ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ,
he is intuitively in Samaadhi, profound and unfathomable.
 
ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ,
He is liberated forever and all his affairs are perfectly resolved;
 
(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੨।
the Lord's Name abides within his heart. ||2||
 
ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ
He is totally peaceful, blissful and healthy;
 
ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ,
he looks upon all impartially, and is perfectly detached.
 
ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ,
He does not come and go, and he never wavers;
 
(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ ।੩।
the Naam abides in his mind. ||3||
 
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ,
God is Merciful to the meek; He is the Lord of the World, the Lord of the Universe.
 
(ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ ।
The Gurmukh meditates on Him, and his worries are gone.
 
(ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ,
The Guru has blessed Nanak with the Naam;
 
ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ । (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ ।੪।੧੫।੨੬।
he serves the Saints, and works for the Saints. ||4||15||26||
 
Raamkalee, Fifth Mehl:
 
ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸੇ੍ਰਸ਼ਟ ਮੰਤ੍ਰ ਹੈ ।
Sing the Kirtan of the Lord's Praises, and the Beej Mantra, the Seed Mantra.
 
(ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ ।
Even the homeless find a home in the world hereafter.
 
(ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ,
Fall at the feet of the Perfect Guru;
 
ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ ।੧।
you have slept for so many incarnations - wake up! ||1||
 
(ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ,
Chant the Chant of the Lord's Name, Har, Har.
 
(ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।੧।ਰਹਾਉ।
By Guru's Grace, it shall be enshrined within your heart, and you shall cross over the terrifying world-ocean. ||1||Pause||
 
ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ,
Meditate on the eternal treasure of the Naam, the Name of the Lord, O mind,
 
ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ ।
and then, the screen of Maya shall be torn away.
 
ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ,
Drink in the Ambrosial Nectar of the Guru's Shabad,
 
ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ ।੨।
and then your soul shall be rendered immaculate and pure. ||2||
 
ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ
Searching, searching, searching, I have realized
 
ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ ।
that without devotional worship of the Lord, no one is saved.
 
ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ ।
So vibrate, and meditate on that Lord in the Saadh Sangat, the Company of the Holy;
 
ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪੇ੍ਰਮ-ਰੰਗ ਵਿਚ ਰੰਗਿਆ ਜਾਂਦਾ ਹੈ ।੩।
your mind and body shall be imbued with love for the Lord. ||3||
 
ਹੇ ਮਨ! (ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ ।
Renounce all your cleverness and trickery.
 
(ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ), ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ ।
O mind, without the Lord's Name, there is no place of rest.
 
ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ,
The Lord of the Universe, the Lord of the World, has taken pity on me.
 
ਹੇ ਨਾਨਕ! (ਆਖ—) ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ ।੪।੧੬।੧੭।
Nanak seeks the protection and support of the Lord, Har, Har. ||4||16||27||
 
Raamkalee, Fifth Mehl:
 
ਹੇ ਪੰਡਿਤ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੇ ਪੇ੍ਰਮ ਦੀ ਖੇਡ ਖੇਡਿਆ ਕਰ,
In the Saints' Congregation, play joyfully with the Lord,
 
ਅਗਾਂਹ ਪਰਲੋਕ ਵਿਚ ਤੈਨੂੰ ਜਮਾਂ ਨਾਲ ਵਾਹ ਨਹੀਂ ਪਏਗਾ ।
and you will not have to meet the Messenger of Death hereafter.
 
(ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਦੀ) ਹਉਮੈ ਵਾਲੀ ਅਕਲ ਦਾ ਨਾਸ ਹੋ ਜਾਂਦਾ ਹੈ,
Your egotistical intellect shall be dispelled,
 
ਉਸ ਦੇ ਅੰਦਰੋਂ ਖੋਟੀ ਮਤਿ ਸਾਰੀ ਮੁੱਕ ਜਾਂਦੀ ਹੈ ।੧।
and your evil-mindedness will be totally taken away. ||1||
 
ਹੇ ਪੰਡਿਤ! ਪਰਮਾਤਮਾ ਦਾ ਨਾਮ (ਜਪਿਆ ਕਰ, ਪਰਮਾਤਮਾ ਦੇ) ਗੁਣ ਗਾਇਆ ਕਰ,
Sing the Glorious Praises of the Lord's Name, O Pandit.
 
