One Universal Creator God. By The Grace Of The True Guru:
Raamkalee, Third Mehl, First House:
ਹੇ ਭਾਈ! ਇਹ ਆਮ ਪ੍ਰਚਲਤ ਖ਼ਿਆਲ ਹੈ ਕਿ ਸਤਜੁਗ ਵਿਚ ਸੱਚ (ਬੋਲਣ ਦੇ ਕਰਮ ਨੂੰ ਪ੍ਰਧਾਨਤਾ) ਹੈ।
In the Golden Age of Sat Yuga, everyone spoke the Truth.
ਹਰੇਕ ਘਰ ਵਿਚ (ਸੱਚ ਬੋਲਣਾ ਹੀ ਪ੍ਰਧਾਨ ਹੈ)।
In each and every home, devotional worship was performed by the people, according to the Guru's Teachings.
ਸਤਜੁਗ ਵਿਚ (ਧਰਤੀ ਨੂੰ ਸਹਾਰਾ ਦੇਣ ਵਾਲਾ) ਧਰਮ (-ਬਲਦ) ਚਾਰ ਪੈਰਾਂ ਵਾਲਾ ਰਹਿੰਦਾ ਹੈ (ਧਰਮ ਮੁਕੰਮਲ ਸਰੂਪ ਵਾਲਾ ਹੁੰਦਾ ਹੈ) ।
In that Golden Age, Dharma had four feet.
(ਪਰ, ਹੇ ਭਾਈ!) ਕੋਈ ਵਿਰਲਾ ਮਨੁੱਖ ਗੁਰੂ ਦੀ ਰਾਹੀਂ ਵਿਚਾਰ ਕਰ ਕੇ ਇਹ ਸਮਝਦਾ ਹੈ ਕਿ (ਸਤਜੁਗ ਵਿਚ ਭੀ) ਗੁਰੂ ਦੀ ਸਰਨ ਪੈ ਕੇ ਹੀ ਪ੍ਰਭੂ ਦੀ ਭਗਤੀ ਹੋ ਸਕਦੀ ਹੈ (ਅਤੇ ਸਤਜੁਗ ਵਿਚ ਭੀ ਪਰਮਾਤਮਾ ਦੀ ਭਗਤੀ ਹੀ ਪ੍ਰਧਾਨ ਕਰਮ ਹੈ) ।੧।
How rare are those people who, as Gurmukh, contemplate this and understand. ||1||
ਹੇ ਭਾਈ! ਚਹੁੰਆਂ ਹੀ ਜੁਗਾਂ ਵਿਚ ਜੀਵ ਨੂੰ (ਪਰਮਾਤਮਾ ਦੇ) ਨਾਮ ਵਿਚ ਜੁੜਨ ਕਰਕੇ ਹੀ ਇੱਜ਼ਤ ਮਿਲਦੀ ਹੈ ।
In all four ages, the Naam, the Name of the Lord, is glory and greatness.
ਜੇਹੜਾ ਭੀ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦਾ ਹੈ, ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਜਾਂਦੀ ਹੈ । (ਪਰ ਇਹ ਭੀ ਯਾਦ ਰੱਖੋ ਕਿ) ਕੋਈ ਜੀਵ ਭੀ ਗੁਰੂ (ਦੀ ਸਰਨ) ਤੋਂ ਬਿਨਾ (ਪਰਮਾਤਮਾ ਦਾ ਨਾਮ) ਪ੍ਰਾਪਤ ਨਹੀਂ ਕਰ ਸਕਦਾ ।੧।ਰਹਾਉ।
One who holds tight to the Naam is liberated; without the Guru, no one obtains the Naam. ||1||Pause||
(ਹੇ ਭਾਈ! ਇਹ ਆਮ ਪ੍ਰਚਲਤ ਖ਼ਿਆਲ ਹੈ ਕਿ) ਤੇ੍ਰਤੇ ਜੁਗ ਵਿਚ ਇਕ ਕਲਾ ਦੂਰ ਕਰ ਦਿੱਤੀ ਗਈ (ਧਰਮ-ਬਲਦ ਦਾ ਇੱਕ ਪੈਰ ਨਕਾਰਾ ਹੋ ਗਿਆ) ।
In the Silver Age of Traytaa Yuga, one leg was removed.
(ਜਗਤ ਵਿਚ) ਪਖੰਡ ਦਾ ਬੋਲ-ਬਾਲਾ ਹੋ ਗਿਆ, ਲੋਕ ਪਰਮਾਤਮਾ ਨੂੰ ਕਿਤੇ ਦੂਰ-ਵੱਸਦਾ ਸਮਝਣ ਲੱਗ ਪਏ ।
Hypocrisy became prevalent, and people thought that the Lord was far away.
