ਪਰ ਉਸ ਦਾ ਮਨ ਦਸੀਂ ਪਾਸੀਂ ਟਿਕਿਆ ਹੋਇਆ ਹੈ ।
but your mind wanders in the ten directions.
 
ਅੰਨ੍ਹਾ (ਮਨੁੱਖ ਆਪਣੇ ਮੱਥੇ ਉੱਤੇ) ਤਿਲਕ ਲਾਂਦਾ ਹੈ, (ਮੂਰਤੀ ਦੇ) ਪੈਰਾਂ ਉੱਤੇ (ਭੀ) ਪੈਂਦਾ ਹੈ ।
You apply a ceremonial tilak mark to its forehead, and fall at its feet.
 
ਪਰ ਇਹ ਸਭ ਕੁਝ ਉਹ ਸਿਰਫ਼ ਦੁਨੀਆ ਨੂੰ ਪਤਿਆਉਣ ਦਾ ਕੰਮ ਹੀ ਕਰਦਾ ਹੈ ।੨।
You try to appease the people, and act blindly. ||2||
 
(ਆਤਮਕ ਜੀਵਨ ਵਲੋਂ ਅੰਨ੍ਹਾ ਮਨੁੱਖ ਸ਼ਾਸਤ੍ਰਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਕਰਦਾ ਹੈ, (ਦੇਵ-ਪੂਜਾ ਕਰਨ ਵਾਸਤੇ ਉਸ ਨੇ ਉੱਨ ਆਦਿਕ ਦਾ) ਆਸਣ (ਭੀ ਰੱਖਿਆ ਹੋਇਆ ਹੈ, ਪੂਜਾ ਕਰਨ ਵੇਲੇ) ਧੋਤੀ (ਭੀ ਪਹਿਨਦਾ ਹੈ)
You perform the six religious rituals, and sit wearing your loin-cloth.
 
ਕਿਸੇ ਧਨਾਢ ਦੇ ਘਰ (ਜਾ ਕੇ) ਸਦਾ (ਆਪਣੀ ਧਾਰਮਿਕ) ਪੁਸਤਕ ਭੀ ਪੜ੍ਹਦਾ ਹੈ।
In the homes of the wealthy, you read the prayer book.
 
(ਉਸ ਦੇ ਘਰ ਬੈਠ ਕੇ) ਮਾਲਾ ਫੇਰਦਾ ਹੈ, (ਫਿਰ ਉਸ ਧਨਾਢ ਪਾਸੋਂ) ਧਨ-ਪਦਾਰਥ ਮੰਗਦਾ ਹ
You chant on your mala, and beg for money.
 
ਹੇ ਮਿੱਤਰ! ਇਸ ਤਰੀਕੇ ਨਾਲ ਕੋਈ ਮਨੁੱਖ ਕਦੇ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਿਆ ।੩।
No one has ever been saved in this way, friend. ||3||
 
ਉਹ ਮਨੁੱਖ (ਹੀ) ਪੰਡਿਤ ਹੈ ਜੇਹੜਾ ਗੁਰੂ ਦੇ ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ ।
He alone is a Pandit, who lives the Word of the Guru's Shabad.
 
ਤਿੰਨਾਂ ਗੁਣਾਂ ਵਾਲੀ ਇਹ ਮਾਇਆ ਉਸ ਮਨੁੱਖ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ ।
Maya, of the three qualities, leaves him.
 
ਉਸ ਦੇ ਭਾ ਦੇ ਪਰਮਾਤਮਾ ਦੇ ਨਾਮ ਵਿਚ (ਹੀ) ਚਾਰੇ ਵੇਦ ਮੁਕੰਮਲ ਤੌਰ ਤੇ ਆ ਜਾਂਦੇ ਹਨ ।
The four Vedas are completely contained within the Lord's Name.
 
