁਸਾਰ) ‘ਨਾਚਨ’ ਉਹ ਹੈ ਜੋ (ਸਰੀਰ ਨਾਲ ਨਹੀਂ) ਮਨ ਨਾਲ ਨੱਚਦਾ ਹੈ,
He alone is a dancer, who dances with his mind.
 
ਝੂਠ ਵਿਚ ਨਹੀਂ ਪਰਚਦਾ, ਸੱਚ ਨਾਲ ਪਤੀਜਦਾ ਹੈ,
The Lord is not satisfied with falsehood; He is pleased only with Truth.
 
ਮਨ ਨੂੰ ਆਤਮਕ ਉਮਾਹ ਵਿਚ ਲਿਆਉਣ ਦੇ ਜਤਨ ਕਰਦਾ ਹੈ ।
So play the beat of the drum in the mind.
 
ਅਜਿਹੇ ‘ਨਾਚਨ’ ਦੇ ਮਨ ਦਾ ਰਾਖਾ (ਪ੍ਰਭੂ ਆਪ ਬਣਦਾ ਹੈ) ।੨।
The Lord is the Protector of the dancer with such a mind. ||2||
 
(ਤੁਸੀ ‘ਬਜਾਰੀ’ ਮਸ਼ਕਰੇ ਨੂੰ ਆਖਦੇ ਹੋ, ਪਰ) ‘ਬਜਾਰੀ’ ਉਹ ਹੈ ਜੋ ਆਪਣੇ ਸਰੀਰ-ਰੂਪ ਬਜ਼ਾਰ ਨੂੰ ਪੜਤਾਲਦਾ ਹੈ,
She alone is a street-dancer, who cleanses her body-street,
 
ਪੰਜਾਂ ਹੀ ਵਿਗੜੇ ਹੋਏ ਗਿਆਨ-ਇੰਦ੍ਰਿਆਂ ਨੂੰ ਜਗਾਉਂਦਾ ਹੈ,
and educates the five passions.
 
ਨੌ ਖੰਡ ਧਰਤੀ ਦੇ ਮਾਲਕ-ਪ੍ਰਭੂ ਦੀ ਬੰਦਗੀ ਕਰਨ ਦੀ ਜਾਚ ਸਿੱਖਦਾ ਹੈ ।
She who embraces devotional worship for the Lord
 
ਅਸੀ ਅਜਿਹੇ ‘ਬਜਾਰੀ’ ਨੂੰ ਵੱਡਾ (ਸ੍ਰੇਸ਼ਟ) ਮਨੁੱਖ ਮੰਨਦੇ ਹਾਂ ।੩।
- I accept such a street-dancer as my Guru. ||3||
 
(ਤੁਸੀ ‘ਤਸਕਰ’ ਚੋਰ ਨੂੰ ਆਖਦੇ ਹੋ, ਪਰ) ‘ਤਸਕਰ’ ਉਹ ਹੈ ਜੋ ਤਾਤਿ (ਈਰਖਾ ਨੂੰ ਆਪਣੇ ਮਨ ਵਿਚੋਂ ਚੁਰਾ ਲੈ ਜਾਂਦਾ ਹੈ) ਨਹੀਂ ਕਰਦਾ,
He alone is a thief, who is above envy,
 
ਜੋ ਇੰਦ੍ਰਿਆਂ ਨੂੰ ਵੱਸ ਵਿਚ ਕਰ ਕੇ ਪ੍ਰਭੂ ਦਾ ਨਾਮ ਸਿਮਰਦਾ ਹੈ ।
and who uses his sense organs to chant the Lord's Name.
 
ਹੇ ਕਬੀਰ! ਜਿਸ ਦੀ ਬਰਕਤ ਨਾਲ ਮੈਂ ਇਹ ਲੱਛਣ (ਗੁਣ) ਪ੍ਰਾਪਤ ਕੀਤੇ ਹਨ,
Says Kabeer, these are the qualities of the one
 
ਮੇਰਾ ਉਹ ਗੁਰੂ, ਸੁਹਣਾ ਸਿਆਣਾ ਤੇ ਧੰਨਤਾ-ਜੋਗ ਹੈ ।
I know as my Blessed Divine Guru, who is the most beautiful and wise. ||4||7||10||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by