ਜਤੀ, ਦਾਨੀ ਅਤੇ ਸੰਤੋਖੀ ਬੰਦੇ ਭੀ ਤੇਰੇ ਹੀ ਗੁਣ ਗਾ ਰਹੇ ਹਨ । ਬੇਅੰਤ ਤਕੜੇ ਸੂਰਮੇ ਤੇਰੀਆਂ ਹੀ ਵਡਿਆਈਆਂ ਕਰ ਰਹੇ ਹਨ ।
The celibates, the fanatics, and the peacefully accepting sing of You; the fearless warriors sing of You.
(ਹੇ ਪ੍ਰਭੂ !) ਪੰਡਿਤ ਅਤੇ ਮਹਾ ਰਿਖੀ ਜੋ (ਵੇਦਾਂ ਨੂੰ ਪੜ੍ਹਦੇ ਹਨ, ਵੇਦਾਂ ਸਣੇ ਤੇਰਾ ਹੀ ਜਸ ਕਰ ਰਹੇ ਹਨ ।
The Pandits, the religious scholars who recite the Vedas, with the supreme sages of all the ages, sing of You.
ਸੁੰਦਰ ਇਸਤ੍ਰੀਆਂ ਜੋ (ਆਪਣੀ ਸੁੰਦਰਤਾ ਨਾਲ ਮਨੁੱਖ ਦੇ) ਮਨ ਨੂੰ ਮੋਹ ਲੈਂਦੀਆਂ ਹਨ ਤੈਨੂੰ ਹੀ ਗਾ ਰਹੀਆਂ ਹਨ, (ਭਾਵ, ਤੇਰੀ ਸੁੰਦਰਤਾ ਦਾ ਪਰਕਾਸ਼ ਕਰ ਰਹੀਆਂ ਹਨ) । ਸੁਰਗ-ਲੋਕ, ਮਾਤ-ਲੋਕ ਅਤੇ ਪਤਾਲ-ਲੋਕ (ਭਾਵ, ਸੁਰਗ ਮਾਤ ਅਤੇ ਪਤਾਲ ਦੇ ਸਾਰੇ ਜੀਆ ਜੰਤ) ਤੇਰੀ ਹੀ ਵਡਿਆਈ ਕਰ ਰਹੇ ਹਨ ।
The Mohinis, the enchanting heavenly beauties who entice hearts in paradise, in this world, and in the underworld of the subconscious, sing of You.
(ਹੇ ਪ੍ਰਭੂ !) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਹੀ ਗਾ ਰਹੇ ਹਨ ।
The celestial jewels created by You, and the sixty-eight sacred shrines of pilgrimage, sing of You.
ਵੱਡੇ ਬਲ ਵਾਲੇ ਜੋਧੇ ਅਤੇ ਸੂਰਮੇ (ਤੇਰਾ ਦਿੱਤਾ ਬਲ ਵਿਖਾ ਕੇ) ਤੇਰੀ ਹੀ (ਤਾਕਤ ਦੀ) ਸਿਫ਼ਤਿ ਕਰ ਰਹੇ ਹਨ । ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ ।
The brave and mighty warriors sing of You. The spiritual heroes and the four sources of creation sing of You.
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਤੇ ਮੰਡਲ, ਜੋ ਤੂੰ ਪੈਦਾ ਕਰ ਕੇ ਟਿਕਾ ਰੱਖੇ ਹਨ, ਤੈਨੂੰ ਹੀ ਗਾਉਂਦੇ ਹਨ ।
The worlds, solar systems and galaxies, created and arranged by Your Hand, sing of You.
ਅਸਲ ਵਿਚ ਉਹੀ ਬੰਦੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ (ਭਾਵ, ਉਹਨਾਂ ਦੀ ਕੀਤੀ ਸਿਫ਼ਤਿ-ਸਾਲਾਹ ਸਫਲ ਹੈ) ਜੋ ਤੇਰੇ ਪ੍ਰੇਮ ਵਿਚ ਰੰਗੇ ਹੋਏ ਹਨ ਅਤੇ ਤੇਰੇ ਰਸੀਏ ਭਗਤ ਹਨ, ਉਹੀ ਬੰਦੇ ਤੈਨੂੰ ਪਿਆਰੇ ਲੱਗਦੇ ਹਨ ।
They alone sing of You, who are pleasing to Your Will. Your devotees are imbued with Your Sublime Essence.
