ਹੇ ਪਾਂਡੇ! ਤੇਰੇ ਸ੍ਰੀ ਰਾਮ ਚੰਦਰ ਜੀ ਭੀ ਆਉਂਦੇ ਵੇਖੇ ਹਨ (ਭਾਵ, ਜਿਸ ਸ੍ਰੀ ਰਾਮ ਚੰਦਰ ਜੀ ਦੀ ਤੂੰ ਉਪਾਸ਼ਨਾ ਕਰਦਾ ਹੈਂ, ਉਹਨਾਂ ਦੀ ਬਾਬਤ ਭੀ ਤੈਥੋਂ ਇਹੀ ਕੁਝ ਅਸਾਂ ਸੁਣਿਆ ਹੈ ਕਿ)
O Pandit, I saw your Raam Chand coming too
ਰਾਵਣ ਨਾਲ ਉਹਨਾਂ ਦੀ ਲੜਾਈ ਹੋ ਪਈ, ਕਿਉਂਕਿ ਉਹ ਵਹੁਟੀ (ਸੀਤਾ ਜੀ) ਗਵਾ ਬੈਠੇ ਸਨ ।੩।
; he lost his wife, fighting a war against Raawan. ||3||
ਸੋ ਹਿੰਦੂ ਦੋਵੇਂ ਅੱਖਾਂ ਗਵਾ ਬੈਠਾ ਹੈ, ਪਰ ਮੁਸਲਮਾਨ ਦੀ ਇੱਕ ਅੱਖ ਹੀ ਖ਼ਰਾਬ ਹੋਈ ਹੈ;
The Hindu is sightless; the Muslim has only one eye.
ਇਹਨਾਂ ਦੋਹਾਂ ਨਾਲੋਂ ਸਿਆਣਾ ਉਹ ਬੰਦਾ ਹੈ ਜਿਸ ਨੂੰ (ਪ੍ਰਭੂ ਦੀ ਹਸਤੀ ਦਾ ਸਹੀ) ਗਿਆਨ ਹੋ ਗਿਆ ਹੈ ।
The spiritual teacher is wiser than both of them.
(ਹਿੰਦੂ ਨੇ ਇੱਕ ਅੱਖ ਤਾਂ ਤਦੋਂ ਗਵਾਈ ਜਦੋਂ ਉਹ ਆਪਣੇ ਇਸ਼ਟ ਬਾਰੇ ਸ਼ਰਧਾ-ਹੀਣ ਕਹਾਣੀਆਂ ਘੜਨ ਲੱਗ ਪਿਆ, ਤੇ ਦੂਜੀ ਗਵਾਈ, ਜਦੋਂ ਉਹ ਪਰਮਾਤਮਾ ਨੂੰ ਨਿਰਾ ਮੰਦਰ ਵਿਚ ਬੈਠਾ ਸਮਝ ਕੇ) ਮੰਦਰ ਨੂੰ ਪੂਜਣ ਲੱਗ ਪਿਆ, ਮੁਸਲਮਾਨ (ਦੀ ਹਜ਼ਰਤ ਮੁਹੰਮਦ ਸਾਹਿਬ ਵਿਚ ਪੂਰੀ ਸ਼ਰਧਾ ਹੋਣ ਕਰਕੇ ਇੱਕ ਅੱਖ ਤਾਂ ਸਾਬਤ ਹੈ ਪਰ ਦੂਜੀ ਗਵਾ ਬੈਠਾ ਹੈ, ਕਿਉਂਕਿ ਰੱਬ ਨੂੰ ਨਿਰਾ ਮਸਜਿਦ ਵਿਚ ਜਾਣ ਕੇ) ਮਸਜਿਦ ਨੂੰ ਹੀ ਰੱਬ ਦਾ ਘਰ ਸਮਝ ਰਿਹਾ ਹੈ ।
The Hindu worships at the temple, the Muslim at the mosque.
