(ਹੇ ਪੰਡਿਤ! ਤੇਰੇ ਕਹਿਣ ਅਨੁਸਾਰ ਜੇ ਹੁਣ) ਕਲਿਜੁਗ ਦਾ ਸਮਾ ਹੀ ਆ ਗਿਆ ਹੈ (ਤਾਂ ਭੀ ਤੀਰਥ ਵਰਤ ਆਦਿਕ ਕਰਮ ਕਾਂਡ ਦਾ ਰਸਤਾ ਛੱਡ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ (ਕਿਉਂਕਿ ਤੇਰੇ ਧਰਮ ਸ਼ਾਸਤ੍ਰਾਂ ਅਨੁਸਾਰ ਕਲਿਜੁਗ ਵਿਚ ਸਿਫ਼ਤਿ-ਸਾਲਾਹ ਹੀ ਪਰਵਾਨ ਹੈ, ਤੇ) ਪਹਿਲੇ ਤਿੰਨ ਜੁਗਾਂ ਦਾ ਪ੍ਰਭਾਵ ਹੁਣ ਮੁੱਕ ਚੁਕਾ ਹੈ ।
Chant the Praises of the Lord; Kali Yuga has come.
(ਸੋ, ਹੇ ਪੰਡਿਤ! ਪਰਮਾਤਮਾ ਅਗੇ ਇਉਂ ਅਰਜ਼ੋਈ ਕਰ—ਹੇ ਪ੍ਰਭੂ! ਜੇ ਬਖ਼ਸ਼ਸ਼ ਕਰਨੀ ਹੈ ਤਾਂ ਆਪਣੇ) ਗੁਣਾਂ ਦੀ ਬਖ਼ਸ਼ਸ਼ ਕਰ, ਇਹ ਹੀ ਪ੍ਰਾਪਤ ਕਰਨ-ਜੋਗ ਹੈ ।੧।ਰਹਾਉ।
The justice of the previous three ages is gone. One obtains virtue, only if the Lord bestows it. ||1||Pause||
(ਹੇ ਪੰਡਿਤ) ਕਲਿਜੁਗ ਇਹ ਹੈ (ਕਿ ਮੁਸਲਮਾਨੀ ਹਕੂਮਤ ਵਿਚ ਧੱਕੇ-ਜ਼ੋਰ ਨਾਲ) ਝਗੜੇ ਵਧਾਣ ਵਾਲਾ ਇਸਲਾਮੀ ਕਾਨੂੰਨ ਹੀ ਫ਼ੈਸਲੇ ਕਰਨ ਵਾਲਾ ਬਣਿਆ ਹੋਇਆ ਹੈ, ਤੇ ਨਿਆਂ ਕਰਨ ਵਾਲਾ ਕਾਜ਼ੀ-ਹਾਕਮ ਵੱਢੀ-ਖ਼ੋਰ ਹੋ ਚੁਕਾ ਹੈ ।
In this turbulent age of Kali Yuga, Muslim law decides the cases, and the blue-robed Qazi is the judge.
ਅਥਰਬਣ ਵੇਦ ਬ੍ਰਹਮਾ ਦੀ ਬਾਣੀ ਪ੍ਰਧਾਨ ਹੈ । ਉੱਚਾ ਆਚਰਨ ਤੇ ਸਿਫ਼ਤਿ-ਸਾਲਾਹ ਲੋਕਾਂ ਦੇ ਮਨਾਂ ਤੋਂ ਲਹਿ ਗਏ ਹਨ—ਇਹੀ ਹੈ ਕਲਿਜੁਗ ।੫।
The Guru's Bani has taken the place of Brahma's Veda, and the singing of the Lord's Praises are good deeds. ||5||
ਪਤੀ-ਪਰਮਾਤਮਾ ਨੂੰ ਵਿਸਾਰ ਕੇ ਇਹ ਦੇਵ-ਪੂਜਾ ਕਿਸ ਅਰਥ? ਉੱਚੇ ਆਚਰਨ ਤੋਂ ਖ਼ਾਲੀ ਰਹਿ ਕੇ ਇਸ ਸੰਜਮ ਦਾ ਕੀਹ ਲਾਭ? ਜੇ ਵਿਚਾਰਾਂ ਵਲੋਂ ਰੋਕ-ਥੰਮ ਨਹੀਂ ਤਾਂ ਜਨੇਊ ਕੀਹ ਸੰਵਾਰਦਾ ਹੈ?