ਅਨੇਕਾਂ ਹੋਰ ਜੀਵ ਤੇਰੀ ਵਡਿਆਈ ਕਰ ਰਹੇ ਹਨ, ਜੋ ਮੈਥੋਂ ਗਿਣੇ ਨਹੀਂ ਜਾ ਸਕਦੇ । (ਭਲਾ, ਇਸ ਗਿਣਤੀ ਬਾਰੇ) ਨਾਨਕ ਕੀਹ ਵਿਚਾਰ ਕਰ ਸਕਦਾ ਹੈ ? (ਨਾਨਕ ਇਹ ਵਿਚਾਰ ਕਰਨ-ਜੋਗਾ ਨਹੀਂ ਹੈ) ।
So many others sing of You, they do not come to mind. O Nanak, how can I think of them all?
ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ । ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।
That True Lord is True, forever True, and True is His Name.
ਜਿਸ (ਪ੍ਰਭੂ) ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਸ ਵੇਲੇ ਭੀ ਮੌਜੂਦ ਹੈ, ਤੇ ਸਦਾ ਕਾਇਮ ਰਹਿਣ ਵਾਲਾ ਹੈ ।
He is, and shall always be. He shall not depart, even when this Universe which He has created departs.
ਜਿਸ ਪ੍ਰਭੂ ਨੇ ਕਈ ਰੰਗਾਂ ਕਿਸਮਾਂ ਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ, ਉਹ, ਜਿਵੇਂ ਉਸ ਦੀ ਰਜ਼ਾ ਹੈ,
He created the world, with its various colors, species of beings, and the variety of Maya.
ਜਗਤ ਨੂੰ ਪੈਦਾ ਕਰ ਕੇ ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਕਰ ਰਿਹਾ ਹੈ ।
Having created the creation, He watches over it Himself, by His Greatness.
ਜੋ ਕੁਝ ਉਸ (ਪ੍ਰਭੂ) ਨੂੰ ਚੰਗਾ ਲੱਗਦਾ ਹੈ ਉਹੀ ਉਹ ਕਰਦਾ ਹੈ । ਕੋਈ ਜੀਵ ਉਸ ਦੇ ਅੱਗੇ ਹੈਂਕੜ ਨਹੀਂ ਵਿਖਾ ਸਕਦਾ (ਕੋਈ ਜੀਵ ਉਸ ਨੂੰ ਇਹ ਨਹੀਂ ਆਖ ਸਕਦਾ ‘ਇਉਂ ਨਹੀਂ, ਇਉਂ ਕਰ’) ।
He does whatever He pleases. No one can issue any order to Him.
ਉਹ ਪ੍ਰਭੂ (ਸਾਰੇ ਜਗਤ ਦਾ) ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ । ਹੇ ਨਾਨਕ ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ ਹੀ ਫਬਦਾ ਹੈ ।੧।
He is the King, the King of kings, the Supreme Lord and Master of kings. Nanak remains subject to His Will. ||1||
Aasaa, First Mehl:
ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਹੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ !) ਤੂੰ ਵੱਡਾ ਹੈਂ ।
Hearing of His Greatness, everyone calls Him Great.
ਪਰ ਤੂੰ ਕੇਡਾ ਵੱਡਾ ਹੈਂ (ਕਿਤਨਾ ਬੇਅੰਤ ਹੈਂ)—ਇਹ ਗੱਲ ਤੇਰਾ ਦਰਸਨ ਕੀਤਿਆਂ ਹੀ ਦੱਸੀ ਜਾ ਸਕਦੀ ਹੈ (ਤੇਰਾ ਦਰਸਨ ਕੀਤਿਆਂ ਹੀ ਦੱਸਿਆ ਜਾ ਸਕਦਾ ਹੈ ਕਿ ਤੂੰ ਬਹੁਤ ਬੇਅੰਤ ਹੈਂ) ।
But just how Great His Greatness is-this is known only to those who have seen Him.
ਤੇਰੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ ।
His Value cannot be estimated; He cannot be described.
ਤੇਰੀ ਵਡਿਆਈ ਆਖਣ ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ ।੧।
Those who describe You, Lord, remain immersed and absorbed in You. ||1||
ਹੇ ਮੇਰੇ ਵੱਡੇ ਮਾਲਕ ! ਤੂੰ (ਮਾਨੋ, ਇਕ) ਡੂੰਘਾ (ਸਮੁੰਦਰ) ਹੈਂ, ਤੂੰ ਬੜੇ ਜਿਗਰੇ ਵਾਲਾ ਹੈਂ, ਤੂੰ ਬੇਅੰਤ ਗੁਣਾਂ ਵਾਲਾ ਹੈਂ ।
O my Great Lord and Master of Unfathomable Depth, You are the Ocean of Excellence.
ਕੋਈ ਭੀ ਜੀਵ ਨਹੀਂ ਜਾਣਦਾ ਕਿ ਤੇਰਾ ਕਿਤਨਾ ਵੱਡਾ ਵਿਸਥਾਰ ਹੈ ।੧।ਰਹਾਉ।
No one knows the extent or the vastness of Your Expanse. ||1||Pause||
(ਤੂੰ ਕੇਡਾ ਵੱਡਾ ਹੈਂ—ਇਹ ਗੱਲ ਲੱਭਣ ਵਾਸਤੇ) ਸਮਾਧੀਆਂ ਲਾਉਣ ਵਾਲੇ ਕਈ ਵੱਡੇ ਵੱਡੇ ਪ੍ਰਸਿੱਧ ਜੋਗੀਆਂ ਨੇ ਧਿਆਨ ਜੋੜਨ ਦੇ ਜਤਨ ਕੀਤੇ ,
All the intuitives met and practiced intuitive meditation.
ਮੁੜ ਮੁੜ ਜਤਨ ਕੀਤੇ, ਵੱਡੇ ਵੱਡੇ ਪ੍ਰਸਿੱਧ (ਸ਼ਾਸਤ੍ਰ-ਵੇੱਤਾ) ਵਿਚਾਰਵਾਨਾਂ ਨੇ ਆਪੋ ਵਿਚ ਇਕ ਦੂਜੇ ਦੀ ਸਹੈਤਾ ਲੈ ਕੇ,
All the appraisers met and made the appraisal.
ਤੇਰੇ ਬਰਾਬਰ ਦੀ ਕੋਈ ਹਸਤੀ ਲੱਭਣ ਦੀ ਕੋਸ਼ਿਸ਼ ਕੀਤੀ,
The spiritual teachers, the teachers of meditation, and the teachers of teachers
ਪਰ ਤੇਰੀ ਵਡਿਆਈ ਦਾ ਇਕ ਤਿਲ ਜਿਤਨਾ ਭੀ ਹਿੱਸਾ ਨਹੀਂ ਦੱਸ ਸਕੇ ।੨।
-they cannot describe even an iota of Your Greatness. ||2||
ਪਰ ਵਿਚਾਰਵਾਨਾਂ ਦੇ) ਸਾਰੇ ਭਲੇ ਕੰਮ, ਸਾਰੇ ਤਪ ਤੇ ਸਾਰੇ ਗੁਣ,
All Truth, all austere discipline, all goodness,
ਸਿੱਧਾਂ ਲੋਕਾਂ ਦੀਆਂ (ਰਿੱਧੀਆਂ ਸਿੱਧੀਆਂ ਆਦਿਕ) ਵੱਡੇ ਵੱਡੇ ਕੰਮ
all the great miraculous spiritual powers of the Siddhas
—ਇਹ ਕਾਮਯਾਬੀ ਕਿਸੇ ਨੂੰ ਭੀ ਤੇਰੀ ਸਹੈਤਾ ਤੋਂ ਬਿਨਾ ਹਾਸਲ ਨਹੀਂ ਹੋਈ । (ਜਿਸ ਕਿਸੇ ਨੂੰ ਸਿੱਧੀ ਪ੍ਰਾਪਤ ਹੋਈ ਹੈ) ਤੇਰੀ ਮਿਹਰ ਨਾਲ ਪ੍ਰਾਪਤ ਹੋਈ ਹੈ ।
-without You, no one has attained such powers.