ਮੈਂ ਨਾਮਦੇਵ ਉਸ ਪਰਮਾਤਮਾ ਦਾ ਸਿਮਰਨ ਕਰਦਾ ਹਾਂ ਜਿਸ ਦਾ ਨਾਹ ਕੋਈ ਖ਼ਾਸ ਮੰਦਰ ਹੈ ਤੇ ਨਾ ਮਸਜਿਦ ।੪।੩।੭।
Naam Dayv serves that Lord, who is not limited to either the temple or the mosque. ||4||3||7||
Raag Gond, The Word Of Ravi Daas Jee, Second House:
One Universal Creator God. By The Grace Of The True Guru:
ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ,
Meditate on the Lord Mukanday, the Liberator, O people of the world.
ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ ।
Without Mukanday, the body shall be reduced to ashes.
ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ,
Mukanday is the Giver of liberation.
ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ ।੧।
Mukanday is my father and mother. ||1||
ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ,
Meditate on Mukanday in life, and meditate on Mukanday in death.
ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ।
His servant is blissful forever. ||1||Pause||
ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ,
The Lord, Mukanday, is my breath of life.
ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ;
Meditating on Mukanday, one's forehead will bear the Lord's insignia of approval.
ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ,
The renunciate serves Mukanday.
ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ।੨।
Mukanday is the wealth of the poor and forlorn. ||2||
ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ,
When the One Liberator does me a favor,
ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ ।
then what can the world do to me?
ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ;
Erasing my social status, I have entered His Court.
ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ।੩।
You, Mukanday, are potent throughout the four ages. ||3||
(ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ ।
Spiritual wisdom has welled up, and I have been enlightened.
ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ ।
In His Mercy, the Lord has made this worm His slave.
ਹੇ ਰਵਿਦਾਸ! ਆਖ—ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ,
Says Ravi Daas, now my thirst is quenched;
ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ।੪।੧।
I meditate on Mukanday the Liberator, and I serve Him. ||4||1||
Gond:
ਜੇ ਕੋਈ ਮਨੁੱਖ ਅਠਾਹਠ ਤੀਰਥਾਂ ਦਾ ਇਸ਼ਨਾਨ (ਭੀ) ਕਰੇ,
Someone may bathe at the sixty-eight sacred shrines of pilgrimage,
ਜੇ ਬਾਰਾਂ ਸ਼ਿਵਲਿੰਗਾਂ ਦੀ ਪੂਜਾ ਭੀ ਕਰੇ,
and worship the twelve Shiva-lingam stones,
ਜੇ (ਲੋਕਾਂ ਦੇ ਭਲੇ ਲਈ) ਖੂਹ ਤਲਾਬ (ਆਦਿਕ) ਲਵਾਏ;
and dig wells and pools,
ਪਰ ਜੇ ਉਹ (ਗੁਰਮੁਖਾਂ ਦੀ) ਨਿੰਦਿਆ ਕਰਦਾ ਹੈ, ਤਾਂ ਉਸ ਦੀ ਇਹ ਸਾਰੀ ਮਿਹਨਤ ਵਿਅਰਥ ਜਾਂਦੀ ਹੈ ।੧।
but if he indulges in slander, then all of this is useless. ||1||
ਸਾਧੂ ਗੁਰਮੁਖਿ ਦੀ ਨਿੰਦਾ ਕਰਨ ਵਾਲਾ ਮਨੁੱਖ (ਜਗਤ ਦੀਆਂ ਨਿਵਾਣਾਂ ਵਿਚੋਂ) ਪਾਰ ਨਹੀਂ ਲੰਘ ਸਕਦ
How can the slanderer of the Holy Saints be saved?
