ਕਿਸੇ ਤੀਰਥ ਉਤੇ (ਭੀ ਇਸ਼ਨਾਨ ਵਾਸਤੇ) ਜਾਂਦਾ ਹੈ (ਇਸ ਤਰ੍ਹਾਂ) ਉਸ ਦਾ ਕਾਮਾਦਿਕ ਰੋਗ ਦੂਰ ਨਹੀਂ ਹੋ ਸਕਦਾ ।
and wandering around at places of pilgrimage, the disease is not taken away.
ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ ਆਤਮਕ ਆਨੰਦ ਨਹੀਂ ਮਾਣ ਸਕਦਾ ।੪।
Without the Naam, how can one find peace? ||4||
(ਬਨ-ਵਾਸ, ਡੂਗਰ-ਵਾਸ, ਹਠ, ਨਿਗ੍ਹ, ਤੀਰਥ-ਇਸ਼ਨਾਨ ਆਦਿਕ) ਜਤਨ ਮਨੁੱਖ ਕਰਦਾ ਹੈ,
No matter how much he tries, he cannot control his semen and seed.
ਅਜੇਹੇ ਕਿਸੇ ਭੀ ਤਰੀਕੇ ਨਾਲ ਕਾਮ-ਵਾਸਨਾ ਰੋਕੀ ਨਹੀਂ ਜਾ ਸਕਦੀ, ਮਨ ਡੋਲਦਾ ਹੀ ਰਹਿੰਦਾ ਹੈ ਤੇ ਜੀਵ ਨਰਕ ਵਿਚ ਹੀ ਪਿਆ ਰਹਿੰਦਾ ਹੈ,
His mind wavers, and he falls into hell.
ਕਾਮ-ਵਾਸ਼ਨਾ ਆਦਿਕ ਵਿਕਾਰਾਂ ਵਿਚ ਬੱਝਾ ਹੋਇਆ ਜਮਰਾਜ ਦੀ ਪੁਰੀ ਵਿਚ (ਆਤਮਕ ਕਲੇਸ਼ਾਂ ਦੀ) ਸਜ਼ਾ ਭੁਗਤਦਾ ਹੈ
Bound and gagged in the City of Death, he is tortured.
ਪਰਮਾਤਮਾ ਦੇ ਨਾਮ ਤੋਂ ਬਿਨਾ ਜਿੰਦ ਵਿਕਾਰਾਂ ਵਿਚ ਸੜਦੀ ਭੁੱਜਦੀ ਰਹਿੰਦੀ ਹੈ ।੫।
Without the Name, his soul cries out in agony. ||5||
ਅਨੇਕਾਂ ਸਿੱਧ ਸਾਧਿਕ ਰਿਸ਼ੀ ਮੁਨੀ (ਹਠ ਨਿਗ੍ਹ ਆਦਿਕ ਕਰਦੇ ਹਨ ਪਰ) ਹਠ ਨਿਗ੍ਹ ਨਾਲ ਅੰਦਰਲੀ ਵਿਖੇਪਤਾ ਨੂੰ ਮਿਟਾ ਨਹੀਂ ਸਕਦੇ ।
The many Siddhas and seekers, silent sages and demi-gods
ਅਨੇਕਾਂ ਸਿੱਧ ਸਾਧਿਕ ਰਿਸ਼ੀ ਮੁਨੀ (ਹਠ ਨਿਗ੍ਰਹ ਆਦਿਕ ਕਰਦੇ ਹਨ ਪਰ) ਹਠ ਨਿਗ੍ਰਹ ਨਾਲ ਅੰਦਰਲੀ ਵਿਖੇਪਤਾ ਨੂੰ ਮਿਟਾ ਨਹੀਂ ਸਕਦੇ ।
cannot satisfy themselves by practicing restraint through Hatha Yoga.
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾ ਕੇ ਗੁਰੂ ਦੀ (ਦੱਸੀ) ਸੇਵਾ (ਦਾ ਉੱਦਮ) ਗ੍ਰਹਿਣ ਕਰਦੇ ਹਨ
One who contemplates the Word of the Shabad, and serves the Guru
ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ (ਭਾਵ, ਇੰਦ੍ਰਿਆਂ ਵਿਚ) ਪਵਿਤ੍ਰਤਾ ਆ ਜਾਂਦੀ ਹੈ, ਉਹਨਾਂ ਦੇ ਅੰਦਰ ਅਹੰਕਾਰ ਦਾ ਅਭਾਵ ਹੋ ਜਾਂਦਾ ਹੈ ।੬।
- his mind and body become immaculate, and his egotistical pride is obliterated. ||6||
ਜਿਸ ਮਨੁੱਖ ਨੂੰ ਆਪਣੀ ਮੇਹਰ ਨਾਲ ਪਰਮਾਤਮਾ ਮਿਲਦਾ ਹੈ ਉਹ ਸਦਾ-ਥਿਰ ਪ੍ਰਭੂ-ਨਾਮ (ਦੀ ਦਾਤਿ) ਪ੍ਰਾਪਤ ਕਰਦਾ ਹੈ ।
Blessed with Your Grace, I obtain the True Name.
