Raamkalee, Fourth Mehl:
ਹੇ ਹਰੀ! ਹੇ ਮੇਰੇ ਪ੍ਰੀਤਮ! ਹੇ ਮੇਰੀ ਜਿੰਦ ਦੇ ਪਾਤਿਸ਼ਾਹ! ਮੇਹਰ ਕਰ, ਮੈਨੂੰ ਗੁਰੂ ਮਿਲਾ ।
O True Guru, please be kind, and unite me with the Lord. My Sovereign Lord is the Beloved of my breath of life.
ਹੇ ਭਾਈ! ਜਿਸ ਗੁਰੂ ਨੇ (ਸਦਾ) ਪਰਮਾਤਮਾ ਦੇ ਮਿਲਾਪ ਦਾ ਰਸਤਾ ਵਿਖਾਇਆ ਹੈ, ਮੈਂ ਉਸ ਦਾ ਦਾਸ ਬਣ ਕੇ ਉਸ ਦੇ ਚਰਨਾਂ ਉੱਤੇ ਡਿੱਗਾ ਰਹਾਂ ।੧।
I am a slave; I fall at the Guru's feet. He has shown me the Path, the Way to my Lord God. ||1||
ਹੇ (ਮੇਰੇ) ਰਾਮ! ਹੇ ਹਰੀ! ਮੇਰੇ ਮਨ ਵਿਚ ਤੇਰਾ ਨਾਮ ਪਿਆਰਾ ਲੱਗਦਾ ਹੈ ।
The Name of my Lord, Har, Har, is pleasing to my mind.
ਹੇ ਭਾਈ! ਪਰਮਾਤਮਾ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ । ਪਰਮਾਤਮਾ ਹੀ ਮੇਰੀ ਮਾਂ ਹੈ, ਪਰਮਾਤਮਾ ਹੀ ਮੇਰਾ ਪਿਉ ਹੈ, ਪਰਮਾਤਮਾ ਹੀ ਮੇਰਾ ਸਾਥੀ ਹੈ ।੧।ਰਹਾਉ।
I have no friend except the Lord; the Lord is my father, my mother, my companion. ||1||Pause||
ਹੇ ਮੇਰੀ ਮਾਂ! ਪ੍ਰੀਤਮ (ਗੁਰੂ ਦੇ ਮਿਲਾਪ) ਤੋਂ ਬਿਨਾ ਮੇਰੀ ਜਿੰਦ ਇਕ ਖਿਨ ਵਾਸਤੇ ਭੀ ਨਹੀਂ ਰਹਿ ਸਕਦੀ, ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਮੇਰੀ (ਆਤਮਕ) ਮੌਤ ਹੰੁਦੀ ਹੈ ।
My breath of life will not survive for an instant, without my Beloved; unless I see Him, I will die, O my mother!
ਉਹ ਮਨੁੱਖ ਧੰਨ ਹਨ ਧੰਨ ਹਨ, ਵੱਡੇ ਭਾਗਾਂ ਵਾਲੇ ਹਨ, ਜੇਹੜੇ ਗੁਰੂ ਦੀ ਸਰਨ ਆ ਪੈਂਦੇ ਹਨ । ਗੁਰੂ ਨੂੰ ਮਿਲ ਕੇ ਉਹਨਾਂ ਨੇ ਪਰਮਾਤਮਾ ਦਾ ਦਰਸ਼ਨ ਕਰ ਲਿਆ ਹੈ ।੨।
Blessed, blessed is my great, high destiny, that I have come to the Guru's Sanctuary. Meeting with the Guru, I have obtained the Blessed Vision of the Lord's Darshan. ||2||
(ਹੇ ਮੇਰੀ ਮਾਂ! ਪ੍ਰਭੂ ਦੇ ਨਾਮ ਦੇ ਜਾਪ ਤੋਂ ਬਿਨਾ) ਮੈਨੂੰ ਕੋਈ ਭੀ ਹੋਰ ਕੰਮ ਨਹੀਂ ਸੁੱਝਦਾ (ਚੰਗਾ ਨਹੀਂ ਲੱਗਦਾ) । ਜਿਵੇਂ ਗੁਰੂ ਜਪਣ ਲਈ ਪੇ੍ਰਰਦਾ ਹੈ, ਮੈਂ ਆਪਣੇ ਮਨ ਵਿਚ ਪ੍ਰਭੂ ਦਾ ਨਾਮ ਦਾ ਜਾਪ ਹੀ ਜਪਦਾ ਹਾਂ ।
I do not know or understand any other within my mind; I meditate and chant the Lord's Chant.
