ਪਰਮਾਤਮਾ ਦਾ ਨਾਮ ਸੁਣਦਿਆਂ ਤਾਂ ਇਉਂ ਹੁੰਦਾ ਹੈ ਜਿਵੇਂ ਇਸ ਨੂੰ ਠੂੰਹਾਂ ਡੰਗ ਮਾਰ ਜਾਂਦਾ ਹੈ ।੨।
If you hear the Naam, the Name of the Lord, you feel like you have been stung by a scorpion. ||2||
(ਹੇ ਭਾਈ! ਸਾਕਤ ਮਨੁੱਖ) ਸਦਾ ਹੀ ਮਾਇਆ ਦੀ ਖ਼ਾਤਰ ਚਿੰਤਾ-ਫ਼ਿਕਰ ਕਰਦਾ ਰਹਿੰਦਾ ਹੈ,
You continually yearn for Maya,
ਇਹ ਕਦੇ ਭੀ ਆਪਣੇ ਮਨ ਵਿਚ ਆਪਣੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕਰਦਾ ।
and you never chant the Lord's Praises with your mouth.
ਜਿਹੜਾ ਪਰਮਾਤਮਾ ਸਭ ਦਾਤਾਂ ਦੇਣ ਵਾਲਾ ਹੈ, ਜਿਸ ਨੂੰ ਕਿਸੇ ਦਾ ਡਰ-ਭਉ ਨਹੀਂ ਹੈ, ਜੋ ਸਰੀਰਾਂ ਦੀ ਕੈਦ ਤੋਂ ਪਰੇ ਹੈ,
The Lord is fearless and formless; He is the Great Giver.
ਉਸ ਨਾਲ ਇਹ ਮੂਰਖ ਸਾਕਤ ਕਦੇ ਪਿਆਰ ਨਹੀਂ ਪਾਂਦਾ ।੩।
But you do not love Him, you fool! ||3||
ਤੂੰ ਸਭ ਸਭ ਸ਼ਾਹਾਂ ਤੋਂ ਵੱਡਾ ਅਤੇ ਸਦਾ ਕਾਇਮ ਰਹਿਣ ਵਾਲਾ ਸ਼ਾਹ ਹੈਂ
God, the True King, is above the heads of all kings.
ਤੈਨੂੰ ਕਿਸੇ ਦੀ ਮੁਥਾਜੀ ਨਹੀਂ, ਤੂੰ ਸਭ ਤਾਕਤਾਂ ਦਾ ਮਾਲਕ ਪਾਤਿਸ਼ਾਹ ਹੈਂ ।
He is the independent, perfect Lord King.
(ਤੇਰਾ ਪੈਦਾ ਕੀਤਾ ਜੀਵ ਸਦਾ ਮਾਇਆ ਦੇ) ਮੋਹ ਵਿਚ ਡੁੱਬਾ ਹੋਇਆ (ਮਾਇਆ ਨਾਲ ਹੀ) ਚੰਬੜਿਆ ਰਹਿੰਦਾ ਹੈ, (ਇਸ ਦੇ ਮਨ ਵਿਚ) ਭਟਕਣਾ ਦੀ ਗੰਢ ਬੱਝੀ ਰਹਿੰਦੀ ਹੈ ।
People are intoxicated by emotional attachment, entangled in doubt and family life.
(ਹੇ ਪ੍ਰਭੂ! ਇਸ ਸੰਸਾਰ-ਸਮੁੰਦਰ ਵਿਚੋਂ) ਤੇਰੀ ਮਿਹਰ ਨਾਲ ਹੀ ਤਰ ਸਕੀਦਾ ਹੈ
Nanak: they are saved only by Your Mercy, Lord. ||4||21||32||
Raamkalee, Fifth Mehl:
(ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ,
Night and day, I chant the Lord's Name.
(ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ ।
Hereafter, I shall obtain a seat in the Court of the Lord.
(ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ;
I am in bliss forever; I have no sorrow.
ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ ।੧।
The disease of ego never afflicts me. ||1||
ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ ।
O Saints of the Lord, seek out those who know God.
ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ ।੧।ਰਹਾਉ।
You shall be wonderstruck with wonder at the wonderful Lord; meditate in remembrance on the Lord, O mortal, and obtain the supreme status. ||1||Pause||
ਹੇ ਸੰਤ ਜਨੋ! ਗਿਣ ਕੇ, ਮਿਣ ਕੇ, ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ,
Calculating, measuring, and thinking in every way,
ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ ।
see that without the Naam, no one can be carried across.
(ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ) ।
Of all your efforts, none will go along with you.
ਪ੍ਰਭੂ ਦੇ ਪੇ੍ਰਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।੨।
You can cross over the terrifying world-ocean only through the love of God. ||2||
(ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ,
By merely washing the body, one's filth is not removed.
(ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ ।ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ) ।
Afflicted by egotism, duality only increases.
ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ,
That humble being who takes the medicine of the Name of the Lord, Har, Har
ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ ।੩।
- all his diseases are eradicated. ||3||
ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ ।
Take pity on me, O merciful, Supreme Lord God;
ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ ।
let me never forget the Lord of the World from my mind.
ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ
Let me be the dust of the feet of Your slaves;
ਨਾਨਕ ਦੀ ਇਹ ਤਾਂਘ ਪੂਰੀ ਕਰ ।੪।੨੨।੩੩।
O God, please fulfill Nanak's hope. ||4||22||33||
Raamkalee, Fifth Mehl:
ਹੇ ਸਰਬ-ਗੁਣ ਭਰਪੂਰ ਤੇ ਸਭ ਤੋਂ ਵੱਡੇ ਦੇਵਤੇ! ਮੈਂ ਤੇਰੀ ਸਰਨ ਆਇਆ ਹਾਂ ।
You are my Protection, O perfect Divine Guru.
ਤੈਥੋਂ ਬਿਨਾ ਮੈਨੂੰ ਕੋਈ ਹੋਰ (ਸਹਾਈ) ਨਹੀਂ (ਦਿੱਸਦਾ) ।
There is no other than You.
ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਹਰ ਥਾਂ ਵਿਆਪਕ ਪਰਮੇਸ਼ਰ ਹੈਂ ।
You are all-powerful, O perfect Supreme Lord God.
ਉਹੀ ਮਨੁੱਖ ਤੇਰਾ ਧਿਆਨ ਧਰ ਸਕਦਾ ਹੈ ਜਿਸ ਉਤੇ ਤੇਰੀ ਪੂਰੀ ਬਖ਼ਸ਼ਸ਼ ਹੋਵੇ ।੧।
He alone meditates on You, whose karma is perfect. ||1||
ਹੇ ਪ੍ਰਭੂ! ਤੇਰਾ ਨਾਮ (ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ ।
You Name, God, is the boat to carry us across.
ਮੇਰੇ ਮਨ ਨੇ ਇਕ ਤੇਰੀ ਹੀ ਓਟ ਲਈ ਹੈ । ਹੇ ਪ੍ਰਭੂ! ਤੈਥੋਂ ਬਿਨਾ ਮੈਨੂੰ ਕੋਈ ਹੋਰ (ਆਸਰੇ ਵਾਲੀ) ਥਾਂ ਨਹੀਂ ਸੁੱਝਦੀ ।੧।ਰਹਾਉ।
My mind has grasped Your protection alone. Other than You, I have no place of rest at all. ||1||Pause||
ਹੇ ਮੇਰੇ ਗੁਰਦੇਵ! ਤੇਰਾ ਨਾਮ ਜਪ ਜਪ ਕੇ ਮੈਂ (ਇਥੇ) ਆਤਮਕ ਜੀਵਨ ਹਾਸਲ ਕਰ ਰਿਹਾ ਹਾਂ,
Chanting, meditating on Your Name, I live,
ਅਗਾਂਹ ਤੇਰੀ ਹਜ਼ੂਰੀ ਵਿਚ ਮੈਂ (ਟਿਕਣ ਜੋਗਾ) ਥਾਂ ਪ੍ਰਾਪਤ ਕਰ ਸਕਾਂਗਾ ।
and hereafter, I will obtain a seat in the Court of the Lord.
