(ਹੇ ਭਾਈ! ਜਿਸ ਹਿਰਦੇ-ਘਰ ਵਿਚ ਉਹ ਖ਼ਜ਼ਾਨਾ ਆ ਵੱਸਦਾ ਹੈ) ਉਥੇ ਐਸੀ ਸਮਾਧੀ ਬਣੀ ਰਹਿੰਦੀ ਹੈ ਜਿਸ ਵਿਚ ਕੋਈ ਮਾਇਕ ਫੁਰਨਾ ਨਹੀਂ ਉੱਠਦਾ
They sit there, in the cave of deep Samaadhi;
(ਪਹਾੜਾਂ ਦੀਆਂ ਕੰਦ੍ਰਾਂ ਦੇ ਥਾਂ ਉਸ ਹਿਰਦੇ-) ਗੁਫ਼ਾ ਵਿਚ ਮਨੁੱਖ ਦੀ ਸੁਰਤੀ ਟਿਕੀ ਰਹਿੰਦੀ ਹੈ, ਉਸ ਹਿਰਦੇ-ਘਰ ਵਿਚ ਸਿਰਫ਼ ਪੂਰਨ ਪਰਮਾਤਮਾ ਦਾ ਨਿਵਾਸ ਬਣਿਆ ਰਹਿੰਦਾ ਹੈ ।
the unique, perfect Lord God dwells there.
(ਜਿਸ ਭਗਤ ਦੇ ਹਿਰਦੇ ਵਿਚ ਉਹ ਖ਼ਜ਼ਾਨਾ ਪਰਗਟ ਹੋ ਪੈਂਦਾ ਹੈ ਉਸ) ਭਗਤ ਨਾਲ ਪ੍ਰਭੂ ਮਿਲਾਪ ਬਣਾ ਲੈਂਦਾ ਹੈ,
God holds conversations with His devotees.
ਉਸ ਹਿਰਦੇ ਵਿਚ ਖ਼ੁਸ਼ੀ ਗ਼ਮੀ ਜਨਮ-ਮਰਨ (ਦੇ ਗੇੜ ਦੇ ਡਰ) ਦਾ ਕੋਈ ਅਸਰ ਨਹੀਂ ਹੁੰਦਾ ।੩।
There is no pleasure or pain, no birth or death there. ||3||
(ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ ।
One whom the Lord Himself blesses with His Mercy,
(ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ ।
obtains the Lord's wealth in the Saadh Sangat, the Company of the Holy.
ਹੇ ਦਇਆ ਦੇ ਸੋਮੇ ਅਕਾਲ ਪੁਰਖ! (ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ,
Nanak prays to the merciful Primal Lord;
ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ, ਤੇਰਾ ਨਾਮ ਮੇਰੀ ਹਰ ਵੇਲੇ ਦੀ ਵਰਤਣ ਵਾਲੀ ਸ਼ੈ ਬਣੀ ਰਹੇ ।੪।੨੪।੩੫।
the Lord is my merchandise, and the Lord is my capital. ||4||24||35||
Raamkalee, Fifth Mehl:
(ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ—ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ ।
The Vedas do not know His greatness.
ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ ।
Brahma does not know His mystery.
ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ ।
Incarnated beings do not know His limit.
ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ ।੧।
The Transcendent Lord, the Supreme Lord God, is infinite. ||1||
(ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ ।
Only He Himself knows His own state.
(ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ ।੧।ਰਹਾਉ।
Others speak of Him only by hearsay. ||1||Pause||
(ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ,
Shiva does not know His mystery.
ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ ।
The gods gave grown weary of searching for Him.
ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ ।
The goddesses do not know His mystery.
ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ ।੨।
Above all is the unseen, Supreme Lord God. ||2||
(ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ,
The Creator Lord plays His own plays.
ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ ।
He Himself separates, and He Himself unites.
ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ ।
Some wander around, while others are linked to His devotional worship.
(ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ ।੩।
By His actions, He makes Himself known. ||3||
(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ ।
Listen to the true story of the Saints.
ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ ।
They speak only of what they see with their eyes.
(ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ ।
He is not involved with virtue or vice.
ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ ।੪।੨੫।੩੬।
Nanak's God is Himself all-in-all. ||4||25||36||
Raamkalee, Fifth Mehl:
ਹੇ ਪ੍ਰਭੂ! ਮੈਨੂੰ ਕੋਈ ਸਮਝ ਨਹੀਂ ਕਿ ਕਰਮ-ਕਾਂਡ ਕਿਹੋ ਜਿਹੇ ਹੁੰਦੇ ਹਨ;
I have not tried to do anything through knowledge.
ਹੇ ਪ੍ਰਭੂ! ਗਿਆਨ-ਚਰਚਾ ਵਿਚ ਭੀ ਮੇਰੀ ਸੁਰਤਿ ਮੇਰੀ ਮਤਿ ਨਹੀਂ ਟਿਕਦੀ ।
I have no knowledge, intelligence or spiritual wisdom.
ਜਪਾਂ ਤਪਾਂ ਸੀਲ-ਧਰਮ ਨੂੰ ਭੀ ਮੈਂ ਨਹੀਂ ਜਾਣਦਾ ।
I have not practiced chanting, deep meditation, humility or righteousness.
ਮੈਂ ਇਹੋ ਜਿਹਾ ਕੋਈ ਭੀ ਕੰਮ ਮਿਥ ਕੇ ਨਹੀਂ ਕਰਦਾ ।੧।
I know nothing of such good karma. ||1||
ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਮੇਰੇ ਠਾਕੁਰ!
