ਹੇ ਭਾਈ! ਉਸ ਆਤਮਕ ਅਵਸਥਾ ਦਾ ਆਸਣ (ਮਾਇਆ ਦੇ ਅੱਗੇ) ਕਦੇ ਡੋਲਦਾ ਨਹੀਂ । ਉਹ ਅਵਸਥਾ ਕੈਸੀ ਹੈ—ਇਸਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ।੨।
They obtain a permanent seat in the infinite. ||2||
 
ਹੇ ਭਾਈ! ਉਸ ਅਵਸਥਾ ਵਿਚ ਪਹੁੰਚਿਆ ਹੋਇਆ ਮਨੁੱਖ (ਮਾਇਆ ਦੇ ਮੋਹ ਵਿਚ) ਡਿੱਗ ਕੇ ਡੋਲਦਾ ਨਹੀਂ ਹੈ, (ਉਸ ਟਿਕਾਣੇ ਨੂੰ ਛੱਡ ਕੇ) ਕਿਸੇ ਹੋਰ ਪਾਸੇ ਨਹੀਂ ਭਟਕਦਾ ।
No one falls there, or wavers, or goes anywhere.
 
ਪਰ ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ ਉਹ ਟਿਕਾਣਾ ਹਾਸਲ ਕਰਦਾ ਹੈ ।
By Guru's Grace, some find this mansion.
 
ਉਥੇ ਦੁਨੀਆ ਦੀਆਂ ਭਟਕਣਾਂ, ਦੁਨੀਆ ਦੇ ਡਰ, ਮਾਇਆ ਦਾ ਮੋਹ, ਮਾਇਆ ਦੇ ਜਾਲ—ਇਹ ਕੋਈ ਭੀ ਪੋਹ ਨਹੀਂ ਸਕਦੇ ।
They are not touched by doubt, fear, attachment or the traps of Maya.
 
ਕਿਰਪਾ ਦੇ ਸੋਮੇ ਪ੍ਰਭੂ ਵਿਚ ਮਨੁੱਖ ਦੀ ਐਸੀ ਸੁਰਤਿ ਜੁੜਦੀ ਹੈ ਕਿ ਕੋਈ ਭੀ ਮਾਇਕ ਫੁਰਨਾ ਨੇੜੇ ਨਹੀਂ ਢੁਕਦਾ ।੩।
They enter the deepest state of Samaadhi, through the kind mercy of God. ||3||
 
ਉਸ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੇ ਸਰੂਪ ਦਾ ਪਾਰਲਾ ਉਰਲਾ ਬੰਨਾ ਨਹੀਂ ਦਿੱਸ ਸਕਦਾ ।
He has no end or limitation.
 
ਉਸ ਨੂੰ ਇਹ ਜਗਤ-ਖਿਲਾਰਾ ਉਸ ਪ੍ਰਭੂ ਦਾ ਆਪਣਾ ਹੀ ਰੂਪ ਦਿੱਸਦਾ ਹੈ, ਇਸ ਜਗਤ-ਖਿਲਾਰੇ ਵਿਚ ਉਹ ਪ੍ਰਭੂ ਆਪ ਹੀ ਲੁਕਿਆ ਦਿੱਸਦਾ ਹੈ,
He Himself is unmanifest, and He Himself is manifest.
 
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਸੁਆਦ ਟਿਕ ਜਾਂਦਾ ਹੈ,
One who enjoys the taste of the Lord, Har, Har, deep within himself,
 
ਹੇ ਨਾਨਕ! ਹਰਿ-ਨਾਮ ਦਾ ਸੁਆਦ ਬਿਆਨ ਨਹੀਂ ਕੀਤਾ ਜਾ ਸਕਦਾ । ਉਹ ਸੁਆਦ ਅਸਚਰਜ ਹੀ ਹੁੰਦਾ ਹੈ ।੪।੯।੨੦।
O Nanak, his wondrous state cannot be described. ||4||9||20||
 
Raamkalee, Fifth Mehl:
 
ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ,
Meeting with the Sangat, the Congregation, the Supreme Lord God has come into my consciousness.
 
ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ ।
In the Sangat, my mind has found contentment.
 
(ਪ੍ਰਭੂ ਮੇਹਰ ਕਰੇ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ,
I touch my forehead to the feet of the Saints.
 
