ਉਸ ਨਾਮ-ਅੰਮ੍ਰਿਤ ਨੂੰ ਪੀਂਦਿਆਂ ਹੀ ਮਨੁੱਖ ਅਟੱਲ ਆਤਮਕ ਜੀਵਨ ਵਾਲੇ ਅਤੇ ਵਾਸਨਾ-ਰਹਿਤ ਹੋ ਜਾਂਦੇ ਹਨ ।
Drinking it in, one becomes immortal and free of desire.
 
ਉਹਨਾਂ ਦਾ ਤਨ ਉਹਨਾਂ ਦਾ ਮਨ ਸ਼ਾਂਤ ਹੋ ਜਾਂਦਾ ਹੈ । ਪਰਮਾਤਮਾ (ਉਹਨਾਂ ਦੇ ਅੰਦਰੋਂ ਤ੍ਰਿਸ਼ਨਾ ਦੀ) ਅੱਗ ਬੁਝਾ ਦੇਂਦਾ ਹੈ ।
The body and mind are cooled and soothed, and the fire is extinguished.
 
ਉਹ ਹਰ ਵੇਲੇ ਆਨੰਦ-ਭਰਪੂਰ ਰਹਿੰਦੇ ਹਨ, ਅਤੇ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ ।੨।
Such a being is the embodiment of bliss, famous throughout the world. ||2||
 
(ਹੇ ਪ੍ਰਭੂ! ਤੇਰਾ ਉਹ ਨਾਮ-ਅੰਮ੍ਰਿਤ ਪ੍ਰਾਪਤ ਕਰਨ ਵਾਸਤੇ) ਮੈਂ ਤੇਰੇ ਅੱਗੇ ਕੀਹ ਲਿਆ ਧਰਾਂ, ਕਿਉਂਕਿ (ਮੇਰੇ ਪਾਸ ਤਾਂ) ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ ।
What can I offer You, Lord? Everything belongs to You.
 
ਹੇ ਪ੍ਰਭੂ! ਮੈਂ ਤੈਥੋਂ ਸਦਾ ਹੀ ਲੱਖਾਂ ਵਾਰੀ ਸਦਕੇ ਜਾਂਦਾ ਹਾਂ ।
I am forever a sacrifice to You, hundreds of thousands of times.
 
ਇਹ ਤਨ ਇਹ ਮਨ, ਇਹ ਜਿੰਦ ਇਹ ਸਰੀਰ ਦੇ ਕੇ ਤੂੰ ਮੈਨੂੰ ਪੈਦਾ ਕੀਤਾ ਹੈ,
You blessed me, and fashioned my body, mind and soul.
 
ਅਤੇ ਗੁਰੂ ਦੀ ਮੇਹਰ ਨਾਲ ਤੂੰ ਮੈਨੂੰ ਨਕਾਰੇ ਨੂੰ ਵਡਿਆਈ ਦਿੱਤੀ ਹੈ ।੩।
By Guru's Grace, this lowly being was exalted. ||3||
 
(ਹੇ ਪ੍ਰਭੂ! ਮੇਰੇ ਮਨ ਦੇ) ਕਿਵਾੜ ਖੋਲ੍ਹ ਕੇ ਤੂੰ ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਹੈ,
Opening the door, You summoned me to the Mansion of Your Presence.
 
ਤੂੰ ਮੈਨੂੰ ਸਾਖਿਆਤ ਆਪਣਾ ਦੀਦਾਰ ਬਖ਼ਸ਼ਿਆ ਹੈ ।
As You are, so You have revealed Yourself to me.
 
(ਤੇਰੇ ਨਾਲੋਂ ਵਿੱਥ ਪਾਣ ਵਾਲਾ ਮੇਰੇ ਅੰਦਰੋਂ) ਸਾਰਾ ਪਰਦਾ ਹੁਣ ਟੁੱਟ ਗਿਆ ਹੈ,
Says Nanak, the screen is totally torn away;
 
ਹੇ ਨਾਨਕ! ਆਖ— ਹੁਣ ਤੂੰ ਮੇਰੇ ਮਨ ਵਿਚ ਆ ਵੱਸਿਆ ਹੈਂ, ਮੈਂ ਤੇਰਾ ਹੋ ਚੁਕਾ ਹਾਂ ।੪।੩।੧੪।
I am Yours, and You are enshrined within my mind. ||4||3||14||
 
Raamkalee, Fifth Mehl:
 
ਗੁਰੂ ਨੇ (ਮੈਨੂੰ ਆਪਣਾ) ਸੇਵਕ (ਬਣਾ ਕੇ) ਆਪਣੀ (ਇਸ) ਸੇਵਾ ਵਿਚ ਲਾਇਆ ਹੈ
He has linked His servant to His service.
 
ਅਤੇ ਚਾਨਣ-ਰੂਪ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ (ਜਪਣ ਵਾਸਤੇ ਮੇਰੇ) ਮੂੰਹ ਵਿਚ ਦਿੱਤਾ ਹੈ
The Divine Guru has poured the Ambrosial Naam, the Name of the Lord, into his mouth.
 
