Gond:
 
ਸੋ, ਧੰਨ ਹੈ ਧਰਤੀ ਦਾ ਪਾਲਣ ਵਾਲਾ ਪ੍ਰਭੂ (ਜੋ ਅੰਨ ਪੈਦਾ ਕਰਦਾ ਹੈ), ਧੰਨ ਹੈ ਸਤਿਗੁਰੂ (ਜੋ ਐਸੇ ਪ੍ਰਭੂ ਦੀ ਸੂਝ ਬਖ਼ਸ਼ਦਾ ਹੈ),
Blessed is the Lord of the World. Blessed is the Divine Guru.
 
ਤੇ ਧੰਨ ਹੈ ਅੰਨ ਜਿਸ ਨਾਲ ਭੁੱਖੇ ਮਨੁੱਖ ਦਾ ਹਿਰਦਾ (ਫੁੱਲ ਵਾਂਗ) ਟਹਿਕ ਪੈਂਦਾ ਹੈ ।
Blessed is that grain, by which the heart-lotus of the hungry blossoms forth.
 
ਉਹ ਸੰਤ ਭੀ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਹ ਸਮਝ ਆਈ ਹੈ (ਕਿ ਅੰਨ ਨਿੰਦਣ-ਜੋਗ ਨਹੀਂ ਹੈ ਤੇ ਅੰਨ ਖਾ ਕੇ ਪ੍ਰਭੂ ਨੂੰ ਸਿਮਰਦੇ ਹਨ),
Blessed are those Saints, who know this.
 
ਉਹਨਾਂ ਨੂੰ ਪਰਮਾਤਮਾ ਮਿਲਦਾ ਹੈ ।੧।
Meeting with them, one meets the Lord, the Sustainer of the World. ||1||
 
(ਹੇ ਭਾਈ!) ਅੰਨ (ਜਿਸ ਨੂੰ ਤਿਆਗਣ ਵਿਚ ਤੁਸੀ ਭਗਤੀ ਸਮਝਦੇ ਹੋ) ਪਰਮਾਤਮਾ ਤੋਂ ਹੀ ਪੈਦਾ ਹੁੰਦਾ ਹੈ,
This grain comes from the Primal Lord God.
 
ਤੇ ਪਰਮਾਤਮਾ ਦਾ ਨਾਮ ਭੀ ਅੰਨ ਖਾਧਿਆਂ ਹੀ ਜਪਿਆ ਜਾ ਸਕਦਾ ਹੈ ।੧।ਰਹਾਉ।
One chants the Naam, the Name of the Lord, only when he tastes this grain. ||1||Pause||
 
(ਤਾਂ ਤੇ) ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ ਤੇ ਅੰਨ ਨੂੰ ਭੀ ਪਿਆਰ ਕਰਨਾ ਚਾਹੀਦਾ ਹੈ (ਭਾਵ, ਅੰਨ ਤੋਂ ਤਰਕ ਕਰਨ ਦੇ ਥਾਂ ਅੰਨ ਨੂੰ ਇਉਂ ਸਹਿਜੇ ਸਹਿਜੇ ਪ੍ਰੀਤ ਨਾਲ ਛਕੋ ਜਿਵੇਂ ਅਡੋਲ ਹੋ ਕੇ ਪਿਆਰ ਨਾਲ ਨਾਮ ਸਿਮਰਨਾ ਹੈ) ।
Meditate on the Naam, and meditate on this grain.
 
(ਵੇਖੋ, ਜਿਸ ਪਾਣੀ ਨੂੰ ਰੋਜ਼ ਵਰਤਦੇ ਹੋ, ਉਸੇ) ਪਾਣੀ ਦੀ ਸੰਗਤ ਨਾਲ ਇਸ ਅੰਨ ਦਾ ਕੇਹਾ ਸੁਹਣਾ ਰੰਗ ਨਿਕਲਦਾ ਹੈ!
Mixed with water, its taste becomes sublime.
 
(ਜੇ ਪਾਣੀ ਵਰਤਣ ਵਿਚ ਪਾਪ ਨਹੀਂ ਤਾਂ ਅੰਨ ਤੋਂ ਨਫ਼ਰਤ ਕਿਉਂ?) ।
One who abstains from this grain,
 
ਜੋ ਮਨੁੱਖ ਅੰਨ ਤੋਂ ਤਰਕ ਕਰਦੇ ਹਨ ਉਹ ਸਭ ਥਾਂ ਆਪਣੀ ਇੱਜ਼ਤ ਗਵਾਉਂਦੇ ਹਨ (ਭਾਵ, ਅੰਨ ਦਾ ਤਿਆਗ ਕੋਈ ਐਸਾ ਕੰਮ ਨਹੀਂ ਜਿਸ ਨੂੰ ਦੁਨੀਆ ਪਸੰਦ ਕਰੇ) ।੨।
loses his honor in the three worlds. ||2||
 
ਜੋ ਲੋਕ ਅੰਨ ਛੱਡ ਦੇਂਦੇ ਹਨ ਤੇ (ਇਹ) ਪਖੰਡ ਕਰਦੇ ਹਨ,
One who discards this grain, is practicing hypocrisy.
 
