ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਹੀ ਵਸਿਆ ਰਹਿੰਦਾ ਹੈ, (ਪਰ ਗੁਰੂ ਭੀ ਤਦੋਂ ਹੀ ਮਿਲਦਾ ਹੈ ਜੇ) ਸਾਰੇ ਗੁਣਾਂ ਦੇ ਮਾਲਕ-ਪ੍ਰਭੂ ਦੀ ਮਿਹਰ ਹੋਵੇ ।੧।ਰਹਾਉ।
The One Name abides deep within my heart; such is the glorious greatness of the Perfect Lord. ||1||Pause||
(ਹੇ ਸੰਤ ਜਨੋ!) ਪਰਮਾਤਮਾ ਆਪ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ (ਸਾਰੇ ਭੋਗ) ਭੋਗਣ ਵਾਲਾ ਹੈ, ਸਾਰੀ ਲੋਕਾਈ ਨੂੰ (ਆਪ ਹੀ) ਰਿਜ਼ਕ ਦੇਣ ਵਾਲਾ ਹੈ ।੨।
He Himself is the Creator, and He Himself is the Enjoyer. He Himself gives sustenance to all. ||2||
ਹੇ ਸੰਤ ਜਨੋ! ਉਹ ਪ੍ਰਭੂ ਆਪ ਹੀ ਜੋ ਕੁਝ ਕਰਨਾ ਚਾਹੁੰਦਾ ਹੈ ਕਰ ਰਿਹਾ ਹੈ, ਕਿਸੇ ਜੀਵ ਪਾਸੋਂ ਉਸ ਦੇ ਉਲਟ ਕੁਝ ਹੋਰ ਨਹੀਂ ਕੀਤਾ ਜਾ ਸਕਦਾ ।੩।
Whatever He wants to do, He is doing; no one else can do anything. ||3||
ਹੇ ਸੰਤ ਜਨੋ! ਪ੍ਰਭੂ ਆਪ ਹੀ (ਸਭ ਜੀਵਾਂ ਦੀ) ਘਾੜਤ ਘੜਦਾ ਹੈ, ਆਪ ਹੀ ਇਹ ਜਗਤ ਪੈਦਾ ਕਰਦਾ ਹੈ, ਹਰੇਕ ਜੀਵ ਦੇ ਸਿਰ ਉਤੇ ਉਸ ਨੇ ਆਪ ਹੀ (ਮਾਇਆ ਦੇ) ਜੰਜਾਲ ਦੀ (ਪੋਟਲੀ) ਚੰਬੋੜੀ ਹੋਈ ਹੈ ।੪।
He Himself fashions and creates the creation; He links each and every person to their task. ||4||
ਹੇ ਸੰਤ ਜਨੋ! ਉਸ ਪਰਮਾਤਮਾ ਨੂੰ ਹੀ ਸਿਮਰਦੇ ਰਹੋ, ਤਦੋਂ ਹੀ ਆਤਮਕ ਆਨੰਦ ਕਰ ਸਕੋਗੇ । (ਪਰ ਸਿਮਰਦਾ ਉਹੀ ਹੈ ਜਿਸ ਨੂੰ) ਗੁਰੂ ਨੇ ਪਰਮਾਤਮਾ ਦੇ ਚਰਨਾਂ ਵਿਚ ਜੋੋੜਿਆ ਹੈ ।੫।
If you serve Him, then you will find peace; the True Guru will unite you in His Union. ||5||
ਹੇ ਸੰਤ ਜਨੋ! ਪ੍ਰਭੂ ਆਪ ਹੀ ਆਪਣਾ ਆਪ (ਕਿਸੇ ਜੀਵ ਦੇ ਹਿਰਦੇ ਵਿਚ) ਪਰਗਟ ਕਰਦਾ ਹੈ, ਉਹ ਅਲੱਖ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।੬।
The Lord Himself creates Himself; the Unseen Lord cannot be seen. ||6||
