ਹੇ ਸੰਤ ਜਨੋ! ਜਦੋਂ ਕੋਈ ਮਨੁੱਖ ਉਸ (ਮਾਇਆ) ਨੂੰ ਆਦਰ ਦੇਂਦਾ ਹੈ (ਸਾਂਭ ਸਾਂਭ ਕੇ ਰੱਖਣ ਦਾ ਜਤਨ ਕਰਦਾ ਹੈ)।
When someone tries to appease her,
 
ਤਦੋਂ ਉਹ ਆਪਣੇ ਉਤੇ ਬੜਾ ਮਾਣ ਕਰਦੀ ਹੈ (ਰੁੱਸ ਰੁੱਸ ਕੇ ਨੱਸ ਜਾਣ ਦਾ ਜਤਨ ਕਰਦੀ ਹੈ)।
then she takes pride in herself.
 
ਪਰ ਜਦੋਂ ਕੋਈ ਮਨੁੱਖ ਉਸ ਨੂੰ ਆਪਣੇ ਮਨ ਤੋਂ ਲਾਹ ਦੇਂਦਾ ਹੈ।
But when someone puts her out of his thoughts,
 
ਤਦੋਂ ਉਹ ਉਸ ਦੀ ਦਾਸੀ ਬਣ ਕੇ ਸੇਵਾ ਕਰਦੀ ਹੈ ।੨।
then she serves him like a slave. ||2||
 
ਹੇ ਸੰਤ ਜਨੋ! (ਉਹ ਮਾਇਆ ਹਰੇਕ ਪ੍ਰਾਣੀ ਨੂੰ) ਮੂੰਹ ਨਾਲ ਪਰਚਾਂਦੀ ਹੈ, ਪਰ ਆਖ਼ਰ ਧੋਖਾ ਦੇ ਜਾਂਦੀ ਹੈ।
She seems to please, but in the end, she deceives.
 
ਕਿਸੇ ਇੱਕ ਥਾਂ ਤੇ ਉਹ ਕਦੇ ਭੀ ਨਹੀਂ ਟਿਕਦੀ ।
She does not remain in any one place.
 
ਉਸ ਮਾਇਆ ਨੇ ਅਨੇਕਾਂ ਬ੍ਰਹਮੰਡਾਂ (ਦੇ ਜੀਵਾਂ) ਨੂੰ ਆਪਣੇ ਮੋਹ ਵਿਚ ਫਸਾਇਆ ਹੋਇਆ ਹੈ ।
She has bewitched a great many worlds.
 
ਪਰ ਸੰਤ ਜਨਾਂ ਨੇ (ਉਸ ਦੇ ਮੋਹ ਨੂੰ) ਟੋਟੇ ਟੋਟੇ ਕਰ ਦਿੱਤਾ ਹੈ ।੩।
The Lord's humble servants cut her apart into pieces. ||3||
 
ਹੇ ਸੰਤ ਜਨੋ! ਜਿਹੜਾ ਮਨੁੱਖ (ਹਰ ਵੇਲੇ ਮਾਇਆ ਦੀ ਮੰਗ ਹੀ) ਮੰਗਦਾ ਰਹਿੰਦਾ ਹੈ ਉਹ ਨਹੀਂ ਰੱਜਦਾ (ਉਸ ਦੀ ਤ੍ਰਿਸ਼ਨਾ ਕਦੇ ਨਹੀਂ ਮੁੱਕਦੀ)
Whoever begs from her remains hungry.
 
ਜਿਹੜਾ ਮਨੁੱਖ ਇਸ ਮਾਇਆ (ਦੇ ਮੋਹ) ਵਿਚ ਹੀ ਮਸਤ ਰਹਿੰਦਾ ਹੈ, ਉਸ ਨੂੰ (ਆਤਮਕ ਜੀਵਨ ਦੇ ਧਨ ਵਿਚੋਂ) ਕੁਝ ਨਹੀਂ ਮਿਲਦਾ ।
Whoever is infatuated with her obtains nothing.
 
