ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤਿ ਦੇਂਦਾ ਹੈ । (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ ।
He Himself is the love, and He Himself is the embrace; the Gurmukh contemplates Him forever.
 
ਨਾਨਕ ਆਖਦੇ ਹਨ—(ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ ।੨੮।
Says Nanak, why forget such a Great Giver from the mind? ||28||
 
ਜਿਵੇਂ ਮਾਂ ਦੇ ਪੇਟ ਵਿਚ ਅੱਗ ਹੈ ਤਿਵੇਂ ਬਾਹਰ ਜਗਤ ਵਿਚ ਮਾਇਆ (ਦੁਖਦਾਈ) ਹੈ ।
As is the fire within the womb, so is Maya outside.
 
ਮਾਇਆ ਤੇ ਅੱਗ ਇਕੋ ਜਿਹੀਆਂ ਹੀ ਹਨ, ਕਰਤਾਰ ਨੇ ਐਸੀ ਹੀ ਖੇਡ ਰਚ ਦਿੱਤੀ ਹੈ ।
The fire of Maya is one and the same; the Creator has staged this play.
 
ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਜੀਵ ਪੈਦਾ ਹੁੰਦਾ ਹੈ ਪਰਵਾਰ ਵਿਚ ਪਿਆਰਾ ਲੱਗਦਾ ਹੈ ।
According to His Will, the child is born, and the family is very pleased.
 
ਪ੍ਰੀਤ ਦੀ ਤਾਰ ਟੁੱਟ ਜਾਂਦੀ ਹੈ, ਮਾਇਆ ਦੀ ਤ੍ਰਿਸ਼ਨਾ ਆ ਚੰਬੜਦੀ ਹੈ, ਮਾਇਆ (ਉਸ ਉਤੇ) ਆਪਣਾ ਜ਼ੋਰ ਪਾ ਲੈਂਦੀ ਹੈ ।
Love for the Lord wears off, and the child becomes attached to desires; the script of Maya runs its course.
 
ਮਾਇਆ ਹੈ ਹੀ ਐਸੀ ਕਿ ਇਸ ਦੀ ਰਾਹੀਂ ਰੱਬ ਭੁੱਲ ਜਾਂਦਾ ਹੈ, (ਦੁਨੀਆ ਦਾ) ਮੋਹ ਪੈਦਾ ਹੋ ਜਾਂਦਾ ਹੈ, (ਰੱਬ ਤੋਂ ਬਿਨਾ) ਹੋਰ ਹੋਰ ਪਿਆਰ ਉਪਜ ਪੈਂਦਾ ਹੈ
This is Maya, by which the Lord is forgotten; emotional attachment and love of duality well up.
 
ਨਾਨਕ ਆਖਦੇ ਹਨ—ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਬੰਦਿਆਂ ਦੀ ਪ੍ਰੀਤ ਦੀ ਡੋਰ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹਨਾਂ ਨੂੰ ਮਾਇਆ ਵਿਚ ਵਰਤਦਿਆਂ ਹੀ (ਆਤਮਕ ਆਨੰਦ) ਮਿਲ ਪੈਂਦਾ ਹੈ ।
Says Nanak, by Guru's Grace, those who enshrine love for the Lord find Him, in the midst of Maya. ||29||
 
ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਪਰਮਾਤਮਾ (ਧਨ ਆਦਿਕ) ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ ।
The Lord Himself is priceless; His worth cannot be estimated.
 
ਜੀਵ ਖਪ ਖਪ ਕੇ ਹਾਰ ਗਏ, ਕਿਸੇ ਨੂੰ (ਧਨ ਆਦਿਕ) ਕੀਮਤ ਦੇ ਕੇ ਪਰਮਾਤਮਾ ਨਹੀਂ ਮਿਲਿਆ ।
His worth cannot be estimated, even though people have grown weary of trying.
 
ਉਹ ਹਰੀ ਉਸ ਦੇ ਮਨ ਵਿਚ ਵੱਸ ਪਏ ਜਿਸ ਦਾ ਇਹ ਪੈਦਾ ਕੀਤਾ ਹੋਇਆ ਹੈ, ਤਾਂ ਉਸ ਗੁਰੂ ਦੇ ਅੱਗੇ ਆਪਣਾ ਸਿਰ ਭੇਟ ਕਰ ਦੇਣਾ ਚਾਹੀਦਾ ਹੈ
If you meet such a True Guru, offer your head to Him; your selfishness and conceit will be eradicated from within.
 
ਜੇ ਅਜੇਹਾ ਗੁਰੂ ਮਿਲ ਪਏ (ਜਿਸ ਦੇ ਮਿਲਿਆਂ ਮਨੁੱਖ ਦੇ) ਅੰਦਰੋਂ ਆਪਾ-ਭਾਵ ਨਿਕਲ ਜਾਏ (ਤੇ ਜਿਸ ਗੁਰੂ ਦੇ ਮਿਲਿਆਂ) ਜੀਵ ਉਸ ਹਰੀ ਦੇ ਚਰਨਾਂ ਵਿਚ ਜੁੜਿਆ ਰਹੇ
Your soul belongs to Him; remain united with Him, and the Lord will come to dwell in your mind.
 
