ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਦੇਂਦਾ ਹੈਂ ਉਹ ਪ੍ਰਾਪਤ ਕਰਦਾ ਹੈ,
O Baba, he alone receives it, unto whom You give it.
ਉਹੀ ਮਨੁੱਖ (ਇਸ ਦਾਤਿ ਨੂੰ) ਮਾਣਦਾ ਹੈ ਜਿਸ ਨੂੰ ਤੂੰ ਦਿੰਦਾ ਹੈਂ, ਹੋਰਨਾਂ ਵਿਚਾਰਿਆਂ ਦੀ (ਮਾਇਆ ਦੇ ਹੜ੍ਹ ਅੱਗੇ) ਕੋਈ ਪੇਸ਼ ਨਹੀਂ ਜਾਂਦੀ ।
He alone receives it, unto whom You give it; what can the other poor wretched beings do?
ਕਈ ਬੰਦੇ (ਮਾਇਆ ਦੀ) ਭਟਕਣਾ ਵਿਚ (ਅਸਲ ਰਸਤੇ ਤੋਂ) ਭੁੱਲੇ ਹੋਏ ਦਸੀਂ ਪਾਸੀਂ ਦੌੜਦੇ ਫਿਰਦੇ ਹਨ, ਕਈ (ਭਾਗਾਂ ਵਾਲਿਆਂ ਨੂੰ) ਤੂੰ ਆਪਣੇ ਨਾਮ ਵਿਚ ਜੋੜ ਕੇ (ਉਹਨਾਂ ਦਾ ਜਨਮ) ਸਵਾਰ ਦੇਂਦਾ ਹੈਂ ।
Some are deluded by doubt, wandering in the ten directions; some are adorned with attachment to the Naam.
ਗੁਰੂ ਦੀ ਕਿਰਪਾ ਨਾਲ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ,ਜਿਨ੍ਹਾਂ ਨੂੰ ਤੇਰੀ ਰਜ਼ਾ ਪਿਆਰੀ ਲੱਗਣ ਲੱਗ ਪੈਂਦੀ ਹੈ,
By Guru's Grace, the mind becomes immaculate and pure, for those who follow God's Will.
ਨਾਨਕ ਆਖਦੇ ਹਨ—(ਹੇ ਪ੍ਰਭੂ!) ਜਿਸ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਬਖ਼ਸ਼ਦਾ ਹੈਂ ਉਹੀ ਇਸ ਨੂੰ ਮਾਣ ਸਕਦਾ ਹੈ ।੮।
Says Nanak, he alone receives it, unto whom You give it, O Beloved Lord. ||8||
ਹੇ ਪਿਆਰੇ ਸੰਤ ਜਨੋ! ਆਓ, ਅਸੀ (ਰਲ ਕੇ) ਬੇਅੰਤ ਗੁਣਾਂ ਵਾਲੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਏ,
Come, Beloved Saints, let us speak the Unspoken Speech of the Lord.
ਉਸ ਪ੍ਰਭੂ ਦੀਆਂ ਕਹਾਣੀਆਂ ਸੁਣੀਏ ਸੁਣਾਈਏ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਪ੍ਰਭੂ ਕਿਸ ਤਰੀਕੇ ਨਾਲ ਮਿਲਦਾ ਹੈ,
How can we speak the Unspoken Speech of the Lord? Through which door will we find Him?
ਆਪਣਾ ਤਨ ਮਨ ਧਨ ਸਭ ਕੁਝ ਗੁਰੂ ਦੇ ਹਵਾਲੇ ਕਰੋ (ਇਸ ਤਰ੍ਹਾਂ) ਜੇ ਗੁਰੂ ਦਾ ਹੁਕਮ ਮਿੱਠਾ ਲੱਗਣ ਲੱਗ ਪਏ ਤਾਂ ਪਰਮਾਤਮਾ ਮਿਲ ਪੈਂਦਾ ਹੈ ।
Surrender body, mind, wealth, and everything to the Guru; obey the Order of His Will, and you will find Him.
ਗੁਰੂ ਦੇ ਹੁਕਮ ਉੱਤੇ ਤੁਰੋ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਗਾਇਆ ਕਰੋ ।
Obey the Hukam of the Guru's Command, and sing the True Word of His Bani.