(ਹੇ ਪ੍ਰਭੂ!) ਮੈਂ ਭੀ ਤੇਰੀ ਸਰਨ ਆ ਟਿਕਿਆ ਹਾਂ (ਤਾ ਕਿ ਤੇਰੇ ਚਰਨਾਂ ਦਾ) ਸ੍ਰੇਸ਼ਟ ਪ੍ਰੇਮ (ਮੈਂ ਹਾਸਲ ਕਰ ਸਕਾਂ) ।
I remain in Your Sanctuary, in loving devotion.
(ਜੀਵ ਦੇ ਅੰਦਰ) ਤੇਰੀ ਭਗਤੀ ਤੇਰਾ ਪ੍ਰੇਮ ਤੇਰੀ ਮੇਹਰ ਨਾਲ ਹੀ ਪੈਦਾ ਹੁੰਦੇ ਹਨ ।
Love for Your devotional worship has welled up within me.
ਹੇ ਹਰੀ! (ਜੇ ਤੇਰੀ ਮੇਹਰ ਹੋਵੇ ਤਾਂ) ਮੈਂ ਗੁਰੂ ਦੀ ਸਰਨ ਪੈ ਕੇ ਤੇਰੇ ਨਾਮ ਦਾ ਜਾਪ ਜਪਦਾ ਰਹਾਂ ।੭।
As Gurmukh, I chant and meditate on the Lord's Name. ||7||
ਜੇ ਜੀਵ ਦਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜ ਜਾਏ ਤਾਂ ਅੰਦਰੋਂ ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ,
When one is rid of egotism and pride, his mind is drenched in the Lord's Love.
ਪਰ (ਨਾਮ-ਰਸ ਵਿਚ ਭਿੱਜਣ ਦੀ ਇਹ ਦਾਤਿ) ਝੂਠ ਦੀ ਰਾਹੀਂ ਜਾਂ ਪਖੰਡ ਕੀਤਿਆਂ ਕੋਈ ਭੀ ਨਹੀਂ ਪ੍ਰਾਪਤ ਕਰ ਸਕਦਾ ।
Practicing fraud and hypocrisy, he does not find God.
ਗੁਰੂ ਦੇ ਸ਼ਬਦ ਤੋਂ ਬਿਨਾ ਪਰਮਾਤਮਾ ਦਾ ਦਰਬਾਰ ਨਹੀਂ ਲੱਭ ਸਕਦਾ ।
Without the Word of the Guru's Shabad, he cannot find the Lord's Door.
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਜਗਤ ਦੇ ਮੂਲ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਪ੍ਰਭੂ ਦੇ ਗੁਣਾਂ ਦੀ ਵਿਚਾਰ (ਦਾ ਸੁਭਾਉ) ਪ੍ਰਾਪਤ ਕਰ ਲੈਂਦਾ ਹੈ ।੮।
O Nanak, the Gurmukh contemplates the essence of reality. ||8||6||
ਰਾਮਕਲੀ ਮਹਲਾ ੧ ॥
Raamkalee, First Mehl:
ਹੇ ਝੱਲੇ ਜੀਵ! ਜਿਵੇਂ ਤੂੰ (ਜਗਤ ਵਿਚ) ਆਇਆ ਹੈਂ ਤਿਵੇਂ (ਇਥੋਂ) ਚਲਾ ਭੀ ਜਾਵੇਂਗਾ, ਜਿਵੇਂ ਤੈਨੂੰ ਜਨਮ ਮਿਲਿਆ ਹੈ ਤਿਵੇਂ ਮੌਤ ਭੀ ਹੋ ਜਾਇਗੀ (ਇਥੇ ਕਿਸੇ ਹਾਲਤ ਵਿਚ ਸਦਾ ਬੈਠ ਨਹੀਂ ਰਹਿਣਾ) ।
As you come, so will you leave, you fool; as you were born, so will you die.
