ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਗੁਰੂ ਉਸ ਨੂੰ ਸੰਗਤਿ ਵਿਚ ਮਿਲਾਂਦਾ ਹੈ ਤੇ ਉਹ ਮਾਇਆ ਦਾ ਮੋਹ ਰੋਕ ਕੇ ਪ੍ਰਭੂ-ਨਾਮ ਵਿਚ ਲੀਨ ਹੋ ਜਾਂਦਾ ਹੈ ।
Eradicating attachment to Maya, one merges into the Lord.
ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਗੁਰੂ ਉਸ ਨੂੰ ਸੰਗਤਿ ਵਿਚ ਮਿਲਾਂਦਾ ਹੈ ਤੇ ਉਹ ਮਾਇਆ ਦਾ ਮੋਹ ਰੋਕ ਕੇ ਪ੍ਰਭੂ-ਨਾਮ ਵਿਚ ਲੀਨ ਹੋ ਜਾਂਦਾ ਹੈ ।
Meeting with the True Guru, we unite in His Union.
ਪਰਮਾਤਮਾ ਦਾ ਨਾਮ (ਮਾਨੋ, ਇਕ) ਰਤਨ ਹੈ (ਇਕ ਐਸਾ) ਹੀਰਾ ਹੈ ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
The Naam, the Name of the Lord, is a priceless jewel, a diamond.
ਮੇਰਾ ਮਨ ਭੀ ਉਸ ਨਾਮ ਵਿਚ ਰੰਗਿਆ ਗਿਆ ਹੈ ਉਸ ਨਾਮ ਵਿਚ ਟਿਕ ਗਿਆ ਹੈ ।੨।
Attuned to it, the mind is comforted and encouraged. ||2||
ਹਉਮੈ-ਰੋਗ ਮਾਇਆ ਦੀ ਮਮਤਾ ਦਾ ਰੋਗ (ਮਨ ਨੂੰ) ਨਹੀਂ ਚੰਬੜਦਾ ।
The diseases of egotism and possessiveness do not afflict
(ਗੁਰੂ ਦੀ ਰਾਹੀਂ) ਪਰਮਾਤਮਾ ਦੀ ਭਗਤੀ ਕੀਤਿਆਂ ਮੌਤ ਦਾ ਡਰ ਦੂਰ ਹੋ ਜਾਂਦਾ ਹੈ
one who worships the Lord. Fear of the Messenger of Death runs away.
(ਗੁਰੂ ਦੀ ਕਿਰਪਾ ਨਾਲ) ਭਿਆਨਕ ਜਮ ਭੀ ਮੈਨੂੰ ਨਹੀਂ ਪੋਂਹਦਾ
The Messenger of Death, the enemy of the soul, does not touch me at all.
(ਕਿਉਂਕਿ) ਪਰਮਾਤਮਾ ਦਾ ਪਵਿਤ੍ਰ ਨਾਮ ਮੇਰੇ ਹਿਰਦੇ ਵਿਚ ਸੋਭ ਰਿਹਾ ਹੈ ।੩।
The Immaculate Name of the Lord illuminates my heart. ||3||
ਗੁਰੂ ਦੇ ਸ਼ਬਦ ਨੂੰ ਸੋਚ-ਮੰਡਲ ਵਿਚ ਟਿਕਾ ਕੇ ਪਰਮਾਤਮਾ ਦੇ ਹੀ (ਸੇਵਕ) ਹੋ ਜਾਈਦਾ ਹੈ,
Contemplating the Shabad, we become Nirankaari - we come to belong to the Formless Lord God.
ਮਨ ਵਿਚ ਗੁਰੂ ਦੀ ਸਿੱਖਿਆ ਪ੍ਰਬਲ ਹੋ ਜਾਂਦੀ ਹੈ ਤੇ ਭੈੜੀ ਮਤਿ ਦੂਰ ਹੋ ਜਾਂਦੀ ਹੈ ।
Awakening to the Guru's Teachings, evil-mindedness is taken away.
ਜੇਹੜੇ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜ ਕੇ ਹਰ ਵੇਲੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ,
Remaining awake and aware night and day, lovingly focused on the Lord,
ਉਹ ਆਪਣੇ ਅੰਦਰ ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦੇ ਹਨ ਜੋ ਮਾਇਆ ਵਿਚ ਵਰਤਦਿਆਂ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਕਰ ਦੇਂਦੀ ਹੈ ।੪।
one becomes Jivan Mukta - liberated while yet alive. He finds this state deep within himself. ||4||
(ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ) ਸਰੀਰ-ਗੁਫਾ ਦੇ ਅੰਦਰ ਹੀ ਮਾਇਆ ਤੋਂ ਨਿਰਲੇਪ ਰਹਿੰਦੇ ਹਨ ਮਾਇਆ ਦੇ ਪ੍ਰਭਾਵ ਤੋਂ ਵੱਖਰੇ ਰਹਿੰਦੇ ਹਨ ।
In the secluded cave, I remain unattached.