ਹੇ ਨਾਨਕ! (ਆਖ—ਕੋਈ ਭਾਗਾਂ ਵਾਲਾ ਮਨੁੱਖ) ਉਸ (ਪੰਡਿਤ) ਦੀ ਸਰਨ ਪੈਂਦਾ ਹੈ ।੪।੬।੧੭।
Nanak seeks His Sanctuary. ||4||6||17||
 
Raamkalee, Fifth Mehl:
 
(ਜੀਵਾਂ ਦੀ ਜ਼ਿੰਦਗੀ ਦੇ ਰਾਹ ਵਿਚ ਆਉਣ ਵਾਲੀਆਂ) ਕੋ੍ਰੜਾਂ ਰੁਕਾਵਟਾਂ ਉਸ ਦੇ ਨੇੜੇ ਨਹੀਂ ਆਉਂਦੀਆਂ,
Millions of troubles do not come near him;
 
ਅਨੇਕਾਂ (ਤਰੀਕਿਆਂ ਨਾਲ ਮੋਹਣ ਵਾਲੀ) ਮਾਇਆ ਉਸ ਦੀ ਦਾਸੀ ਬਣੀ ਰਹਿੰਦੀ ਹੈ,
the many manifestations of Maya are his hand-maidens;
 
(ਜਗਤ ਦੇ) ਅਨੇਕਾਂ ਵਿਕਾਰ ਉਸ ਦਾ ਪਾਣੀ ਭਰਨ ਵਾਲੇ ਬਣ ਜਾਂਦੇ ਹਨ (ਉਸ ਉੱਤੇ ਆਪਣਾ ਜ਼ੋਰ ਨਹੀਂ ਪਾ ਸਕਦੇ),
countless sins are his water-carriers;
 
ਹੇ ਭਾਈ! ਜਿਸ ਮਨੁੱਖ ਉੱਤੇ ਕਰਤਾਰ ਦੀ ਮੇਹਰ ਹੁੰਦੀ ਹੈ ।
he is blessed with the Grace of the Creator Lord. ||1||
 
ਹੇ ਭਾਈ! ਜਿਸ ਮਨੁੱਖ ਦਾ ਮਦਦਗਾਰ ਪਰਮਾਤਮਾ (ਆਪ) ਬਣਦਾ ਹੈ,
One who has the Lord God as his help and support
 
ਉਸ ਦੇ ਘਰ ਵਿਚ (ਉਸ ਦੇ) ਅਨੇਕਾਂ ਉੱਦਮ ਸਫਲ ਹੋ ਜਾਂਦੇ ਹਨ ।੧।ਰਹਾਉ।
- all his efforts are fulfilled. ||1||Pause||
 
ਹੇ ਭਾਈ! ਕਰਤਾਰ ਜਿਸ ਮਨੁੱਖ ਦੀ ਰੱਖਿਆ ਕਰਦਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜੀਵ ਉਸ ਮਨੁੱਖ ਦਾ ਕੁਝ ਭੀ ਨਹੀਂ ਵਿਗਾੜ ਸਕਦਾ ।
He is protected by the Creator Lord; what harm can anyone do to him?
 
(ਜੇ ਕਰਤਾਰ ਦੀ ਮੇਹਰ ਹੋਵੇ, ਤਾਂ) ਕੀੜੀ (ਭੀ) ਸਾਰੇ ਜਗਤ ਨੂੰ ਜਿੱਤ ਲੈਂਦੀ ਹੈ ।
Even an ant can conquer the whole world.
 
ਹੇ ਭਾਈ! ਉਸ ਕਰਤਾਰ ਦੀ ਬੇਅੰਤ ਵਡਿਆਈ ਹੈ । ਕਿਤਨੀ ਕੁ ਬਿਆਨ ਕੀਤੀ ਜਾਏ?
His glory is endless; how can I describe it?
 
ਉਸ ਦੇ ਚਰਨਾਂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ।੨।
I am a sacrifice, a devoted sacrifice, to His feet. ||2||
 
ਉਸੇ ਮਨੁੱਖ ਨੇ ਜਪ ਕੀਤਾ ਸਮਝੋ, ਉਸੇ ਮਨੁੱਖ ਨੇ ਤਪ ਸਾਧਿਆ ਜਾਣੋ, ਉਸੇ ਮਨੁੱਖ ਨੇ ਸਮਾਧੀ ਲਾਈ ਸਮਝੋ,
He alone performs worship, austerities and meditation;
 