ਇਹਨਾਂ ਭੋਗਾਂ ਵਿਚ ਮਸਤ ਹੋ ਕੇ) ਪਰਮਾਤਮਾ ਦਾ ਨਾਮ ਵਿਸਾਰ ਕੇ ਤੂੰ ਜਨਮ ਮਰਨ ਦੇ ਚੱਕਰ ਵਿਚ ਪਿਆ ਸਮਝ ।੧।
As you enjoy pleasures, so will you suffer pain. Forgetting the Naam, the Name of the Lord, you will fall into the terrifying world-ocean. ||1||
(ਹੇ ਜੀਵ!) ਆਪਣਾ ਸਰੀਰ ਤੇ ਧਨ ਵੇਖ ਵੇਖ ਕੇ ਤੂੰ ਅਹੰਕਾਰ ਵਿਚ ਆਇਆ ਰਹਿੰਦਾ ਹੈਂ ।
Gazing upon your body and wealth, you are so proud.
ਤੂੰ ਕਿਉਂ ਪਰਮਾਤਮਾ ਦਾ ਨਾਮ ਵਿਸਾਰ ਰਿਹਾ ਹੈਂ, ਤੇ, ਕਿਉਂ ਭਟਕਣਾ ਵਿਚ ਪੈ ਗਿਆ ਹੈਂ? ।੧।ਰਹਾਉ
Your love for gold and sexual pleasures increases; why have you forgotten the Naam, and why do you wander in doubt? ||1||Pause||
(ਹੇ ਜੀਵ! ਤੂੰ ਆਪਣੇ ਆਪ ਨੂੰ) ਕਾਮ-ਵਾਸਨਾ ਵਲੋਂ ਨਹੀਂ ਬਚਾਇਆ, ਤੂੰ ਉੱਚਾ ਆਚਰਨ ਨਹੀਂ ਬਣਾਇਆ, ਤੂੰ ਇੰਦ੍ਰਿਆਂ ਨੂੰ ਮੰਦੇ ਪਾਸੇ ਵਲੋਂ ਰੋਕਣ ਦਾ ਉੱਦਮ ਨਹੀਂ ਕੀਤਾ, ਤੂੰ ਮਿੱਠਾ ਸੁਭਾਉ ਨਹੀਂ ਬਣਾਇਆ । (ਵਿਕਾਰਾਂ ਦੇ ਕਾਰਨ) ਅਪਵਿਤ੍ਰ ਹੋਏ ਸਰੀਰ-ਪਿੰਜਰ ਵਿਚ ਤੂੰ ਲੱਕੜ (ਵਰਗਾ ਕੁਰਖ਼ਤ-ਦਿਲ) ਹੋ ਚੁਕਾ ਹੈਂ ।
You do not practice truth, abstinence, self-discipline or humility; the ghost within your skeleton has turned to dry wood.
ਤੇਰੇ ਅੰਦਰ ਨਾਹ ਦੂਜਿਆਂ ਦੀ ਭਲਾਈ ਦਾ ਖ਼ਿਆਲ ਹੈ, ਨਾਹ ਦੂਜਿਆਂ ਦੀ ਸੇਵਾ ਦੀ ਤਾਂਘ ਹੈ, ਨਾਹ ਆਚਰਨਿਕ ਪਵਿਤ੍ਰਤਾ ਹੈ, ਨਾਹ ਕੋਈ ਬੰਧੇਜ ਹੈ । ਸਾਧ ਸੰਗਤਿ ਤੋਂ ਵਾਂਜਿਆਂ ਰਹਿ ਕੇ ਤੇਰਾ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ ।੨।
You have not practiced charity, donations, cleansing baths or austerities. Without the Saadh Sangat, the Company of the Holy, your life has gone in vain. ||2||
(ਹੇ ਜੀਵ!) ਤੂੰ ਮਾਇਆ ਦੇ ਲਾਲਚ ਵਿਚ ਲੱਗਾ ਪਿਆ ਹੈਂ, ਪਰਮਾਤਮਾ ਦਾ ਨਾਮ ਤੂੰ ਭੁਲਾ ਦਿੱਤਾ ਹੈ । ਮਾਇਆ ਦੀ ਖ਼ਾਤਰ ਦੌੜਦਿਆਂ ਭੱਜਦਿਆਂ ਤੇਰਾ ਜੀਵਨ (ਅਜਾਈਂ) ਜਾਂਦਾ ਹੈ ।
Attached to greed, you have forgotten the Naam. Coming and going, your life has been ruined.