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਕਾਮਾਦਿਕ ਪੰਜਾਂ ਚੋਰਾਂ ਨੂੰ ਮਾਰ ਲੈਂਦੇ ਹਨ ।
With the Word of the Shabad, I have killed the five thieves.
(ਗੁਰੂ ਦੀ ਸਰਨ ਪੈ ਕੇ ਸਿਮਰਨ ਕਰਨ ਵਾਲਾ ਬੰਦਾ) ਆਪਣੇ ਮਨ ਨੂੰ ਪਰਾਏ ਘਰ ਵਲ ਜਾ ਕੇ ਡੋਲਣ ਨਹੀਂ ਦੇਂਦਾ ।
My mind does not waver or go to the home of any other.
(ਗੁਰੂ ਦੀ ਕਿਰਪਾ ਨਾਲ ਹੀ ਸਿਮਰਨ ਕਰ ਕੇ) ਮੈਂ ਅਡੋਲ ਆਤਮਕ ਅਵਸਥਾ ਵਿਚ ਇਕ-ਰਸ ਲੀਨ ਰਹਿੰਦਾ ਹਾਂ ।੫।
I remain intuitively absorbed deep within. ||5||
ਅਸਲ ਤਿਆਗੀ ਉਹੀ ਹੈ ਜੋ ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ ।
As Gurmukh, I remain awake and aware, unattached.
ਜੇਹੜਾ ਮਨੁੱਖ ਜਗਤ ਦੇ ਮੂਲ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਪ੍ਰੋਈ ਰੱਖਦਾ ਹੈ ਉਹ ਸਦਾ (ਮਾਇਆ ਤੋਂ) ਵੈਰਾਗਵਾਨ ਰਹਿੰਦਾ ਹੈ ।
Forever detached, I am woven into the essence of reality.
ਜਗਤ ਮਾਇਆ ਦੇ ਮੋਹ ਦੀ ਨੀਂਦ ਵਿਚ (ਪਰਮਾਤਮਾ ਦੀ ਯਾਦ ਵਲੋਂ) ਸੱੁਤਾ ਰਹਿੰਦਾ ਹੈ, ਤੇ, ਆਤਮਕ ਮੌਤ ਸਹੇੜ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ
The world is asleep; it dies, and comes and goes in reincarnation.
(ਮਾਇਆ ਦੀ ਨੀਂਦ ਵਿਚ ਸੁੱਤੇ ਪਏ ਨੂੰ) ਗੁਰੂ ਦੇ ਸ਼ਬਦ ਤੋਂ ਬਿਨਾ ਇਹ ਸਮਝ ਹੀ ਨਹੀਂ ਪੈਂਦੀ ।੬।
Without the Word of the Guru's Shabad, it does not understand. ||6||
ਜੋ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ (ਉਸ ਦੇ ਅੰਦਰ) ਗੁਰੂ ਦਾ ਸ਼ਬਦ ਦਿਨ ਰਾਤ ਇਕ-ਰਸ ਪ੍ਰਬਲ ਪ੍ਰਭਾਵ ਪਾਈ ਰੱਖਦਾ ਹੈ,
The unstruck sound current of the Shabad vibrates day and night.
ਉਸ ਨੂੰ ਇਹ ਪਛਾਣ ਆ ਜਾਂਦੀ ਹੈ ਕਿ ਅਦ੍ਰਿਸ਼ਟ ਤੇ ਵਾਸਨਾ-
The Gurmukh knows the state of the eternal, unchanging Lord God.
ਪਰ ਇਹ ਸੂਝ ਮਨੁੱਖ ਨੂੰ ਤਦੋਂ ਹੀ ਆਉਂਦੀ ਹੈ ਜਦੋਂ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਇਹ ਭੇਤ) ਪਛਾਣਦਾ ਹੈ ।੭।
When someone realizes the Shabad, then he truly knows.