(ਹੇ ਸੰਤ ਜਨੋ! ਜੀਵਾਂ ਨੂੰ) ਆਤਮਕ ਮੌਤ ਦੇ ਕੇ (ਫਿਰ) ਆਪ ਹੀ ਪ੍ਰਭੂ ਆਤਮਕ ਜੀਵਨ ਦੇਂਦਾ ਹੈ । ਉਸ ਨੂੰ ਕਿਸੇ ਤਰ੍ਹਾਂ ਦਾ ਕੋਈ ਰਤਾ ਭਰ ਭੀ ਲਾਲਚ ਨਹੀਂ ਹੈ ।੭।
He Himself kills, and brings back to life; He does not have even an iota of greed. ||7||
ਹੇ ਸੰਤ ਜਨੋ! ਜਗਤ ਵਿਚ ਪਰਮਾਤਮਾ ਨੇ ਕਈ ਜੀਵਾਂ ਨੂੰ ਦੂਜਿਆਂ ਦੀ ਮਦਦ ਕਰਨ ਦੇ ਸਮਰੱਥ ਬਣਾ ਦਿਤਾ ਹੈ, ਕਈ ਜੀਵ ਉਸ ਨੇ ਕੰਗਾਲ-ਮੰਗਤੇ ਬਣਾ ਦਿਤੇ ਹਨ । (ਜਿਨ੍ਹਾਂ ਉਤੇ ਮਿਹਰ ਕਰਦਾ ਹੈ ਉਹਨਾਂ ਪਾਸੋਂ) ਆਪਣੀ ਭਗਤੀ ਪਰਮਾਤਮਾ ਆਪ ਹੀ ਕਰਾਂਦਾ ਹੈ ।੮।
Some are made givers, and some are made beggars; He Himself inspires us to devotional worship. ||8||
ਹੇ ਸੰਤ ਜਨੋ! ਜਿਨ੍ਹਾਂ ਬੰਦਿਆਂ ਨੇ ਇਕ ਪਰਮਾਤਮਾ ਨਾਲ ਜਾਣ-ਪਛਾਣ ਬਣਾ ਲਈ ਹੈ ਉਹ ਵੱਡੇ ਭਾਗਾਂ ਵਾਲੇ ਹਨ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੯।
Those who know the One Lord are very fortunate; they remain absorbed in the True Lord. ||9||
ਹੇ ਸੰਤ ਜਨੋ! ਪਰਮਾਤਮਾ ਆਪ (ਸਭ ਤੋਂ) ਸੁੰਦਰ ਹੈ (ਸਭ ਤੋਂ) ਸਿਆਣਾ (ਭੀ) ਆਪ ਹੀ ਹੈ । (ਉਸ ਦੀ ਸੁੰਦਰਤਾ ਤੇ ਸਿਆਣਪ ਦਾ) ਮੁਲ ਦਸਿਆ ਨਹੀਂ ਜਾ ਸਕਦਾ ।੧੦।
He Himself is beautiful, He Himself is wise and clever; His worth cannot be expressed. ||10||
ਹੇ ਸੰਤ ਜਨੋ! ਹਰੇਕ ਜੀਵ ਦੇ ਅੰਦਰ ਪਰਮਾਤਮਾ ਆਪ ਹੀ ਦੁਖ ਪੈਦਾ ਕਰਦਾ ਹੈ । ਆਪ ਹੀ ਸੁਖ (ਭੀ) ਦੇਂਦਾ ਹੈ । ਉਹ ਆਪ ਹੀ ਜੀਵ ਨੂੰ ਭਟਕਣਾ ਵਿਚ ਪਾ ਕੇ ਉਸ ਨੂੰ ਕੁਰਾਹੇ ਪਾ ਦੇਂਦਾ ਹੈ ।੧੧।
He Himself infuses pain and pleasure; He Himself makes them wander around in doubt. ||11||
ਹੇ ਸੰਤ ਜਨੋ! ਜਿਸ ਮਨੁਖ ਨੇ ਗੁਰੂ ਦੀ ਸਰਨ ਲਈ, ਉਸ ਨੇ ਉਸ ਵੱਡੇ ਦਾਤਾਰ ਪ੍ਰਭੂ ਨਾਲ ਸਾਂਝ ਪਾ ਲਈ; ਪਰ ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਲੋਕਾਈ ਭਟਕਦੀ ਫਿਰਦੀ ਹੈ ।੧੨।
