Raamkalee, Fifth Mehl:
 
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ (ਇਹ ਸਰੀਰ ਆਦਿਕ) ਹੈ, ਉਸੇ ਦਾ ਹੀ ਮੰਨ ।
Honor the One, to whom everything belongs.
 
(ਇਹ ਸਰੀਰ ਆਦਿਕ ਮੇਰਾ ਹੈ ਮੇਰਾ ਹੈ) ਆਪਣਾ (ਇਹ ਅਹੰਕਾਰ ਦੂਰ ਕਰ) ।
Leave your egotistical pride behind.
 
ਹਰੇਕ ਜੀਵ ਉਸੇ ਪ੍ਰਭੂ ਦਾ ਬਣਾਇਆ ਹੋਇਆ ਹੈ ਜਿਸ ਦਾ ਤੂੰ ਪੈਦਾ ਕੀਤਾ ਹੋਇਆ ਹੈਂ ।
You belong to Him; everyone belongs to Him.
 
ਉਸ ਪ੍ਰਭੂ ਦਾ ਸਿਮਰਨ ਕੀਤਿਆਂ ਸਦਾ ਆਤਮਕ ਸੁਖ ਮਿਲਦਾ ਹੈ ।੧।
Worship and adore Him, and you shall be at peace forever. ||1||
 
ਹੇ ਪ੍ਰਭੂ ਤੋਂ ਵਿਛੁੜੇ ਹੋਏ ਜੀਵ! ਕਿਉਂ (ਅਪਣੱਤ ਦੇ) ਭੁਲੇਖੇ ਵਿਚ ਪੈ ਕੇ ਭਟਕ ਰਿਹਾ ਹੈਂ?
Why do you wander in doubt, you fool?
 
ਪਰਮਾਤਮਾ ਦੇ ਨਾਮ ਤੋਂ ਬਿਨਾ (ਹੋਰ ਕੋਈ ਸ਼ੈ ਕਿਸੇ ਦੇ) ਕੰਮ ਨਹੀਂ ਆਉਂਦੀ । (ਇਹ) ਮੇਰਾ (ਸਰੀਰ ਹੈ, ਇਹ) ਮੇਰਾ (ਧਨ ਹੈ)—ਇਉਂ ਆਖ ਆਖ ਕੇ (ਅਨੇਕਾਂ ਹੀ ਜੀਵ) ਬਹੁਤ ਪਛੁਤਾਂਦੇ ਗਏ ।੧।ਰਹਾਉ।
Without the Naam, the Name of the Lord, nothing is of any use at all. Crying out, 'Mine, mine', a great many have departed, regretfully repenting. ||1||Pause||
 
ਹੇ ਭਾਈ! ਪਰਮਾਤਮਾ ਜੋ ਕੁਝ ਕਰਦਾ ਹੈ ਉਸੇ ਨੂੰ ਠੀਕ ਮੰਨਿਆ ਕਰ ।
Whatever the Lord has done, accept that as good.
 
(ਰਜ਼ਾ ਨੂੰ) ਮੰਨਣ ਤੋਂ ਬਿਨਾ (ਮਿੱਟੀ ਵਿਚ) ਮਿਲ ਕੇ ਮਿੱਟੀ ਹੋ ਜਾਏਂਗਾ ।
Without accepting, you shall mingle with dust.
 
ਹੇ ਭਾਈ! ਜਿਸ ਕਿਸੇ ਬੰਦੇ ਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਦੀ ਹੈ
His Will seems sweet to me.
 
ਗੁਰੂ ਦੀ ਕਿਰਪਾ ਨਾਲ ਉਸ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ ।੨।
By Guru's Grace, He comes to dwell in the mind. ||2||
 
ਹੇ ਮਨ! ਜਿਸ ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਜੀਵ ਦੇ ਗਿਆਨ-ਇੰਦ੍ਰਿਆਂ ਦੀ ਜਿਸ ਤਕ ਪਹੁੰਚ ਨਹੀਂ ਹੋ ਸਕਦੀ,
He Himself is carefree and independent, imperceptible.
 
ਹੇ ਮਨ! ਅੱਠੇ ਪਹਿਰ ਉਸ ਨੂੰ ਜਪਿਆ ਕਰ ।
Twenty-four hours a day, O mind, meditate on Him.
 
ਜੇ ਉਹ ਪਰਮਾਤਮਾ (ਤੇਰੇ) ਚਿੱਤ ਵਿਚ ਆ ਵੱਸੇ,
When He comes into the consciousness, pain is dispelled.
 
