ਪਰ ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ ਆਪਾ-ਭਾਵ ਛੱਡ ਦਿੱਤਾ ਹੈ, ਉਹਨਾਂ ਦੀ (ਮਾਇਕ) ਵਾਸਨਾ ਹਰੀ-ਪ੍ਰਭੂ ਦੀ ਯਾਦ ਵਿਚ ਮੁੱਕ ਜਾਂਦੀ ਹੈ ।
By Guru's Grace, they shed their selfishness and conceit; their hopes are merged in the Lord.
 
ਨਾਨਕ ਆਖਦੇ ਹਨ—(ਆਤਮਕ ਆਨੰਦ ਮਾਣਨ ਵਾਲੇ) ਭਗਤ ਜਨਾਂ ਦੀ ਜੀਵਨ-ਜੁਗਤੀ ਸਦਾ ਤੋਂ ਹੀ (ਦੁਨੀਆ ਨਾਲੋਂ) ਵੱਖਰੀ ਚਲੀ ਆ ਰਹੀ ਹੈ ।੧੪।
Says Nanak, the lifestyle of the devotees, in each and every age, is unique and distinct. ||14||
 
ਹੇ ਮਾਲਕ-ਪ੍ਰਭੂ! ਜਿਵੇਂ ਤੂੰ ਤੋਰਦਾ ਹੈਂ, ਤਿਵੇਂ ਅਸੀ ਤੁਰਦੇ ਹਾਂ , ਤੇਰੇ ਗੁਣਾਂ ਦਾ ਹੋਰ ਭੇਤ ਮੈਂ ਨਹੀਂ ਜਾਣਦਾ ।
As You make me walk, so do I walk, O my Lord and Master; what else do I know of Your Glorious Virtues?
 
ਜਿਸ ਰਾਹੇ ਤੂੰ ਸਾਨੂੰ ਤੋਰਦਾ ਹੈਂ, ਉਸੇ ਰਾਹੇ ਅਸੀ ਤੁਰਦੇ ਹਾਂ ।
As You cause them to walk, they walk - You have placed them on the Path.
 
ਜਿਨ੍ਹਾਂ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈਂ, ਉਹ ਬੰਦੇ ਸਦਾ ਹਰੀ-ਨਾਮ ਸਿਮਰਦੇ ਹਨ ।
In Your Mercy, You attach them to the Naam; they meditate forever on the Lord, Har, Har.
 
ਜਿਸ ਜਿਸ ਮਨੁੱਖ ਨੂੰ ਤੂੰ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਾਉਂਦਾ ਹੈਂ , ਉਹ ਬੰਦੇ ਗੁਰੂ ਦੇ ਦਰ ਤੇ (ਪਹੁੰਚ ਕੇ) ਆਤਮਕ ਆਨੰਦ ਮਾਣਦੇ ਹਨ ।
Those whom You cause to listen to Your sermon, find peace in the Gurdwara, the Guru's Gate.
 
ਨਾਨਕ ਆਖਦੇ ਹਨ—ਹੇ ਸਦਾ-ਥਿਰ ਰਹਿਣ ਵਾਲੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ ਤੂੰ (ਸਾਨੂੰ ਜੀਵਾਂ ਨੂੰ) ਜੀਵਨ-ਰਾਹ ਉਤੇ ਤੋਰਦਾ ਹੈਂ ।੧੫।
Says Nanak, O my True Lord and Master, you make us walk according to Your Will. ||15||
 
ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ,
This song of praise is the Shabad, the most beautiful Word of God.
 
ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ ।
This beauteous Shabad is the everlasting song of praise, spoken by the True Guru.
 
ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ ।
This is enshrined in the minds of those who are so pre-destined by the Lord.
 
ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ ਗਿਆਨ ਦੀਆਂ ਗੱਲਾਂ ਕਰਦੇ ਹਨ । ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ ।
Some wander around, babbling on and on, but none obtain Him by babbling.
 
ਨਾਨਕ ਆਖਦੇ ਹਨ—ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ ।੧੬।
Says Nanak, the Shabad, this song of praise, has been spoken by the True Guru. ||16||
 
ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ ,ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ ।
Those humble beings who meditate on the Lord become pure.
 
ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ!
Meditating on the Lord, they become pure; as Gurmukh, they meditate on Him.
 
ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ ।
They are pure, along with their mothers, fathers, family and friends; all their companions are pure as well.
 
ਹਰੀ-ਨਾਮ ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ ।
Pure are those who speak, and pure are those who listen; those who enshrine it within their minds are pure.
 
ਨਾਨਕ ਆਖਦੇ ਹਨ—ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ ।੧੭।
Says Nanak, pure and holy are those who, as Gurmukh, meditate on the Lord, Har, Har. ||17||
 
(ਇਹ) ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ, (ਤੇ,) ਆਤਮਕ ਆਨੰਦ ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ ।
By religious rituals, intuitive poise is not found; without intuitive poise, skepticism does not depart.
 
ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ ।
Skepticism does not depart by contrived actions; everybody is tired of performing these rituals.
 