(ਪਰ, ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਜੀਵਨ-ਜੁਗਤਿ ਦਾ) ਗਿਆਨ ਪ੍ਰਾਪਤ ਕਰਦਾ ਹ।
The Gurmukhs still understood and realized;
ਉਸ ਨੂੰ ਸਮਝ ਆ ਜਾਂਦੀ ਹੈ (ਕਿ ਮਿਥੇ ਹੋਏ ਤੇ੍ਰਤੇ ਵਿਚ ਭੀ ਤਦੋਂ ਹੀ) ਸੁਖ ਮਿਲਦਾ ਹੈ ਜੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੋਵੇ ।੨।
the Naam abided deep within them, and they were at peace. ||2||
ਹੇ ਭਾਈ! ਇਹ ਖ਼ਿਆਲ ਆਮ ਪ੍ਰਚਲਤ ਹੈ ਕਿ) ਦੁਆਪੁਰ ਜੁਗ ਵਿਚ ਲੋਕ ਦੈ੍ਵਤ ਵਿਚ ਫਸ ਗਏ, ਲੋਕਾਂ ਦੇ ਹਿਰਦੇ ਵਿਚ ਵਿਤਕਰਾ ਜ਼ੋਰ ਪਾ ਗਿਆ।
In the Brass Age of Dwaapur Yuga, duality and double-mindedness arose.
ਭਟਕਣਾ ਵਿਚ ਪੈ ਕੇ ਲੋਕ ਕੁਰਾਹੇ ਪੈ ਗਏ, ਮੇਰ-ਤੇਰ ਨੂੰ ਹੀ (ਚੰਗੀ) ਜਾਣਨ ਲੱਗ ਪਏ।
Deluded by doubt, they knew duality.
ਦੁਆਪੁਰ ਵਿਚ ਧਰਮ (-ਬਲਦ) ਨੇ (ਆਪਣੇ) ਦੋ ਹੀ ਪੈਰ ਟਿਕਾਏ ਹੋਏ ਸਨ ।
In this Brass Age, Dharma was left with only two feet.
ਪਰ ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਉਹ (ਇਸ ਕੱਚੇ ਖ਼ਿਆਲ ਨੂੰ ਛੱਡ ਕੇ ਪਰਮਾਤਮਾ ਦਾ) ਨਾਮ ਆਪਣੇ ਹਿਰਦੇ ਵਿਚ ਪੱਕਾ ਬਿਠਾਂਦਾ ਹੈ ।੩।
Those who became Gurmukh implanted the Naam deep within. ||3||
(ਹੇ ਭਾਈ! ਆਮ ਤੌਰ ਤੇ ਲੋਕ ਇਹੀ ਮੰਨਦੇ ਹਨ ਕਿ) ਕਲਜੁਗ ਵਿਚ ਧਰਮ ਦੀ ਇਕੋ ਕਲਾ ਰਹਿ ਗਈ ਹੈ
In the Iron Age of Kali Yuga, Dharma was left with only one power.
(ਧਰਮ-ਬਲਦ) ਇਕੋ ਪੈਰ ਦੇ ਭਾਰ ਤੁਰਦਾ ਹੈ, (ਜਗਤ ਵਿਚ) ਮਾਇਆ (ਜੀਵਾਂ ਦੇ ਹਿਰਦੇ ਵਿਚ ਆਪਣਾ) ਮੋਹ ਵਧਾ ਰਹੀ ਹੈ।
It walks on just one foot; love and emotional attachment to Maya have increased.
(ਦੁਨੀਆ ਵਿਚ) ਮਾਇਆ ਦਾ ਮੋਹ ਘੁੱਪ ਹਨੇਰਾ ਬਣਿਆ ਪਿਆ ਹੈ ।
Love and emotional attachment to Maya bring total darkness.
(ਪਰ, ਹੇ ਭਾਈ! ਜਿਸ ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ, ਉਸ ਨੂੰ ਪ੍ਰਭੂ ਦੇ ਨਾਮ ਵਿਚ ਜੋੜ ਕੇ (ਕਲਜੁਗ ਵਿਚ ਭੀ ਮਾਇਆ ਦੇ ਘੁੱਪ ਹਨੇਰੇ ਤੋਂ) ਬਚਾ ਲੈਂਦਾ ਹੈ ।੪।
If someone meets the True Guru, he is saved, through the Naam, the Name of the Lord. ||4||
ਹੇ ਭਾਈ! ਸਾਰੇ ਜੁਗਾਂ ਵਿਚ ਉਹ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ ।
Throughout the ages, there is only the One True Lord.