Worship without faith; self-discipline without truthfulness; the ritual of the sacred thread without chastity - what good are these?
ਇਸ਼ਨਾਨ ਕਰਦੇ ਹੋ, (ਸਰੀਰ ਮਲ ਮਲ ਕੇ) ਧੋਂਦੇ ਹੋ, (ਮੱਥੇ ਉਤੇ) ਤਿਲਕ ਲਾਂਦੇ ਹੋ (ਤੇ ਇਸ ਨੂੰ ਪਵਿਤ੍ਰ ਕਰਮ ਸਮਝਦੇ ਹੋ), ਪਰ ਪਵਿਤ੍ਰ ਆਚਰਨ ਤੋਂ ਬਿਨਾ ਇਹ ਬਾਹਰਲੀ ਪਵਿਤ੍ਰਤਾ ਕੋਈ ਮੁੱਲ ਨਹੀਂ ਰੱਖਦੀ । (ਅਸਲ ਵਿਚ ਇਹ ਭੁਲੇਖਾ ਭੀ ਕਲਿਜੁਗ ਹੀ ਹੈ) ।੬।
You may bathe and wash, and apply a ritualistic tilak mark to your forehead, but without inner purity, there is no understanding. ||6||
ਸ਼ਾਮੀ ਕਿਤਾਬਾਂ ਤੇ ਕੁਰਾਨ ਨੂੰ ਪ੍ਰਵਾਨਗੀ ਦਿੱਤੀ ਜਾ ਰਹੀ ਹੈ,
In Kali Yuga, the Koran and the Bible have become famous.
ਪੰਡਿਤਾਂ ਦੀਆਂ ਪੁਰਾਣ ਆਦਿਕ ਪੁਸਤਕਾਂ ਰਹਿ ਗਈਆਂ ਹਨ ।
The Pandit's scriptures and the Puraanas are not respected.
ਹੇ ਨਾਨਕ! (ਇਸ ਜ਼ੋਰ ਧੱਕੇ ਹੇਠ ਹੀ) ਪਰਮਾਤਮਾ ਦਾ ਨਾਮ ‘ਰਹਮਾਨ’ ਆਖਿਆ ਜਾ ਰਿਹਾ ਹ
O Nanak, the Lord's Name now is Rehmaan, the Merciful.
ਹਰ ਇਕੋ ਕਰਤਾਰ ਹੈ ਹੀ ਇਹ ਸਭ ਕੁਝ ਕਰਨ ਵਾਲਾ ਜਾਣ ।੭।
Know that there is only One Creator of the creation. ||7||
ਹੇ ਨਾਨਕ! ਜੋ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਨਾਮ ਜਪਣ ਤੋਂ ਵਧੀਕ ਚੰਗਾ ਹੋਰ ਕੋਈ ਕਰਮ ਨਹੀਂ ਹੈ (ਪੰਡਿਤ ਤੀਰਥ ਵਰਤ ਆਦਿਕ ਕਰਮਾਂ ਨੂੰ ਹੀ ਸਲਾਹੁੰਦਾ ਰਹਿੰਦਾ ਹੈ) ।
Nanak has obtained the glorious greatness of the Naam, the Name of the Lord. There is no action higher than this.
ਪਰਮਾਤਮਾ ਦਾਤਾਰ ਹਿਰਦੇ-ਘਰ ਵਿਚ ਹੋਵੇ ਤੇ ਭੁੱਲੜ ਜੀਵ ਬਾਹਰ ਦੇਵੀ ਦੇਵਤਿਆਂ ਆਦਿਕ ਤੋਂ ਮੰਗਦਾ ਫਿਰੇ, ਇਹ ਦੋਸ਼ ਜੀਵ ਦੇ ਸਿਰ ਆਉਂਦਾ ਹੈ ।੮।੧।
If someone goes out to beg for what is already in his own home, then he should be chastised. ||8||1||
ਰਾਮਕਲੀ ਮਹਲਾ ੧ ॥
Raamkalee, First Mehl:
ਹੇ ਜੋਗੀ!) ਤੂੰ ਜਗਤ ਨੂੰ ਉਪਦੇਸ਼ ਕਰਦਾ ਹੈਂ
You preach to the world, and set up your house.