(ਜਿਤਨਾ ਚਿਰ) ਮਨ ਸਹਿਮ ਵਿਚ (ਹੈ ਉਤਨਾ ਚਿਰ) ਮੈਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ (ਬਾਹਰਲੀ) ਜੁਗਤੀ ਨਾਲ ਨਹੀਂ ਧੁਪਦੀ ।
The soul is polluted by skepticism; how can it be cleansed?
 
(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ ।
Wash your mind by attaching it to the Shabad, and keep your consciousness focused on the Lord.
 
ਨਾਨਕ ਆਖਦੇ ਹਨ—ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ ।੧੮।
Says Nanak, by Guru's Grace, intuitive poise is produced, and this skepticism is dispelled. ||18||
 
ਮਨ ਵਿਚ (ਵਿਕਾਰਾਂ ਨਾਲ) ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ ।
Inwardly polluted, and outwardly pure.
 
ਜੇਹੜੇ ਬੰਦੇ ਬਾਹਰੋਂ ਪਵਿਤ੍ਰ ਦਿੱਸਣ, ਉਂਞ ਮਨੋਂ ਵਿਕਾਰੀ ਹੋਣ, ਉਹਨਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ ।
Those who are outwardly pure and yet polluted within, lose their lives in the gamble.
 
ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, (ਮਾਇਆ ਦੇ ਲਾਲਚ ਵਿਚ) ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ ।
They contract this terrible disease of desire, and in their minds, they forget about dying.
 
ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ
In the Vedas, the ultimate objective is the Naam, the Name of the Lord; but they do not hear this, and they wander around like demons.
 
ਨਾਨਕ ਆਖਦੇ ਹਨ—ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) ਛੱਡਿਆ ਹੋਇਆ ਹੈ, ਤੇ ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ ।
Says Nanak, those who forsake Truth and cling to falsehood, lose their lives in the gamble. ||19||
 
ਉਹ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ,
Inwardly pure, and outwardly pure.
 
ਉਹ ਬਾਹਰੋਂ ਭੀ ਪਵਿਤ੍ਰ ਤੇ ਅੰਦਰੋਂ ਭੀ ਸੁੱਚੇ ਰਹਿੰਦੇ ਹਨ ,ਜੋ ਬੰਦੇ (ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ,
Those who are outwardly pure and also pure within, through the Guru, perform good deeds.
 
ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ ਮਨ ਤਕ ਨਹੀਂ ਪਹੁੰਚਦੀ ।
Not even an iota of falsehood touches them; their hopes are absorbed in the Truth.
 
ਉਹੀ ਜੀਵ-ਵਪਾਰੀ ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ ।
Those who earn the jewel of this human life, are the most excellent of merchants.
 
ਨਾਨਕ ਆਖਦੇ ਹਨ—ਜਿਨ੍ਹਾਂ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ ।੨੦।
Says Nanak, those whose minds are pure, abide with the Guru forever. ||20||
 
ਜੇ ਕੋਈ ਸਿੱਖ ਗੁਰੂ ਦੇ ਸਾਹਮਣੇ ਸੁਰਖ਼ਰੂ ਹੋਣਾ ਚਾਹੁੰਦਾ ਹੈ,
If a Sikh turns to the Guru with sincere faith, as sunmukh
 
ਜੋ ਸਿੱਖ ਇਹ ਚਾਹੁੰਦਾ ਹੈ ਕਿ ਕਿਸੇ ਲੁਕਵੇਂ ਖੋਟ ਦੇ ਕਾਰਨ ਉਸ ਨੂੰ ਗੁਰੂ ਦੇ ਸਾਹਮਣੇ ਅੱਖਾਂ ਨੀਵੀਆਂ ਨ ਕਰਨੀਆਂ ਪੈਣ,
- if a Sikh turns to the Guru with sincere faith, as sunmukh, His soul abides with the Guru.
 
ਉਹ ਸੱਚੇ ਦਿਲੋਂ ਗੁਰੂ ਦੇ ਚਰਨਾਂ ਵਿਚ ਟਿਕੇ । ਸਿੱਖ ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਵੇ, ਆਪਣੇ ਆਤਮਾ ਦੇ ਅੰਦਰ ਸੰਭਾਲ ਰੱਖੇ,
Within his heart, he meditates on the lotus feet of the Guru; deep within his soul, he contemplates Him.
 
ਆਪਾ-ਭਾਵ ਛੱਡ ਕੇ ਸਦਾ ਗੁਰੂ ਦੇ ਆਸਰੇ, ਗੁਰੂ ਤੋਂ ਬਿਨਾ ਕਿਸੇ ਹੋਰ ਨੂੰ (ਆਪਣੇ ਆਤਮਕ ਜੀਵਨ ਦਾ, ਆਤਮਕ ਆਨੰਦ ਦਾ ਵਸੀਲਾ) ਨਾ ਸਮਝੇ ।
Renouncing selfishness and conceit, he remains always on the side of the Guru; he does not know anyone except the Guru.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by