ਹੇ ਪੰਡਿਤ! (ਇਸ ਤਰ੍ਹਾਂ) ਤੂੰ ਆਨੰਦ ਨਾਲ (ਜੀਵਨ ਬਤੀਤ ਕਰਦਾ ਪ੍ਰਭੂ-ਚਰਨਾਂ ਵਾਲੇ ਅਸਲ) ਘਰ ਵਿਚ ਜਾ ਪਹੰੁਚੇਂਗਾ, ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ ਧਾਰਮਿਕ ਕੰਮਾਂ ਦੇ ਸਿਲਸਿਲੇ ਦਾ ਅਹੰਕਾਰ ਤੇਰੇ ਕਿਸੇ ਕੰਮ ਨਹੀਂ ਆਵੇਗਾ ।
Religious rituals and egotism are of no use at all. You shall go home with happiness, O Pandit. ||1||Pause||
 
ਹੇ ਪੰਡਿਤ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦਾ) ਖ਼ਜ਼ਾਨਾ ਲੱਭ ਲਿਆ,
I have earned the profit, the wealth of the Lord's praise.
 
ਉਸ ਦੇ ਸਾਰੇ ਮਨੋਰਥ ਪੂਰੇ ਹੋ ਗਏ,
All my hopes have been fulfilled.
 
ਉਸ ਦਾ (ਸਾਰਾ) ਦੁੱਖ ਦੂਰ ਹੋ ਗਿਆ ਉਸ ਦੇ ਹਿਰਦੇ-ਘਰ ਵਿਚ ਸੁਖ ਆ ਵੱਸਿਆ,
Pain has left me, and peace has come to my home.
 
ਸੰਤ-ਗੁਰੂ ਦੀ ਕਿਰਪਾ ਨਾਲ ਉਸ ਦੇ ਹਿਰਦੇ ਦਾ ਕੌਲ-ਫੁੱਲ ਖਿੜ ਪਿਆ ।੨।
By the Grace of the Saints, my heart-lotus blossoms forth. ||2||
 
(ਹੇ ਪੰਡਿਤ! ਤੂੰ ਜਜਮਾਨਾਂ ਪਾਸੋਂ ਦਾਨ ਮੰਗਦਾ ਫਿਰਦਾ ਹੈਂ, ਪਰ) ਜਿਸ ਮਨੁੱਖ ਨੇ (ਗੁਰੂ ਪਾਸੋਂ) ਪਰਮਾਤਮਾ ਦਾ ਨਾਮ-ਰਤਨ ਦਾਨ ਪ੍ਰਾਪਤ ਕਰ ਲਿਆ,
One who is blessed with the gift of the jewel of the Name,
 
ਉਸ ਨੂੰ (ਮਾਨੋ) ਸਾਰੇ ਹੀ ਖ਼ਜ਼ਾਨੇ ਮਿਲ ਗਏ,
obtains all treasures.
 
ਮਨ ਵਿਚ ਪੂਰਨ ਪ੍ਰਭੂ ਨੂੰ ਪ੍ਰਾਪਤ ਕਰ ਕੇ ਉਸ ਦੇ ਅੰਦਰ ਸੰਤੋਖ ਪੈਦਾ ਹੋ ਗਿਆ,
His mind becomes content, finding the Perfect Lord.
 
ਫਿਰ ਉਹ ਮੁੜ ਮੁੜ (ਜਜਮਾਨਾਂ ਪਾਸੋਂ) ਕਿਉਂ ਮੰਗਣ ਜਾਇਗਾ? ।੩।
Why should he ever go begging again? ||3||
 
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦਿਆਂ (ਜੀਵਨ) ਪਵਿੱਤਰ ਹੋ ਜਾਂਦਾ ਹੈ,
Hearing the Lord's sermon, he becomes pure and holy.
 