ਮਨ ਦੀ ਅਡੋਲਤਾ ਗਵਾ ਕੇ ਤੂੰ ਸਦਾ-ਅਡੋਲ ਪਰਮਾਤਮਾ ਨੂੰ ਕਿਵੇਂ ਮਿਲ ਸਕਦਾ ਹੈਂ?
Abandoning your Yogic postures, how will you find the True Lord?
ਜਸ ਮਨੁੱਖ ਨੂੰ ਮਾਇਆ ਦੀ ਮਮਤਾ ਲੱਗੀ ਹੋਵੇ
You are attached to possessiveness and the love of sexual pleasure.
ਮਾਇਆ ਦਾ ਮੋਹ ਚੰਬੜਿਆ ਹੋਵੇ ਜੋ ਇਸਤ੍ਰੀ ਦਾ ਭੀ ਪ੍ਰੇਮੀ ਹੋਵੇ ਉਹ ਨਾਹ ਤਿਆਗੀ ਰਿਹਾ ਨਾਹ ਗ੍ਰਿਹਸਤੀ ਬਣਿਆ ।੧।
You are not a renunciate, nor a man of the world. ||1||
ਹੇ ਜੋਗੀ! ਆਪਣੇ ਮਨ ਨੂੰ ਪ੍ਰਭੂ-ਚਰਨਾਂ ਵਿਚ ਜੋੜ (ਇਸ ਤਰ੍ਹਾਂ) ਹੋਰ ਹੋਰ ਆਸਰਾ ਭਾਲਣ ਦੀ ਝਾਕ ਦਾ ਦੁੱਖ ਦੂਰ ਹੋ ਜਾਇਗਾ ।
Yogi, remain seated, and the pain of duality will run away from you.
ਘਰ ਘਰ (ਮੰਗਣ ਦੀ) ਸ਼ਰਮ ਭੀ ਨਾਹ ਉਠਾਣੀ ਪਏਗੀ ।੧।ਰਹਾਉ।
You beg from door to door, and you don't feel ashamed. ||1||Pause||
(ਹੇ ਜੋਗੀ! ਤੂੰ ਲੋਕਾਂ ਨੂੰ ਸੁਣਾਣ ਵਾਸਤੇ) ਭਜਨ ਗਾਉਂਦਾ ਹੈਂ ਪਰ ਆਪਣੇ ਆਤਮਕ ਜੀਵਨ ਨੂੰ ਨਹੀਂ ਵੇਖਦਾ ।
You sing the songs, but you do not understand your own self.
(ਤੇਰੇ ਅੰਦਰ ਮਾਇਆ ਦੀ) ਤਪਸ਼ ਲੱਗੀ ਹੋਈ ਹੈ (ਲੋਕਾਂ ਨੂੰ ਗੀਤ ਸੁਣਾਇਆਂ) ਇਹ ਕਿਵੇਂ ਦੂਰ ਹੋਵੇ?
How will the burning pain within be relieved?
ਜੇਹੜਾ ਮਨੁੱਖ ਮਨ ਦੇ ਪਿਆਰ ਨਾਲ ਗੁਰੂ ਦੇ ਸ਼ਬਦ ਵਿਚ ਲੀਨ ਹੁੰਦਾ ਹੈ,
Through the Word of the Guru's Shabad, let your mind be absorbed in the Lord's Love,
ਉਹ ਅਡੋਲ ਆਤਮਕ ਅਵਸਥਾ ਦੀ ਸੂਝ ਵਾਲਾ ਹੋ ਕੇ (ਪਰਮਾਤਮਾ ਦੇ ਦਰ ਤੋਂ ਨਾਮ ਦੀ) ਭਿੱਛਿਆ (ਲੈ ਕੇ) ਖਾਂਦਾ ਹੈ ।੨।
and you will intuitively experience the charity of contemplation. ||2||
ਸੁਆਹ ਮਲ ਕੇ (ਤਿਆਗੀ ਹੋਣ ਦਾ, ਪਖੰਡ ਕਰਦਾ ਹੈਂ
You apply ashes to your body, while acting in hypocrisy.
ਮਾਇਆ ਦਾ ਮੋਹ (ਪ੍ਰਬਲ) ਹੈ (ਅੰਤਰ ਆਤਮੇ) ਤੂੰ ਜਮ ਦੀ ਸਜ਼ਾ ਭੁਗਤ ਰਿਹਾ ਹੈਂ ।
Attached to Maya, you will be beaten by Death's heavy club.