The Great Giver is revealed to the Gurmukh; without the Guru, the world wanders in darkness. ||12||
ਹੇ ਸੰਤ ਜਨੋ! ਜਿਨ੍ਹਾਂ ਨੂੰ ਗੁਰੂ ਨੇ (ਨਾਮ ਅੰਮ੍ਰਿਤ ਦੀ) ਕਦਰ ਬਖ਼ਸ਼ੀ, ਜਿਨ੍ਹਾਂ ਨੇ (ਇਸ ਤਰ੍ਹਾਂ ਨਾਮ-ਅੰਮ੍ਰਿਤ) ਚਖ ਲਿਆ, ਉਹਨਾਂ ਨੂੰ ਉਸ ਦਾ ਆਨੰਦ ਆ ਗਿਆ (ਤੇ ਉਹ ਸਦਾ ਨਾਮ ਵਿਚ ਜੁੜੇ ਰਹੇ) ।੧੩।
Those who taste, enjoy the flavor; the True Guru imparts this understanding. ||13||
(ਹੇ ਸੰਤ ਜਨੋ! ਜੀਵਾਂ ਦੇ ਵੱਸ ਦੀ ਗੱਲ ਨਹੀਂ) ਕਈ ਜੀਵਾਂ ਨੂੰ ਪਰਮਾਤਮਾ ਆਪ (ਹੀ) ਆਪਣੇ ਨਾਮ ਤੋਂ ਖੰੁਝਾ ਦੇਂਦਾ ਹੈ, ਤੇ ਕਈ ਜੀਵਾਂ ਨੂੰ ਗੁਰੂ ਦੀ ਸਰਨ ਪਾ ਕੇ (ਆਪਣੇ ਨਾਮ ਦੀ) ਸੂਝ ਬਖ਼ਸ਼ ਦੇਂਦਾ ਹੈ ।੧੪।
Some, the Lord causes to forget and lose the Name; others become Gurmukh, and are granted this understanding. ||14||
ਹੇ ਸੰਤ ਜਨੋ! ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ ਸਦਾ ਕਰਦੇ ਰਿਹਾ ਕਰੋ । ਉਸ (ਪ੍ਰਭੂ) ਦਾ ਨਾਮਣਾ ਬਹੁਤ ਵੱਡਾ ਹੈ ।੧੫।
Forever and ever, praise the Lord, O Saints; how glorious is His greatness! ||15||
ਹੇ ਸੰਤ ਜਨੋ! ਪ੍ਰਭੂ ਤੋਂ ਬਿਨਾ (ਉਸ ਦੇ ਬਰਾਬਰ ਦਾ) ਹੋਰ ਕੋਈ ਪਾਤਿਸ਼ਾਹ ਨਹੀਂ ਹੈ । ਉਸ ਨੇ ਪੂਰਾ ਇਨਸਾਫ਼ ਕਰ ਕੇ ਸਿਫ਼ਤਿ-ਸਾਲਾਹ ਕਰਨ ਦੀ ਇਹ ਰੀਤ ਚਲਾਈ ਹੈ ।੧੬।
There is no other King except Him; He administers justice, as He has made it. ||16||
ਹੇ ਸੰਤ ਜਨੋ! ਉਸ ਪਰਮਾਤਮਾ ਦਾ ਹੀ ਇਨਸਾਫ਼ (ਕਰਨ ਵਾਲਾ ਹੁਕਮ) ਸਦਾ ਅਟੱਲ ਹੈ, ਕਿਸੇ ਵਿਰਲੇ (ਭਾਗਾਂ ਵਾਲੇ) ਨੂੰ ਉਹ ਪ੍ਰਭੂ (ਇਹ) ਹੁਕਮ ਮੰਨਣ ਲਈ ਪੇ੍ਰਰਨਾ ਕਰਦਾ ਹੈ ।੧੭।
His justice is always True; how rare are those who accept His Command. ||17||
ਹੇ ਪ੍ਰਾਣੀਓ! ਜਿਸ ਪਰਮਾਤਮਾ ਨੇ (ਬੰਦਿਆਂ ਵਾਸਤੇ) ਗੁਰੂ ਦੇ ਸਨਮੁਖ ਰਹਿਣ ਦੀ ਮਰਯਾਦਾ ਚਲਾਈ ਹੋਈ ਹੈ, ਸਦਾ ਉਸ ਦਾ ਧਿਆਨ ਧਰਦੇ ਰਿਹਾ ਕਰੋ ।੧੮।