ਉਸ ਨੂੰ ਇਹ ਪਛਾਣ ਆ ਜਾਂਦੀ ਹੈ ਕਿ ਅਦ੍ਰਿਸ਼ਟ ਤੇ ਵਾਸਨਾ-ਰਹਿਤ ਪ੍ਰਭੂ ਇਹੋ ਜਿਹਾ ਹੈ ਕਿ ਉਹ ਆਪ ਹੀ ਹਰ ਥਾਂ ਵਿਆਪਕ ਹੈ
The One Lord is permeating and pervading everywhere in Nirvaanaa. ||7||
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ ਉਸ ਦਾ) ਮਨ ਉਸ ਇਕਾਗ੍ਰਤਾ ਵਿਚ ਟਿਕਿਆ ਰਹਿੰਦਾ ਹੈ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸਦਾ ਸੁੰਞ ਰਹਿੰਦੀ ਹੈ ਤੇ ਅਡੋਲ ਆਤਮਕ ਅਵਸਥਾ (ਦੇ ਰੰਗ) ਵਿਚ ਰੰਗਿਆ ਜਾਂਦਾ ਹੈ
My mind is intuitively absorbed in the state of deepest Samaadhi;
ਹਉਮੈ ਤੇ ਲੋਭ ਨੂੰ ਤਿਆਗ ਕੇ ਉਹ ਮਨੁੱਖ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦਾ ਹੈ ।
renouncing egotism and greed, I have come to know the One Lord.
ਹੇ ਨਾਨਕ! ਗੁਰੂ ਦੀ ਸਰਨ ਪਏ ਹੋਏ ਸਿੱਖ ਦਾ ਆਪਣਾ ਮਨ ਗੁਰੂ ਦੀ ਸਿੱਖਿਆ ਵਿਚ ਪਤੀਜ ਜਾਂਦਾ ਹੈ,
When the disciple's mind accepts the Guru,
ਉਹ ਪਰਮਾਤਮਾ ਤੋਂ ਬਿਨਾ ਹੋਰ ਝਾਕ ਮਿਟਾ ਕੇ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ ।੮।੩।
O Nanak, duality is eradicated, and he merges in the Lord. ||8||3||
ਰਾਮਕਲੀ ਮਹਲਾ ੧ ॥
Raamkalee, First Mehl:
ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ,
You calculate the auspicious days, but you do not understand
ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ ।
that the One Creator Lord is above these auspicious days.
ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) ।
He alone knows the way, who meets the Guru.
ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।੧।
When one follows the Guru's Teachings, then he realizes the Hukam of God's Command. ||1||
ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ ।
Do not tell lies, O Pandit; O religious scholar, speak the Truth.
ਸੱਚ ਬੋਲਣਾ ਚਾਹੀਦਾ ਹੈ । ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।੧।ਰਹਾਉ।
When egotism is eradicated through the Word of the Shabad, then one finds His home. ||1||Pause||
(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ,
Calculating and counting, the astrologer draws the horoscope.
(ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ ।
He studies it and announces it, but he does not understand reality.
(ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ ।
Understand, that the Word of the Guru's Shabad is above all.
ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ ।੨।
Do not speak of anything else; it is all just ashes. ||2||
(ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ,
You bathe, wash, and worship stones.
ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ ।
But without being imbued with the Lord, you are the filthiest of the filthy.
ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ,
Subduing your pride, you shall receive the supreme wealth of God.
ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ ।੩।
The mortal is liberated and emancipated, meditating on the Lord. ||3||
(ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ,
You study the arguments, but do not contemplate the Vedas.
ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ
You drown yourself - how will you save your ancestors?
ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ ।
How rare is that person who realizes that God is in each and every heart.
ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ ।੪।
When one meets the True Guru, then he understands. ||4||
ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ ।
Making his calculations, cynicism and suffering afflict his soul.
ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ ।
Seeking the Sanctuary of the Guru, peace is found.
ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀ ਪਰਮਾਤਮਾ ਦੀ ਸਰਨ ਆਉਂਦੇ ਹਾਂ
I sinned and made mistakes, but now I seek Your Sanctuary.
ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।੫।
The Guru led me to meet the Lord, according to my past actions. ||5||
ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ,
If one does not enter the Guru's Sanctuary, God cannot be found.
ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ ।
Deluded by doubt, one is born, only to die, and come back again.
(ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ,
Dying in corruption, he is bound and gagged at Death's door.
ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ ।੬।
The Naam, the Name of the Lord, is not in his heart, and he does not act according to the Shabad. ||6||
ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ,
Some call themselves Pandits, religious scholars and spiritual teachers.
ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ,
Tinged with double-mindedness, they do not find the Mansion of the Lord's Presence.