ਹੇ ਭਾਈ! ਜੇਹੜੇ ਮਨੁੱਖ ਨਾਮ ਤੋਂ ਵਾਂਜੇ ਰਹਿੰਦੇ ਹਨ, ਉਹ ਬੇਸ਼ਰਮਾਂ ਵਾਂਗ (ਦੁਨੀਆ ਵਿਚ) ਤੁਰੇ ਫਿਰਦੇ ਹਨ, ਉਹ ਅਨੇਕਾਂ ਵਾਰੀ ਬੇ-ਇੱਜ਼ਤੀ ਕਰਾ ਕੇ ਖ਼ੁਆਰ ਹੁੰਦੇ ਹਨ ।੩।
Those who lack the Naam, wander in shame; their noses are chopped off, bit by bit. ||3||
ਹੇ ਜਗਤ ਦੇ ਜੀਵਨ-ਪ੍ਰਭੂ! ਹੇ ਮੇਰੇ ਮਾਲਕ-ਪ੍ਰਭੂ! ਮੇਰੇ ਹਿਰਦੇ ਵਿਚ ਆਪਣਾ ਨਾਮ ਵਸਾਈ ਰੱਖ, ਤੇ, ਮੈਨੂੰ ਆਤਮਕ ਜੀਵਨ ਬਖ਼ਸ਼ੀ ਰੱਖ ।
O Life of the World, rejuvenate me! O my Lord and Master, enshrine Your Name deep within my heart.
ਹੇ ਨਾਨਕ! (ਇਹ ਨਾਮ ਦੀ ਦਾਤਿ ਦੇਣ-ਜੋਗਾ) ਗੁਰੂ ਪੂਰਾ ਹੀ ਹੈ ਗੁਰੂ ਪੂਰਾ ਹੀ ਹੈ । ਗੁਰੂ ਨੂੰ ਮਿਲ ਕੇ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ ।੪।੫।
O Nanak, perfect is the Guru, the Guru. Meeting the True Guru, I meditate on the Naam. ||4||5||
Raamkalee, Fourth Mehl:
ਹੇ ਭਾਈ! ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ (ਹੀ) ਸਭ ਤੋਂ ਵੱਡਾ ਵਿਅਕਤੀ ਹੈ । ਗੁਰੂ ਨੂੰ ਮਿਲਣ ਨਾਲ ਮਨੁੱਖ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ ।
The True Guru, the Great Giver, is the Great, Primal Being; meeting Him, the Lord is enshrined within the heart.
ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਦੇ ਦਿੱਤੀ, ਉਹ ਮਨੁੱਖ ਪ੍ਰਭੂ ਦੇ ਜੀਵਨ ਦੇਣ ਵਾਲੇ ਨਾਮ ਨੂੰ (ਹਿਰਦੇ ਵਿਚ) ਸੰਭਾਲ ਰੱਖਦਾ ਹੈ ।੧।
The Perfect Guru has granted me the life of the soul; I meditate in remembrance on the Ambrosial Name of the Lord. ||1||
ਹੇ ਮੇਰੇ ਰਾਮ! ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ ਵਿਚ ਪ੍ਰੋ ਲਿਆ ਹੈ ।
O Lord, the Guru has implanted the Name of the Lord, Har, Har, within my heart.
ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ ।੧।ਰਹਾਉ।
As Gurmukh, I have heard His sermon, which pleases my mind; blessed, blessed is my great destiny. ||1||Pause||
ਹੇ ਭਾਈ! ਤੇਤੀ ਕੋ੍ਰੜ (ਦੇਵਤੇ) ਪਰਮਾਤਮਾ ਦਾ ਧਿਆਨ ਧਰਦੇ ਰਹਿੰਦੇ ਹਨ, ਪਰ ਉਸ ਦੇ ਗੁਣਾਂ ਦਾ ਅੰਤ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦੇ ।
Millions, three hundred thirty millions of gods meditate on Him, but they cannot find His end or limitation.