ਜੀਭ ਨਾਲ ਉਚਾਰਦਿਆਂ ਉੱਚੀ ਆਤਮਕ ਅਵਸਥਾ ਅਤੇ (ਸੁਚੱਜੀ) ਅਕਲ ਪ੍ਰਾਪਤ ਹੋ ਜਾਂਦੀ ਹੈ ।
Chanting it with his tongue, he finds the way to salvation.
 
ਹੇ ਪੰਡਿਤ! ਜਿਸ ਮਨੁੱਖ ਦੇ ਹਿਰਦੇ ਵਿਚ (ਗੁਰੂ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਵਸਾ ਦੇਂਦਾ ਹੈ ਉਹ ਮਨੁੱਖ (ਪਰਮਾਤਮਾ ਦੇ ਦਰ ਤੇ) ਕਬੂਲ ਹੋ ਜਾਂਦਾ ਹੈ ।
He alone is approved, who enshrines the Lord within his heart.
 
ਹੇ ਨਾਨਕ! (ਆਖ—ਹੇ ਪੰਡਿਤ!) ਹੇ ਭਾਈ! ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ ਉਹ ਬੰਦੇ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ ।੪।੧੭।੨੮।
Nanak: such a humble being is exalted, O Siblings of Destiny. ||4||17||28||
 
Raamkalee, Fifth Mehl:
 
ਹੇ ਸੰਤ ਜਨੋ! ਜਿਸ ਮਨੁੱਖ ਨੇ ਇਸ ਮਾਇਆ ਨੂੰ) ਬੜੇ ਧਿਆਨ ਨਾਲ ਭੀ ਫੜਿਆ, ਉਸ ਦੇ ਭੀ ਹੱਥ ਵਿਚ ਨਾਹ ਆਈ।
No matter how hard you try to grab it, it does not come into your hands.
 
ਜਿਸ ਨੇ (ਇਸ ਨਾਲ) ਬੜਾ ਪਿਆਰ ਭੀ ਪਾਇਆ, ਉਸ ਦੇ ਨਾਲ ਭੀ ਰਲ ਕੇ ਇਹ ਨਾ ਤੁਰੀ (ਸਾਥ ਨਾਹ ਨਿਬਾਹ ਸਕੀ) ।
No matter how much you may love it, it does not go along with you.
 
ਹੇ ਨਾਨਕ! ਆਖ—ਜਦੋਂ ਕਿਸੇ ਮਨੁੱਖ ਨੇ ਇਸ ਨੂੰ (ਮਨੋਂ) ਛੱਡ ਦਿੱਤਾ।
Says Nanak, when you abandon it,
 
ਤਦੋਂ ਇਹ ਆ ਕੇ ਉਸ ਦੀ ਚਰਨੀਂ ਪੈ ਗਈ ।੧।
then it comes and falls at your feet. ||1||
 
ਹੇ ਸੰਤ ਜਨੋ! ਜੀਵਨ ਨੂੰ ਪਵਿੱਤਰ ਕਰਨ ਵਾਲੀ ਇਹ ਵਿਚਾਰ ਸੁਣ
Listen, O Saints: this is the pure philosophy.
 
ਪਰਮਾਤਮਾ ਦੇ ਨਾਮ ਤੋਂ ਬਿਨਾ ਉੱਚੀ ਆਤਮਕ ਅਵਸਥਾ ਰਤਾ ਭੀ ਨਹੀਂ ਹੁੰਦੀ, (ਪਰ ਨਾਮ ਗੁਰੂ ਪਾਸੋਂ ਮਿਲਦਾ ਹੈ) ਪੂਰਾ ਗੁਰੂ ਮਿਲਿਆਂ (ਮਾਇਆ ਦੇ ਮੋਹ ਤੋਂ ਖ਼ਲਾਸੀ ਹੋ ਕੇ) ਪਾਰ-ਉਤਾਰਾ ਹੋ ਜਾਂਦਾ ਹੈ ।੧।ਰਹਾਉ।
Without the Lord's Name, there is no salvation. Meeting with the Perfect Guru, one is saved. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by