(ਹੇ ਭਾਈ! ਜਿਉਂ ਜਿਉਂ ਮੈਂ ਪ੍ਰਭੂ ਨੂੰ ਸਿਮਰਿਆ ਹੈ) ਪ੍ਰਭੂ ਨੇ (ਮੇਰੇ ਅੰਦਰੋਂ) ਪੰਜ ਕਾਮਾਦਿਕ ਸ਼ੇਰ ਮਾਰ ਮੁਕਾਏ ਹਨ,
God killed the five tigers.
 
ਦਸ ਇੰਦ੍ਰੀਆਂ ਦਾ ਦਬਾਉ ਭੀ ਮੇਰੇ ਉਤੋਂ ਦੂਰ ਕਰ ਦਿੱਤਾ ਹੈ ।
He has driven out the ten wolves.
 
ਮਾਇਆ ਦੇ ਤਿੰਨ ਗੁਣਾਂ ਦੀ ਘੁੰਮਣ-ਘੇਰੀ ਦਾ ਚੱਕਰ (ਭੀ) ਮੁੱਕ ਗਿਆ ਹੈ ।
The three whirl-pools have stopped spinning.
 
ਗੁਰੂ ਦੀ ਸੰਗਤਿ ਵਿਚ (ਰਹਿਣ ਕਰਕੇ) ਜਨਮ ਮਰਨ ਗੇੜ ਦੇ ਸਾਰੇ ਡਰ ਭੀ ਖ਼ਤਮ ਹੋ ਗਏ ਹਨ ।੧।
In the Saadh Sangat, the Company of the Holy, the fear of reincarnation is gone. ||1||
 
ਹੇ ਭਾਈ! ਮੈਂ ਪਰਮਾਤਮਾ (ਦਾ ਨਾਮ) ਮੁੜ ਮੁੜ ਸਿਮਰ ਕੇ ਆਤਮਕ ਜੀਵਨ ਹਾਸਲ ਕਰਦਾ ਹਾਂ ।
Meditating, meditating in remembrance on the Lord of the Universe, I live.
 
ਮੈਨੂੰ ਦਾਸ ਨੂੰ ਪਰਮਾਤਮਾ ਨੇ ਕਿਰਪਾ ਕਰ ਕੇ (ਆਪ ਹੀ ਕਾਮਾਦਿਕ ਵਿਕਾਰੋਂ ਤੋਂ) ਬਚਾ ਰੱਖਿਆ ਹੈ । ਸਦਾ ਕਾਇਮ ਰਹਿਣ ਵਾਲਾ ਮਾਲਕ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧।ਰਹਾਉ।
In His Mercy, He protects His slave; the True Lord is forever and ever the forgiver. ||1||Pause||
 
ਉਸ ਦੇ ਸੁਮੇਰ ਪਰਬਤ ਜੇਡੇ ਹੋ ਚੁਕੇ ਪਾਪ ਘਾਹ ਦੇ ਤੀਲਿਆਂ ਵਾਂਗ ਸੜ ਜਾਂਦੇ ਹਨ,
The mountain of sin is burnt down, like straw,
 
ਜਦੋਂ ਕੋਈ ਜੀਵ ਪਰਮਾਤਮਾ ਦਾ ਨਾਮ ਜਪ ਜਪ ਕੇ ਉਸ ਦੇ ਚਰਨ ਪੂਜਣੇ ਸ਼ੁਰੂ ਕਰਦਾ ਹੈ ।
by chanting and meditating on the Name, and worshipping God's feet.
 
ਉਸ ਨੂੰ ਆਨੰਦ-ਸਰੂਪ ਪ੍ਰਭੂ ਹਰੇਕ ਥਾਂ ਵਿਚ ਵੱਸਦਾ ਦਿੱਸ ਪਿਆ,
God, the embodiment of bliss, becomes manifest everywhere.
 
ਜਦੋਂ ਕਿਸੇ ਨੇ ਸੁਖਾਂ ਦੀ ਮਣੀ ਪ੍ਰਭੂ ਦੀ ਪੇ੍ਰਮ ਭਗਤੀ ਵਿਚ ਆਪਣੀ ਸੁਰਤਿ ਜੋੜੀ ।੨।
Linked to His loving devotional worship, I enjoy peace. ||2||
 
(ਹੇ ਭਾਈ! ਜਿਸ ਨੇ ਭੀ ਨਾਮ ਜਪਿਆ ਉਸ ਨੇ) ਸੰਸਾਰ-ਸਮੁੰਦਰ ਇਉਂ ਤਰ ਲਿਆ ਜਿਵੇਂ (ਪਾਣੀ ਨਾਲ ਭਰਿਆ ਹੋਇਆ) ਵੱਛੇ ਦੇ ਖੁਰ ਦਾ ਨਿਸ਼ਾਨ ਹੈ;
I have crossed over the world-ocean, as if it were no bigger than a calf's footprint on the ground.
 
