ਕਿਸੇ ਨੇ ਆਖਿਆ ਹੈ ਕਿ ਮੇਰੇ ਬੜੇ ਭਰਾ ਹਨ, ਮੇਰੇ ਬੜੇ ਸਾਥੀ ਹਨ ।
Some say that they have the arms of their many brothers to protect them.
 
ਕੋਈ ਆਖਦਾ ਹੈ ਮੈਂ ਬਹੁਤ ਧਨ ਕਮਾਇਆ ਹੋਇਆ ਹੈ ।
Some say that they have great expanses of wealth.
 
ਪਰ ਮੈਨੂੰ ਗ਼ਰੀਬ ਨੂੰ ਸਿਰਫ਼ ਪਰਮਾਤਮਾ ਦਾ ਆਸਰਾ ਹੈ ।੪।
I am meek; I have the support of the Lord, Har, Har. ||4||
 
(ਹੇ ਭਾਈ!) ਕਿਸੇ ਨੇ ਘੁੰਘਰੂ ਬੰਨ੍ਹ ਕੇ (ਦੇਵਤਿਆਂ ਅੱਗੇ) ਨਾਚ ਸ਼ੁਰੂ ਕੀਤੇ ਹੋਏ ਹਨ,
Some dance, wearing ankle bells.
 
ਕਿਸੇ ਨੇ (ਗਲ ਵਿਚ) ਮਾਲਾ ਪਾਈ ਹੋਈ ਹੈ ਅਤੇ ਵਰਤ ਰੱਖਣ ਦੇ ਨੇਮ ਧਾਰੇ ਹੋਏ ਹਨ ।
Some fast and take vows, and wear malas.
 
ਕਿਸੇ ਮਨੁੱਖ ਨੇ (ਮੱਥੇ ਉਤੇ) ਗੋਪੀ ਚੰਦਨ ਦਾ ਟਿੱਕਾ ਲਾਇਆ ਹੋਇਆ ਹੈ ।
Some apply ceremonial tilak marks to their foreheads.
 
ਪਰ ਮੈਂ ਗ਼ਰੀਬ ਤਾਂ ਸਿਰਫ਼ ਪਰਮਾਤਮਾ ਦਾ ਨਾਮ ਹੀ ਸਿਮਰਦਾ ਹਾਂ ।੫।
I am meek; I meditate on the Lord, Har, Har, Har. ||5||
 
(ਹੇ ਭਾਈ!) ਕਿਸੇ ਮਨੁੱਖ ਨੇ ਸਿੱਧਾਂ ਵਾਲੇ ਨਾਟਕ-ਚੇਟਕ ਵਿਖਾਲਣੇ ਸ਼ੁਰੂ ਕੀਤੇ ਹੋਏ ਹਨ,
Some work spells using the miraculous spiritual powers of the Siddhas.
 
ਕਿਸੇ ਮਨੁੱਖ ਨੇ ਸਾਧੂਆਂ ਵਾਲੇ ਕਈ ਭੇਖ ਬਣਾਏ ਹੋਏ ਹਨ,
Some wear various religious robes and establish their authority.
 
ਕਿਸੇ ਮਨੁੱਖ ਨੇ ਅਨੇਕਾਂ ਤੰਤ੍ਰਾਂ ਮੰਤ੍ਰਾਂ ਦੀ ਦੁਕਾਨ ਚਲਾਈ ਹੋਈ ਹੈ ।
Some perform Tantric spells, and chant various mantras.
 
ਪਰ ਮੈਂ ਗ਼ਰੀਬ ਸਿਰਫ਼ ਪਰਮਾਤਮਾ ਦੀ ਭਗਤੀ ਹੀ ਕਰਦਾ ਹਾਂ ।੬।
I am meek; I serve the Lord, Har, Har, Har. ||6||
 
(ਹੇ ਭਾਈ!) ਕੋਈ ਮਨੁੱਖ (ਆਪਣੇ ਆਪ ਨੂੰ) ਸਿਆਣਾ ਪੰਡਿਤ ਅਖਵਾਂਦਾ ਹੈ,
One calls himself a wise Pandit, a religious scholar.
 
ਕੋਈ ਮਨੁੱਖ (ਆਪਣੇ ਆਪ ਨੂੰ) ਸ਼ਾਸਤ੍ਰਾਂ ਦੇ ਦੱਸੇ ਹੋਏ ਛੇ ਕਰਮਾਂ ਨਾਲ ਸਜਾਈ ਰੱਖਦਾ ਹੈ,
One performs the six rituals to appease Shiva.
 