ਉਸੇ ਮਨੁੱਖ ਨੇ ਹੀ ਅਨੇਕਾਂ ਕਿਸਮਾਂ ਦਾ ਦਾਨ ਦਿੱਤਾ ਜਾਣੋ (ਉਹੀ ਅਸਲ ਜਪੀ ਹੈ ਉਹੀ ਅਸਲ ਤਪੀ ਹੈ, ਉਹੀ ਅਸਲ ਜੋਗੀ ਹੈ, ਉਹੀ ਅਸਲ ਦਾਨੀ ਹੈ)
he alone is a giver to various charities;
 
ਉਹੀ ਅਸਲ ਭਗਤ ਹੈ, ਉਹੀ ਜਗਤ ਵਿਚ ਮੰਨਿਆ-ਪ੍ਰਮੰਨਿਆ ਜਾਂਦਾ ਹੈ
he alone is approved in this Dark Age of Kali Yuga,
 
ਹੇ ਭਾਈ! ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਦਰ ਬਖ਼ਸ਼ਿਆ ।੩।
whom the Lord Master blesses with honor. ||3||
 
ਗੁਰੂ ਦੀ ਸੰਗਤਿ ਵਿਚ ਮਿਲ ਕੇ ਉਹਨਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ,
Joining the Saadh Sangat, the Company of the Holy, I am enlightened.
 
ਪਰਮਾਤਮਾ ਆਤਮਕ ਅਡੋਲਤਾ ਅਤੇ ਸੁਖਾਂ ਦਾ ਸੋਮਾ ਹੈ,
I have found celestial peace, and my hopes are fulfilled.
 
ਪੂਰੇ ਗੁਰੂ ਨੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਿਸ਼ਚਾ ਕਰਾ ਦਿੱਤਾ ਹੈ ।
The Perfect True Guru has blessed me with faith.
 
ਹੇ ਨਾਨਕ! ਪਰਮਾਤਮਾ ਹੀ ਸਭ ਦੀਆਂ ਆਸਾਂ ਪੂਰੀਆਂ ਕਰਨ ਵਾਲਾ ਹੈ, ਉਹ ਮਨੁੱਖ ਪ੍ਰਭੂ ਦੇ ਦਾਸਾਂ ਦੇ ਦਾਸ ਬਣੇ ਰਹਿੰਦੇ ਹਨ ।੪।੭।੧੮।
Nanak is the slave of His slaves. ||4||7||18||
 
Raamkalee, Fifth Mehl:
 
(ਹੇ ਭਾਈ! ਉਹਨਾਂ ਸੰਤ ਜਨਾਂ ਨੇ ਇਉਂ ਸਮਝਿਆ ਹੈ ਕਿ ਆਪਣੀ ਕਿਸੇ ਔਖਿਆਈ ਬਾਰੇ) ਕਿਸੇ ਹੋਰ ਪ੍ਰਾਣੀਆਂ ਨੂੰ ਦੋਸ ਨਹੀਂ ਦੇਣਾ ਚਾਹੀਦਾ ।
Don't blame others, O people;
 
ਮਨੁੱਖ ਜੋ ਕਰਮ ਕਮਾਂਦਾ ਹੈ, ਉਸੇ ਦਾ ਹੀ ਫਲ ਭੋਗਦਾ ਹੈ ।
as you plant, so shall you harvest.
 
ਆਪਣੇ ਕੀਤੇ ਕਰਮਾਂ (ਦੇ ਸੰਸਕਾਰਾਂ) ਅਨੁਸਾਰ ਮਨੁੱਖ ਆਪ ਹੀ (ਮਾਇਆ ਦੇ) ਬੰਧਨਾਂ ਵਿਚ (ਜਕੜਿਆ ਰਹਿੰਦਾ ਹੈ),
By your actions, you have bound yourself.
 
ਮਾਇਆ ਦੇ ਧੰਧਿਆਂ ਦੇ ਕਾਰਨ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ
You come and go, entangled in Maya. ||1||
 
ਉਹਨਾਂ ਸੰਤ ਜਨਾਂ ਨੇ (ਜੀਵਨ-ਜੁਗਤਿ ਨੂੰ) ਇਉਂ ਸਮਝਿਆ ਹੈ
Such is the understanding of the Saintly people.
 