ਜਿਸ ਨੇ (ਮੇਰੇ ਅੰਦਰੋਂ) ਸਾਰੀ ਚਿੰਤਾ ਆਪ (ਮੇਹਰ ਕਰ ਕੇ) ਦੂਰ ਕਰ ਦਿੱਤੀ ਹੈ
He has subdued all his anxiety.
 
ਹੇ ਭਾਈ! ਮੈਂ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ।੧।
I am forever a sacrifice to that Guru. ||1||
 
ਹੇ ਸਤਿਗੁਰੂ! ਤੂੰ ਮੇਰੇ ਸਾਰੇ ਕੰਮ ਸਿਰੇ ਚਾੜ੍ਹ ਦਿੱਤੇ ਹਨ (ਤੇਰੀ ਮੇਹਰ ਨਾਲ ਮੈਂ ਬੇ-ਗ਼ਰਜ਼ ਹੋ ਗਿਆ ਹਾਂ) ।
The True Guru has perfectly resolved my affairs.
 
ਹੇ ਸਤਿਗੁਰੂ! (ਹੁਣ ਇਉਂ ਪ੍ਰਤੀਤ ਹੋ ਰਿਹਾ ਹੈ, ਜਿਵੇਂ ਮੇਰੇ ਅੰਦਰ) ਇੱਕ-ਰਸ (ਖ਼ੁਸ਼ੀ ਦੇ) ਵਾਜੇ ਵੱਜ ਰਹੇ ਹਨ ।੧।ਰਹਾਉ।
The True Guru vibrates the unstruck melody of the sound current. ||1||Pause||
 
ਹੇ ਭਾਈ! ਜਿਸ ਪਰਮਾਤਮਾ ਦੀ ਵਡਿਆਈ ਬੇਅੰਤ ਅਥਾਹ ਹੈ,
His Glory is profound and unfathomable.
 
ਉਹ ਜਿਸ (ਮਨੁੱਖ) ਨੂੰ ਧੀਰਜ ਬਖ਼ਸ਼ਦਾ ਹੈ, ਉਹ ਮਨੁੱਖ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ ।
One whom He blesses with patience becomes blissful.
 
ਉਹ ਪ੍ਰਭੂ-ਪਾਤਿਸ਼ਾਹ ਜਿਸ ਮਨੁੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ,
One whose bonds are shattered by the Sovereign Lord
 
ਉਹ ਮਨੁੱਖ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪੈਂਦਾ ।੨।
is not cast into the womb of reincarnation again. ||2||
 
ਹੇ ਭਾਈ! ਪਰਮਾਤਮਾ ਆਪ ਜਿਸ ਮਨੁੱਖ ਦੇ ਹਿਰਦੇ ਵਿਚ ਆਪਣਾ ਪ੍ਰਕਾਸ਼ ਕਰਦਾ ਹੈ,
One who is illuminated by the Lord's radiance within,
 
ਉਸ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ।
is not touched by pain and sorrow.
 
ਉਸ ਮਨੁੱਖ ਨੂੰ ਪ੍ਰਭੂ ਦਾ ਨਾਮ-ਲਾਲ ਲੱਭ ਪੈਂਦਾ ਹੈ, ਨਾਮ-ਰਤਨ ਮਿਲ ਜਾਂਦਾ ਹੈ ।
He holds in his robe the gems and jewels.
 
ਉਹ ਮਨੁੱਖ ਆਪਣੇ ਸਾਰੇ ਪਰਵਾਰ ਨੂੰ (ਭੀ ਆਪਣੇ ਨਾਲ) ਲੈ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੩।
That humble being is saved, along with all his generations. ||3||
 
ਹੇ ਭਾਈ! ਜੇਹੜਾ ਮਨੱੁਖ ਸਿਰਫ਼ ਇੱਕ ਮਾਇਆ ਤੋਂ ਨਿਰਲੇਪ ਪ੍ਰਭੂ ਦੀ ਬੰਦਗੀ ਕਰਦਾ ਹੈ, ਉਸ ਨੂੰ ਕੋਈ ਭਟਕਣਾ ਨਹੀਂ ਰਹਿੰਦੀ,
He has no doubt, double-mindedness or duality at all.
 
ਉਸ ਦੇ ਅੰਦਰ ਦੁਚਿੱਤਾ-ਪਨ ਨਹੀਂ ਰਹਿ ਜਾਂਦਾ, ਉਸ ਦੇ ਹਿਰਦੇ ਵਿਚ ਮੇਰ-ਤੇਰ ਨਹੀਂ ਹੁੰਦੀ ।
He worships and adores the One Immaculate Lord alone.
 
ਹੁਣ ਮੈਂ ਜਿਧਰ ਕਿਧਰ ਵੇਖਦਾ ਹਾਂ, ਮੈਨੂੰ ਉਹ ਦਇਆ ਦਾ ਘਰ ਪ੍ਰਭੂ ਹੀ ਦਿੱਸ ਰਿਹਾ ਹੈ
Wherever I look, I see the Merciful Lord.
 