ਤਾਂ ਤੇਰੇ ਸਾਰੇ ਦੁੱਖ ਨਾਸ ਹੋ ਜਾਣਗੇ, ਇਸ ਲੋਕ ਵਿਚ ਅਤੇ ਪਰਲੋਕ ਵਿਚ ਤੇਰਾ ਮੂੰਹ ਉਜਲਾ ਰਹੇਗਾ ।੩।
Here and hereafter, your face shall be radiant and bright. ||3||
 
ਹੇ ਭਾਈ! ਇਸ ਗੱਲ ਦਾ ਲੇਖਾ ਨਹੀਂ ਕੀਤਾ ਜਾ ਸਕਦਾ ਕਿ ਪਰਮਾਤਮਾ ਦੇ ਗੁਣ ਗਾ ਗਾ ਕੇ ਕੌਣ ਕੌਣ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ।
Who, and how many have been saved, singing the Glorious Praises of the Lord?
 
ਪਰਮਾਤਮਾ ਦੇ ਗੁਣ ਗਾਣ ਦਾ ਮੁੱਲ ਨਹੀਂ ਪੈ ਸਕਦਾ ।
They cannot be counted or evaluated.
 
ਲੋਹੇ ਵਰਗਾ ਕਠੋਰ-ਚਿੱਤ ਬੰਦਾ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਾਰ ਲੰਘ ਜਾਂਦਾ ਹੈ ।
Even the sinking iron is saved, in the Saadh Sangat, the Company of the Holy,
 
ਪਰ, ਹੇ ਨਾਨਕ! (ਗੁਣ ਗਾਣ ਦਾ ਉੱਦਮ ਉਹੀ ਮਨੁੱਖ) ਕਰਦਾ ਹੈ ਜਿਸ ਨੂੰ ਧੁਰੋਂ ਇਹ ਦਾਤਿ ਪ੍ਰਾਪਤ ਹੋਵੇ ।੪।੩੧।੪੨।
O Nanak, as His Grace is received. ||4||31||42||
 
Raamkalee, Fifth Mehl:
 
ਆਪਣੇ ਮਨ ਵਿਚ ਭਗਵਾਨ ਦਾ ਨਾਮ ਜਪਿਆ ਕਰ,
In your mind, meditate on the Lord God.
 
ਹੇ ਭਾਈ! ਪੂਰੇ ਗੁਰੂ ਨੇ (ਜਿਸ ਮਨੁੱਖ ਨੂੰ) ਇਹ ਉਪਦੇਸ਼ ਦਿੱਤਾ
This is the Teaching given by the Perfect Guru.
 
ਉਸ ਮਨੁੱਖ ਦੇ ਸਾਰੇ ਡਰ ਸਹਿਮ ਮਿਟ ਜਾਂਦੇ ਹਨ,
All fears and terrors are taken away,
 
ਉਸ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ ।੧।
and your hopes shall be fulfilled. ||1||
 
ਹੇ ਭਾਈ! ਸਭ ਤੋਂ ਵੱਡੇ ਦੇਵਤੇ ਪ੍ਰਭੂ ਦੀ ਭਗਤੀ-ਸੇਵਾ (ਜ਼ਰੂਰ) ਫਲ ਦੇਣ ਵਾਲੀ ਹੈ ।
Service to the Divine Guru is fruitful and rewarding.
 
ਉਹ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ । ਉਸ ਸਦਾ-ਥਿਰ ਅਲੱਖ ਤੇ ਅਭੇਵ ਪ੍ਰਭੂ ਦਾ ਰਤਾ ਭਰ ਭੀ ਮੁੱਲ ਦੱਸਿਆ ਨਹੀਂ ਜਾ ਸਕਦਾ ।੧।ਰਹਾਉ।
His value cannot be described; the True Lord is unseen and mysterious. ||1||Pause||
 
ਹੇ (ਮੇਰੇ) ਮਨ! ਜਿਹੜਾ ਪ੍ਰਭੂ ਆਪ ਸਭ ਕੁਝ ਕਰਨ-ਜੋਗਾ ਤੇ ਹੋਰਨਾਂ ਪਾਸੋਂ ਕਰਾ ਸਕਦਾ ਹੈ,
He Himself is the Doer, the Cause of causes.
 
ਉਸ ਨੂੰ ਸਦਾ ਸਿਮਰਿਆ ਕਰ । ਹੇ ਮਿੱਤਰ! ਉਸ ਪ੍ਰਭੂ ਦੀ ਸਦਾ ਸੇਵਾ-ਭਗਤੀ ਕਰਿਆ ਕਰ,
Meditate on Him forever, O my mind, and continually serve Him.
 