ਹੇ ਭਾਈ! ਪੂਰੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ (ਜਿਨ੍ਹਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ।੧।ਰਹਾਉ।
You shall be enlightened, through the Word of the Perfect Guru. ||1||Pause||
 
ਹੇ ਭਾਈ! ਸਰੀਰ, ਧਨ, ਵਹੁਟੀ—(ਮੋਹ ਦੇ ਇਹ ਸਾਰੇ) ਖਿਲਾਰੇ ਨਾਸਵੰਤ ਹਨ ।
Body, wealth, spouse and ostentatious displays are false.
 
ਵਧੀਆ ਘੋੜੇ, ਵਧੀਆ ਹਾਥੀ—ਇਹ ਭੀ ਨਾਸਵੰਤ ਹਨ ।
Horses and elephants will pass away.
 
ਦੁਨੀਆ ਦੀਆਂ ਬਾਦਸ਼ਾਹੀਆਂ, ਰੰਗ-ਤਮਾਸ਼ੇ ਅਤੇ ਸੰੁਦਰ ਨੁਹਾਰਾਂ—ਇਹ ਭੀ ਸਾਰੇ ਕੂੜੇ ਪਸਾਰੇ ਹਨ ।
Power, pleasures and beauty are all false.
 
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਸ਼ੈ ਮਿੱਟੀ ਹੋ ਜਾਇਗੀ ।੨।
Without the Naam, the Name of the Lord, everything is reduced to dust. ||2||
 
ਹੇ ਭਾਈ! ਜਿਨ੍ਹਾਂ ਪਦਾਰਥਾਂ ਦੀ ਖ਼ਾਤਰ ਮਨੁੱਖ ਭਟਕਣਾ ਵਿਚ ਪੈ ਕੇ ਜੀਵਨ ਦੇ ਗ਼ਲਤ ਰਸਤੇ ਪੈ ਜਾਂਦੇ ਹਨ ਅਤੇ ਵਿਅਰਥ ਮਾਣ ਕਰਦੇ ਹਨ,
The egotistical people are deluded by useless doubt.
 
ਉਹ ਸਾਰੇ ਖਿਲਾਰੇ ਕਿਸੇ ਦੇ ਨਾਲ ਨਹੀਂ ਜਾ ਸਕਦੇ ।
Of all this expanse, nothing shall go along with you.
 
ਕਦੇ ਖ਼ੁਸ਼ੀ ਵਿਚ, ਗ਼ਮੀ ਵਿਚ, (ਇਉਂ ਹੀ) ਸਰੀਰ ਬੁੱਢਾ ਹੋ ਜਾਂਦਾ ਹੈ ।
Through pleasure and pain, the body is growing old.
 
ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੀ ਉਮਰ ਇਸੇ ਤਰ੍ਹਾਂ ਹੀ ਬੀਤ ਜਾਂਦੀ ਹੈ ।੩।
Doing these things, the faithless cynics are passing their lives. ||3||
 
ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ ਆਤਮਕ ਜੀਵਨ ਦੇਣ ਵਾਲਾ (ਪਦਾਰਥ) ਹੈ ।
The Name of the Lord is Ambrosial Nectar in this Dark Age of Kali Yuga.
 
ਇਹ ਖ਼ਜ਼ਾਨਾ ਗੁਰੂ ਦੇ ਪਾਸ ਹੈ ।
This treasure is obtained from the Holy.
 
ਹੇ ਨਾਨਕ! ਜਿਸ ਮਨੁੱਖ ਉੱਤੇ ਗੁਰੂ ਪ੍ਰਸੰਨ ਹੁੰਦਾ ਹੈ, ਪਰਮਾਤਮਾ ਪ੍ਰਸੰਨ ਹੁੰਦਾ ਹੈ,
O Nanak, whoever pleases the Guru,
 
ਉਸੇ ਮਨੁੱਖ ਨੇ ਸੋਹਣੇ ਪ੍ਰਭੂ ਨੂੰ ਹਰੇਕ ਸਰੀਰ ਵਿਚ ਵੇਖਿਆ ਹੈ ।੪।੮।੧੯।
the Lord of the Universe, beholds the Lord in each and every heart. ||4||8||19||
 
Raamkalee, Fifth Mehl:
 
ਹੇ ਭਾਈ! ਉਸ ਆਤਮਕ ਅਵਸਥਾ ਵਿਚ (ਇਉਂ ਪ੍ਰਤੀਤ ਹੁੰਦਾ ਹੈ ਜਿਵੇਂ) ਪੰਜ ਕਿਸਮਾਂ ਦੇ ਸਾਜ਼ਾਂ ਦੀ ਘਨਘੋਰ ਆਵਾਜ਼ ਹੋ ਰਹੀ ਹੈ,
The Panch Shabad, the five primal sounds, echo the perfect sound current of the Naad.
 