ਹੇ ਨਾਨਕ! ਪਰਮਾਤਮਾ ਦਾ ਮੁੱਲ ਨਹੀਂ ਪੈ ਸਕਦਾ ਪਰਮਾਤਮਾ ਜਿਨ੍ਹਾਂ ਨੂੰ (ਗੁਰੂ ਦੇ) ਲੜ ਲਾ ਦੇਂਦਾ ਹੈ ਉਹਨਾਂ ਦੇ ਭਾਗ ਜਾਗ ਪੈਂਦੇ ਹਨ (ਉਹ ਆਤਮਕ ਆਨੰਦ ਮਾਣਦੇ ਹਨ) ।੩੦।
The Lord Himself is priceless; very fortunate are those, O Nanak, who attain to the Lord. ||30||
 
ਪਰਮਾਤਮਾ ਦਾ ਨਾਮ ਹੀ ਮੇਰੀ ਰਾਸਿ-ਪੂੰਜੀ (ਹੋ ਸਕਦੀ ਹੈ),ਮੇਰਾ ਮਨ (ਇਸ ਵਣਜ ਦਾ) ਵਪਾਰੀ ਬਣ ਗਿਆ ਹੈ ।
The Lord is my capital; my mind is the merchant.
 
ਗੁਰੂ ਤੋਂ ਮੈਨੂੰ ਸਮਝ ਆਈ ਹੈ ਕਿ ਪਰਮਾਤਮਾ ਦਾ ਨਾਮ ਹੀ ਮੇਰੀ ਰਾਸਿ-ਪੂੰਜੀ ਹੈ,ਮੇਰਾ ਮਨ (ਇਸ ਵਣਜ ਦਾ) ਵਪਾਰੀ ਬਣ ਗਿਆ ਹੈ ।
The Lord is my capital, and my mind is the merchant; through the True Guru, I know my capital.
 
(ਹੇ ਭਾਈ!) ਤੁਸੀ ਭੀ ਪ੍ਰੇਮ ਨਾਲ ਸਦਾ ਹਰੀ ਦਾ ਨਾਮ ਜਪਿਆ ਕਰੋ, ਤੇ ਹਰ ਰੋਜ਼ (ਆਤਮਕ ਆਨੰਦ ਦਾ) ਲਾਭ ਖੱਟੋ ।
Meditate continually on the Lord, Har, Har, O my soul, and you shall collect your profits daily.
 
ਇਹ ਧਨ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਨੂੰ ਦੇਣਾ ਪ੍ਰਭੂ ਨੂੰ ਆਪ ਹੀ ਚੰਗਾ ਲੱਗਦਾ ਹੈ ।
This wealth is obtained by those who are pleasing to the Lord's Will.
 
ਨਾਨਕ ਆਖਦੇ ਹਨ—ਪਰਮਾਤਮਾ ਦਾ ਨਾਮ ਮੇਰੀ ਪੂੰਜੀ ਬਣ ਗਈ ਹੈ ।੩੧।
Says Nanak, the Lord is my capital, and my mind is the merchant. ||31||
 
ਹੇ (ਮੇਰੀ) ਜੀਭ! ਤੂੰ ਹੋਰ ਹੋਰ ਸੁਆਦ ਵਿਚ ਮਸਤ ਹੋ ਰਹੀ ਹੈਂ, (ਇਸ ਤਰ੍ਹਾਂ) ਤੇਰਾ ਸੁਆਦਾਂ ਦਾ ਚਸਕਾ ਦੂਰ ਨਹੀਂ ਹੋ ਸਕਦਾ ।
O my tongue, you are engrossed in other tastes, but your thirsty desire is not quenched.
 
ਜਿਤਨਾ ਚਿਰ ਪਰਮਾਤਮਾ ਦੇ ਸਿਮਰਨ ਦਾ ਆਨੰਦ ਪ੍ਰਾਪਤ ਨਾ ਹੋਵੇ, (ਉਤਨਾ ਚਿਰ) ਕਿਸੇ ਹੋਰ ਥਾਂ ਤੋਂ ਸੁਆਦਾਂ ਦਾ ਚਸਕਾ ਮਿਟ ਨਹੀਂ ਸਕਦਾ ।
Your thirst shall not be quenched by any means, until you attain the subtle essence of the Lord.
 
ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਮਿਲ ਜਾਏ, ਜੋ ਮਨੁੱਖ ਹਰੀ-ਸਿਮਰਨ ਦਾ ਸੁਆਦ ਮਾਣਨ ਲੱਗ ਪਏ, ਉਸ ਨੂੰ ਮਾਇਆ ਦੀ ਤ੍ਰਿਸ਼ਨਾ ਨਹੀਂ ਪੋਹ ਸਕਦੀ ।
If you do obtain the subtle essence of the Lord, and drink in this essence of the Lord, you shall not be troubled by desire again.
 