ਨਾਨਕ ਆਖਦੇ ਹਨ—ਹੇ ਸੰਤ ਜਨੋ ਸੁਣੋ, ਉਸ ਅਕੱਥ ਪ੍ਰਭੂ ਦੀਆਂ ਕਹਾਣੀਆਂ ਕਰਿਆ ਕਰੋ ।੯।
Says Nanak, listen, O Saints, and speak the Unspoken Speech of the Lord. ||9||
ਹੇ ਚੰਚਲ ਮਨ! ਚਲਾਕੀਆਂ ਨਾਲ ਕਿਸੇ ਨੇ ਭੀ (ਆਤਮਕ ਆਨੰਦ) ਹਾਸਲ ਨਹੀਂ ਕੀਤਾ ।
O fickle mind, through cleverness, no one has found the Lord.
ਹੇ ਮੇਰੇ ਮਨ! ਤੂੰ (ਧਿਆਨ ਨਾਲ) ਸੁਣ ਲੈ ਕਿ ਕਿਸੇ ਜੀਵ ਨੇ ਭੀ ਚਤੁਰਾਈ ਨਾਲ (ਪਰਮਾਤਮਾ ਦੇ ਮਿਲਾਪ ਦਾ ਆਨੰਦ) ਪ੍ਰਾਪਤ ਨਹੀਂ ਕੀਤਾ,
Through cleverness, no one has found Him; listen, O my mind.
ਇਹ ਮਾਇਆ ਜੀਵਾਂ ਨੂੰ ਆਪਣੇ ਮੋਹ ਵਿਚ ਫਸਾਣ ਲਈ ਬੜੀ ਡਾਢੀ ਹੈ, ਇਸ ਨੇ ਇਸ ਭੁਲੇਖੇ ਵਿਚ ਪਾਇਆ ਹੋਇਆ ਹੈ ਕਿ ਮੋਹ ਮਿੱਠੀ ਚੀਜ਼ ਹੈ, ਇਸ ਤਰ੍ਹਾਂ ਕੁਰਾਹੇ ਪਾਈ ਰੱਖਦੀ ਹੈ ।
This Maya is so fascinating; because of it, people wander in doubt.
ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦੀ ਠਗਬੂਟੀ (ਜੀਵਾਂ ਨੂੰ) ਚੰਬੋੜੀ ਹੈ ਉਸੇ ਨੇ ਇਹ ਮੋਹਣੀ ਮਾਇਆ ਪੈਦਾ ਕੀਤੀ ਹੈ ।
This fascinating Maya was created by the One who has administered this potion.
ਉਸ ਪ੍ਰਭੂ ਤੋਂ ਹੀ ਸਦਕੇ ਕਰੋ ਜਿਸ ਨੇ ਮਿੱਠਾ ਮੋਹ ਲਾਇਆ ਹੈ ,
I am a sacrifice to the One who has made emotional attachment sweet.
ਨਾਨਕ ਆਖਦੇ ਹਨ—ਹੇ (ਮੇਰੇ) ਚੰਚਲ ਮਨ! ਚਤੁਰਾਈਆਂ ਨਾਲ ਕਿਸੇ ਨੇ (ਪਰਮਾਤਮਾ ਦੇ ਮਿਲਾਪ ਦਾ ਆਤਮਕ ਆਨੰਦ) ਨਹੀਂ ਲੱਭਾ ।੧੦।
Says Nanak, O fickle mind, no one has found Him through cleverness. ||10||
ਹੇ ਪਿਆਰੇ ਮਨ! ਸਦਾ ਸੱਚੇ ਪ੍ਰਭੂ ਨੂੰ (ਆਪਣੇ ਅੰਦਰ) ਸੰਭਾਲ ਰੱਖ!
O beloved mind, contemplate the True Lord forever.
ਇਹ ਜੇਹੜਾ ਪਰਵਾਰ ਤੂੰ ਵੇਖਦਾ ਹੈਂ, ਇਸ ਨੇ ਤੇਰੇ ਨਾਲ ਨਹੀਂ ਨਿਭਣਾ ।
This family which you see shall not go along with you.
ਇਸ ਪਰਵਾਰ ਦੇ ਮੋਹ ਵਿਚ ਕਿਉਂ ਫਸਦਾ ਹੈਂ? ਇਸ ਨੇ ਤੇਰੇ ਨਾਲ ਤੋੜ ਸਦਾ ਦਾ ਸਾਥ ਨਹੀਂ ਨਿਬਾਹ ਸਕਣਾ ।
They shall not go along with you, so why do you focus your attention on them?