(ਉਸ ਦੇ ਅੰਦਰੋਂ) ਭੈੜੀ ਮਤਿ ਦੂਰ ਹੋ ਜਾਂਦੀ ਹੈ,
Pain and darkness are gone from my mind;
ਹੇ ਪ੍ਰਭੂ! ਜਿਹੜਾ ਮਨੁੱਖ ਤੇਰੇ ਨਾਮ ਵਿਚ ਲੀਨ ਹੁੰਦਾ ਹੈ, ਉਸ ਦੇ ਮਨ ਤੋਂ ਦੁੱਖ-ਕਲੇਸ਼ ਤੇ (ਮਾਇਆ ਦੇ ਮੋਹ ਦਾ) ਹਨੇਰਾ ਚਲਾ ਜਾਂਦਾ ਹੈ ।੨।
my evil-mindedness is dispelled, and I am absorbed in the Lord's Name. ||2||
(ਜਿਹੜਾ ਮਨੁੱਖ ਇਹ ਮਰਯਾਦਾ ਧਾਰਨ ਕਰਦਾ ਹੈ, ਉਸ ਦਾ) ਪਿਆਰ (ਪਰਮਾਤਮਾ ਦੇ) ਸੋਹਣੇ ਚਰਨਾਂ ਨਾਲ ਬਣ ਜਾਂਦਾ ਹੈ ।
I have enshrined love for the Lord's lotus feet.
(ਹੇ ਭਾਈ! ਪਰਮਾਤਮਾ ਦਾ ਨਾਮ ਜਪਣਾ ਹੀ) ਪੂਰੇ ਗੁਰੂ ਦੀ ਪਵਿੱਤਰ ਜੀਵਨ-ਮਰਯਾਦਾ ਹੈ
The lifestyle of the Perfect Guru is immaculate and pure.
ਡਰ-ਰਹਿਤ ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ (ਇਸ ਵਾਸਤੇ ਉਸ ਦਾ ਹਰੇਕ) ਡਰ ਦੂਰ ਹੋ ਜਾਂਦਾ ਹੈ
My fear has run away, and the fearless Lord dwells within my mind.
ਜਿਹੜਾ ਮਨੁੱਖ ਆਪਣੀ ਜੀਭ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ ਨਿੱਤ ਜਪਦਾ ਹੈ
My tongue continually chants the Ambrosial Naam, the Name of the Lord. ||3||
(ਭਗਤੀ ਦਾ ਸਦਕਾ ਉਹਨਾਂ ਦੇ ਪਹਿਲੇ ਕੋ੍ਰੜਾਂ ਜਨਮਾਂ ਦੇ (ਮਾਇਆ ਦੇ) ਬੰਧਨ ਕੱਟੇ ਜਾਂਦੇ ਹਨ
The nooses of millions of incarnations are cut away.
(ਜੀਵ ਇਥੇ ਜਗਤ ਵਿਚ ਹਰਿ-ਨਾਮ-ਧਨ ਦਾ ਵਣਜ ਕਰਨ ਆਉਂਦੇ ਹਨ । ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ) ਸਦਾ ਕਾਇਮ ਰਹਿਣ ਵਾਲਾ ਨਾਮ-ਧਨ-ਨਫ਼ਾ ਖੱਟ ਲੈਂਦੇ ਹਨ
I have obtained the profit of the true wealth.
(ਉਹਨਾਂ ਪਾਸ ਇਸ ਨਾਮ-ਧਨ ਦੇ) ਕਦੇ ਨਾਹ ਮੁੱਕਣ ਵਾਲੇ ਖ਼ਜ਼ਾਨੇ (ਭਰ ਜਾਂਦੇ ਹਨ ਜਿਨ੍ਹਾਂ ਵਿਚ) ਕਦੇ ਘਾਟਾ ਨਹੀਂ ਪੈਂਦਾ ।੪।੨੩।੩੪।
This treasure is inexhaustible; it will never run out.