ਹੇ ਨਾਨਕ! ਆਖ—(ਗੁਰੂ ਦੀ ਕਿਰਪਾ ਨਾਲ ਮੈਨੂੰ) ਆਨੰਦ ਦਾ ਸੋਮਾ ਪ੍ਰਭੂ ਜੀ ਮਿਲ ਪਏ ਹਨ ।੪।੪।੧੫।
Says Nanak, I have found God, the source of nectar. ||4||4||15||
 
Raamkalee, Fifth Mehl:
 
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ ।
My self-conceit has been eliminated from my body.
 
ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ ।
The Will of God is dear to me.
 
ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ ।
Whatever He does, seems sweet to my mind.
 
(ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ ।੧।
And then, these eyes behold the wondrous Lord. ||1||
 
ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ ।
Now, I have become wise and my demons are gone.
 
ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ । (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ ।੧।ਰਹਾਉ।
My thirst is quenched, and my attachment is dispelled. The Perfect Guru has instructed me. ||1||Pause||
 
(ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ ।
In His Mercy, the Guru has kept me under His protection.
 
ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ ।
The Guru has attached me to the Lord's Feet.
 
ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ),
When the mind is totally held in check,
 
ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ ।੨।
one sees the Guru and the Supreme Lord God as one and the same. ||2||
 
ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ ।
Whoever You have created, I am his slave.
 
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ
My God dwells in all.
 
ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ ।
I have no enemies, no adversaries.
 
ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ ।੩।
I walk arm in arm, like brothers, with all. ||3||
 
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ,
One whom the Guru, the Lord, blesses with peace,
 
ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ ।
does not suffer in pain any longer.
 
(ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ ।
He Himself cherishes all.
 
ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ ।੪।੫।੧੬।
Nanak is imbued with the love of the Lord of the World. ||4||5||16||
 
Raamkalee, Fifth Mehl:
 
(ਜੇਹੜਾ ਮਨੁੱਖ ਧਰਮ-ਪੁਸਤਕਾਂ ਨੂੰ) ਮੂੰਹੋਂ ਤਾਂ ਅਰਥਾਂ ਸਮੇਤ ਪੜ੍ਹਦਾ ਹੈ।
You read the scriptures, and the commentaries,
 
ਪਰ ਉਸ ਦੇ ਹਿਰਦੇ ਵਿਚ ਪਰਮਾਤਮਾ ਨਹੀਂ ਵੱਸਦਾ, ਨਾਹ ਹੀ ਉਸ ਦੀ ਰਹਿਣੀ ਬੇ-ਦਾਗ਼ ਹੈ।
but the Perfect Lord does not dwell in your heart.
 
ਹੋਰ ਲੋਕਾਂ ਨੂੰ (ਧਰਮ-ਪੁਸਤਕਾਂ ਦਾ) ਉਪਦੇਸ਼ ਕਰਦਾ ਹੈ (ਅਤੇ ਉਪਦੇਸ਼) ਕਰ ਕੇ ਉਹਨਾਂ ਦੇ ਮਨ ਵਿਚ (ਉਹ ਉਪਦੇਸ਼) ਪੱਕੀ ਤਰ੍ਹਾਂ ਬਿਠਾਂਦਾ ਹ।
You preach to others to have faith,
 
ਪਰ ਆਪਣਾ ਇਹ ਦੱਸਿਆ ਹੋਇਆ ਉਪਦੇਸ਼ ਆਪ ਨਹੀਂ ਕਮਾਂਦਾ (ਉਸ ਨੂੰ ਪੰਡਿਤ ਨਹੀਂ ਆਖਿਆ ਜਾ ਸਕਦਾ) ।੧।
but you do not practice what you preach. ||1||
 
ਹੇ ਪੰਡਿਤ! ਵੇਦ (ਆਦਿਕ ਧਰਮ-ਪੁਸਤਕ ਦੇ ਉਪਦੇਸ਼) ਨੂੰ (ਆਪਣੇ) ਮਨ ਵਿਚ ਵਸਾਈ ਰੱਖ।
O Pandit, O religious scholar, contemplate the Vedas.
 
(ਆਪਣੇ) ਮਨ ਵਿਚ ਵਸਾਈ ਰੱਖ, ਅਤੇ ਆਪਣੇ ਮਨ ਦਾ ਗੁੱਸਾ ਦੂਰ ਕਰ ਦੇ ।੧। ਰਹਾਉ।
Eradicate anger from your mind, O Pandit. ||1||Pause||
 
(ਆਤਮਕ ਜੀਵਨ ਵਲੋਂ) ਅੰਨ੍ਹਾ (ਮਨੁੱਖ) ਸਾਲਗਰਾਮ ਦੀ ਮੂਰਤੀ ਆਪਣੇ ਸਾਹਮਣੇ ਰੱਖ ਲੈਂਦਾ ਹੈ।
You place your stone god before yourself,
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by