ਨਾਹ ਉਸ ਨੂੰ ਕੋਈ ਦੁੱਖ ਪੁਂਹਦਾ ਹੈ ਨਾਹ ਕੋਈ ਚਿੰਤਾ-ਫ਼ਿਕਰ ।
I shall never again have to endure suffering or grief.
 
ਪ੍ਰਭੂ ਉਸ ਦੇ ਅੰਦਰ ਇਉਂ ਆ ਟਿਕਦਾ ਹੈ ਜਿਵੇਂ ਸਮੁੰਦਰ (ਮਾਨੋ) ਇਕ ਨਿੱਕੇ ਜਿਹੇ ਘੜੇ ਵਿਚ ਆ ਟਿਕੇ ।
The ocean is contained in the pitcher.
 
ਹੇ ਭਾਈ! ਸਿਰਜਨਹਾਰ ਪ੍ਰਭੂ ਵਾਸਤੇ ਇਹ ਕੋਈ ਅਨੋਖੀ ਗੱਲ ਨਹੀਂ ਹੈ ।੩।
This is not such an amazing thing for the Creator to do. ||3||
 
(ਹੇ ਭਾਈ!) ਜਦੋਂ (ਕਿਸੇ ਜੀਵ ਦੇ ਹੱਥੋਂ ਪ੍ਰਭੂ ਦਾ ਪੱਲਾ) ਛੁੱਟ ਜਾਂਦਾ ਹੈ, ਤਦੋਂ ਉਹ (ਮਾਨੋ) ਪਾਤਾਲ ਵਿਚ ਜਾ ਪੈਂਦਾ ਹੈ ।
When I am separated from Him, then I am consigned to the nether regions.
 
ਜਦੋਂ ਪ੍ਰਭੂ ਆਪ ਉਸ ਨੂੰ ਪਾਤਾਲ ਵਿਚੋਂ ਕੱਢ ਲੈਂਦਾ ਹੈ ਤਦੋਂ ਉਸ ਦੀ ਮਿਹਰ ਦੀ ਨਿਗਾਹ ਨਾਲ ਉਹ ਤਨੋਂ ਮਨੋਂ ਖਿੜ ਜਾਂਦਾ ਹੈ ।
When He lifts me up and pulls me out, then I am enraptured by His Glance of Grace.
 
ਚੰਗੇ ਮਾੜੇ ਕੰਮ ਕਰਨੇ ਅਸਾਂ ਜੀਵਾਂ ਦੇ ਵੱਸ ਵਿਚ ਨਹੀਂ ਹਨ,
Vice and virtue are not under my control.
 
ਹੇ ਨਾਨਕ! (ਆਖ—ਹੇ ਭਾਈ! ਜਿਨ੍ਹਾਂ ਉਤੇ ਉਹ ਮਿਹਰ ਕਰਦਾ ਹੈ, ਉਹ ਬੰਦੇ) ਬੜੇ ਪ੍ਰੇਮ ਨਾਲ ਉਸ ਦੇ ਗੁਣ ਗਾਂਦੇ ਹਨ ।੪।੪੦।੫੧।
With love and affection, Nanak sings His Glorious Praises. ||4||40||51||
 
Raamkalee, Fifth Mehl:
 
ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ ।
Neither your body nor your mind belong to you.
 
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ,
Attached to Maya, you are entangled in fraud.
 
(ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ
You play like a baby lamb.
 
(ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।
But suddenly, Death will catch you in its noose. ||1||
 
ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ ।
Seek the Sanctuary of the Lord's lotus feet, O my mind.
 
ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ । ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ।੧।ਰਹਾਉ।
Chant the Name of the Lord, which will be your help and support. As Gurmukh, you shall obtain the true wealth. ||1||Pause||
 
ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ;
Your unfinished worldly affairs will never be resolved.
 
ਕਾਮ-ਵਾਸਨਾ ਵਿਚ, ਕੋ੍ਰਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ ।
You shall always regret your sexual desire, anger and pride.
 
ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ,
You act in corruption in order to survive,
 
ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ ।੨।
but not even an iota will go along with you, you ignorant fool! ||2||
 
ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ ।
You practice deception, and you know many tricks;
 
ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ ।
for the sake of mere shells, you throw dust upon your head.
 
ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ ।
You never even think of the One who gave you life.
 
(ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ ।੩।
The pain of false greed never leaves you. ||3||
 
ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ,
When the Supreme Lord God becomes merciful,
 
ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ ।
this mind becomes the dust of the feet of the Holy.
 
ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ,
With His lotus hands, He has attached us to the hem of His robe.
 
ਹੇ ਨਾਨਕ! (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ।੪।੪੧।੫੨।
Nanak merges in the Truest of the True. ||4||41||52||
 
Raamkalee, Fifth Mehl:
 
ਹੇ ਭਾਈ! ਜਿਹੜੇ ਮਨੁੱਖ ਪ੍ਰਕਾਸ਼-ਸਰੂਪ ਪਰਮਾਤਮਾ ਦਾ ਆਸਰਾ ਲੈਂਦੇ ਹਨ।
I seek the Sanctuary of the Sovereign Lord.
 
ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਉਹ ਦੁਨੀਆ ਦੇ ਡਰਾਂ ਤੋਂ ਮੁਕਤ ਹੋ ਜਾਂਦੇ ਹਨ; ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦਾ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ ।੧।ਰਹਾਉ।
I have become fearless, singing the Glorious Praises of the Lord of the Universe. In the Saadh Sangat, the Company of the Holy, my pains have been taken away. ||1||Pause||
 
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ (ਦਾ ਨਾਮ) ਆ ਵੱਸਦਾ ਹੈ।
That person, within whose mind the Lord abides,
 
ਉਹ ਮਨੁੱਖ ਔਖਿਆਈ ਨਾਲ ਤਰੇ ਜਾਣ ਵਾਲੇ ਇਸ ਸੰਸਾਰ-ਸਮੁੰਦਰ ਨੂੰ ਵੇਖਦਾ ਭੀ ਨਹੀਂ ।
does not see the impassible world-ocean.
 
(ਉਸ ਦੇ ਰਸਤੇ ਵਿਚ) ਇਹ ਕੋਈ ਰੁਕਾਵਟ ਨਹੀਂ ਪਾਂਦਾ ।
All one's affairs are resolved,
 
ਪਰਮਾਤਮਾ ਦਾ ਨਾਮ (ਆਪਣੀ) ਜੀਭ ਨਾਲ ਨਿੱਤ ਜਪ ਜਪ ਕੇ ਉਹ ਮਨੁੱਖ ਆਪਣੇ ਸਾਰੇ ਕੰਮ ਸਿਰੇ ਚਾੜ੍ਹ ਲੈਂਦਾ ਹੈ ।੧।
by chanting continually the Name of the Lord, Har, Har. ||1||
 
ਹੇ ਭਾਈ! ਇਸ ਮਨੁੱਖ ਦੇ ਮੱਥੇ ਉਤੇ ਗੁਰੂ (ਆਪਣਾ) ਹੱਥ ਰੱਖਦਾ ਹੈ।
Why should His slave feel any anxiety? The Guru places His hand upon my forehead.
 
ਉਸ ਦਾ ਜਨਮ ਮਰਨ ਦੇ ਗੇੜ ਦਾ ਡਰ ਮੁੱਕ ਜਾਂਦਾ ਹੈ ।
The fear of birth and death is dispelled;
 
ਉਹ ਮਨੁੱਖ ਪੂਰੇ ਗੁਰੂ ਉਤੋਂ ਸਦਾ ਸਦਕੇ ਜਾਂਦਾ ਹੈ (ਆਪਣਾ ਆਪਾ ਵਾਰਦਾ ਰਹਿੰਦਾ ਹੈ, ਇਸ ਤਰ੍ਹਾਂ)।
I am a sacrifice to the Perfect Guru. ||2||
 
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਪਰਮੇਸਰ ਮਿਲ ਪੈਂਦਾ ਹੈ, ਉਹ ਸਦਾ ਖਿੜਿਆ ਰਹਿੰਦਾ ਹੈ ।
I am enraptured, meeting with the Guru, the Transcendent Lord.
 
(ਪਰ ਗੁਰੂ ਦਾ ਪਰਮੇਸਰ ਦਾ) ਦਰਸਨ ਉਹੀ ਮਨੁੱਖ ਪ੍ਰਾਪਤ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।
He alone obtains the Blessed Vision of the Lord's Darshan, who is blessed by His Mercy.
 
ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ।
One who is blessed by the Grace of the Supreme Lord God,
 
ਉਹ ਮਨੁੱਖ ਗੁਰੂ ਦੀ ਸੰਗਤਿ ਵਿਚ (ਰਹਿ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੩।
crosses over the terrifying world-ocean in the Saadh Sangat, the Company of the Holy. ||3||
 
ਹੇ ਪਿਆਰੇ ਸੰਤ ਜਨੋ! (ਤੁਸੀ ਭੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ।
Drink in the Ambrosial Nectar, O Beloved Holy people.
 
ਸਦਾ-ਥਿਰ ਪ੍ਰਭੂ ਦੇ ਦਰਬਾਰ ਵਿਚ ਤੁਹਾਡੇ ਮੂੰਹ ਉਜਲੇ ਹੋਣਗੇ (ਤੁਹਾਨੂੰ ਉਥੇ ਆਦਰ-ਸਤਕਾਰ ਮਿਲੇਗਾ) ।
Your face shall be radiant and bright in the Court of the Lord.
 
ਸਾਰੇ ਵਿਚਾਰ ਛੱਡ ਕੇ ਆਤਮਕ ਆਨੰਦ ਮਾਣਦੇ ਰਹੋ।
Celebrate and be blissful, and abandon all corruption.
 
ਹੇ ਨਾਨਕ! ਪਰਮਾਤਮਾ ਦਾ ਨਾਮ ਜਪ ਕੇ ਤੁਸੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਉਗੇ ।੪।੪੨।੫੩।
O Nanak, meditate on the Lord and cross over. ||4||42||53||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by