ਇਸ (ਮਾਇਆ ਦੇ ਮੋਹ) ਨੂੰ ਛੱਡ ਕੇ ਜਿਹੜਾ ਮਨੁੱਖ ਭਲਿਆਂ ਦੀ ਸੰਗਤਿ ਕਰਦਾ ਹੈ।
But one who renounces her, and joins the Society of the Saints,
 
ਪਰ ਹੇ ਨਾਨਕ! ਉਹ ਵੱਡੇ ਭਾਗਾਂ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ ਠਿਲ੍ਹਾਂ ਤੋਂ) ਪਾਰ ਲੰਘ ਜਾਂਦਾ ਹੈ ।੪।੧੮।੨੯।
by great good fortune, O Nanak, is saved. ||4||18||29||
 
Raamkalee, Fifth Mehl:
 
(ਹੇ ਭਾਈ!) ਸਰਬ-ਵਿਆਪਕ ਪਰਮਾਤਮਾ ਨੂੰ ਸਭ ਜੀਵਾਂ ਵਿਚ (ਵੱਸਦਾ) ਵੇਖ ।
See the Lord, the Universal Soul, in all.
 
ਇਕ ਪਰਮਾਤਮਾ ਹੀ ਪੂਰਨ ਤੌਰ ਤੇ ਸਭ ਵਿਚ ਮੌਜੂਦ ਹੈ ।
The One God is perfect, and all-pervading.
 
ਹੇ ਭਾਈ! ਹਰਿ-ਨਾਮ ਇਕ ਐਸਾ ਰਤਨ ਹੈ ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ, ਉਹ ਰਤਨ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਉਸ ਨਾਲ ਸਾਂਝ ਪਾ ।
Know that the priceless jewel is within your own heart.
 
(ਦੁਨੀਆ ਦੇ ਸਾਰੇ ਪਦਾਰਥ ਬਿਗਾਨੇ ਹੋ ਜਾਂਦੇ ਹਨ, ਇਹ ਹਰਿ-ਨਾਮ ਹੀ) ਤੇਰੀ ਆਪਣੀ ਚੀਜ਼ ਹੈ, ਤੂੰ ਆਪ ਇਸ ਚੀਜ਼ ਨੂੰ ਪਛਾਣ ।੧।
Realize that your essence is within your own self. ||1||
 
(ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਟਿਕਿਆ ਰਹੁ, ਤੇ) ਸੰਤ-ਜਨਾਂ ਦੀ ਮਿਹਰ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਆ ਕਰ ।
Drink in the Ambrosial Nectar, by the Grace of the Saints.
 
ਪਰ ਇਹ ਅੰਮ੍ਰਿਤ ਤਦੋਂ ਹੀ ਮਿਲਦਾ ਹੈ ਜੇ (ਮਨੁੱਖ ਦੇ) ਵੱਡੇ ਭਾਗ ਹੋਣ । ਇਸ ਨਾਮ ਨੂੰ ਜੀਭ ਨਾਲ ਜਪਣ ਤੋਂ ਬਿਨਾ ਕੋਈ (ਇਸ ਨਾਮ-ਅੰਮ੍ਰਿਤ ਦਾ) ਕੀਹ ਸੁਆਦ ਜਾਣ ਸਕਦਾ ਹੈ? ।੧।ਰਹਾਉ।
One who is blessed with high destiny, obtains it. Without a tongue, how can one know the taste? ||1||Pause||
 
(ਪਰ ਹੇ ਭਾਈ!) ਬੋਲਾ ਮਨੁੱਖ ਅਠਾਰਾਂ ਪੁਰਾਣ ਤੇ ਚਾਰ ਵੇਦ ਕਿਵੇਂ ਸੁਣ ਸਕਦਾ ਹੈ?
How can a deaf person listen to the eighteen Puraanas and the Vedas?
 
