(ਹੇ ਅਉਧੂ! ਉਸ ਮਨੁੱਖ ਨੂੰ ਇਹ ਸਮਝ ਆ ਜਾਂਦੀ ਹੈ ਕਿ) ਕਰਤਾਰ ਆਪ ਹੀ ਸਭ ਕੁਝ ਕਰਨ ਦੇ ਸਮਰੱਥ ਹੈ, ਬ੍ਰਹਮਾ ਵਿਸ਼ਨੂੰ ਤੇ ਸ਼ਿਵ ਉਸ ਇਕ ਪਰਮਾਤਮਾ (ਦੀ ਇਕ ਇਕ ਤਾਕਤ) ਦਾ ਸਰੂਪ (ਮਿਥੇ ਗਏ) ਹਨ ।੧੨।
Brahma, Vishnu and Shiva are manifestations of the One God. He Himself is the Doer of deeds. ||12||
(ਹੇ ਅਉਧੂ! ਉਹ ਮਨੁੱਖ) ਹਰੇਕ ਆਤਮਾ ਦੇ ਮਾਲਕ ਪਰਮਾਤਮਾ (ਦੀ ਯਾਦ) ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ਤੇ (ਜੰਗਲਾਂ ਪਹਾੜਾਂ ਵਿਚ ਭਟਕਣ ਦੇ ਥਾਂ) ਆਪਣੇ ਸਰੀਰ ਨੂੰ (ਵਿਕਾਰਾਂ ਵਲੋਂ) ਪਵਿਤ੍ਰ ਰੱਖ ਕੇ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੧੩।
One who purifies his body, crosses over the terrifying world-ocean; he contemplates the essence of his own soul. ||13||
(ਹੇ ਅਉਧੂ! ਉਸ ਮਨੁੱਖ ਨੇ) ਗੁਰੂ ਦੀ ਦੱਸੀ ਸੇਵਾ ਤੋਂ ਹੀ ਸਦਾ ਲਈ ਆਤਮਕ ਆਨੰਦ ਲੱਭ ਲਿਆ ਹੈ, ਉਸ ਦੇ ਅੰਦਰ (ਸੁੱਚੇ) ਆਤਮਕ ਗੁਣ ਪੈਦਾ ਕਰਨ ਵਾਲਾ ਗੁਰੂ ਦਾ ਸ਼ਬਦ ਸਦਾ ਟਿਕਿਆ ਰਹਿੰਦਾ ਹੈ ।੧੪।
Serving the Guru, he finds everlasting peace; deep within, the Shabad permeates him, coloring him with virtue. ||14||
(ਹੇ ਅਉਧੂ! ਜਿਸ ਉਤੇ ਮੇਹਰ ਕਰਦਾ ਹੈ ਉਸ ਨੂੰ) ਆਤਮਕ ਗੁਣ ਪੈਦਾ ਕਰਨ ਵਾਲਾ ਪਰਮਾਤਮਾ ਆਪ ਹੀ (ਗੁਰਮੁਖਾਂ ਦੀ) ਸੰਗਤਿ ਵਿਚ ਮਿਲਾਂਦਾ ਹੈ, ਉਸ ਦੇ ਅੰਦਰੋਂ ਹਉਮੈ ਤੇ ਮਾਇਆ ਦੀ ਤ੍ਰਿਸ਼ਨਾ ਮੁਕਾ ਦੇਂਦਾ ਹੈ ।੧੫।
The Giver of virtue unites with Himself, one who conquers egotism and desire. ||15||
(ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ) ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮਿਟਾ ਲੈਂਦਾ ਹੈ, ਉਸ ਉੱਚੀ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਜਿਥੇ ਇਹਨਾਂ ਤਿੰਨਾਂ ਦਾ ਜ਼ੋਰ ਨਹੀਂ ਚੜ੍ਹਦਾ, (ਜੰਗਲਾਂ ਪਹਾੜਾਂ ਵਿਚ ਭਟਕਣ ਨਾਲੋਂ ਉਸ ਨੂੰ) ਇਹ ਭਗਤੀ ਹੀ ਅਨੋਖੀ ਖਿੱਚ ਪਾਂਦੀ ਹੈ ।੧੬।