O my Beloved God, my Lord and Master,
ਜੇ ਅਸੀ ਭੁੱਲਾਂ ਕਰਦੇ ਹਾਂ, ਜੇ ਅਸੀ (ਜੀਵਨ-ਰਾਹ ਤੋਂ) ਖੁੰਝਦੇ ਹਾਂ, ਤਾਂ ਭੀ ਹੇ ਪ੍ਰਭੂ! ਅਸੀ ਤੇਰੇ ਹੀ ਹਾਂ, ਤੈਥੋਂ ਬਿਨਾ ਸਾਡਾ ਹੋਰ ਕੋਈ ਨਹੀਂ ਹੈ ।੧।ਰਹਾਉ।
there is none other than You. Even though I wander and make mistakes, I am still Yours, God. ||1||Pause||
ਹੇ ਮੇਰੇ ਪ੍ਰਭੂ! ਕਰਾਮਾਤੀ ਤਾਕਤਾਂ ਦੀ ਸੂਝ-ਬੂਝ ਤੇ ਪ੍ਰਕਾਸ਼ ਮੇਰੇ ਅੰਦਰ ਨਹੀਂ ਹੈ ।
I have no wealth, no intelligence, no miraculous spiritual powers; I am not enlightened.
ਵਿਕਾਰਾਂ ਤੇ ਰੋਗਾਂ ਦੇ ਇਸ ਸਰੀਰ-ਪਿੰਡ ਵਿਚ ਮੇਰਾ ਵਸੇਬਾ ਹੈ ।
I dwell in the village of corruption and sickness.
ਹੇ ਮੇਰੇ ਸਿਰਜਣਹਾਰ!
O my One Creator Lord God,
ਮੇਰੇ ਮਨ ਵਿਚ ਸਿਰਫ਼ ਤੇਰੇ ਨਾਮ ਦਾ ਸਹਾਰਾ ਹੈ ।੨।
Your Name is the support of my mind. ||2||
ਹੇ ਮੇਰੇ ਪ੍ਰਭੂ! ਸੁਣ ਸੁਣ ਕੇ ਮੇਰੇ ਮਨ ਵਿਚ (ਸਿਰਫ਼) ਇਹ ਧਰਵਾਸ ਹੈ
Hearing, hearing Your Name, I live; this is my mind's consolation.
ਕਿ ਤੇਰਾ ਨਾਮ ਪਾਪਾਂ ਦਾ ਨਾਸ ਕਰਨ ਵਾਲਾ ਹੈ;
Your Name, God, is the Destroyer of sins.
ਪ੍ਰਭੂ! ਤੇਰੀਆਂ ਤਾਕਤਾਂ ਗਿਣੀਆਂ ਨਹੀਂ ਜਾ ਸਕਦੀਆਂ, ਤੂੰ ਹੀ ਜਿੰਦ-ਦੇਣ ਵਾਲਾ ਹੈਂ ।
You, O Limitless Lord, are the Giver of the soul.
ਜਿਸ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਉਸ ਨੇ ਹੀ ਤੇਰੇ ਨਾਲ ਜਾਣ ਪਛਾਣ ਪਾਈ ਹੈ ।੩।
He alone knows You, unto whom You reveal Yourself. ||3||
ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਜਿਸ ਜਿਸ ਜੀਵ ਨੂੰ ਤੂੰ ਪੈਦਾ ਕੀਤਾ ਹੈ, ਉਸ ਨੂੰ ਤੇਰੀ (ਸਹਾਇਤਾ ਦੀ) ਹੀ ਆਸ ਹੈ ।
Whoever has been created, rests his hopes in You.
ਸਾਰੇ ਜੀਵ ਤੇਰਾ ਹੀ ਆਰਾਧਨ ਕਰਦੇ ਹਨ,
All worship and adore You, God, O treasure of excellence.
ਤੇਰਾ ਦਾਸ ਨਾਨਕ ਤੈਥੋਂ ਸਦਕੇ ਜਾਂਦਾ ਹੈ,
Slave Nanak is a sacrifice to You.
(ਤੇ ਆਖਦੇ ਹਨ—) ਤੂੰ ਮੇਰਾ ਮਾਲਕ ਹੈਂ, ਤੂੰ ਬੇਅੰਤ ਹੈਂ, ਤੂੰ ਸਦਾ ਦਇਆ ਕਰਨ ਵਾਲਾ ਹੈਂ ।੪।੨੬।੩੭।
My merciful Lord and Master is infinite. ||4||26||37||
Raamkalee, Fifth Mehl:
ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ ।
The Savior Lord is merciful.
ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕੋ੍ਰੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ ।
Millions of incarnations are eradicated in an instant, contemplating the Lord.
ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ ।
All beings worship and adore Him.
ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ।੧।
Receiving the Guru's Mantra, one meets God. ||1||
ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ ।
My God is the Giver of souls.
ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ।੧।ਰਹਾਉ।
The Perfect Transcendent Lord Master, my God, imbues each and every heart. ||1||Pause||
ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ,
My mind has grasped His Support.
(ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ ।
My bonds have been shattered.
ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ
Within my heart, I meditate on the Lord, the embodiment of supreme bliss.
ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ ।੨।
My mind is filled with ecstasy. ||2||
ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ ।
The Lord's Sanctuary is the boat to carry us across.
ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ ।
The Lord's Feet are the embodiment of life itself.