(ਅਨੇਕਾਂ ਐਸੇ ਭੀ ਹਨ ਜੋ ਆਪਣੇ) ਹਿਰਦੇ ਵਿਚ ਕਾਮ-ਵਾਸਨਾ ਧਾਰ ਕੇ (ਪਰਮਾਤਮਾ ਦੇ ਦਰ ਤੋਂ) ਇਸਤ੍ਰੀ (ਹੀ) ਮੰਗਦੇ ਹਨ, (ਉਸ ਦੇ ਅੱਗੇ) ਹੱਥ ਪਸਾਰ ਕੇ (ਦੁਨੀਆ ਦੇ) ਧਨ-ਪਦਾਰਥ (ਹੀ) ਮੰਗਦੇ ਹਨ ।੨।
With sexual urges in their hearts, they beg for beautiful women; stretching out their hands, they beg for riches. ||2||
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਨਾਮ ਦਾ ਜਾਪ ਹੀ ਸਭ ਤੋਂ ਵੱਡਾ ਕੰਮ ਹੈ । ਮੈਂ ਤਾਂ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਹੀ ਆਪਣੇ ਹਿਰਦੇ ਵਿਚ ਵਸਾਂਦਾ ਹਾਂ ।੩।
One who chants the Praises of the Lord is the greatest of the great; the Gurmukh keeps the Lord clasped to his heart.
ਹੇ ਭਾਈ! ਜੇ ਵੱਡੀ ਕਿਸਮਤ ਹੋਵੇ ਤਾਂ ਹੀ ਹਰਿ-ਨਾਮ ਜਪਿਆ ਜਾ ਸਕਦਾ ਹੈ (ਜੇਹੜਾ ਮਨੁੱਖ ਜਪਦਾ ਹੈ ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।
If one is blessed with high destiny, he meditates on the Lord, who carries him across the terrifying world-ocean. ||3||
ਹੇ ਭਾਈ! ਸੰਤ ਜਨ ਪਰਮਾਤਮਾ ਦੇ ਨੇੜੇ ਵੱਸਦੇ ਹਨ, ਪਰਮਾਤਮਾ ਸੰਤ ਜਨਾਂ ਦੇ ਨੇੜੇ ਵੱਸਦਾ ਹੈ । ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ।
The Lord is close to His humble servant, and His humble servant is close to the Lord; He keeps His humble servant clasped to His Heart.
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਸਾਡਾ ਪਿਉ ਹੈ, ਪਰਮਾਤਮਾ ਸਾਡੀ ਮਾਂ ਹੈ । ਸਾਨੂੰ ਬੱਚਿਆਂ ਨੂੰ ਪਰਮਾਤਮਾ ਹੀ ਪਾਲਦਾ ਹੈ ।੪।੬।੧੮।
O Nanak, the Lord God is our father and mother. I am His child; the Lord cherishes me. ||4||6||18||
Raag Raamkalee, Fifth Mehl, First House:
One Universal Creator God. By The Grace Of The True Guru:
ਹੇ ਗ਼ਰੀਬਾਂ ਉਤੇ ਬਖ਼ਸ਼ਸ਼ਾਂ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੇਰਾ ਕੋਈ ਗੁਣ ਨਾਹ ਵਿਚਾਰੀਂ, ਮੇਰਾ ਕੋਈ ਔਗੁਣ ਨਾਹ ਵਿਚਾਰੀਂ (ਮੇਰੇ ਅੰਦਰ ਤਾਂ ਔਗੁਣ ਹੀ ਔਗੁਣ ਹਨ) ।
Have mercy on me, O Generous Giver, Lord of the meek; please do not consider my merits and demerits.