ਮੈਂ ਅਨੇਕਾਂ ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ ।੧।
Countless times, I humbly bow to the Saints. ||1||
 
ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ,
This mind is a sacrifice to the Saints;
 
ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ । ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ ਕਰਦੇ ਹਨ ।੧।ਰਹਾਉ।
holding tight to their support, I have found peace, and in their mercy, they have protected me. ||1||Pause||
 
ਹੇ ਭਾਈ! (ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ,
I wash the feet of the Saints, and drink in that water.
 
ਸੰਤ ਜਨਾਂ ਦਾ ਦਰਸਨ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹਿੰਦਾ ਹੈ ।
Gazing upon the Blessed Vision of the Saints' Darshan, I live.
 
ਮੇਰੇ ਮਨ ਵਿਚ ਸੰਤ ਜਨਾਂ ਦੀ ਸਹਾਇਤਾ ਦਾ ਧਰਵਾਸ ਬਣਿਆ ਰਹਿੰਦਾ ਹੈ,
My mind rests its hopes in the Saints.
 
ਸੰਤ ਜਨਾਂ ਦੀ ਸੰਗਤਿ ਹੀ ਮੇਰੇ ਵਾਸਤੇ ਪਵਿੱਤ੍ਰ ਸਰਮਾਇਆ ਹੈ ।੨।
The Saints are my immaculate wealth. ||2||
 
ਹੇ ਭਾਈ! ਸੰਤ ਜਨਾਂ ਨੇ (ਵਿਕਾਰ ਆਦਿਕਾਂ ਤੋਂ) ਮੇਰੀ ਇੱਜ਼ਤ ਬਚਾ ਲਈ ਹੈ,
The Saints have covered my faults.
 
ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ ਕਦੇ ਭੀ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ ।
By the Grace of the Saints, I am no longer tormented.
 
ਕਿਰਪਾ ਦੇ ਸੋਮੇ ਪਰਮਾਤਮਾ ਨੇ ਆਪ ਹੀ ਮੈਨੂੰ ਸੰਤ ਜਨਾਂ ਦਾ ਸਾਥ ਬਖ਼ਸ਼ਿਆ ਹੈ ।
The Merciful Lord has blessed me with the Saints' Congregation.
 
ਜਦੋਂ ਸੰਤ ਜਨ ਮਦਦਗਾਰ ਬਣਦੇ ਹਨ, ਤਾਂ ਪ੍ਰਭੂ ਦਇਆਵਾਨ ਹੋ ਜਾਂਦਾ ਹੈ ।੩।
The Compassionate Saints have become my help and support. ||3||
 
(ਹੇ ਭਾਈ! ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ ਮੇਰੀ) ਸੁਰਤਿ ਵਿਚ ਮਤਿ ਵਿਚ ਬੁੱਧਿ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ।
My consciousness, intellect and wisdom have been enlightened.
 
ਅਥਾਹ, ਬੇਅੰਤ, ਗੁਣਾਂ ਦਾ ਖ਼ਜ਼ਾਨਾ,
The Lord is profound, unfathomable, infinite, the treasure of virtue.
 
ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਪਰਮਾਤਮਾ,
He cherishes all beings and creatures.
 
ਹੇ ਨਾਨਕ! (ਆਪਣੇ) ਸੰਤ ਜਨਾਂ ਨੂੰ ਵੇਖ ਕੇ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ ।੪।੧੦।੨੧।
Nanak is enraptured, seeing the Saints. ||4||10||21||
 
Raamkalee, Fifth Mehl:
 
ਹੇ ਮਿੱਤਰ! ਇਹ ਘਰ, ਇਹ ਹਕੂਮਤ, ਇਹ ਧਨ (ਇਹਨਾਂ ਵਿਚੋਂ ਕੋਈ ਭੀ) ਤੇਰੇ (ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦਾ ।
Your home, power and wealth will be of no use to you.
 
ਮਾਇਕ ਪਦਾਰਥਾਂ ਦਾ ਝੰਬੇਲਾ ਭੀ ਤੈਨੂੰ ਆਤਮਕ ਜੀਵਨ ਵਿਚ ਲਾਭ ਨਹੀਂ ਦੇ ਸਕਦਾ ।
Your corrupt worldly entanglements will be of no use to you.
 
ਚੇਤਾ ਰੱਖ ਕਿ ਇਹ ਸਾਰੇ ਪਿਆਰੇ ਮਿੱਤਰ (ਤੇਰੇ ਵਾਸਤੇ) ਛਲ-ਰੂਪ ਹੀ ਹਨ ।
Know that all your dear friends are fake.
 