Eradicating the three qualities, dwell in the fourth state. This is the unparalleled devotional worship. ||16||
(ਹੇ ਅਉਧੂ!) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਨ ਦੇ ਜੋਗ (-ਸਾਧਨ) ਦੀ ਰਾਹੀਂ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ ਤੇ ਆਪਣੇ ਹਿਰਦੇ ਵਿਚ ਇਕ ਪਰਮਾਤਮਾ (ਦੀ ਯਾਦ ਤੇ ਪ੍ਰੀਤ) ਨੂੰ ਵਸਾਈ ਰੱਖਦਾ ਹੈ ।੧੭।
This is the Yoga of the Gurmukh: Through the Shabad, he understands his own soul, and he enshrines within his heart the One Lord. ||17||
(ਹੇ ਅਉਧੂ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਮਨ ਸਦਾ) ਗੁਰੂ ਦੇ ਸ਼ਬਦ ਵਿਚ ਰੰਗਿਆ ਰਹਿੰਦਾ ਹੈ । (ਇਸ ਵਾਸਤੇ ਉਸ ਦਾ) ਮਨ (ਵਿਕਾਰਾਂ ਵਲ ਡੋਲਣ ਦੇ ਥਾਂ ਪ੍ਰਭੂ-ਪ੍ਰੀਤਿ ਵਿਚ) ਟਿਕਿਆ ਰਹਿੰਦਾ ਹੈ । (ਮਨੁੱਖਾ ਜੀਵਨ ਵਿਚ) ਇਹ ਹੀ ਕਰਨ-ਜੋਗ ਕਾਰ ਉਸ ਨੂੰ ਸੇ੍ਰਸ਼ਟ ਜਾਪਦੀ ਹੈ ।੧੮।
Imbued with the Shabad, his mind becomes steady and stable; this is the most excellent action. ||18||
ਹੇ ਅਉਧੂ! ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਪੜ੍ਹ ਕੇ ਉਹਨਾਂ ਦੀ) ਚਰਚਾ ਨੂੰ (ਉਹ ਮਨੁੱਖ) ਨਹੀਂ ਕਬੂਲਦਾ (ਪਸੰਦ ਨਹੀਂ ਕਰਦਾ, ਆਤਮਕ ਜੀਵਨ ਦੇ ਰਾਹ ਵਿਚ ਇਸ ਨੂੰ ਉਹ) ਪਖੰਡ (ਸਮਝਦਾ ਹੈ) । ਉਹ ਤਾਂ ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉੱਚੀ ਆਤਮਕ ਵਿਚਾਰ ਦਾ ਮਾਲਕ ਬਣਦਾ ਹੈ ।੧੯।
This true hermit does not enter into religious debates or hypocrisy; the Gurmukh contemplates the Shabad. ||19||
ਹੇ ਅਉਧੂ! (ਜਿਸ ਮਨੁੱਖ ਨੂੰ ਪਰਮਾਤਮਾ ਉੱਧਾਰਦਾ ਹੈ ਉਹ) ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ, ਇਹੀ ਜੋਗ (ਉਹ) ਕਮਾਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਉੱਚੀ ਆਤਮਕ ਵਿਚਾਰ ਦਾ ਮਾਲਕ ਬਣਦਾ ਹੈ, ਇਹੀ ਹੈ ਉਸ ਦਾ ਜਤ ਤੇ ਸਤ (ਕਾਇਮ ਰੱਖਣ ਦਾ ਤਰੀਕਾ) ।੨੦।
The Gurmukh practices Yoga - he is the true hermit; he practices abstinence and truth, and contemplates the Shabad. ||20||