ਜਦੋਂ ਜਮ ਅਚਨਚੇਤ ਆ ਕੇ ਤੈਨੂੰ ਕੇਸਾਂ ਤੋਂ ਫੜ ਕੇ ਪਟਕਾ ਕੇ ਮਾਰੇਗਾ, ਕਾਲ ਦੇ ਮੂੰਹ ਵਿਚ ਪਹੁੰਚੇ ਹੋਏ ਨੂੰ ਤੈਨੂੰ (ਸਿਮਰਨ ਦੀ) ਸੁਰਤਿ ਨਹੀਂ ਆ ਸਕੇਗੀ ।੩।
When the Messenger of Death grabs you by your hair, you will be punished. You are unconscious, and have fallen into Death's mouth. ||3||
ਦਿਨ ਰਾਤ ਤੂੰ ਪਰਾਈ ਨਿੰਦਾ ਕਰਦਾ ਹੈਂ ਦੂਜਿਆਂ ਨਾਲ ਈਰਖਾ ਕਰਦਾ ਹੈਂ । ਤੇਰੇ ਹਿਰਦੇ ਵਿਚ ਨਾਹ ਪਰਮਾਤਮਾ ਦਾ ਨਾਮ ਹੈ ਤੇ ਨਾਹ ਸਭ ਜੀਵਾਂ ਵਾਸਤੇ ਦਇਆ-ਪਿਆਰ ।
Day and night, you jealously slander others; in your heart, you have neither the Naam, nor compassion for all.
ਗੁਰੂ ਦੇ ਸ਼ਬਦ ਤੋਂ ਬਿਨਾ ਨਾਹ ਤੂੰ ਉੱਚੀ ਆਤਮਕ ਅਵਸਥਾ ਹਾਸਲ ਕਰ ਸਕੇਂਗਾ ਨਾਹ ਹੀ (ਲੋਕ ਪਰਲੋਕ ਦੀ) ਇੱਜ਼ਤ । ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਤੂੰ ਨਰਕ ਵਿਚ ਪਿਆ ਹੋਇਆ ਹੈਂ ।੪।
Without the Word of the Guru's Shabad, you will not find salvation or honor. Without the Lord's Name, you shall go to hell. ||4||
(ਹੇ ਜੀਵ! ਮਾਇਆ ਦੀ ਖ਼ਾਤਰ) ਤੂੰ ਖਿਨ-ਪਲ ਵਿਚ ਸ੍ਵਾਂਗੀ ਵਾਂਗ ਕਈ ਰੂਪ ਧਾਰਦਾ ਹੈਂ । ਤੂੰ ਮੋਹ ਵਿਚ ਪਾਪਾਂ ਵਿਚ ਗ਼ਲਤਾਨ ਹੋਇਆ ਪਿਆ ਹੈਂ ।
In an instant, you change into various costumes, like a juggler; you are entangled in emotional attachment and sin.
ਹਰ ਪਾਸੇ ਮਾਇਆ ਦਾ ਖਿਲਾਰਾ ਵੇਖ ਕੇ ਤੂੰ ਮਾਇਆ ਦੇ ਮੋਹ ਵਿਚ ਮਸਤ ਹੋ ਰਿਹਾ ਹੈਂ ।੫।
You gaze here and there upon the expanse of Maya; you are intoxicated with attachment to Maya. ||5||
(ਹੇ ਝੱਲੇ ਜੀਵ!) ਤੂੰ ਵਿਕਾਰਾਂ ਦੀ ਖ਼ਾਤਰ ਅਨੇਕਾਂ ਖਿਲਾਰੇ ਖਿਲਾਰਦਾ ਹੈਂ ਗੁਰੂ ਦੇ ਸ਼ਬਦ ਦੀ ਲਗਨ ਤੋਂ ਬਿਨਾ ਤੂੰ (ਵਿਕਾਰਾਂ ਦੀ) ਭਟਕਣਾ ਵਿਚ ਭਟਕਦਾ ਹੈਂ ।
You act in corruption, and put on ostentatious shows, but without awareness of the Shabad, you have fallen into confusion.
ਤੈਨੂੰ ਹਉਮੈ ਦਾ ਵੱਡਾ ਰੋਗ ਵੱਡਾ ਦੁੱਖ ਚੰਬੜਿਆ ਹੋਇਆ ਹੈ । ਜੇ ਤੂੰ ਚਾਹੁੰਦਾ ਹੈਂ ਇਹ ਰੋਗ ਦੂਰ ਹੋ ਜਾਏ ਤਾਂ ਗੁਰੂ ਦੀ ਸਿੱਖਿਆ ਲੈ ।੬।
You suffer great pain from the disease of egotism. Following the Guru's Teachings, you shall be rid of this disease. ||6||
ਮਾਇਆ-ਵੇੜ੍ਹਿਆ ਜੀਵ ਜਦੋਂ ਸੁਖਾਂ ਨੂੰ ਤੇ ਧਨ ਨੂੰ ਆਉਂਦਾ ਵੇਖਦਾ ਹੈ ਤਾਂ ਇਸ ਦੇ ਮਨ ਵਿਚ ਅਹੰਕਾਰ ਪੈਦਾ ਹੁੰਦਾ ਹੈ ।
Seeing peace and wealth come to him, the faithless cynic become proud in his mind.