ਤੇ, ਕੋਈ ਹੋਰ ਉਸ ਪ੍ਰਾਪਤੀ ਦੇ ਰਾਹ ਵਿਚ ਰੋਕ ਨਹੀਂ ਪਾ ਸਕਿਆ ।੩।
They are received only by Your Grace. No one can block them or stop their flow. ||3||
ਜੀਵ ਦੀ ਕੀਹ ਪਾਂਇਆਂ ਹੈ ਕਿ ਇਹਨਾਂ ਗੁਣਾਂ ਨੂੰ ਬਿਆਨ ਕਰ ਸਕੇ ?
What can the poor helpless creatures do?
(ਹੇ ਪ੍ਰਭੂ !) ਤੇਰੇ ਗੁਣਾਂ ਦੇ (ਮਾਨੋ) ਖ਼ਜ਼ਾਨੇ ਭਰੇ ਪਏ ਹਨ ।
Your Praises are overflowing with Your Treasures.
ਜਿਸ ਨੂੰ ਤੂੰ ਸਿਫ਼ਤਿ-ਸਾਲਾਹ ਕਰਨ ਦੀ ਦਾਤਿ ਬਖ਼ਸ਼ਦਾ ਹੈਂ; ਉਸ ਦੇ ਰਾਹ ਵਿਚ ਰੁਕਾਵਟ ਪਾਣ ਲਈ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ,
Those, unto whom You give-how can they think of any other?
(ਕਿਉਂਕਿ) ਹੇ ਨਾਨਕ ! (ਆਖ—ਹੇ ਪ੍ਰਭੂ !) ਤੂੰ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਸ (ਭਾਗਾਂ ਵਾਲੇ) ਨੂੰ ਸੰਵਾਰਨ ਵਾਲਾ (ਆਪ) ਹੈਂ ।੪।੨।
O Nanak, the True One embellishes and exalts. ||4||2||
Aasaa, First Mehl:
(ਜਿਉਂ ਜਿਉਂ) ਮੈਂ (ਪਰਮਾਤਮਾ ਦਾ) ਨਾਮ ਸਿਮਰਦਾ ਹਾਂ, ਤਿਉਂ ਤਿਉਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । (ਪਰ ਜਦੋਂ ਮੈਨੂੰ ਪ੍ਰਭੂ ਦਾ ਨਾਮ) ਭੁੱਲ ਜਾਂਦਾ ਹੈ, ਮੇਰੀ ਆਤਮਕ ਮੌਤ ਹੋ ਜਾਂਦੀ ਹੈ ।
Chanting it, I live; forgetting it, I die.
(ਇਹ ਪਤਾ ਹੁੰਦਿਆਂ ਭੀ) ਸਦਾ ਕਾਇਮ-ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਔਖਾ (ਕੰਮ ਜਾਪਦਾ ਹੈ) ।
It is so difficult to chant the True Name.
(ਜਿਸ ਮਨੁੱਖ ਦੇ ਅੰਦਰ) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਤਾਂਘ ਪੈਦਾ ਹੋ ਜਾਂਦੀ ਹੈ,
If someone feels hunger for the True Name,
ਉਸ ਤਾਂਘ ਦੀ ਬਰਕਤਿ ਨਾਲ (ਹਰਿ-ਨਾਮ-ਭੋਜਨ) ਖਾ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੧।
that hunger shall consume his pain. ||1||
ਹੇ ਮੇਰੀ ਮਾਂ ! (ਅਰਦਾਸ ਕਰ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ ।
How can I forget Him, O my mother?