ਸਭ ਜੀਵਾਂ ਵਿਚ ਭੀ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ, ਉਸ ਤੋਂ ਬਿਨਾ ਕਿਤੇ ਭੀ ਕੋਈ ਹੋਰ ਨਹੀਂ ਹੈ ।
Among all, is the True Lord; there is no other at all.
(ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ) ਸਦਾ ਕਾਇਮ ਰਹਿਣ ਵਾਲੀ ਵਡਿਆਈ ਵੱਸਦੀ ਹੈ, ਉਸ ਨੂੰ ਹਰੇਕ ਸੁਖ ਪ੍ਰਾਪਤ ਹੈ ।
Praising the True Lord, true peace is attained.
(ਪਰ, ਹਾਂ) ਗੁਰੂ ਦੀ ਸਰਨ ਪੈ ਕੇ ਹੀ ਮਨੁੱਖ ਪਰਮਾਤਮਾ ਦਾ ਨਾਮ ਜਪ ਸਕਦਾ ਹੈ ।੫।
How rare are those, who as Gurmukh, chant the Naam. ||5||
ਹੇ ਭਾਈ! ਸਾਰੇ ਜੁਗਾਂ ਵਿਚ ਪ੍ਰਭੂ ਦਾ ਨਾਮ ਜਪਣਾ ਹੀ (ਸਭ ਕਰਮਾਂ ਤੋਂ) ਸ੍ਰੇਸ਼ਟ ਕਰਮ ਹ।
Throughout all the ages, the Naam is the ultimate, the most sublime.
ਇਸ ਗੱਲ ਨੂੰ ਕੋਈ ਉਹ ਵਿਰਲਾ ਮਨੁੱਖ ਸਮਝਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ ।
How rare are those, who as Gurmukh, understand this.
(ਜੁਗ ਕੋਈ ਭੀ ਹੋਵੇ) ਉਹੀ ਮਨੁੱਖ ਭਗਤ ਹੈ ਜੇਹੜਾ ਪਰਮਾਤਮਾ ਦਾ ਨਾਮ ਜਪਦਾ ਹੈ ।
One who meditates on the Lord's Name is a humble devotee.
ਹੇ ਨਾਨਕ! (ਇਹ ਗੱਲ ਪੱਕੀ ਜਾਣ ਕਿ) ਹਰੇਕ ਜੁਗ ਵਿਚ ਪ੍ਰਭੂ ਦੇ ਨਾਮ ਦੀ ਬਰਕਤ ਨਾਲ ਹੀ ਇੱਜ਼ਤ ਮਿਲਦੀ ਹੈ ।੬।੧।
O Nanak, in each and every age, the Naam is glory and greatness. ||6||1||
Raamkalee, Fourth Mehl, First House:
One Universal Creator God. By The Grace Of The True Guru:
ਜੇ ਕੋਈ ਮਨੁੱਖ ਭਾਗਾਂ ਵਾਲਾ ਹੋਵੇ, ਜੇ ਕਿਸੇ ਮਨੁੱਖ ਦੇ ਵੱਡੇ ਭਾਗ ਹੋ ਜਾਣ, ਤਾਂ ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ ।
If someone is very fortunate, and is blessed with great high destiny, then he meditates on the Name of the Lord, Har, Har.
ਨਾਮ ਜਪਣ ਨਾਲ ਉਹ ਮਨੁੱਖ ਨਾਮ ਵਿਚ ਹੀ ਆਨੰਦ ਪ੍ਰਾਪਤ ਕਰਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧।
Chanting the Naam, the Name of the Lord, he finds peace, and merges in the Naam. ||1||
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਉਤੇ ਤੁਰ ਕੇ) ਸਦਾ ਪਰਮਾਤਮਾ ਦੀ ਭਗਤੀ ਕਰਿਆ ਕਰੋ ।
O mortal, as Gurmukh, worship the Lord in devotion forever.