ਜਿਸ ਮਨੁੱਖ ਦਾ ਹਿਰਦਾ-ਖੱਪਰ ਟੁੱਟ ਜਾਂਦਾ ਹੈ (ਭਾਵ, ਮਾਇਆ ਦੇ ਮੋਹ ਦੇ ਕਾਰਨ ਜਿਸ ਦਾ ਹਿਰਦਾ ਅਡੋਲ ਨਹੀਂ ਰਹਿ ਜਾਂਦਾ) ਉਸ ਵਿਚ (ਨਾਮ ਦੀ) ਉਹ ਭਿੱਛਿਆ ਨਹੀਂ ਠਹਿਰ ਸਕਦੀ ਜੋ (ਪ੍ਰਭੂ-ਚਰਨਾਂ ਵਿਚ) ਪ੍ਰੇਮ ਦੀ ਰਾਹੀਂ ਮਿਲਦੀ ਹੈ ।
Your begging bowl is broken; it will not hold the charity of the Lord's Love.
ਅਜੇਹਾ ਮਨੁੱਖ ਮਾਇਆ ਦੀ ਜੇਵੜੀ ਵਿਚ ਬੱਝਾ ਹੋਇਆ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੩।
Bound in bondage, you come and go. ||3||
ਹੇ ਜੋਗੀ! ਤੂੰ ਕਾਮ-ਵਾਸਨਾ ਤੋਂ ਆਪਣੇ ਆਪ ਨੂੰ ਨਹੀਂ ਬਚਾਂਦਾ, ਪਰ (ਫਿਰ ਭੀ ਲੋਕਾਂ ਪਾਸੋਂ) ਜਤੀ ਅਖਵਾ ਰਿਹਾ ਹੈਂ ।
You do not control your seed and semen, and yet you claim to practice abstinence.
ਮਾਇਆ ਮੰਗਦਾ ਮੰਗਦਾ ਤੂੰ ਤੈ੍ਰਗੁਣੀ ਮਾਇਆ ਵਿਚ ਫਸ ਰਿਹਾ ਹੈਂ ।
You beg from Maya, lured by the three qualities.
ਜਿਸ ਮਨੁੱਖ ਦੇ ਅੰਦਰ ਕਠੋਰਤਾ ਹੋਵੇ ਉਸ ਦੇ ਹਿਰਦੇ ਵਿਚ ਪਰਮਾਤਮਾ ਦੀ ਜੋਤਿ ਦਾ ਚਾਨਣ ਨਹੀਂ ਹੋ ਸਕਦਾ,
You have no compassion; the Lord's Light does not shine in you.
(ਸਹਿਜੇ ਸਹਿਜੇ) ਡੁੱਬਦਾ ਡੁੱਬਦਾ ਉਹ (ਮਾਇਆ ਦੇ) ਸਾਰੇ ਜੰਜਾਲਾਂ ਵਿਚ ਡੁੱਬ ਜਾਂਦਾ ਹੈ ।੪।
You are drowned, drowned in worldly entanglements. ||4||
(ਹੇ ਜੋਗੀ!) ਗੋਦੜੀ ਆਦਿਕ ਦਾ ਬਹੁਤ ਅਡੰਬਰ ਰਚਾ ਕੇ ਤੂੰ (ਵਿਖਾਵੇ ਲਈ) ਧਾਰਮਿਕ ਪਹਿਰਾਵਾ ਕਰ ਰਿਹਾ ਹੈਂ
You wear religious robes, and your patched coat assumes many disguises.
ਪਰ ਤੇਰਾ ਇਹ ਅਡੰਬਰ ਉਸ ਮਦਾਰੀ ਦੇ ਤਮਾਸ਼ੇ ਵਾਂਗ ਹੈ ਜੋ (ਲੋਕਾਂ ਪਾਸੋਂ ਮਾਇਆ ਕਮਾਣ ਲਈ) ਝੂਠਾ ਖੇਲ ਹੀ ਖੇਲਦਾ ਹੈ
You play all sorts of false tricks, like a juggler.
ਜਿਸ ਮਨੁੱਖ ਨੂੰ ਤ੍ਰਿਸ਼ਨਾ ਤੇ ਚਿੰਤਾ ਦੀ ਅੱਗ ਅੰਦਰੇ ਅੰਦਰ ਸਾੜ ਰਹੀ ਹੋਵੇ,
The fire of anxiety burns brightly within you.