ਤੂੰ ਅਟੱਲ ਸੁਖ ਮਾਣੇਂਗਾ, ਤੂੰ ਆਤਮਕ ਅਡੋਲਤਾ ਹਾਸਲ ਕਰ ਲਏਂਗਾ ।੨।
You shall be blessed with truth, intuition and peace, O my friend. ||2||
 
ਹੇ ਭਾਈ! ਮੇਰਾ ਮਾਲਕ-ਪ੍ਰਭੂ ਬਹੁਤ ਗੰਭੀਰ ਹੈ,
My Lord and Master is so very great.
 
ਇਕ ਖਿਨ ਵਿਚ ਪੈਦਾ ਕਰ ਕੇ ਨਾਸ ਭੀ ਕਰ ਸਕਦਾ ਹੈ ।
In an instant, He establishes and disestablishes.
 
ਉਸ ਤੋਂ ਬਿਨਾ ਕੋਈ ਹੋਰ ਰੱਖਿਆ ਕਰ ਸਕਣ ਵਾਲਾ ਨਹੀਂ ਹੈ
There is no other than Him.
 
ਉਹ ਪ੍ਰਭੂ ਆਪਣੇ ਸੇਵਕ ਦਾ ਆਪ ਹੀ ਰਾਖਾ ਹੈ ।
He is the Saving Grace of His humble servant. ||3||
 
(ਹੇ ਪ੍ਰਭੂ!) ਕਿਰਪਾ ਕਰ ਕੇ ਮੇਰੀ ਅਰਜ਼ੋਈ ਸੁਣ,
Please take pity on me, and hear my prayer,
 
ਆਪਣੇ ਸੇਵਕ ਨੂੰ ਦਰਸ਼ਨ ਦੇਹ,
that Your servant may behold the Blessed Vision of Your Darshan.
 
(ਉਸ ਦੇ ਦਰ ਤੇ) ਹੇ ਨਾਨਕ! (ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਮੈਂ (ਤੇਰਾ ਸੇਵਕ) ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ,
Nanak chants the Chant of the Lord,
 
ਜਿਸ ਪਰਮਾਤਮਾ ਦਾ ਤੇਜ-ਬਲ ਸਭਨਾਂ ਤੋਂ ਉੱਚਾ ਹੈ ।
whose glory and radiance are the highest of all. ||4||32||43||
 
Raamkalee, Fifth Mehl:
 
ਹੇ ਮਨ! ਦੁਨੀਆ ਦੀ ਮਦਦ ਦੀ ਆਸ ਰੱਖਣੀ ਵਿਅਰਥ ਹੈ ।
Reliance on mortal man is useless.
 
ਹੇ ਮੇਰੇ ਠਾਕੁਰ! ਹੇ ਮੇਰੇ ਪ੍ਰਭੂ! (ਮੈਨੂੰ ਤਾਂ) ਤੇਰਾ ਹੀ ਆਸਰਾ ਹੈ ।
O God, my Lord and Master, You are my only Support.
 
ਹੇ ਭਾਈ! (ਦੁਨੀਆ ਤੋਂ ਕਿਸੇ ਮਦਦ ਦੀ) ਹਰੇਕ ਆਸ (ਉਸ ਦੀ) ਮੁੱਕ ਜਾਂਦੀ ਹੈ
I have discarded all other hopes.
 
ਜਦੋਂ ਮਨੁੱਖ ਗੁਣਾਂ ਦੇ ਖ਼ਜ਼ਾਨੇ ਚਿੰਤਾ-ਰਹਿਤ ਮਾਲਕ-ਪ੍ਰਭੂ ਨੂੰ ਮਿਲ ਪੈਂਦਾ ਹੈ
I have met with my carefree Lord and Master, the treasure of virtue. ||1||
 
ਹੇ ਮੇਰੇ ਮਨ! ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ,
Meditate on the Name of the Lord alone, O my mind.
 
ਸਦਾ ਪਰਮਾਤਮਾ ਦੇ ਗੁਣ ਗਾਇਆ ਕਰ । ਤੇਰਾ ਇਹ ਕੰਮ ਜ਼ਰੂਰ ਸਿਰੇ ਚੜ੍ਹੇਗਾ (ਭਾਵ, ਜ਼ਰੂਰ ਫਲ ਦੇਵੇਗਾ) ।੧।ਰਹਾਉ।
Your affairs shall be perfectly resolved; sing the Glorious Praises of the Lord, Har, Har, Har, O my mind. ||1||Pause||
 
ਹੇ ਪ੍ਰਭੂ! ਇਸ ਜਗਤ-ਰਚਨਾ ਦਾ ਬਣਾਣ ਵਾਲਾ ਤੂੰ ਹੀ ਹੈਂ ।
You are the Doer, the Cause of causes.
 