ਹੇ ਅਉਧੂ! ਉਸ ਮਨੁੱਖ ਨੇ ਜੋਗ ਦੀ (ਪਰਮਾਤਮਾ ਨਾਲ ਜੁੜਨ ਦੀ) ਇਹ ਜੁਗਤਿ ਸਮਝੀ ਹੈ ਕਿ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਹਉਮੈ ਮਮਤਾ ਆਦਿਕ ਵਲੋਂ) ਮੁਰਦਾ ਹੋ ਜਾਂਦਾ ਹੈ ਆਪਣੇ ਮਨ ਨੂੰ (ਵਿਕਾਰਾਂ ਵਲੋਂ) ਕਾਬੂ ਵਿਚ ਰੱਖਦਾ ਹੈ ।੨੧।
One who dies in the Shabad and conquers his mind is the true hermit; he understands the Way of Yoga. ||21||
ਹੇ ਅਉਧੂ! ਮਾਇਆ ਦਾ ਮੋਹ ਘੁੰਮਣ ਘੇਰੀ ਹੈ (ਜਿਸ ਮਨੁੱਖ ਦਾ ਪਰਮਾਤਮਾ ਉੱਧਾਰ ਕਰਦਾ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਇਸ ਵਿਚੋਂ) ਪਾਰ ਲੰਘ ਜਾਂਦਾ ਹੈ ਤੇ ਆਪਣੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੨੨।
Attachment to Maya is the terrifying world-ocean; through the Shabad, the true hermit saves himself, and his ancestors as well. ||22||
ਹੇ ਅਉਧੂ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦੇ ਹਨ ਉਹ ਚੌਹਾਂ ਜੁਗਾਂ ਵਿਚ ਹੀ ਸੂਰਮੇ ਹਨ (ਭਾਵ, ਕਿਸੇ ਭੀ ਸਮੇ ਵਿਚ ਕਾਮਾਦਿਕ ਵਿਕਾਰ ਉਹਨਾਂ ਉਤੇ ਜ਼ੋਰ ਨਹੀਂ ਪਾ ਸਕਦੇ) । ਗੁਰੂ ਦੀ ਬਾਣੀ ਦੀ ਬਰਕਤਿ ਨਾਲ ਉਹ ਪਰਮਾਤਮਾ ਦੀ ਭਗਤੀ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖਦੇ ਹਨ ।੨੩।
Contemplating the Shabad, you shall be a hero throughout the four ages, O hermit; contemplate the Word of the Guru's Bani in devotion. ||23||
ਹੇ ਅਉਧੂ! ਮਨੁੱਖ ਦਾ ਇਹ ਮਨ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ (ਪਰ ਇਸ ਵਿਚੋਂ ਨਿਕਲਣ ਦਾ ਇਹ ਤਰੀਕਾ ਨਹੀਂ ਕਿ ਮਨੁੱਖ ਜੰਗਲਾਂ ਵਿਚ ਜਾਂ ਪਹਾੜਾਂ ਦੀਆਂ ਗੁਫ਼ਾਂ ਵਿਚ ਜਾ ਕੇ ਟਿਕੇ, ਇਸ ਵਿਚੋਂ) ਉਹ ਮਨੁੱਖ ਨਿਕਲਦਾ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ।੨੪।
This mind is enticed by Maya, O hermit; contemplating the Shabad, you shall find release. ||24||