O mortal, meditate forever on the Lord, who has made the Gurmukh in His making. ||18||
ਹੇ ਸੰਤ ਜਨੋ! (ਜਿਹੜਾ ਮਨੁੱਖ) ਗੁਰੂ ਨੂੰ ਮਿਲਦਾ ਹੈ (ਭਾਵ, ਗੁਰੂ ਦੀ ਸਰਨ ਪੈਂਦਾ ਹੈ), ਜਿਸ ਮਨੁੱਖ ਦੇ ਹਿਰਦੇ ਵਿਚ (ਗੁਰੂ, ਪਰਮਾਤਮਾ ਦਾ) ਨਾਮ ਵਸਾਂਦਾ ਹੈ ਉਹ ਮਨੁੱਖ (ਜ਼ਿੰਦਗੀ ਦੀ ਖੇਡ ਵਿਚ) ਕਾਮਯਾਬ ਹੋ ਜਾਂਦਾ ਹੈ ।੧੯।
That humble being who meets with the True Guru is fulfilled; the Naam abides in his heart. ||19||
ਹੇ ਸੰਤ ਜਨੋ! (ਗੁਰੂ ਆਪਣੀ) ਬਾਣੀ ਦੀ ਰਾਹੀਂ (ਆਪਣੇ) ਸ਼ਬਦ ਦੀ ਰਾਹੀਂ (ਸਰਨ ਆਏ ਸਿੱਖਾਂ ਨੂੰ ਇਹ ਉਪਦੇਸ਼) ਸੁਣਾਂਦਾ ਰਹਿੰਦਾ ਹੈ ਕਿ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ।੨੦।
The True Lord is Himself forever True; He announces His Bani, the Word of His Shabad. ||20||
ਹੇ ਨਾਨਕ! (ਆਖ—ਹੇ ਸੰਤ ਜਨੋ!) ਪਰਮਾਤਮਾ ਅਸਚਰਜ-ਰੂਪ ਹੈ, ਮੇਰਾ ਪਰਮਾਤਮਾ ਸਭਨੀਂ ਥਾਈਂ ਮੌਜੂਦ ਹੈ (ਹਰੇਕ ਜੀਵ ਵਿਆਪਕ ਹੋ ਕੇ) ਉਹ (ਹਰੇਕ ਦੇ ਦਿਲ ਦੀ) ਸੁਣ ਰਿਹਾ ਹੈ, (ਹਰੇਕ ਦਾ ਕੰਮ) ਵੇਖ ਰਿਹਾ ਹੈ ।੨।੧।੫।
Nanak is wonderstruck, hearing and seeing His Lord; my God is all-pervading, everywhere. ||21||5||14||
Raamkalee, Fifth Mehl, Ashtapadees:
One Universal Creator God. By The Grace Of The True Guru:
(ਹੇ ਭਾਈ!) ਕਿਸੇ ਨੇ (ਨਿਰਾ) ਦੁਨੀਆਦਾਰੀ ਦਾ ਖਿਲਾਰਾ ਖਿਲਾਰਿਆ ਹੋਇਆ ਹੈ,
Some make a big show of their worldly influence.
ਕਿਸੇ ਨੇ (ਦੇਵਤਿਆਂ ਆਦਿਕ ਦੀ) ਪੂਜਾ ਦਾ ਅਡੰਬਰ ਰਚਾਇਆ ਹੋਇਆ ਹੈ ।
Some make a big show of devotional worship.
ਕਿਸੇ ਨੇ ਨਿਉਲੀ ਕਰਮ ਅਤੇ ਕੁੰਡਲਨੀ ਨਾੜੀ ਦੇ ਸਾਧਨਾਂ ਵਿਚ ਰੁਚੀ ਰੱਖੀ ਹੋਈ ਹੈ ।
Some practice inner cleansing teahniques, and control the breath through Kundalini Yoga.