ਜਿਸ ਕੰਮ ਦੇ ਕੀਤਿਆਂ ਆਖ਼ਰ ਹੱਥ ਮਲਣੇ ਪੈਣ, ਉਹ ਕੰਮ ਕਦੇ ਭੀ ਕਰਨਾ ਨਹੀਂ ਚਾਹੀਦਾ ।
Don't do anything that you will regret in the end.
ਸਤਿਗੁਰੂ ਦੀ ਸਿੱਖਿਆ (ਗਹੁ ਨਾਲ) ਸੁਣ, ਇਹ ਗੁਰ-ਉਪਦੇਸ਼ ਸਦਾ ਚੇਤੇ ਰੱਖਣਾ ਚਾਹੀਦਾ ਹੈ ।
Listen to the Teachings of the True Guru - these shall go along with you.
ਨਾਨਕ ਆਖਦੇ ਹਨ—ਹੇ ਪਿਆਰੇ ਮਨ! (ਜੇ ਤੂੰ ਆਨੰਦ ਲੋੜਦਾ ਹੈਂ ਤਾਂ) ਸਦਾ-ਥਿਰ ਪਰਮਾਤਮਾ ਨੂੰ ਹਰ ਵੇਲੇ (ਆਪਣੇ ਅੰਦਰ) ਸਾਂਭ ਕੇ ਰੱਖ ।੧੧।
Says Nanak, O beloved mind, contemplate the True Lord forever. ||11||
ਹੇ ਅਪਹੁੰਚ ਹਰੀ! ਹੇ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਪ੍ਰਭੂ! (ਤੇਰੇ ਗੁਣਾਂ ਦਾ) ਕਿਸੇ ਨੇ ਅੰਤ ਨਹੀਂ ਲੱਭਾ ।
O inaccessible and unfathomable Lord, Your limits cannot be found.
ਆਪਣੇ (ਅਸਲ) ਸਰੂਪ ਨੂੰ ਤੂੰ ਆਪ ਹੀ ਜਾਣਦਾ ਹੈਂ, ਹੋਰ ਕੋਈ ਜੀਵ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭ ਸਕਦਾ ।
No one has found Your limits; only You Yourself know.
ਕੋਈ ਹੋਰ ਜੀਵ (ਤੇਰੇ ਗੁਣਾਂ ਨੂੰ) ਆਖ ਕੇ ਬਿਆਨ ਕਰੇ ਭੀ ਕਿਸ ਤਰ੍ਹਾਂ? ਇਹ ਸਾਰੇ ਜੀਵ (ਤਾਂ) ਤੇਰਾ ਹੀ ਰਚਿਆ ਹੋਇਆ ਇਕ ਖੇਲ ਹੈ ।
All living beings and creatures are Your play; how can anyone describe You?
ਹਰੇਕ ਜੀਵ ਵਿਚ ਤੂੰ ਆਪ ਹੀ ਬੋਲਦਾ ਹੈਂ, ਹਰੇਕ ਜੀਵ ਦੀ ਤੂੰ ਆਪ ਹੀ ਸੰਭਾਲ ਕਰਦਾ ਹੈਂ (ਤੂੰ ਹੀ ਕਰਦਾ ਹੈਂ) ਜਿਸ ਨੇ ਇਹ ਸੰਸਾਰ ਪੈਦਾ ਕੀਤਾ ਹੈ ।
You speak, and You gaze upon all; You created the Universe.
ਨਾਨਕ ਆਖਦੇ ਹਨ— ਤੂੰ ਸਦਾ ਅਪਹੰੁਚ ਹੈਂ, (ਕਿਸੇ ਜੀਵ ਨੇ ਤੇਰੇ ਗੁਣਾਂ ਦਾ ਕਦੇ) ਅੰਤ ਨਹੀਂ ਲੱਭਾ ।੧੨।
Says Nanak, You are forever inaccessible; Your limits cannot be found. ||12||
ਅੰਮ੍ਰਿਤ ਨੂੰ ਦੇਵਤੇ ਮਨੁੱਖ ਮੁਨੀ ਲੋਕ ਲੱਭਦੇ ਫਿਰਦੇ ਹਨ, (ਪਰ) ਇਹ ਅੰਮ੍ਰਿਤ ਗੁਰੂ ਤੋਂ ਹੀ ਮਿਲਦਾ ਹੈ ।
The angelic beings and the silent sages search for the Ambrosial Nectar; this Amrit is obtained from the Guru.
ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਇਹ) ਅੰਮ੍ਰਿਤ ਪ੍ਰਾਪਤ ਕਰ ਲਿਆ (ਕਿਉਂਕਿ) ਉਸ ਨੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪਣੇ ਮਨ ਵਿਚ ਟਿਕਾ ਲਿਆ ।
This Amrit is obtained, when the Guru grants His Grace; He enshrines the True Lord within the mind.
ਹੇ ਪ੍ਰਭੂ! ਸਾਰੇ ਜੀਅ ਜੰਤ ਤੂੰ ਹੀ ਪੈਦਾ ਕੀਤੇ ਹਨ ਕਈ ਜੀਵ (ਗੁਰੂ ਦਾ) ਦੀਦਾਰ ਕਰ ਕੇ (ਉਸ ਦੇ) ਚਰਨ ਛੁਹਣ ਆਉਂਦੇ ਹਨ,
All living beings and creatures were created by You; only some come to see the Guru, and seek His blessing.
ਸਤਿਗੁਰੂ ਉਹਨਾਂ ਨੂੰ ਪਿਆਰਾ ਲੱਗਦਾ ਹੈ (ਸਤਿਗੁਰੂ ਦੀ ਕਿਰਪਾ ਨਾਲ ਉਹਨਾਂ ਦਾ) ਲੱਬ ਲੋਭ ਤੇ ਅਹੰਕਾਰ ਦੂਰ ਹੋ ਜਾਂਦਾ ਹੈ ।
Their greed, avarice and egotism are dispelled, and the True Guru seems sweet.
ਨਾਨਕ ਆਖਦੇ ਹਨ—ਪ੍ਰਭੂ ਜਿਸ ਮਨੁੱਖ ਉਤੇ ਪ੍ਰਸੰਨ ਹੁੰਦਾ ਹੈ, ਉਸ ਮਨੁੱਖ ਨੇ (ਆਤਮਕ ਆਨੰਦ-ਰੂਪ) ਅੰਮ੍ਰਿਤ ਗੁਰੂ ਤੋਂ ਪ੍ਰਾਪਤ ਕਰ ਲਿਆ ਹੈ ।੧੩।
Says Nanak, those with whom the Lord is pleased, obtain the Amrit, through the Guru. ||13||
ਭਗਤਾਂ ਦੀ ਜੀਵਨ-ਜੁਗਤੀ (ਦੁਨੀਆ ਦੇ ਲੋਕਾਂ ਨਾਲੋਂ ਸਦਾ) ਵੱਖਰੀ ਹੁੰਦੀ ਹੈ,
The lifestyle of the devotees is unique and distinct.
ਭਗਤਾਂ ਦੀ ਜੀਵਨ-ਜੁਗਤੀ (ਹੋਰਨਾਂ ਨਾਲੋਂ) ਵੱਖਰੀ ਹੁੰਦੀ ਹੈ । ਉਹ (ਬੜੇ) ਔਖੇ ਰਸਤੇ ਉਤੇ ਤੁਰਦੇ ਹਨ,
The devotees' lifestyle is unique and distinct; they follow the most difficult path.
ਉਹ ਲੱਬ ਲੋਭ ਅਹੰਕਾਰ ਤੇ ਮਾਇਆ ਦੀ ਤ੍ਰਿਸ਼ਨਾ ਤਿਆਗਦੇ ਹਨ ਤੇ ਬਹੁਤਾ ਨਹੀਂ ਬੋਲਦੇ ,
They renounce greed, avarice, egotism and desire; they do not talk too much.
ਇਸ ਰਸਤੇ ਉਤੇ ਤੁਰਨਾ (ਬੜੀ ਔਖੀ ਖੇਡ ਹੈ ਕਿਉਂਕਿ ਇਹ ਰਸਤਾ) ਖੰਡੇ ਦੀ ਧਾਰ ਨਾਲੋਂ ਤ੍ਰਿੱਖਾ ਹੈ ਤੇ ਵਾਲ ਨਾਲੋਂ ਪਤਲਾ ਹੈ ,
The path they take is sharper than a two-edged sword, and finer than a hair.