ਸਿਰਫ਼ ਪਰਮਾਤਮਾ ਦਾ ਨਾਮ ਹੀ ਤੇਰੇ ਨਾਲ ਸਾਥ ਕਰ ਸਕਦਾ ਹੈ ।੧।
Only the Name of the Lord, Har, Har, will go along with you. ||1||
 
ਹੇ ਮਿੱਤਰ! ਪਰਮਾਤਮਾ ਦੇ ਨਾਮ ਦੇ ਗੁਣ (ਇਸ ਵੇਲੇ) ਗਾ ਲੈ । ਪਰਮਾਤਮਾ ਦਾ ਨਾਮ ਸਿਮਰਿਆਂ ਹੀ (ਲੋਕ ਪਰਲੋਕ ਵਿਚ) ਤੇਰੀ ਇੱਜ਼ਤ ਰਹਿ ਸਕਦੀ ਹੈ ।
Sing the Glorious Praises of the Lord's Name, O friend; remembering the Lord in meditation, your honor shall be saved.
 
ਪਰਮਾਤਮਾ ਦਾ ਨਾਮ ਸਿਮਰਿਆਂ ਜਮਰਾਜ ਭੀ ਕੁਝ ਨਹੀਂ ਆਖਦਾ ।੧।ਰਹਾਉ।
Remembering the Lord in meditation, the Messenger of Death will not touch you. ||1||Pause||
 
ਹੇ ਮਿੱਤਰ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰੇ ਹੀ ਕੰਮ ਵਿਅਰਥ (ਹੋ ਜਾਂਦੇ ਹਨ) ।
Without the Lord, all pursuits are useless.
 
(ਜੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਤਾਂ) ਸੋਨਾ, ਚਾਂਦੀ, ਰੁਪਇਆ-ਪੈਸੇ (ਤੇਰੇ ਵਾਸਤੇ) ਮਿੱਟੀ (-ਸਮਾਨ) ਹੈ ।
Gold, silver and wealth are just dust.
 
ਹੇ ਮਿੱਤਰ! ਗੁਰੂ ਦਾ ਸ਼ਬਦ ਚੇਤੇ ਕਰਦਾ ਰਿਹਾ ਕਰ, ਤੇਰੇ ਮਨ ਨੂੰ ਆਨੰਦ ਮਿਲੇਗਾ;
Chanting the Word of the Guru's Shabad, your mind shall be at peace.
 
ਇਸ ਲੋਕ ਵਿਚ ਅਤੇ ਪਰਲੋਕ ਵਿਚ ਤੂੰ ਸੁਰਖ਼ਰੂ ਹੋਵੇਂਗਾ ।੨।
Here and hereafter, your face shall be radiant and bright. ||2||
 
ਹੇ ਮਿੱਤਰ! ਤੈਥੋਂ ਪਹਿਲਾਂ ਹੋ ਚੁਕੇ ਸਭ ਬੰਦੇ ਮਾਇਆ ਦੇ ਧੰਧੇ ਕਰ ਕਰ ਕੇ ਥੱਕਦੇ ਰਹੇ,
Even the greatest of the great worked and worked until they were exhausted.
 
ਕਿਸੇ ਨੇ ਭੀ ਇਹ ਧੰਧੇ ਸਿਰੇ ਨਾਹ ਚਾੜ੍ਹੇ (ਕਿਸੇ ਦੀ ਭੀ ਤ੍ਰਿਸ਼ਨਾ ਨਾਹ ਮੁੱਕੀ) ।
None of them ever accomplished the tasks of Maya.
 
ਜੇਹੜਾ ਕੋਈ ਵਿਰਲਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ,
Any humble being who chants the Name of the Lord, Har, Har,
 
ਉਸ ਦੀ ਆਸ ਪੂਰੀ ਹੋ ਜਾਂਦੀ ਹੈ (ਉਸ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ) ।੩।
will have all his hopes fulfilled. ||3||
 
ਹੇ ਮਿੱਤਰ! ਪਰਮਾਤਮਾ ਦੇ ਭਗਤਾਂ ਵਾਸਤੇ ਪਰਮਾਤਮਾ ਦਾ ਨਾਮ ਹੀ ਜੀਵਨ ਦਾ ਆਸਰਾ ਹੁੰਦਾ ਹੈ,
The Naam, the Name of the Lord, is the anchor and support of the Lord's devotees.
 
ਤਾਹੀਏਂ ਸੰਤ ਜਨਾਂ ਨੇ ਹੀ ਅਮੋਲਕ ਮਨੁੱਖਾ ਜੀਵਨ ਦੀ ਬਾਜ਼ੀ ਜਿੱਤੀ ਹੈ ।
The Saints are victorious in this priceless human life.
 