ਉਹ (ਉਹਨਾਂ ਕੁਚੱਜੀਆਂ ਜ਼ਨਾਨੀਆਂ ਵਾਂਗ ਹਨ ਜੋ) ਨਾਹ ਸੋਹਾਗਣਾਂ ਹਨ ਨਾਹ ਰੰਡੀਆਂ ।
She is neither a happy soul-bride, nor a widow.
 
(ਅੰਨ ਛੱਡਣ ਵਾਲੇ ਸਾਧੂ,) ਲੋਕਾਂ ਵਿਚ ਆਖਦੇ ਫਿਰਦੇ ਹਨ, ਅਸੀ ਨਿਰਾ ਦੁੱਧ ਪੀ ਕੇ ਹੀ ਨਿਰਬਾਹ ਕਰਦੇ ਹਾਂ,
Those who claim in this world that they live on milk alone,
 
ਪਰ ਚੋਰੀ ਚੋਰੀ ਸਾਰੀ ਦੀ ਸਾਰੀ ਪਿੰਨੀ ਖਾਂਦੇ ਹਨ ।੩।
secretly eat whole loads of food. ||3||
 
ਅੰਨ ਤੋਂ ਬਗ਼ੈਰ ਸੁਕਾਲ ਨਹੀਂ ਹੋ ਸਕਦਾ,
Without this grain, time does not pass in peace.
 
ਅੰਨ ਛੱਡਿਆਂ ਰੱਬ ਨਹੀਂ ਮਿਲਦਾ ।
Forsaking this grain, one does not meet the Lord of the World.
 
ਹੇ ਕਬੀਰ! (ਬੇਸ਼ੱਕ) ਆਖ—ਸਾਨੂੰ ਇਹ ਨਿਸ਼ਚਾ ਹੈ ਕਿ ਅੰਨ ਬੜਾ ਸੁੰਦਰ ਪਦਾਰਥ ਹੈ
Says Kabeer, this I know:
 
ਜਿਸ ਨੂੰ ਖਾਧਿਆਂ (ਸਿਮਰਨ ਕਰ ਕੇ) ਸਾਡਾ ਮਨ ਪਰਮਾਤਮਾ ਨਾਲ ਜੁੜਦਾ ਹੈ ।੪।੮।੧੧।
blessed is that grain, which brings faith in the Lord and Master to the mind. ||4||8||11||
 
Raag Gond, The Word Of Naam Dayv Jee, First House:
 
One Universal Creator God. By The Grace Of The True Guru:
 
ਜੇ ਕੋਈ ਮਨੁੱਖ ਅਸਮੇਧ ਜੱਗ ਕਰੇ,
The ritual sacrifice of horses,
 
ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ
giving one's weight in gold to charities,
 
ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ ।੧।
and ceremonial cleansing baths -||1||
 
ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ ।
These are not equal to singing the Praises of the Lord's Name.
 
ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ ।੧।ਰਹਾਉ।
Meditate on your Lord, you lazy man! ||1||Pause||
 
ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ,
Offering sweet rice at Gaya,
 
ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ,
living on the river banks at Benares,
 
ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ ।੨।;
reciting the four Vedas by heart;||2||
 
ਜੇ ਮਨੁੱਖ ਸਾਰੇ ਕਰਮ ਧਰਮ ਕਰਦਾ ਹੋਵੇ,
Completing all religious rituals,
 
ਆਪਣੇ ਗੁਰੂ ਦੀ ਸਿੱਖਿਆ ਲੈ ਕੇ ਇੰਦ੍ਰੀਆਂ ਨੂੰ ਕਾਬੂ ਵਿਚ ਰੱਖਦਾ ਹੋਵੇ,
restraining sexual passion by the spiritual wisdom given by the Guru,
 
ਜੇ ਬ੍ਰਾਹਮਣਾਂ ਵਾਲੇ ਛੇ ਹੀ ਕਰਮ ਸਦਾ ਕਰਦਾ ਰਹੇ, ।੩।;
and performing the six rituals;||3||
 
ਰਾਮਾਇਣ (ਆਦਿਕ) ਦਾ ਪਾਠ—
Expounding on Shiva and Shakti
 
ਹੇ ਮੇਰੇ ਮਨ! ਇਹ ਸਾਰੇ ਕਰਮ ਛੱਡ ਦੇਹ, ਛੱਡ ਦੇਹ, ਇਹ ਸਭ ਪ੍ਰਭੂ ਨਾਲੋਂ ਵਿੱਥ ਪਾਣ ਵਾਲੇ ਹੀ ਹਨ ।
- O man, renounce and abandon all these things.
 