ਉਹ ਪਰਮਾਤਮਾ ਦੀ ਮੇਹਰ ਤੋਂ ਬਿਨਾ (ਅੱਗ ਦੇ ਇਸ ਭਾਂਬੜ ਤੋਂ) ਪਾਰ ਨਹੀਂ ਲੰਘ ਸਕਦਾ ।੫।
Without the karma of good actions, how can you cross over? ||5||
ਤੂੰ ਕੱਚ ਦੀ ਮੁੰਦ੍ਰਾ ਬਣਾਈ ਹੋਈ ਹੈ ਤੇ ਹਰੇਕ ਕੰਨ ਵਿਚ ਪਾਈ ਹੋਈ ਹੈ,
You make ear-rings of glass to wear in your ears.
ਪਰ ਆਤਮਕ ਵਿੱਦਿਆ ਦੀ ਸੂਝ ਤੋਂ ਬਿਨਾ (ਅੰਦਰ ਵੱਸਦੇ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ ।
But liberation does not come from learning without understanding.
ਜੇਹੜਾ ਮਨੁੱਖ ਜੀਭ ਤੇ ਇੰਦ੍ਰੀ ਦੇ ਚਸਕੇ ਵਿਚ ਫਸਿਆ ਹੋਇਆ ਹੋਵੇ (ਉਹ ਵੇਖਣ ਨੂੰ ਤਾਂ ਮਨੁੱਖ ਹੈ,
You are lured by the tastes of the tongue and sex organs.
ਪਰ ਅਸਲ ਵਿਚ) ਪਸ਼ੂ ਹੈ, (ਬਾਹਰਲੇ ਤਿਆਗੀ ਭੇਖ ਨਾਲ) ਉਸ ਦਾ ਇਹ ਪਸ਼ੂ-ਪੁਣੇ ਦਾ (ਅੰਦਰਲਾ) ਲੱਛਣ ਮਿਟ ਨਹੀਂ ਸਕਦਾ ।੬।
You have become a beast; this sign cannot be erased. ||6||
(ਹੇ ਜੋਗੀ! ਖਿੰਥਾ ਮੁੰਦ੍ਰਾ ਆਦਿਕ ਨਾਲ ਤਾਂ ਤਿਆਗੀ ਨਹੀਂ ਬਣ ਜਾਈਦਾ ।
The people of the world are entangled in the three modes; the Yogis are entangled in the three modes.
ਸ਼ਬਦ ਤੋਂ ਬਿਨਾ ਜਿਵੇਂ) ਸਾਧਾਰਨ ਜਗਤ ਤ੍ਰੈਗੁਣੀ ਮਾਇਆ ਵਿਚ ਗ੍ਰਸਿਆ ਹੋਇਆ ਹੈ ਤਿਵੇਂ (ਭੇਖਧਾਰੀ) ਜੋਗੀ ਹੈ ।
Contemplating the Word of the Shabad, sorrows are dispelled.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਵਸਾਂਦਾ ਹੈ, (ਮਾਇਆ ਦੇ ਮੋਹ ਤੋਂ ਪੈਦਾ ਹੋਣ ਵਾਲੀ) ਉਸ ਦੀ ਚਿੰਤਾ ਮਿਟ ਜਾਂਦੀ ਹੈ ।
Through the Shabad, one becomes radiant, pure and truthful.
ਉਹੀ ਮਨੁੱਖ ਪਵਿਤ੍ਰ ਹੋ ਸਕਦਾ ਹੈ ਜਿਸ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਤੇ ਉਸ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਵੱਸਦਾ ਹੈ, ਉਹੀ ਅਸਲ ਜੋਗੀ ਹੈ ਉਹੀ ਜੀਵਨ ਦੀ ਜੁਗਤਿ ਨੂੰ ਸਮਝਦਾ ਹੈ ।੭।
One who contemplates the true lifestyle is a Yogi. ||7||
(ਹੇ ਜੋਗੀ!) ਤੂੰ ਸਭ ਕੁਝ ਕਰਣ ਦੇ ਸਮਰੱਥ ਪਰਮਾਤਮਾ ਨੂੰ ਸਿਮਰ, ਸਾਰੀ ਦੁਨੀਆ ਦੀ ਮਾਇਆ ਦਾ ਮਾਲਕ ਉਹ ਪ੍ਰਭੂ ਤੇਰੇ ਅੰਦਰ ਵੱਸਦਾ ਹੈ ।
The nine treasures are with You, Lord; You are potent, the Cause of causes.