ਪਰ ਜਿਸ ਪਰਮਾਤਮਾ ਦਾ ਦਿੱਤਾ ਹੋਇਆ ਇਹ ਸਰੀਰ ਤੇ ਧਨ ਹੈ ਉਹ ਮੁੜ ਮੋੜ ਲੈਂਦਾ ਹੈ । ਮਾਇਆ-ਵੇੜ੍ਹੇ ਜੀਵ ਨੂੰ ਸਦਾ ਇਹੀ ਸਹਿਮ ਦਾ ਰੋਗ ਖਾਈ ਜਾਂਦਾ ਹੈ ।੭।
But He who owns this body and wealth, takes them back again, and then the mortal feels anxiety and pain deep within. ||7||
(ਹੇ ਜੀਵ! ਇਹ ਸਰੀਰ, ਇਹ ਧਨ, ਇਹ ਸੋਨਾ, ਇਹ ਇਸਤ੍ਰੀ) ਜੋ ਕੁਝ ਦਿੱਸ ਰਿਹਾ ਹੈ, ਇਹ ਸਭ ਕੁਝ ਉਸ ਪਰਮਾਤਮਾ ਦੀ ਮੇਹਰ ਸਦਕਾ ਮਿਲਿਆ ਹੋਇਆ ਹੈ, ਪਰ ਅੰਤ ਵੇਲੇ ਇਹਨਾਂ ਵਿਚੋਂ ਭੀ (ਕਿਸੇ ਦੇ) ਨਾਲ ਨਹੀਂ ਜਾ ਸਕਦਾ ।
At the very last instant, nothing goes along with you; all is visible only by His Mercy.
(ਦੁਨੀਆ ਦੇ ਇਹ ਪਦਾਰਥ ਦੇਣ ਵਾਲਾ) ਉਹ ਪਰਮਾਤਮਾ ਸਾਰੇ ਜਗਤ ਦਾ ਮੂਲ ਹੈ, ਸਭ ਵਿਚ ਵਿਆਪਕ ਹੈ, ਬੇਅੰਤ ਹੈ । ਜੇਹੜਾ ਮਨੁੱਖ ਉਸ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ, ਉਹ (ਸੰਸਾਰ-ਸਮੁੰਦਰ ਦੀਆਂ ਮੋਹ ਦੀਆਂ ਲਹਿਰਾਂ ਵਿਚੋਂ) ਪਾਰ ਲੰਘ ਜਾਂਦਾ ਹੈ ।੮।
God is our Primal and Infinite Lord; enshrining the Lord's Name in the heart, one crosses over. ||8||
(ਹੇ ਸਾਕਤ ਜੀਵ! ਮਰਨਾ ਤਾਂ ਸਭਨਾਂ ਨੇ ਹੈ, ਫਿਰ ਤੂੰ ਆਪਣੇ ਕਿਸੇ) ਮਰੇ ਸੰਬੰਧੀ ਨੂੰ ਰੋਂਦਾ ਹੈਂ ਤੇ (ਰੋ ਰੋ ਕੇ) ਕਿਸ ਨੂੰ ਸੁਣਾਂਦਾ ਹੈ? (ਪਰਮਾਤਮਾ ਦੀ ਯਾਦ ਤੋਂ ਖੁੰਝ ਕੇ) ਤੂੰ ਬੜੇ ਡਰਾਉਣੇ ਸੰਸਾਰ-ਸਮੁੰਦਰ ਵਿਚ ਗੋਤੇ ਖਾ ਰਿਹਾ ਹੈਂ ।
You weep for the dead, but who hears you weeping? The dead have fallen to the serpent in the terrifying world-ocean.
ਮਾਇਆ-ਵੇੜ੍ਹਿਆ ਜੀਵ ਆਪਣੇ ਪਰਵਾਰ ਨੂੰ, ਧਨ ਨੂੰ, ਸੋਹਣੇ ਘਰਾਂ ਨੂੰ ਵੇਖ ਵੇਖ ਕੇ ਨਿਕੰਮੇ ਜੰਜਾਲ ਵਿਚ ਫਸਿਆ ਪਿਆ ਹੈ ।੯।
Gazing upon his family, wealth, household and mansions, the faithless cynic is entangled in worthless worldly affairs. ||9||