ਕੋਈ ਮਨੁੱਖ ਸ਼ਾਸਤ੍ਰਾਂ ਦੇ ਕਰਮ-ਕਾਂਡ ਨੂੰ ਸੇ੍ਰਸ਼ਟ ਕਰਣੀ ਸਮਝ ਕੇ ਕਰਦਾ ਰਹਿੰਦਾ ਹੈ ।
One maintains the rituals of pure lifestyle, and does good deeds.
 
ਪਰ ਮੈਂ ਗ਼ਰੀਬ ਸਿਰਫ਼ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹਾਂ ।੬।
I am meek; I seek the Sanctuary of the Lord, Har, Har, Har. ||7||
 
(ਹੇ ਭਾਈ! ਅਸਾਂ) ਸਾਰੇ ਜੁਗਾਂ ਦੇ ਸਾਰੇ ਕਰਮ ਧਰਮ ਪਰਖ ਵੇਖੇ ਹਨ,
I have studied the religions and rituals of all the ages.
 
ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤਾ ਹੋਇਆ) ਇਹ ਮਨ ਜਾਗਦਾ ਨਹੀਂ ।
Without the Name, this mind is not awakened.
 
ਹੇ ਨਾਨਕ! ਆਖ—(ਹੇ ਭਾਈ!) ਜਦੋਂ (ਕਿਸੇ ਮਨੁੱਖ ਨੇ) ਸਾਧ ਸੰਗਤਿ ਪ੍ਰਾਪਤ ਕਰ ਲਈ,
Says Nanak, when I found the Saadh Sangat, the Company of the Holy,
 
(ਉਸ ਦੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਬੁੱਝ ਗਈ, ਉਸ ਦਾ ਮਨ ਠੰਢਾ-ਠਾਰ ਹੋ ਗਿਆ ।੮।੧।
my thirsty desires were satisfied, and I was totally cooled and soothed. ||8||1||
 
Raamkalee, Fifth Mehl:
 
ਹੇ ਭਾਈ! ਜਿਸ ਪ੍ਰਭੂ ਨੇ ਪਿਤਾ ਦੀ ਬੂੰਦ ਤੋਂ ਤੈਨੂੰ ਬਣਾਇਆ,
He created you out of this water.
 
ਤੇਰਾ ਇਹ ਮਿੱਟੀ ਦਾ ਪੁਤਲਾ ਘੜ ਦਿੱਤਾ;
From clay, He fashioned your body.
 
ਜਿਸ ਪ੍ਰਭੂ ਨੇ ਬੁੱਧੀ, ਜਿੰਦ ਅਤੇ ਪਰਖਣ ਦੀ ਤਾਕਤ ਤੇਰੇ ਅੰਦਰ ਪਾ ਕ
He blessed you with the light of reason and clear consciousness.
 
ਤੈਨੂੰ ਮਾਂ ਦੇ ਪੇਟ ਵਿਚ (ਸਹੀ ਸਲਾਮਤ) ਰੱਖਿਆ (ਉਸ ਨੂੰ ਸਦਾ ਯਾਦ ਰੱਖ) ।੧।
In your mother's womb, He preserved you. ||1||
 
ਹੇ ਭਾਈ! ਸਦਾ ਰੱਖਿਆ ਕਰ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ ।
Contemplate your Savior Lord.
 
ਹੇ ਮੇਰੇ ਮਨ! (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਸਾਰੇ ਵਿਚਾਰ (ਜਿਹੜੇ ਵਿਚਾਰ ਪ੍ਰਭੂ ਦੀ ਯਾਦ ਭੁਲਾਂਦੇ ਹਨ, ਉਹ) ਛੱਡ ਦੇਹ ।੧।ਰਹਾਉ।
Give up all others thoughts, O mind. ||1||Pause||
 
ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਮਾਪੇ ਦਿੱਤੇ,
He gave you your mother and father;
 
ਜਿਸ ਪ੍ਰਭੂ ਨੇ ਤੈਨੂੰ ਭਰਾ ਪੁੱਤਰ ਤੇ ਨੌਕਰ ਦਿੱਤੇ,
he gave you your charming children and siblings;
 
ਜਿਸ ਪ੍ਰਭੂ ਨੇ ਤੈਨੂੰ ਇਸਤ੍ਰੀ ਅਤੇ ਸੱਜਣ-ਮਿੱਤਰ ਦਿੱਤੇ,
he gave you your spouse and friends;
 
ਉਸ ਮਾਲਕ-ਪ੍ਰਭੂ ਨੂੰ ਸਦਾ ਆਪਣੇ ਚਿੱਤ ਵਿਚ ਟਿਕਾਈ ਰੱਖ ।੨।
enshrine that Lord and Master in your consciousness. ||2||
 
ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕਣ ਵਾਲੀ ਹਵਾ ਦਿੱਤੀ,
He gave you the invaluable air;
 
ਜਿਸ ਪ੍ਰਭੂ ਨੇ ਤੈਨੂੰ ਨਿਰਮੋਲਕ ਪਾਣੀ ਦਿੱਤਾ,
He gave you the priceless water;
 
ਜਿਸ ਪ੍ਰਭੂ ਨੇ ਤੈਨੂੰ ਅੱਗ ਦਿੱਤੀ, ਬਾਲਣ ਦਿੱਤਾ,
He gave you burning fire;
 
ਹੇ ਮਨ! ਤੂੰ ਉਸ ਮਾਲਕ-ਪ੍ਰਭੂ ਦੀ ਸਰਨ ਪਿਆ ਰਹੁ ।੩।
let your mind remain in the Sanctuary of that Lord and Master. ||3||
 
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ ਕਿਸਮਾਂ ਦੇ ਸੁਆਦਲੇ ਖਾਣੇ ਦਿੱਤੇ,
He gave you the thirty-six varieties of tasty foods;
 
ਇਹਨਾਂ ਖਾਣਿਆਂ ਨੂੰ ਹਜ਼ਮ ਕਰਨ ਲਈ ਤੇਰੇ ਅੰਦਰ ਮਿਹਦਾ ਆਦਿਕ ਅੰਗ ਬਣਾਏ,
He gave you a place within to hold them;
 
ਤੈਨੂੰ ਧਰਤੀ ਦਿੱਤੀ, ਤੈਨੂੰ ਹੋਰ ਵਰਤਣ-ਵਲੇਵਾ ਦਿੱਤਾ,
He gave you the earth, and things to use;
 
ਉਸ ਮਾਲਕ-ਪ੍ਰਭੂ ਦੇ ਚਰਨ ਆਪਣੇ ਚਿੱਤ ਵਿੱਚ ਪੋ੍ਰ ਰੱਖ ।੪।
enshrine in your consciousness the feet of that Lord and Master. ||4||
 
ਤੈਨੂੰ (ਦੁਨੀਆ ਦੇ ਰੰਗ-ਤਮਾਸ਼ੇ) ਵੇਖਣ ਵਾਸਤੇ ਅੱਖਾਂ ਦਿੱਤੀਆਂ ਹਨ ਅਤੇ ਸੁਣਨ ਵਾਸਤੇ ਕੰਨ ਦਿੱਤੇ ਹਨ,
He gave you eyes to see, and ears to hear;
 
ਜਿਸ ਨੇ ਕਾਰ ਕਰਨ ਲਈ ਤੈਨੂੰ ਹੱਥ ਦਿੱਤੇ ਹਨ, ਅਤੇ ਨੱਕ ਤੇ ਜੀਭ ਦਿੱਤੀ ਹੈ,
He gave you hands to work with, and a nose and a tongue;
 
ਜਿਸ ਨੇ ਤੁਰਨ ਲਈ ਤੈਨੂੰ ਪੈਰ ਦਿੱਤੇ ਹਨ ਅਤੇ ਸਿਰ (ਸਾਰੇ ਅੰਗਾਂ ਵਿਚੋਂ) ਸ਼ਿਰੋਮਣੀ ਬਣਾਇਆ ਹੈ ।
He gave you feet to walk upon, and the crowning glory of your head;
 
ਹੇ ਮੇਰੇ ਮਨ! ਉਸ ਮਾਲਕ-ਪ੍ਰਭੂ ਦੇ ਪੈਰ ਸਦਾ ਪੂਜਦਾ ਰਹੁ (ਨਿਮ੍ਰਤਾ ਧਾਰਨ ਕਰ ਕੇ ਉਸ ਪ੍ਰਭੂ ਦਾ ਸਿਮਰਨ ਕਰਦਾ ਰਹੁ, ਜਿਸ ਨੇ)
O mind, worship the Feet of that Lord and Master. ||5||
 
(ਹੇ ਭਾਈ! ਉਸ ਪਰਮਾਤਮਾ ਨੂੰ ਸਿਮਰਿਆ ਕਰ) ਜਿਸ ਨੇ ਗੰਦ ਤੋਂ ਤੈਨੂੰ ਪਵਿੱਤਰ ਬਣਾ ਦਿੱਤਾ,
He transformed you from impure to pure;
 