ਪਰ ਮੈਂ ਗ਼ਰੀਬ ਪਰਮਾਤਮਾ ਦਾ ਸਿਮਰਨ ਹੀ ਕਰਦਾ ਹਾਂ ।੧।
I am meek; I worship and adore the Lord, Har, Har. ||1||
ਹੇ ਮੇਰੇ ਪਿਆਰੇ ਪ੍ਰਭੂ! ਮੈਨੂੰ ਸਿਰਫ਼ ਤੇਰਾ ਆਸਰਾ ਹੈ ।
I place my faith in You alone, O Beloved Lord.
ਮੈਂ ਕੋਈ ਹੋਰ ਭੇਖ ਕਰਨਾ ਨਹੀਂ ਜਾਣਦਾ ।੧।ਰਹਾਉ ।
I do not know any other way. ||1||Pause||
(ਹੇ ਭਾਈ!) ਕਿਸੇ ਨੇ ਘਰ ਛੱਡ ਕੇ ਜੰਗਲ ਦੀ ਨੁੱਕਰ ਵਿਚ ਜਾ ਡੇਰਾ ਲਾਇਆ ਹੈ,
Some abandon their homes, and live in the forests.
ਕਿਸੇ ਨੇ ਆਪਣੇ ਆਪ ਨੂੰ ਮੋਨ-ਧਾਰੀ ਤਿਆਗੀ ਸਾਧੂ ਅਖਵਾਇਆ ਹੈ ।
Some put themselves on silence, and call themselves hermits.
ਕੋਈ ਇਹ ਆਖਦਾ ਹੈ ਕਿ ਮੈਂ ਅਨੰਨ ਭਗਉਤੀ ਹਾਂ (ਹੋਰ ਆਸਰੇ ਛੱਡ ਕੇ ਸਿਰਫ਼ ਭਗਵਾਨ ਦਾ ਭਗਤ ਹਾਂ) ।
Some claim that they are devotees of the One Lord alone.
ਪਰ ਮੈਂ ਗਰੀਬ ਨੇ ਸਿਰਫ਼ ਪਰਮਾਤਮਾ ਦਾ ਆਸਰਾ ਲਿਆ ਹੈ ।੨।
I am meek; I seek the shelter and support of the Lord, Har, Har. ||2||
(ਹੇ ਭਾਈ!) ਕਿਸੇ ਨੇ ਆਖਿਆ ਹੈ ਕਿ ਮੈਂ ਤੀਰਥਾਂ ਉੱਤੇ ਹੀ ਨਿਵਾਸ ਰੱਖਦਾ ਹਾਂ ।
Some say that they live at sacred shrines of pilgrimage.
ਕੋਈ ਮਨੁੱਖ ਅੰਨ ਛੱਡ ਕੇ (ਦੁਨੀਆ ਵਲੋਂ) ਉਪਰਾਮ ਹੋਇਆ ਬੈਠਾ ਹੈ ।
Some refuse food and become Udaasis, shaven-headed renunciates.
ਕਿਸੇ ਨੇ ਸਾਰੀ ਧਰਤੀ ਉਤੇ ਰਟਨ ਕਰਨ ਦਾ ਆਹਰ ਫੜਿਆ ਹੋਇਆ ਹੈ ।
Some have wandered all across the earth.
ਮੈਂ ਗ਼ਰੀਬ ਸਿਰਫ਼ ਪਰਮਾਤਮਾ ਦੇ ਦਰ ਤੇ ਆ ਪਿਆ ਹਾਂ ।੩।
I am meek; I have fallen at the door of the Lord, Har, Har. ||3||
(ਹੇ ਭਾਈ!) ਕਿਸੇ ਨੇ ਆਖਿਆ ਕਿ ਮੈਂ ਉੱਚੇ ਖ਼ਾਨਦਾਨ ਦੀ ਇੱਜ਼ਤ ਵਾਲਾ ਹਾਂ,
Some say that they belong to great and noble families.