ਅੰਨ੍ਹੇ ਮਨੁੱਖ ਨੂੰ ਕੋ੍ਰੜਾਂ ਸੂਰਜਾਂ ਦਾ ਭੀ ਚਾਨਣ ਨਹੀਂ ਦਿੱਸਦਾ ।
The blind man cannot see even a million lights.
 
ਪਸ਼ੂ ਦਾ ਪਿਆਰ ਘਾਹ ਨਾਲ ਹੀ ਹੁੰਦਾ ਹੈ, ਪਸ਼ੂ ਘਾਹ ਨਾਲ ਹੀ ਖ਼ੁਸ਼ ਰਹਿੰਦਾ ਹੈ ।
The beast loves grass, and remains attached to it.
 
(ਜੀਵ ਮਾਇਆ ਦੇ ਮੋਹ ਵਿਚ ਪੈ ਕੇ ਬੋਲਾ ਅੰਨ੍ਹਾ ਹੋਇਆ ਰਹਿੰਦਾ ਹੈ, ਪਸ਼ੂ ਸਮਾਨ ਹੋ ਜਾਂਦਾ ਹੈ, ਇਸ ਨੂੰ ਆਪਣੇ ਆਪ ਹਰਿ-ਨਾਮ ਅੰਮ੍ਰਿਤ ਦੀ ਸੂਝ ਨਹੀਂ ਪੈ ਸਕਦੀ, ਤੇ) ਜਿਸ ਮਨੁੱਖ ਨੂੰ ਪਰਮਾਤਮਾ ਆਪ ਸਮਝ ਨਾਹ ਬਖ਼ਸ਼ੇ, ਉਹ ਕਿਸੇ ਤਰ੍ਹਾਂ ਭੀ ਸਮਝ ਨਹੀਂ ਸਕਦਾ ।੨।
One who has not been taught - how can he understand? ||2||
 
ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਸਦਾ ਹਰੇਕ ਦੇ ਦਿਲ ਦੀ ਜਾਣਦਾ ਹੈ ।
God, the Knower, knows all.
 
ਉਹ ਆਪਣੇ ਭਗਤਾਂ ਨਾਲ ਇਉਂ ਮਿਲਿਆ ਰਹਿੰਦਾ ਹੈ ਜਿਵੇਂ ਤਾਣਾ ਪੇਟਾ ।
He is with His devotees, through and through.
 
ਜਿਹੜੇ ਮਨੁੱਖ ਖ਼ੁਸ਼ ਹੋ ਹੋ ਕੇ ਆਪਣੇ ਪ੍ਰਭੂ (ਦੇ ਗੁਣਾਂ) ਨੂੰ ਗਾਂਦੇ ਰਹਿੰਦੇ ਹਨ,
Those who sing God's Praises with joy and delight,
 
ਹੇ ਨਾਨਕ! ਜਮ-ਦੂਤ ਉਹਨਾਂ ਦੇ ਨੇੜੇ ਨਹੀਂ ਆਉਂਦੇ ।੩।੧੯।੩੦।
O Nanak - the Messenger of Death does not even approach them. ||3||19||30||
 
Raamkalee, Fifth Mehl:
 
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ ।
Blessing me with His Name, He has purified and sanctified me.
 
(ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾ) ਇਹ ਧਨ (ਵੇਖ ਕੇ), ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ ।
The Lord's wealth is my capital. False hope has left me; this is my wealth.
 
(ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਉਸ ਨੇ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ,
Breaking my bonds, the Lord has linked me to His service.
 
ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।
I am a devotee of the Lord, Har, Har; I sing the Glorious Praises of the Lord. ||1||
 
ਉਹਨਾਂ ਦੇ ਅੰਦਰ (ਇਉਂ ਖਿੜਾਉ ਬਣਿਆ ਰਹਿੰਦਾ ਹੈ, ਮਾਨੋ, ਉਹਨਾਂ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ ।੧।ਰਹਾਉ।
The unstruck sound current vibrates and resounds.
 
(ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ) ਆਪਣੇ (ਪਿਆਰੇ) ਗੁਰਦੇਵ ਨੇ ਮਿਹਰ ਕੀਤੀ, ਹਰੀ ਦੇ ਉਹ ਸੇਵਕ ਬੜੇ ਆਨੰਦ ਨਾਲ ਹਰੀ ਦੇ ਗੁਣ ਗਾਂਦੇ ਰਹਿੰਦੇ ਹਨ ।
The Lord's humble servants sing His Glorious Praises with love and delight; they are honored by the Divine Guru. ||1||Pause||
 
(ਸੰਗਤਿ ਦਾ ਸਦਕਾ) ਮਨੁੱਖ ਦਾ ਪਹਿਲੇ ਜਨਮਾਂ ਦਾ ਚੰਗਾ ਭਾਗ ਮਿਲਣ ਦਾ ਸਬੱਬ ਆ ਬਣਦਾ ਹੈ
My pre-ordained destiny has been activated;
 
(ਗੁਰੂ ਦੀ ਸੰਗਤਿ ਦੀ ਬਰਕਤਿ ਨਾਲ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਕਈ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ
I have awakened from the sleep of countless incarnations.
 
(ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਿਹਾਂ ਮਨੁੱਖ ਦੇ ਅੰਦਰੋਂ ਦੂਜਿਆਂ ਵਾਸਤੇ) ਨਫ਼ਰਤ ਦੂਰ ਹੋ ਜਾਂਦੀ ਹੈ
In the Saadh Sangat, the Company of the Holy, my aversion is gone.
 
ਮਨੁੱਖ ਦਾ ਮਨ ਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ।
My mind and body are imbued with love for the Lord. ||2||
 
(ਦੁੱਖਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਨੇ ਦਇਆ ਦੇ ਸੋਮੇ ਨੇ ਉਸ ਦੀ ਰੱਖਿਆ ਕਰ ਦਿੱਤੀ
The Merciful Savior Lord has saved me.
 
ਪ੍ਰਭੂ ਨੇ ਉਸ ਦੀ ਕੀਤੀ ਕੋਈ ਸੇਵਾ ਨਹੀਂ ਵੇਖੀ ਕੋਈ ਮਿਹਨਤ ਨਹੀਂ ਵੇਖੀ,
I have no service or work to my credit.
 
(ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾਂ ਜਿਸ ਮਨੁੱਖ ਉੱਤੇ) ਪ੍ਰਭੂ ਨੇ ਕਿਰਪਾ ਕੀਤੀ, ਦਇਆ ਕੀਤੀ,
In His Mercy, God has taken pity on me;
 
ਉਸ ਨੂੰ ਦੁੱਖਾਂ ਵਿਚ ਡੁੱਬਦੇ ਨੂੰ (ਪ੍ਰਭੂ ਨੇ ਬਾਹੋਂ ਫੜ ਕੇ) ਬਚਾ ਲਿਆ
He lifted me up and pulled me out, when I was suffering in pain. ||3||
 
(ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਮੁੜ ਮੁੜ ਸੁਣ ਕੇ (ਜਿਸ ਮਨੁੱਖ ਦੇ) ਮਨ ਵਿਚ (ਸਿਫ਼ਤਿ-ਸਾਲਾਹ ਕਰਨ ਦਾ) ਚਾਉ ਪੈਦਾ ਹੋ ਗਿਆ,
Listening, listening to His Praises, joy has welled up within my mind.
 
ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ ।
Twenty-four hours a day, I sing the Glorious Praises of the Lord.
 
ਉਹ (ਗੁਣ) ਗਾਂਦਿਆਂ ਗਾਂਦਿਆਂ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ।
Singing, singing His Praises, I have obtained the supreme status.
 
ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਨੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਲਈ ।੪।੨੦।੩੧।
By Guru's Grace, Nanak is lovingly focused on the Lord. ||4||20||31||
 
Raamkalee, Fifth Mehl:
 
(ਪਰਮਾਤਮਾ ਦਾ ਨਾਮ ਅਮੋਲਕ ਰਤਨ ਹੈ, ਇਸ ਦੇ ਟਾਕਰੇ ਤੇ ਮਾਇਆ ਕੌਡੀ ਦੇ ਤੁੱਲ ਹੈ; ਪਰ ਸਾਕਤ ਮਨੁੱਖ) ਕੌਡੀ ਦੀ ਖ਼ਾਤਰ (ਕੀਮਤੀ) ਰਤਨ ਨੂੰ ਛੱਡ ਦੇਂਦਾ ਹੈ,
In exchange for a shell, he gives up a jewel.
 
ਉਸੇ ਦੀ ਹੀ ਪ੍ਰਾਪਤੀ ਦਾ ਜਤਨ ਕਰਦਾ ਹੈ ਜੋ ਸਾਥ ਛੱਡ ਜਾਂਦੀ ਹੈ,
He tries to get what he must give up.
 
ਉਸੇ (ਮਾਇਆ) ਨੂੰ ਹੀ ਇਕੱਠੀ ਕਰਦਾ ਰਹਿੰਦਾ ਹੈ ਜਿਸ ਦੀ ਪੁੱਛ-ਪ੍ਰਤੀਤ ਥੋੜ੍ਹੀ ਕੁ ਹੀ ਹੈ;
He collects those things which are worthless.
 
ਮਾਇਆ ਦੇ ਮੋਹ ਵਿਚ ਫਸਿਆ ਹੋਇਆ (ਸਾਕਤ) ਆਕੜ ਆਕੜ ਕੇ ਤੁਰਦਾ ਹੈ ।੧।
Enticed by Maya, he takes the crooked path. ||1||
 
ਹੇ ਬਦ-ਨਸੀਬ (ਸਾਕਤ)! ਤੈਨੂੰ (ਕਦੇ ਇਹ) ਸ਼ਰਮ ਨਹੀਂ ਆਉਂਦੀ
You unfortunate man - have you no shame?
 
ਕਿ ਜਿਹੜਾ ਸਰਬ-ਵਿਆਪਕ ਪਰਮਾਤਮਾ ਸਾਰੇ ਸੁਖਾਂ ਦਾ ਸਮੁੰਦਰ ਹੈ ਉਸ ਨੂੰ ਤੂੰ ਆਪਣੇ ਮਨ ਵਿਚ ਚੇਤੇ ਨਹੀਂ ਕਰਦਾ ।੧।ਰਹਾਉ।
You do not remember in your mind the ocean of peace, the perfect Transcendent Lord God. ||1||Pause||
 
ਇਸ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਕੌੜਾ ਲੱਗਦਾ ਹੈ ਤੇ ਮਾਇਆ ਮਿੱਠੀ ਲੱਗਦੀ ਹੈ ।
Nectar seems bitter to you, and poison is sweet.
 
(ਹੇ ਭਾਈ!) ਰੱਬ ਨਾਲੋਂ ਟੁੱਟੇ ਮਨੁੱਖ ਦੀ (ਭੈੜੀ) ਹਾਲਤ (ਅਸਾਂ) ਅੱਖੀਂ ਵੇਖੀ ਹੈ
Such is your condition, you faithless cynic, which I have seen with my own eyes.
 
ਸਾਕਤ ਸਦਾ) ਨਾਸਵੰਤ ਪਦਾਰਥ ਵਿਚ, ਠੱਗੀ (ਕਰਨ) ਵਿਚ ਅਤੇ ਅਹੰਕਾਰ ਵਿਚ ਖ਼ੁਸ਼ ਰਹਿੰਦਾ ਹੈ ।
You are fond of falsehood, fraud and egotism.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by