ਸੋ, ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ—ਹੇ ਪ੍ਰਭੂ!) ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਮਾਇਆ ਦੇ ਮੋਹ ਵਿਚ ਫਸਣ ਤੋਂ ਬਚਾ ਲੈ) । (ਮਾਇਆ ਦੇ ਮੋਹ ਤੋਂ ਬਚਣਾ ਜੀਵਾਂ ਦੇ ਆਪਣੇ ਵੱਸ ਦੀ ਗੱਲ ਨਹੀਂ, ਅਰਦਾਸ ਸੁਣ ਕੇ) ਪਰਮਾਤਮਾ ਆਪ ਹੀ ਬਖ਼ਸ਼ਸ਼ ਕਰਦਾ ਹੈ ਤੇ ਆਪਣੀ ਸੰਗਤਿ ਵਿਚ ਮਿਲਾਂਦਾ ਹੈ ।੨੫।੯।
He Himself forgives, and unites in His Union; Nanak seeks Your Sanctuary, Lord. ||25||9||
Raamkalee, Third Mehl, Ashtapadees:
One Universal Creator God. By The Grace Of The True Guru:
ਹੇ ਜੋਗੀ! (ਇਹਨਾਂ ਕੱਚ ਦੀਆਂ ਮੁੰਦ੍ਰਾਂ ਦੇ ਥਾਂ) ਤੂੰ ਆਪਣੇ ਕੰਨਾਂ ਵਿਚ (ਉੱਚਾ ਆਤਮਕ ਜੀਵਨ ਬਣਾਣ ਲਈ) ਮਿਹਨਤ ਦੀਆਂ ਮੁੰਦ੍ਰਾਂ ਪਾ ਲੈ, ਅਤੇ ਦਇਆ ਨੂੰ ਤੂੰ ਆਪਣੀ ਕਫ਼ਨੀ ਬਣਾ ।
Make humility your ear-rings, Yogi, and compassion your patched coat.
ਹੇ ਜੋਗੀ! ਜਨਮ ਮਰਨ ਦੇ ਗੇੜ ਦਾ ਡਰ ਚੇਤੇ ਰੱਖ—ਇਹ ਸੁਆਹ ਤੂੰ ਆਪਣੇ ਪਿੰਡੇ ਉਤੇ ਮਲ । (ਜੇ ਤੂੰ ਇਹ ਉੱਦਮ ਕਰੇਂਗਾ, ਤਾਂ ਸਮਝ ਲਈਂ ਕਿ) ਤੂੰ ਜਗਤ ਦਾ ਮੋਹ ਜਿੱਤ ਲਿਆ ।੧।
Let coming and going be the ashes you apply to your body, Yogi, and then you shall conquer the three worlds. ||1||
ਹੇ ਜੋਗੀ! ਤੂੰ ਅਜਿਹੀ ਵੀਣਾ ਵਜਾਇਆ ਕਰ,
Play that harp, Yogi,
ਜਿਸ ਵੀਣਾ ਦੇ ਵਜਾਣ ਨਾਲ (ਮਨੁੱਖ ਦੇ ਅੰਦਰ) ਉੱਚੇ ਆਤਮਕ ਜੀਵਨ ਦਾ ਇੱਕ-ਰਸ ਆਨੰਦ ਪੈਦਾ ਹੋ ਜਾਂਦਾ ਹੈ, ਅਤੇ ਮਨੁੱਖ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।੧।ਰਹਾਉ।
which vibrates the unstruck sound current, and remain lovingly absorbed in the Lord. ||1||Pause||
ਹੇ ਜੋਗੀ! (ਦੂਜਿਆਂ ਦੀ) ਸੇਵਾ (ਕਰਿਆ ਕਰ, ਅਤੇ ਆਪਣੇ ਅੰਦਰ) ਸੰਤੋਖ (ਧਾਰਨ ਕਰ, ਇਹਨਾਂ ਦੋਹਾਂ) ਨੂੰ ਖੱਪਰ ਅਤੇ ਝੋਲੀ ਬਣਾ । ਆਤਮਕ ਜੀਵਨ ਦੇਣ ਵਾਲਾ ਨਾਮ (ਆਪਣੇ ਹਿਰਦੇ ਵਿਚ ਵਸਾਈ ਰੱਖੋ) ਇਹ ਚੂਰਮਾ ਪਾ (ਤੂੰ ਆਪਣੇ ਖੱਪਰ ਵਿਚ) ।
Make truth and contentment your plate and pouch, Yogi; take the Ambrosial Naam as your food.