ਪਰਮਾਤਮਾ ਦਾ ਸੰਤ ਜੋ ਕੁਝ ਕਰਦਾ ਹੈ, ਉਹ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੁੰਦਾ ਹੈ ।
Whatever the Lord's Saint does, is approved and accepted.
 
ਹੇ ਨਾਨਕ! (ਆਖ—ਮੈਂ) ਦਾਸ ਉਸ ਤੋਂ ਸਦਕੇ ਜਾਂਦਾ ਹਾਂ ।੪।੧੧।੨੨।
Slave Nanak is a sacrifice to him. ||4||11||22||
 
Raamkalee, Fifth Mehl:
 
(ਹੇ ਮੂਰਖ!) ਤੂੰ ਧਨ ਇਕੱਠਾ ਕਰੀ ਜਾਂਦਾ ਹੈਂ, (ਅਤੇ ਧਨ ਜੋੜਨ ਦੇ ਉੱਦਮ ਵਿਚ) ਲੋਕਾਂ ਨੂੰ ਦੁੱਖ ਦੇਂਦਾ ਹੈਂ ।
You gather wealth by exploiting people.
 
(ਮੌਤ ਆਉਣ ਤੇ ਇਹ ਧਨ) ਤੇਰੇ ਕੰਮ ਨਹੀਂ ਆਵੇਗਾ, ਹੋਰਨਾਂ (ਦੇ ਵਰਤਣ) ਜੋਗਾ ਰਹਿ ਜਾਇਗਾ ।
It is of no use to you; it was meant for others.
 
(ਹੇ ਮੂਰਖ! ਇਸ ਧਨ ਦਾ) ਮਾਣ ਕਰ ਕੇ (ਇਸ ਧਨ ਦੇ ਨਸ਼ੇ ਵਿਚ) ਅੰਨ੍ਹਾ ਹੋ ਕੇ ਤੂੰ (ਲੋਕਾਂ ਨਾਲ) ਵਰਤਾਰਾ ਕਰਦਾ ਹੈਂ ।
You practice egotism, and act like a blind man.
 
(ਜਦੋਂ) ਮੌਤ ਦੀ ਫਾਹੀ (ਤੇਰੇ ਗਲ ਵਿਚ ਪਈ, ਉਸ ਫਾਹੀ ਵਿਚ) ਬੱਝੇ ਹੋਏ ਨੂੰ ਤੈਨੂੰ ਪਰਲੋਕ ਵਿਚ (ਲੈ ਜਾਣਗੇ, ਤੇ ਧਨ ਇਥੇ ਹੀ ਰਹਿ ਜਾਇਗਾ) ।੧।
In the world hereafter, you shall be tied to the leash of the Messenger of Death. ||1||
 
ਹੇ ਮੂਰਖ! ਦੂਜਿਆਂ ਨਾਲ ਈਰਖਾ ਕਰਨੀ ਛੱਡ ਦੇ ।
Give up your envy of others, you fool!
 
ਹੇ ਮੂਰਖ! ਇਸ ਦੁਨੀਆ ਵਿਚ (ਪੰਛੀਆਂ ਵਾਂਗ) ਰਾਤ-ਮਾਤ੍ਰ ਹੀ ਵੱਸਣਾ ਹੈ ।
You only live here for a night, you fool!
 
ਮਾਇਆ ਵਿਚ ਮਸਤ ਹੋਏ ਹੇ ਮੂਰਖ! (ਇਥੋਂ ਆਖ਼ਰ) ਉੱਠ ਕੇ ਤੂੰ ਚਲੇ ਜਾਣਾ ਹੈ।
You are intoxicated with Maya, but you must soon arise and depart.
 
(ਪਰ) ਤੂੰ (ਇਸ ਜਗਤ-) ਸੁਪਨੇ ਨਾਲ ਰੁੱਝਾ ਪਿਆ ਹੈਂ ।੧।ਰਹਾਉ।
You are totally involved in the dream. ||1||Pause||
 
ਬਾਲ ਉਮਰੇ ਜੀਵ ਬੇ-ਸਮਝ ਬਾਲਕ ਬਣਿਆ ਰਹਿੰਦਾ ਹੈ
In his childhood, the child is blind.
 
ਭਰ-ਜਵਾਨੀ ਵੇਲੇ ਵਿਕਾਰਾਂ ਵਿਚ ਲੱਗਾ ਰਹਿੰਦਾ ਹੈ
In the fullness of youth, he is involved in foul-smelling sins.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by