(ਜਿਵੇਂ ਮਨੁੱਖ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ । ਉਹ ਅਵਸਥਾ ਅਚਰਜ ਤੇ ਹੈਰਾਨੀ ਪੈਦਾ ਕਰਨ ਵਾਲੀ ਹੁੰਦੀ ਹੈ ।
The wondrous, amazing unstruck melody vibrates.
 
ਪ੍ਰਭੂ ਦੇ ਸੰਤ-ਜਨ (ਉਸ ਅਵਸਥਾ ਵਿਚ ਪਹੁੰਚ ਕੇ) ਆਤਮਕ ਆਨੰਦ ਮਾਣਦੇ ਰਹਿੰਦੇ ਹਨ ।
The Saintly people play there with the Lord.
 
(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਨਿਰਲੇਪ ਤੇ ਸਰਬ-ਵਿਆਪਕ (ਦਾ ਆਤਮਕ ਆਨੰਦ ਮਾਣਦੇ ਹਨ)
They remain totally detached, absorbed in the Supreme Lord God. ||1||
 
ਜੇਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਬੈਠ ਕੇ (ਪਰਮਾਤਮਾ ਦੇ) ਗੁਣ ਗਾਂਦੇ ਰਹਿੰਦੇ ਹਨ,
It is the realm of celestial peace and bliss.
 
ਹੇ ਭਾਈ! ਉਹ ਮਨੁੱਖ ਆਤਮਕ ਅਡੋਲਤਾ, ਆਤਮਕ ਸੁਖ-ਆਨੰਦ ਦੀ ਅਵਸਥਾ ਹਾਸਲ ਕਰ ਲੈਂਦੇ ਹਨ । ਉਸ ਆਤਮਕ ਅਵਸਥਾ ਵਿਚ ਕੋਈ ਰੋਗ ਕੋਈ ਗ਼ਮ ਕੋਈ ਜਨਮ-ਮਰਨ ਦਾ ਗੇੜ ਨਹੀਂ ਵਿਆਪਦਾ ।੧।ਰਹਾਉ।
The Saadh Sangat, the Company of the Holy, sits and sings the Glorious Praises of the Lord. There is no disease or sorrow there, no birth or death. ||1||Pause||
 
ਹੇ ਭਾਈ! ਉਸ ਆਤਮਕ ਅਵਸਥਾ ਵਿਚ (ਪਹੁੰਚੇ ਹੋਏ ਸੰਤ-ਜਨ) ਸਿਰਫ਼ (ਹਰਿ-) ਨਾਮ ਸਿਮਰਦੇ ਰਹਿੰਦੇ ਹਨ ।
There, they meditate only on the Naam, the Name of the Lord.
 
ਪਰ ਉਹ ਉੱਚੀ ਆਤਮਕ ਅਵਸਥਾ ਵਿਰਲੇ ਮਨੁੱਖਾਂ ਨੂੰ ਹਾਸਲ ਹੁੰਦੀ ਹੈ ।
How rare are those who find this place of rest.
 
ਹੇ ਭਾਈ! ਉਸ ਅਵਸਥਾ ਵਿਚ ਪ੍ਰਭੂ-ਪ੍ਰੇਮ ਹੀ ਮਨੁੱਖ ਦੀ ਆਤਮਕ ਖ਼ੁਰਾਕ ਹੋ ਜਾਂਦੀ ਹੈ, ਆਤਮਕ ਜੀਵਨ ਵਾਸਤੇ ਮਨੁੱਖ ਨੂੰ ਸਿਫ਼ਤਿ-ਸਾਲਾਹ ਦਾ ਹੀ ਸਹਾਰਾ ਹੁੰਦਾ ਹੈ ।
The love of God is their food, and the Kirtan of the Lord's Praise is their support.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by