ਹੇ ਜੋਗੀ! ਪ੍ਰਭੂ-ਚਰਨਾਂ ਵਿਚ ਚਿੱਤ ਜੋੜੀ ਰੱਖਣ ਨੂੰ ਤੂੰ (ਆਪਣੇ ਹੱਥ ਦਾ) ਡੰਡਾ ਬਣਾ; ਪ੍ਰਭੂ ਵਿਚ ਸੁਰਤਿ ਟਿਕਾਈ ਰੱਖ—ਇਹ ਸਿੰਙੀ ਵਜਾਇਆ ਕਰ ।੨।
Make meditation your walking stick, Yogi, and make higher consciousness the horn you blow. ||2||
ਹੇ ਜੋਗੀ! (ਪ੍ਰਭੂ ਦੀ ਯਾਦ ਵਿਚ) ਆਪਣੇ ਮਨ ਨੂੰ ਪੱਕਾ ਕਰ—(ਇਸ) ਆਸਣ ਉਤੇ ਬੈਠਿਆ ਕਰ, (ਇਸ ਅੱਭਿਆਸ ਨਾਲ) ਤੇਰੇ ਮਨ ਦੀ ਖਿੱਝ ਦੂਰ ਹੋ ਜਾਇਗੀ ।
Make your stable mind the Yogic posture you sit in, Yogi, and then you shall be rid of your tormenting desires.
(ਤੂੰ ਆਟਾ ਮੰਗਣ ਲਈ ਨਗਰ ਵਲ ਤੁਰ ਪੈਂਦਾ ਹੈਂ, ਇਸ ਦੇ ਥਾਂ) ਜੇ ਤੂੰ ਆਪਣੇ ਸਰੀਰ-ਨਗਰ ਦੇ ਅੰਦਰ ਹੀ (ਟਿਕ ਕੇ ਪਰਮਾਤਮਾ ਦੇ ਦਰ ਤੋਂ ਉਸ ਦੇ ਨਾਮ ਦਾ ਦਾਨ) ਮੰਗਣਾ ਸ਼ੁਰੂ ਕਰ ਦੇਵੇਂ, ਤਾਂ, ਹੇ ਜੋਗੀ! ਤੈਨੂੰ (ਪਰਮਾਤਮਾ ਦਾ) ਨਾਮ ਪ੍ਰਾਪਤ ਹੋ ਜਾਇਗਾ ।੩।
Go begging in the village of the body, Yogi, and then, you shall obtain the Naam in your lap. ||3||
ਹੇ ਜੋਗੀ! (ਜਿਹੜੀ ਕਿੰਗੁਰੀ ਤੂੰ ਵਜਾ ਰਿਹਾ ਹੈਂ) ਇਸ ਕਿੰਗੁਰੀ ਦੀ ਰਾਹੀਂ ਪ੍ਰਭੂ ਚਰਨਾਂ ਵਿਚ ਧਿਆਨ ਨਹੀਂ ਜੁੜ ਸਕਦਾ, ਨਾਹ ਹੀ ਇਸ ਤਰ੍ਹਾਂ ਸਦਾ-ਥਿਰ ਪ੍ਰਭੂ ਦਾ ਮਿਲਾਪ ਹੋ ਸਕਦਾ ਹੈ ।
This harp does not center you in meditation, Yogi, nor does it bring the True Name into your lap.