ਕੀਨ ਨਾਲ ਜਾਣੋ ਉਹ ਸਦਾ ਨਰਕ ਵਿਚ ਹੀ ਪਿਆ ਰਹਿੰਦਾ ਹੈ ।੧।ਰਹਾਉ।
Know for certain, that he shall go to hell. ||1||Pause||
ਜੇ ਕੋਈ ਮਨੁੱਖ ਕੁਲਖੇਤ੍ਰ ਤੇ (ਜਾ ਕੇ) ਗ੍ਰਹਿਣ (ਦਾ ਇਸ਼ਨਾਨ) ਕਰੇ,
Someone may bathe at Kuruk-shaytra during a solar eclipse,
ਗਹਿਣਿਆਂ ਸਮੇਤ ਆਪਣੀ ਵਹੁਟੀ (ਬ੍ਰਾਹਮਣਾਂ ਨੂੰ) ਦਾਨ ਕਰ ਦੇਵੇ,
and give his decorated wife in offering,
ਸਾਰੀਆਂ ਸਿਮ੍ਰਿਤੀਆਂ ਧਿਆਨ ਨਾਲ ਸੁਣੇ;
and listen to all the Simritees,
ਪਰ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ, ਤਾਂ ਇਹਨਾਂ ਸਾਰੇ ਕੰਮਾਂ ਤੋਂ ਕੋਈ ਭੀ ਲਾਭ ਨਹੀਂ ।੨।
but if he indulges in slander, these are of no account. ||2||
ਜੇ ਕੋਈ ਮਨੁੱਖ ਠਾਕਰਾਂ ਨੂੰ ਕਈ ਤਰ੍ਹਾਂ ਦੇ ਭੋਗ ਲਵਾਵੇ,
Someone may give countless feasts,
ਜ਼ਮੀਨ ਦਾ ਦਾਨ ਕਰੇ (ਜਿਸ ਕਰਕੇ) ਜਗਤ ਵਿਚ ਸ਼ੋਭਾ ਖੱਟ ਲਏ,
and donate land, and build splendid buildings;
ਜੇ ਆਪਣਾ ਨੁਕਸਾਨ ਕਰ ਕੇ ਭੀ ਦੂਜਿਆਂ ਦੇ ਕੰਮ ਸਵਾਰੇ,
he may neglect his own affairs to work for others,
ਤਾਂ ਭੀ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ ਤਾਂ ਕਈ ਜੂਨਾਂ ਵਿਚ ਭਟਕਦਾ ਹੈ ।੩।
but if he indulges in slander, he shall wander in countless incarnations. ||3||
ਹੇ ਦੁਨੀਆ ਦੇ ਲੋਕੋ! ਤੁਸੀ (ਸੰਤਾਂ ਦੀ) ਨਿੰਦਿਆ ਕਿਉਂ ਕਰਦੇ ਹੋ? (ਭਾਵੇਂ ਬਾਹਰੋਂ ਕਈ ਧਾਰਮਿਕ ਕੰਮ ਕਰੇ, ਪਰ ਜੇ ਮਨੁੱਖ ਸੰਤ ਦੀ ਨਿੰਦਾ ਕਰਦਾ ਹੈ ਤਾਂ ਸਾਰੇ ਧਾਰਮਿਕ ਕੰਮ ਇਕ ਠੱਗੀ ਹੀ ਹੈ, ਤੇ)
Why do you indulge in slander, O people of the world?
ਨੰਦਕ ਦੀ ਇਹ ਠੱਗੀ ਦੀ ਦੁਕਾਨ ਉੱਘੜ ਪੈਂਦੀ ਹੈ ।
The emptiness of the slanderer is soon exposed.
ਹੇ ਰਵਿਦਾਸ! ਆਖ—ਅਸਾਂ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਿਆ ਹੈ ਕਿ ਸੰਤ ਦਾ ਨਿੰਦਕ ਕੁਕਰਮੀ ਰਹਿੰਦਾ ਹੈ ਤੇ ਨਰਕ ਵਿਚ ਪਿਆ ਰਹਿੰਦਾ ਹੈ ।੪।੨।੧੧।੭।੨।੪੯।
I have thought, and determined the fate of the slanderer.
ਹੇ ਰਵਿਦਾਸ! ਆਖ—ਅਸਾਂ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਿਆ ਹੈ ਕਿ ਸੰਤ ਦਾ ਨਿੰਦਕ ਕੁਕਰਮੀ ਰਹਿੰਦਾ ਹੈ ਤੇ ਨਰਕ ਵਿਚ ਪਿਆ ਰਹਿੰਦਾ ਹੈ ।੪।੨।੧੧।੭।੨।੪੯।
Says Ravi Daas, he is a sinner; he shall go to hell. ||4||2||11||7||2||49|| Total||