ਉਹ ਆਪ ਹੀ ਜਗਤ ਰਚਨਾ ਕਰ ਕੇ ਆਪ ਹੀ ਨਾਸ ਕਰਦਾ ਹੈ, ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ ।
You establish and disestablish; whatever You do, happens.
ਹੇ ਨਾਨਕ! ਉਸੇ ਜੋਗੀ ਦੇ ਅੰਦਰ ਜਤ ਹੈ ਸਤ ਹੈ ਸੰਜਮ ਹੈ ਉਸੇ ਦਾ ਹਿਰਦਾ ਪਵਿਤ੍ਰ ਹੈ ਜਿਸ ਦੇ ਅੰਦਰ ਸਦਾ-ਥਿਰ ਪ੍ਰਭੂ ਵੱਸਦਾ ਹੈ,
One who practices celibacy, chastity, self-control, truth and pure consciousness
ਉਹ ਜੋਗੀ ਤਿੰਨਾਂ ਭਵਨਾਂ ਦਾ ਮਿੱਤਰ ਹੈ (ਉਸ ਜੋਗੀ ਨੂੰ ਸਾਰਾ ਜਗਤ ਪਿਆਰ ਕਰਦਾ ਹੈ) ।੮।੨।
- O Nanak, that Yogi is the friend of the three worlds. ||8||2||
ਰਾਮਕਲੀ ਮਹਲਾ ੧ ॥
Raamkalee, First Mehl:
ਹੇ ਜੋਗੀ! ਗੁਰੂ ਦੀ ਸਰਨ ਪੈ ਕੇ) ਮੇਰਾ ਖਟ-ਚੱਕ੍ਰੀ ਸਰੀਰ ਹੀ (ਮੇਰੇ ਵਾਸਤੇ) ਮਠ ਬਣ ਗਿਆ ਹੈ ਤੇ (ਇਸ ਮਠ ਵਿਚ ਟਿਕ ਕੇ) ਮੇਰਾ ਮਨ ਵੈਰਾਗੀ ਹੋ ਗਿਆ ਹੈ ।
Above the six chakras of the body dwells the detached mind.
ਗੁਰੂ ਦਾ ਸ਼ਬਦ ਮੇਰੀ ਸੁਰਤਿ ਵਿਚ ਟਿਕ ਗਿਆ ਹੈ, ਪਰਮਾਤਮਾ ਦੇ ਨਾਮ ਦੀ ਲਗਨ ਮੇਰੇ ਅੰਦਰ ਜਾਗ ਪਈ ਹੈ ।
Awareness of the vibration of the Word of the Shabad has been awakened deep within.
(ਮੇਰੇ ਅੰਦਰ) ਗੁਰੂ ਦਾ ਸ਼ਬਦ ਇਕ-ਰਸ ਪ੍ਰਬਲ ਪ੍ਰਭਾਵ ਪਾ ਰਿਹਾ ਹੈ, ਤੇ ਉਸ ਵਿਚ ਮੇਰਾ ਮਨ ਮਸਤ ਹੋ ਰਿਹਾ ਹੈ ।
The unstruck melody of the sound current resonates and resounds within; my mind is attuned to it.
ਗੁਰੂ ਦੀ ਬਾਣੀ ਦੀ ਬਰਕਤਿ ਨਾਲ (ਮੇਰਾ ਮਨ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਗਿੱਝ ਗਿਆ ਹੈ ।੧।
Through the Guru's Teachings, my faith is confirmed in the True Name. ||1||
ਹੇ ਪ੍ਰਾਣੀ! ਪਰਮਾਤਮਾ ਦੀ ਭਗਤੀ ਕੀਤਿਆਂ ਹੀ ਆਤਮਕ ਆਨੰਦ ਮਿਲਦਾ ਹੈ ।
O mortal, through devotion to the Lord, peace is obtained.
ਗੁਰੂ ਦੀ ਸਰਨ ਪਿਆਂ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਤੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਈਦਾ ਹੈ ।੧।ਰਹਾਉ।
The Lord, Har, Har, seems sweet to the Gurmukh, who merges in the Name of the Lord, Har, Har. ||1||Pause||