(ਮੈਂ ਤਾਂ ਸਦਾ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਰਹਿੰਦਾ ਹਾਂ ।
Your lotus feet, Lord, are my Sanctuary.
 
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਸਿਰਫ਼ ਉਸ ਪਰਮਾਤਮਾ ਨੂੰ ਹੀ ਸਿਮਰਿਆ ਹੈ,
I meditate on the Lord in my mind and body.
 
(ਗੁਰੂ ਨੇ) ਉਸ ਨੂੰ ਆਨੰਦ-ਰੂਪ ਪ੍ਰਭੂ ਦਾ ਦਰਸ਼ਨ ਕਰਾ ਦਿੱਤਾ ਹੈ ।੨।
The blissful Lord has revealed His form to me. ||2||
 
ਹੇ ਮੇਰੇ ਮਨ! ਸਦਾ ਹੀ ਉਸੇ ਪ੍ਰਭੂ ਦਾ ਹੀ ਆਸਰਾ ਲਈ ਰੱਖ,
I seek His eternal support;
 
ਜਿਸ ਦੇ ਪੈਦਾ ਕੀਤੇ ਹੋਏ ਇਹ ਸਾਰੇ ਜੀਵ ਹਨ ।
He is the Creator of all beings.
 
ਹੇ ਮਨ! ਪਰਮਾਤਮਾ ਦਾ ਨਾਮ ਸਿਮਰਦਿਆਂ (ਸਾਰੇ) ਖ਼ਜ਼ਾਨੇ (ਮਿਲ ਜਾਂਦੇ ਹਨ) ।
Remembering the Lord in meditation, the treasure is obtained.
 
ਹੇ ਮਨ! (ਜਦੋਂ ਹੋਰ ਸਾਰੇ ਸਹਾਰੇ ਮੁੱਕ ਜਾਣ, ਤਾਂ) ਅੰਤ ਨੂੰ ਪਰਮਾਤਮਾ ਹੀ ਰੱਖਿਆ ਕਰ ਸਕਣ ਵਾਲਾ ਹੈ ।੩।
At the very last instant, He shall be your Savior. ||3||
 
ਹੇ ਮੇਰੇ ਮਨ! ਸਭਨਾਂ ਦੇ ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ,
Be the dust of all men's feet.
 
(ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ ਹੀ ਪਰਮਾਤਮਾ ਨੂੰ ਮਿਲ ਸਕੀਦਾ ਹੈ ।
Eradicate self-conceit, and merge in the Lord.
 
ਹੇ ਮਨ! ਪਰਮਾਤਮਾ ਦਾ ਨਾਮ ਹਰ ਵੇਲੇ ਸਿਮਰਨਾ ਚਾਹੀਦਾ ਹੈ ।
Night and day, meditate on the Naam, the Name of the Lord.
 
ਹੇ ਨਾਨਕ! (ਸਿਮਰਨ ਕਰਨ ਦਾ) ਇਹ ਕੰਮ ਜ਼ਰੂਰ ਫਲ ਦੇਂਦਾ ਹੈ ।੪।੩੩।੪੪।
O Nanak, this is the most rewarding activity. ||4||33||44||
 
Raamkalee, Fifth Mehl:
 
ਹੇ ਜਗਤ ਦੇ ਮੂਲ!
He is the Doer, the Cause of causes, the bountiful Lord.
 
ਹੇ ਸਭ ਜੀਵਾਂ ਨੂੰ ਪਾਲਣ ਵਾਲੇ! ਹੇ ਬਖ਼ਸ਼ਸ਼ ਕਰਨ ਵਾਲੇ! ਹੇ (ਸਭਨਾਂ ਉਤੇ) ਰਹਿਮ ਕਰਨ ਵਾਲੇ!
The merciful Lord cherishes all.
 
ਹੇ ਅੱਲਾਹ! ਹੇ ਅਲੱਖ! ਹੇ ਅਪਾਰ!
The Lord is unseen and infinite.
 
ਤੂੰ ਆਪ ਹੀ ਸਭਨਾਂ ਦਾ ਖਸਮ ਹੈਂ, ਤੂੰ ਬੜਾ ਬੇਅੰਤ ਹੈਂ ।੧।
God is great and endless. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by