(ਜਿਵੇਂ ਪਾਣੀ ਨਾਲ ਧੋਤਿਆਂ) ਮਿੱਟੀ ਦਾ ਮੈਲਾ-ਪਨ ਕਦੇ ਧੁਪ ਨਹੀਂ ਸਕਦਾ, ਹੇ ਮਾਲਕ-ਪ੍ਰਭੂ! ਅਸਾਂ ਜੀਵਾਂ ਦੀ ਭੀ ਇਹੀ ਹਾਲਤ ਹੈ ।੧।
How can dust be washed? O my Lord and Master, such is the state of mankind. ||1||
ਹੇ ਮੇਰੇ ਮਨ! ਗੁਰੂ ਦੀ ਸਰਨ ਪਿਆ ਰਹੁ (ਗੁਰੂ ਦੇ ਦਰ ਤੇ ਰਿਹਾਂ ਹੀ) ਆਨੰਦ ਮਿਲਦਾ ਹੈ ।
O my mind, serve the True Guru, and be at peace.
(ਗੁਰੂ ਦੇ ਦਰ ਤੇ ਰਹਿ ਕੇ) ਜੇਹੜੀ ਕਾਮਨਾ ਚਿਤਵੇਂਗਾ, ਉਹੀ ਫਲ ਹਾਸਲ ਕਰ ਲਏਂਗਾ । (ਇਸ ਤਰ੍ਹਾਂ) ਕੋਈ ਦੁੱਖ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ ।੧।ਰਹਾਉ।
Whatever you desire, you shall receive that reward, and you shall not be afflicted by pain any longer. ||1||Pause||
ਹੇ ਭਾਈ! (ਸਾਡੇ ਇਹ) ਨਾਸਵੰਤ ਸਰੀਰ ਬਣਾ ਕੇ (ਪਰਮਾਤਮਾ ਨੇ ਹੀ ਇਹਨਾਂ ਨੂੰ) ਵਡਿਆਈ ਦਿੱਤੀ ਹੋਈ ਹੈ (ਕਿਉਂਕਿ ਇਹਨਾਂ ਨਾਸਵੰਤ ਸਰੀਰਾਂ ਦੇ) ਅੰਦਰ ਉਸ ਦੀ ਜੋਤ ਟਿਕੀ ਹੋਈ ਹੈ ।
He creates and adorns the earthen vessels; He infuses His Light within them.
ਹੇ ਭਾਈ! (ਸਾਡੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਧੁਰ ਦਰਗਾਹ ਤੋਂ ਜਿਹੋ ਜਿਹਾ (ਸੰਸਕਾਰਾਂ ਦਾ) ਲੇਖ (ਸਾਡੇ ਅੰਦਰ) ਲਿਖ ਦਿੱਤਾ ਹੈ, ਅਸੀ ਜੀਵ (ਹੁਣ ਭੀ) ਉਹੋ ਜਿਹੇ ਕਰਮਾਂ ਦੀ ਕਮਾਈ ਕਰੀ ਜਾਂਦੇ ਹਾਂ ।੨।
As is the destiny pre-ordained by the Creator, so are the deeds we do. ||2||
ਹੇ ਭਾਈ! ਮਨੁੱਖ ਇਸ ਜਿੰਦ ਨੂੰ ਇਸ ਸਰੀਰ ਨੂੰ ਸਦਾ ਆਪਣਾ ਮਿਥੀ ਰੱਖਦਾ ਹੈ, ਇਹ ਅਪਣੱਤ ਹੀ (ਮਨੁੱਖ ਵਾਸਤੇ) ਜਨਮ ਮਰਨ (ਦੇ ਗੇੜ ਦਾ ਕਾਰਨ ਬਣੀ ਰਹਿੰਦੀ) ਹੈ ।
He believes the mind and body are all his own; this is the cause of his coming and going.
ਜਿਸ ਪਰਮਾਤਮਾ ਨੇ ਇਹ ਜਿੰਦ ਦਿੱਤੀ ਹੈ ਇਹ ਸਰੀਰ ਦਿੱਤਾ ਹੈ ਉਹ ਇਸ ਦੇ ਚਿੱਤ ਵਿਚ (ਕਦੇ) ਨਹੀਂ ਵੱਸਦਾ, ਅੰਨ੍ਹਾ ਮਨੁੱਖ (ਜਿੰਦ ਤੇ ਸਰੀਰ ਦੇ) ਮੋਹ ਵਿਚ ਫਸਿਆ ਰਹਿੰਦਾ ਹੈ ।੩।
He does not think of the One who gave him these; he is blind, entangled in emotional attachment. ||3||