ਜਿਸ ਨੇ ਤੈਨੂੰ ਸਾਰੀਆਂ ਜੂਨੀਆਂ ਉਤੇ ਸਰਦਾਰ ਬਣਾ ਦਿੱਤਾ ।
He installed you above the heads of all creatures;
 
ਤੇਰੀ ਮਰਜ਼ੀ ਹੈ ਹੁਣ ਤੂੰ (ਉਸ ਦਾ ਸਿਮਰਨ ਕਰ ਕੇ ਜ਼ਿੰਦਗੀ ਵਿਚ) ਕਾਮਯਾਬ ਹੋ ਚਾਹੇ ਨਾਹ ਹੋ ।
now, you may fulfill your destiny or not;
 
ਪਰ ਹੇ ਮਨ! ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤੀਆਂ ਹੀ ਮਨੁੱਖਾ ਜੀਵਨ ਦਾ) ਮਨੋਰਥ ਸਫਲ ਹੁੰਦਾ ਹੈ ।੬।
Your affairs shall be resolved, O mind, meditating on God. ||6||
 
ਹੇ ਭਾਈ! ਇਸ ਲੋਕ ਵਿਚ ਤੇ ਪਰਲੋਕ ਵਿਚ ਇਕ ਉਹ ਪਰਮਾਤਮਾ ਹੀ (ਸਹਾਈ) ਹੈ,
Here and there, only the One God exists.
 
ਜਿੱਥੇ ਕਿੱਥੇ ਝਾਤੀ ਮਾਰੀ ਜਾਏ ਉਥੇ ਉਥੇ (ਪਰਮਾਤਮਾ ਹੀ) ਤੇਰੇ ਨਾਲ ਹੈ ।
Wherever I look, there You are.
 
(ਪਰ ਵੇਖੋ ਮਨੁੱਖ ਦੀ ਮੰਦ-ਭਾਗਤਾ!) ਉਸ ਪਰਮਾਤਮਾ ਨੂੰ ਸਿਮਰਦਿਆਂ (ਮਨੁੱਖ) ਮਨ ਵਿਚ ਆਲਸ ਕਰਦਾ ਹੈ,
My mind is reluctant to serve Him;
 
ਜਿਸ ਨੂੰ ਵਿਸਾਰਿਆਂ ਇਕ ਪਲ-ਭਰ ਸਮਾ ਭੀ ਸੌਖਾ ਨਹੀਂ ਲੰਘ ਸਕਦਾ ।੭।
forgetting Him, I cannot survive, even for an instant. ||7||
 
(ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ) ਅਸੀ ਸੰਸਾਰੀ ਜੀਵ ਪਾਪੀ ਬਣ ਜਾਂਦੇ ਹਾਂ, ਗੁਣ-ਹੀਣ ਹੋ ਜਾਂਦੇ ਹਾਂ,
I am a sinner, without any virtue at all.
 
ਅਸੀ ਨਾਹ ਕੋਈ ਸੇਵਾ-ਭਗਤੀ ਕਰਦੇ ਹਾਂ, ਨਾਹ ਹੀ ਸਾਡੇ ਕੰਮ ਚੰਗੇ ਹੁੰਦੇ ਹਨ ।
I do not serve You, or do any good deeds.
 
ਹੇ ਦਾਸ ਨਾਨਕ! (ਆਖ—ਜਿਨ੍ਹਾਂ ਮਨੁੱਖਾਂ ਨੂੰ ਵੱਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ,
By great good fortune, I have found the boat - the Guru.
 
ਉਸ ਜਹਾਜ਼ ਦੀ ਸੰਗਤਿ ਵਿਚ ਉਹ ਪੱਥਰ-ਦਿਲ ਮਨੁੱਖ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ।੮।੨।
Slave Nanak has crossed over, with Him. ||8||2||
 
Raamkalee, Fifth Mehl:
 
(ਭਾਵੇਂ ਪਰਮਾਤਮਾ ਹੀ ਹਰੇਕ ਜੀਵ ਦਾ ਮਾਲਕ ਹੈ ਫਿਰ ਭੀ) ਕਿਸੇ ਮਨੁੱਖ ਦੀ ਉਮਰ ਦੁਨੀਆ ਦੇ ਰੰਗ-ਤਮਾਸ਼ਿਆਂ, ਦੁਨੀਆ ਦੇ ਸੋਹਣੇ ਰੂਪਾਂ ਅਤੇ ਪਦਾਰਥਾਂ ਦੇ ਰਸਾਂ-ਸੁਆਦਾਂ ਵਿਚ ਬੀਤ ਰਹੀ ਹੈ;
Some pass their lives enjoying pleasures and beauty.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by