ਜਿਉਂ ਜਿਉਂ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ, ਤਿਉਂ ਤਿਉਂ ਉਹ ਸਦਾ ਕਾਇਮ ਰਹਿਣ ਵਾਲਾ ਮਾਲਕ (ਮਨ ਵਿਚ ਆ ਵੱਸਦਾ ਹੈ) ।੧।ਰਹਾਉ।
True is the Master, True is His Name. ||1||Pause||
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਰਤਾ ਜਿਤਨੀ ਭੀ ਮਹਿਮਾ ਬਿਆਨ ਕਰ ਕੇ (ਸਾਰੇ ਜੀਵ) ਥੱਕ ਗਏ ਹਨ (ਬਿਆਨ ਨਹੀਂ ਕਰ ਸਕਦੇ)
Trying to describe even an iota of the Greatness of the True Name,
ਕੋਈ ਭੀ ਨਹੀਂ ਦੱਸ ਸਕਿਆ ਕਿ ਪਰਮਾਤਮਾ ਦੇ ਬਰਾਬਰ ਦੀ ਕਿਹੜੀ ਹਸਤੀ ਹੈ ।
people have grown weary, but they have not been able to evaluate it.
। ਜੇ (ਜਗਤ ਦੇ) ਸਾਰੇ ਹੀ ਜੀਵ ਰਲ ਕੇ (ਪ੍ਰਭੂ ਦੀ ਵਡਿਆਈ) ਬਿਆਨ ਕਰਨ ਦਾ ਜਤਨ ਕਰਨ, ਤਾਂ ਉਹ ਪ੍ਰਭੂ (ਆਪਣੇ ਅਸਲੇ ਨਾਲੋਂ)
Even if everyone were to gather together and speak of Him,
ਵੱਡਾ ਨਹੀਂ ਹੋ ਜਾਂਦਾ (ਤੇ, ਜੇ ਕੋਈ ਭੀ ਉਸ ਦੀ ਵਡਿਆਈ ਨਾਹ ਕਰੇ), ਤਾਂ ਉਹ (ਅੱਗੇ ਨਾਲੋਂ) ਘੱਟ ਨਹੀਂ ਜਾਂਦਾ । (ਉਸ ਨੂੰ ਆਪਣੀ ਸੋਭਾ ਦਾ ਲਾਲਚ ਨਹੀਂ) ।੨।
He would not become any greater or any lesser. ||2||
ਉਹ ਪ੍ਰਭੂ ਕਦੇ ਮਰਦਾ ਨਹੀਂ, ਨਾਹ ਹੀ (ਉਸ ਦੀ ਖ਼ਾਤਰ) ਸੋਗ ਹੁੰਦਾ ਹੈ ।
That Lord does not die; there is no reason to mourn.
ਉਹ ਸਦਾ (ਜੀਵਾਂ ਨੂੰ ਰਿਜ਼ਕ ਦਿੰਦਾ ਹੈ, ਉਸ ਦੀਆਂ ਦਿੱਤੀਆਂ ਦਾਤਾਂ ਦਾ ਵਰਤਣਾ ਕਦੇ ਮੁੱਕਦਾ ਨਹੀਂ (ਉਸ ਦੀਆਂ ਦਾਤਾਂ ਵਰਤਣ ਨਾਲ ਕਦੇ ਮੁਕਦੀਆਂ ਨਹੀਂ) ।
He continues to give, and His Provisions never run short.
ਉਸ ਦੀ ਵੱਡੀ ਖ਼ੂਬੀ ਇਹ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ,
This Virtue is His alone; there is no other like Him.
(ਉਸ ਵਰਗਾ ਅਜੇ ਤਕ) ਨਾਹ ਕੋਈ ਹੋਇਆ ਹੈ, ਨਾਹ ਕਦੇ ਹੋਵੇਗਾ ।੩।
There never has been, and there never will be. ||3||
(ਹੇ ਪ੍ਰਭੂ !) ਜਿਤਨਾ ਬੇਅੰਤ ਤੂੰ ਆਪ ਹੈਂ ਉਤਨੀ ਬੇਅੰਤ ਤੇਰੀ ਬਖ਼ਸ਼ਸ਼ ।
As Great as You Yourself are, O Lord, so Great are Your Gifts.