(ਭਗਤੀ ਦੀ ਬਰਕਤਿ ਨਾਲ) ਹਿਰਦੇ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੁੜ ਜਾਂਦੀ ਹੈ, ਗੁਰੂ ਦੇ ਉਪਦੇਸ਼ ਨਾਲ ਪਰਮਾਤਮਾ ਦੇ ਨਾਮ ਵਿਚ ਲੀਨਤਾ ਹੋ ਜਾਂਦੀ ਹੈ ।੧।ਰਹਾਉ।
Your heart shall be illumined; through the Guru's Teachings, lovingly attune yourself to the Lord. You shall merge in the Name of the Lord, Har, Har. ||1||Pause||
(ਪਰਮਾਤਮਾ ਦੇ ਗੁਣ, ਮਾਨੋ,) ਹੀਰੇ ਰਤਨ ਜਵਾਹਰ ਮੋਤੀ ਹਨ । (ਪਰਮਾਤਮਾ ਨੇ ਹਰੇਕ ਮਨੁੱਖ ਦਾ) ਹਿਰਦਾ-ਸਰੋਵਰ ਇਹਨਾਂ ਨਾਲ ਨਕਾ-ਨਕ ਭਰ ਰੱਖਿਆ ਹੋਇਆ ਹੈ ।
The Great Giver is filled with diamonds, emeralds, rubies and pearls;
(ਪਰ ਸਿਰਫ਼) ਉਸ ਮਨੁੱਖ ਨੇ ਹੀ ਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਇਹਨਾਂ ਨੂੰ (ਅੰਦਰ ਲੁਕੇ ਪਿਆਂ ਨੂੰ) ਕੱਢ ਕੇ ਸਾਂਭਿਆ ਹੈ, ਜਿਸ ਦੇ ਮੱਥੇ ਉਤੇ ਵੱਡੇ ਭਾਗ ਜਾਗ ਪਏ ਹਨ ।੨।
one who has good fortune and great destiny inscribed upon his forehead, digs them out, by following the Guru's Teachings. ||2||
(ਹੇ ਭਾਈ!) ਪਰਮਾਤਮਾ ਦਾ ਨਾਮ ਰਤਨ ਜਵਾਹਰ ਲਾਲ (ਵਰਗਾ ਕੀਮਤੀ) ਹੈ (ਹਰੇਕ ਮਨੁੱਖ ਦੇ ਅੰਦਰ ਲੁਕਿਆ ਪਿਆ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਨੂੰ) ਗੁਰੂ ਨੇ (ਉਸ ਦੇ ਅੰਦਰੋਂ ਹੀ) ਕੱਢ ਕੇ (ਉਸ ਦੀ) ਤਲੀ ਉਤੇ (ਰੱਖ ਕੇ) ਵਿਖਾ ਦਿੱਤਾ ਹੈ ।
The Lord's Name is the jewel, the emerald, the ruby; digging it out, the Guru has placed it in your palm.
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੰਦ-ਭਾਗੀ ਮਨੁੱਖ ਨੇ ਉਹ ਰਤਨ ਨਹੀਂ ਲੱਭਾ, (ਉਸ ਦੇ ਭਾ ਦਾ ਤਾਂ) ਲੱਖ ਰੁਪਇਆ ਤੀਲੇ ਦੇ ਉਹਲੇ ਲੁਕਿਆ ਪਿਆ ਹੈ ।੩।
The unfortunate, self-willed manmukh does not obtain it; this priceless jewel remains hidden behind a curtain of straw. ||3||
(ਹੇ ਭਾਈ!) ਜੇ ਧੁਰ-ਦਰਗਾਹ ਤੋਂ ਲਿਖਿਆ ਹੋਇਆ ਲੇਖ ਕਿਸੇ ਮਨੁੱਖ ਦੇ ਮੱਥੇ ਉੱਤੇ ਜਾਗ ਪਏ ਤਾਂ ਗੁਰੂ ਉਸ ਨੂੰ ਪ੍ਰਭੂ ਦੀ ਭਗਤੀ ਵਿਚ ਜੋੜ ਦੇਂਦਾ ਹੈ ।
If such pre-ordained destiny is written upon one's forehead, then the True Guru enjoins him to serve Him.
ਹੇ ਨਾਨਕ! (ਉਹ ਮਨੁੱਖ ਅੰਦਰ ਲੁਕੇ ਪਏ ਦੇ ਗੁਣ-ਰੂਪ) ਰਤਨ ਜਵਾਹਰ ਲੱਭ ਲੈਂਦਾ ਹੈ, ਉਹ ਮਨੁੱਖ ਭਾਗਾਂ ਵਾਲਾ ਹੋ ਜਾਂਦਾ ਹੈ, ਗੁਰੂ ਦੀ ਮਤਿ ਲੈ ਕੇ ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ ।੪।੧।
O Nanak, then he obtains the jewel, the gem; blessed, blessed is that one who follows the Guru's Teachings, and finds the Lord. ||4||1||
Raamkalee, Fourth Mehl:
ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) ।
Meeting with the humble servants of the Lord, I am in ecstasy; they preach the sublime sermon of the Lord.
ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।੧।
The filth of evil-mindedness is totally washed away; joining the Sat Sangat, the True Congregation, one is blessed with understanding. ||1||