ਹੇ ਨਾਮਦੇਵ! ਗੋਬਿੰਦ ਦਾ ਭਜਨ ਕਰ, (ਪ੍ਰਭੂ ਦਾ) ਨਾਮ ਸਿਮਰ,
Meditate, meditate in remembrance on the Lord of the Universe.
 
(ਨਾਮ ਸਿਮਰਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ ।੪।੧।
Meditate, O Naam Dayv, and cross over the terrifying world-ocean. ||4||1||
 
Gond:
 
ਜਿਵੇਂ ਹਰਨ (ਆਪਣਾ ਆਪ ਭੁਲਾ ਕੇ) ਨਾਦ ਦੇ ਪਿੱਛੇ ਦੌੜਦਾ ਹੈ,
The deer is lured by the sound of the hunter's bell;
 
ਜਿੰਦ ਦੇ ਦੇਂਦਾ ਹੈ ਪਰ ਉਸ ਨੂੰ ਉਸ ਨਾਦ ਦਾ ਧਿਆਨ ਨਹੀਂ ਵਿੱਸਰਦਾ ।੧।;
it loses its life, but it cannot stop thinking about it. ||1||
 
ਮੈਂ ਆਪਣੇ ਪਿਆਰੇ ਪ੍ਰਭੂ ਦੀ ਯਾਦ ਛੱਡ ਕੇ ਕਿਸੇ ਹੋਰ ਪਾਸੇ ਵਲ ਆਪਣੇ ਚਿੱਤ ਨੂੰ ਨਹੀਂ ਜਾਣ ਦੇਂਦਾ,
In the same way, I look upon my Lord.
 
ਮੈਂ ਭੀ ਪ੍ਰਭੂ ਨੂੰ ਇਉਂ ਹੀ ਤੱਕਦਾ ਹਾਂ ।੧।ਰਹਾਉ।;
I will not abandon my Lord, and turn my thoughts to another. ||1||Pause||
 
ਜਿਵੇਂ ਮਾਹੀਗੀਰ ਮੱਛੀਆਂ ਵਲ ਤੱਕਦਾ ਹੈ,
As the fisherman looks upon the fish,
 
ਜਿਵੇਂ ਸੋਨਾ ਘੜਦਿਆਂ ਸੁਨਿਆਰਾ (ਸੋਨੇ ਵਲ ਗਹੁ ਨਾਲ) ਤੱਕਦਾ ਹੈ ।੨।;
and the goldsmith looks upon the gold he fashions;||2||
 
ਜਿਵੇਂ ਵਿਸ਼ਈ ਮਨੁੱਖ ਪਰਾਈ ਨਾਰ ਵਲ ਤੱਕਦਾ ਹੈ,
As the man driven by sex looks upon another man's wife,
 
ਜਿਵੇਂ (ਜੂਆ ਖੇਡਣ ਲੱਗਾ) ਜੁਆਰੀਆ ਕਉਡਾਂ ਸੁੱਟ ਕੇ ਗਹੁ ਨਾਲ ਤੱਕਦਾ ਹੈ (ਕਿ ਕੀਹ ਦਾਉ ਪਿਆ ਹੈ) ।੩।
and the gambler looks upon the throwing of the dice -||3||
 
ਜਿੱਧਰ ਤੱਕਦਾ ਹਾਂ ਪ੍ਰਭੂ ਨੂੰ ਹੀ ਵੇਖਦਾ ਹਾਂ (ਮੇਰੀ ਸੁਰਤਿ ਸਦਾ ਪ੍ਰਭੂ ਵਿਚ ਹੀ ਰਹਿੰਦੀ ਹੈ)
In the same way, wherever Naam Dayv looks, he sees the Lord.
 
ਮੈਂ ਨਾਮਦੇਵ ਭੀ (ਇਹਨਾਂ ਵਾਂਗ) ਸਦਾ ਆਪਣੇ ਪ੍ਰਭੂ ਨੂੰ ਸਿਮਰਦਾ ਹਾਂ ।੪।੨।
Naam Dayv meditates continuously on the Feet of the Lord. ||4||2||
 
Gond:
 
ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ ।
Carry me across, O Lord, carry me across.
 
ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ ।ਰਹਾਉ।
I am ignorant, and I do not know how to swim. O my Beloved Father, please give me Your arm. ||1||Pause||
 
(ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ,
I have been transformed from a mortal being into an angel, in an instant; the True Guru has taught me this.
 
ਹੇ ਪਿਤਾ! (ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧।
Born of human flesh, I have conquered the heavens; such is the medicine I was given. ||1||
 
ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ,
Please place me where You placed Dhroo and Naarad, O my Master.
 
ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ ।੨।੩।
With the Support of Your Name, so many have been saved; this is Naam Dayv's understanding. ||2||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by