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੇ ਦਰ ਤੇ ਸੋਭਾ ਪਾਂਦੇ ਹਨ ।
O Nanak, the devotees look beautiful in the Court of the Lord. ||4||23||34||
Raamkalee, Fifth Mehl:
(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਨਾਮ (ਹੀ) ਰਤਨ ਤੇ ਜਵਾਹਰਾਤ ਹਨ।
The Naam, the Name of the Lord, is a jewel, a ruby.
ਉਸ ਵਿਚ ਸਤ ਸੰਤੋਖ ਤੇ ਉੱਚੇ ਆਤਮਕ ਜੀਵਨ ਦੀ ਸੂਝ ਕੀਮਤੀ ਪਦਾਰਥ ਹਨ ।
It brings Truth, contentment and spiritual wisdom.
ਉਹ ਖ਼ਜ਼ਾਨਾ ਸੁਖ, ਆਤਮਕ ਅਡੋਲਤਾ ਤੇ ਦਇਆ ਦਾ ਸੋਮਾ ਹੈ । ਪਰ ਉਹ ਖ਼ਜ਼ਾਨਾ ਪਰਮਾਤਮਾ ਦੇ ਭਗਤਾਂ ਦੇ ਸਪੁਰਦ ਹੋਇਆ ਹੋਇਆ ਹੈ ।੧।
The Lord entrusts the treasures of peace, intuition and kindness to His devotees. ||1||
(ਹੇ ਭਾਈ!) ਪਿਆਰੇ ਪ੍ਰਭੂ ਦਾ ਖ਼ਜ਼ਾਨਾ (ਐਸਾ ਹੈ ਕਿ ਉਸ ਨੂੰ) ਆਪ ਵਰਤਦਿਆਂ ਤੇ ਹੋਰਨਾਂ ਨੂੰ ਵੰਡਦਿਆਂ (ਉਸ ਵਿਚ) ਕਮੀ ਨਹੀਂ ਆਉਂਦੀ ।
This is the treasure of my Lord.
ਉਸ ਪਰਮਾਤਮਾ ਦੇ ਖ਼ਜ਼ਾਨੇ ਦਾ ਅੰਤ ਨਹੀਂ ਲੱਭਦਾ, ਉਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭਦਾ ।੧।ਰਹਾਉ।
Consuming and expending it, it is never used up. The Lord has no end or limitation. ||1||Pause||
(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਕੀਰਤਨ ਇਕ ਅਜਿਹਾ ਹੀਰਾ ਹੈ ਜਿਸ ਦਾ ਮੁੱਲ ਨਹੀਂ ਪੈ ਸਕਦਾ।
The Kirtan of the Lord's Praise is a priceless diamond.
(ਉਸ ਕੀਰਤਨ ਦੀ ਬਰਕਤਿ ਨਾਲ) ਗੁਣਾਂ ਦੇ ਮਾਲਕ ਸਮੁੰਦਰ-ਪ੍ਰਭੂ (ਦੇ ਮਿਲਾਪ) ਦਾ ਆਨੰਦ (ਪ੍ਰਾਪਤ ਹੰੁਦਾ ਹੈ) ।
It is the ocean of bliss and virtue.
(ਕੀਰਤਨ ਦੀ ਬਰਕਤ ਨਾਲ ਪੈਦਾ ਹੋਈ) ਇੱਕ-ਰਸ ਜਾਰੀ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਰੌ (ਉਸ ਖ਼ਜ਼ਾਨੇ ਵਿਚ ਮਨੁੱਖ ਲਈ) ਸਰਮਾਇਆ ਹੈ ।
In the Word of the Guru's Bani is the wealth of the unstruck sound current.
(ਪਰ ਪਰਮਾਤਮਾ ਨੇ ਇਸ ਖ਼ਜ਼ਾਨੇ ਦੀ) ਕੁੰਜੀ ਸੰਤਾਂ ਦੇ ਹੱਥ ਵਿਚ ਰੱਖੀ ਹੋਈ ਹੈ ।੨।
The Saints hold the key to it in their hands. ||2||