ਹੇ ਜੋਗੀ! (ਤੇਰੀ) ਇਸ ਕਿੰਗੁਰੀ ਦੀ ਰਾਹੀਂ ਮਨ ਵਿਚ ਸ਼ਾਂਤੀ ਪੈਦਾ ਨਹੀਂ ਹੋ ਸਕਦੀ, ਨਾਹ ਹੀ ਮਨ ਵਿਚੋਂ ਅਹੰਕਾਰ ਦੂਰ ਹੋ ਸਕਦਾ ਹੈ ।੪।
This harp does not bring you peace, Yogi, nor eliminate egotism from within you. ||4||
ਹੇ ਜੋਗੀ! ਤੂੰ ਆਪਣੇ ਇਸ ਸਰੀਰ ਨੂੰ (ਕਿੰਗੁਰੀ ਦੀ) ਡੰਡੀ ਬਣਾ ਅਤੇ (ਇਸ ਸਰੀਰ-ਡੰਡੀ ਨੂੰ) ਡਰ ਅਤੇ ਪਿਆਰ ਦੇ ਦੋ ਤੂੰਬੇ ਜੋੜ (ਭਾਵ, ਆਪਣੇ ਅੰਦਰ ਪ੍ਰਭੂ ਦਾ ਡਰ ਅਤੇ ਪਿਆਰ ਪੈਦਾ ਕਰ) ।
Make the Fear of God, and the Love of God, the two gourds of your lute, Yogi, and make this body its neck.
ਹੇ ਜੋਗੀ! ਜੇ ਤੂੰ ਹਰ ਵੇਲੇ ਗੁਰੂ ਦੇ ਸਨਮੁਖ ਹੋਇਆ ਰਹੇਂ ਤਾਂ (ਹਿਰਦੇ ਦੀ ਪ੍ਰੇਮ-) ਤਾਰ ਵੱਜ ਪਏਗੀ, ਇਸ ਤਰ੍ਹਾਂ (ਤੇਰੇ ਅੰਦਰੋਂ) ਤ੍ਰਿਸ਼ਨਾ ਮੁੱਕ ਜਾਇਗੀ ।੫।
Become Gurmukh, and then vibrate the strings; in this way, your desires shall depart. ||5||
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਦੇ ਅਨੁਸਾਰ ਤੁਰਦਾ ਹੈ ਅਤੇ ਇਕ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ ਉਹ ਮਨੁੱਖ (ਅਸਲ) ਜੋਗੀ ਅਖਵਾਂਦਾ ਹੈ,
One who understands the Hukam of the Lord's Command is called a Yogi; he links his consciousness to the One Lord.
(ਉਸ ਦੇ ਅੰਦਰੋਂ) ਸਹਿਮ ਦੂਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ ਤੇ, ਇਸ ਤਰ੍ਹਾਂ ਉਹ ਮਨੁੱਖ ਪਰਮਾਤਮਾ ਨਾਲ ਮਿਲਾਪ ਦਾ ਢੰਗ ਲੱਭ ਲੈਂਦਾ ਹੈ ।੬।
His cynicism is dispelled, and he becomes immaculately pure; this is how he finds the Way of Yoga. ||6||
(ਹੇ ਜੋਗੀ! ਜਗਤ ਵਿਚ ਜੋ ਕੁਝ) ਅੱਖੀਂ ਦਿੱਸ ਰਿਹਾ ਹੈ (ਇਹ) ਸਭ ਕੁਝ ਨਾਸਵੰਤ ਹੈ (ਇਸ ਦਾ ਮੋਹ ਛੱਡ ਕੇ) ਤੂੰ ਪਰਮਾਤਮਾ ਨਾਲ ਆਪਣਾ ਚਿੱਤ ਜੋੜੀ ਰੱਖ ।
Everything that comes into view shall be destroyed; focus your consciousness on the Lord.
(ਪਰ, ਹੇ ਜੋਗੀ!) ਇਹ ਸਮਝ ਤਦੋਂ ਹੀ ਪਏਗੀ ਜਦੋਂ ਗੁਰੂ ਨਾਲ ਤੇਰੀ ਸਰਧਾ ਬਣੇਗੀ ।੭।
Enshrine love for the True Guru, and then you shall obtain this understanding. ||7||