ਪਰ ਇਹ ਹਰੀ-ਨਾਮ ਦਾ ਆਨੰਦ ਪ੍ਰਭੂ ਦੀ ਮੇਹਰ ਨਾਲ ਮਿਲਦਾ ਹੈ (ਉਸ ਨੂੰ ਮਿਲਦਾ ਹੈ) ਜਿਸ ਨੂੰ ਗੁਰੂ ਮਿਲੇ ।
This subtle essence of the Lord is obtained by good karma, when one comes to meet with the True Guru.
 
ਨਾਨਕ ਆਖਦੇ ਹਨ—ਜਦੋਂ ਹਰੀ-ਸਿਮਰਨ ਦਾ ਆਨੰਦ ਮਨ ਵਿਚ ਵੱਸ ਪਏ, ਤਦੋਂ ਹੋਰ ਹੋਰ ਸਾਰੇ ਚਸਕੇ ਭੁੱਲ ਜਾਂਦੇ ਹਨ ।੩੨।
Says Nanak, all other tastes and essences are forgotten, when the Lord comes to dwell within the mind. ||32||
 
ਮੇਰੇ ਸਰੀਰ! ਤੂੰ ਜਗਤ ਵਿਚ ਆਇਆ ਹੀ ਤਦੋਂ, ਜਦੋਂ ਹਰੀ ਨੇ ਆਪਣੀ ਜੋਤਿ ਤੇਰੇ ਅੰਦਰ ਰੱਖ ਦਿੱਤੀ ।
O my body, the Lord infused His Light into you, and then you came into the world.
 
ਜਦੋਂ ਪਰਮਾਤਮਾ ਨੇ ਤੇਰੇ ਅੰਦਰ ਆਪਣੀ ਜੋਤਿ ਰੱਖੀ, ਤਦੋਂ ਤੂੰ ਜਗਤ ਵਿਚ ਜੰਮਿਆ ।
The Lord infused His Light into you, and then you came into the world.
 
ਜੇਹੜਾ ਪਰਮਾਤਮਾ ਜੀਵ ਪੈਦਾ ਕਰਕੇ ਉਸ ਨੂੰ ਜਗਤ ਵਿਚ ਭੇਜਦਾ ਹੈ ਉਹ ਆਪ ਹੀ ਇਸ ਦੀ ਮਾਂ ਹੈ ਆਪ ਹੀ ਇਸ ਦਾ ਪਿਤਾ ਹੈ ।
The Lord Himself is your mother, and He Himself is your father; He created the created beings, and revealed the world to them.
 
ਜਦੋਂ ਗੁਰੂ ਦੀ ਮੇਹਰ ਨਾਲ ਜੀਵ ਨੂੰ ਗਿਆਨ ਹੁੰਦਾ ਹੈ ਤਾਂ ਇਸ ਨੂੰ ਸਮਝ ਆਉਂਦੀ ਹੈ ਕਿ ਇਹ ਜਗਤ ਤਾਂ ਇਕ ਖੇਡ ਹੀ ਹੈ, ਫਿਰ ਜੀਵ ਨੂੰ ਇਹ ਜਗਤ (ਮਦਾਰੀ ਦਾ) ਇਕ ਤਮਾਸ਼ਾ ਹੀ ਦਿੱਸ ਪੈਂਦਾ ਹੈ
By Guru's Grace, some understand, and then it's a show; it seems like just a show.
 
ਨਾਨਕ ਆਖਦੇ ਹਨ—ਹੇ ਮੇਰੇ ਸਰੀਰ! ਜਦੋਂ ਪ੍ਰਭੂ ਨੇ ਜਗਤ-ਰਚਨਾ ਦਾ ਮੁੱਢ ਬੱਧਾ, ਤੇਰੇ ਅੰਦਰ ਆਪਣੀ ਜੋਤਿ ਪਾਈ, ਤਦੋਂ ਤੂੰ ਜਗਤ ਵਿਚ ਜਨਮਿਆ ।੩੩।
Says Nanak, He laid the foundation of the Universe, and infused His Light, and then you came into the world. ||33||
 
ਆਪਣੀ ਹਿਰਦੇ-ਸੇਜ ਉਤੇ ਪ੍ਰਭੂ-ਪਤੀ ਦਾ ਆਉਣਾ ਮੈਂ ਸੁਣ ਲਿਆ ਹੈ, ਮੇਰੇ ਮਨ ਵਿਚ ਆਨੰਦ ਬਣ ਗਿਆ ਹੈ ।
My mind has become joyful, hearing of God's coming.
 
ਹੇ ਮੇਰੀ ਜਿੰਦੇ! ਮੇਰਾ ਇਹ ਹਿਰਦਾ-ਘਰ ਪ੍ਰਭੂ-ਪਤੀ ਦਾ ਨਿਵਾਸ-ਅਸਥਾਨ ਬਣ ਗਿਆ ਹੈ,
Sing the songs of joy to welcome the Lord, O my companions; my household has become the Lord's Mansion.
 
ਹੁਣ ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ । ਹੇ ਜਿੰਦੇ! ਸਦਾ ਪ੍ਰਭੂ ਦੀ ਵਡਿਆਈ ਦਾ ਗੀਤ ਗਾਂਦੀ ਰਹੁ, (ਇਹ ਤਰ੍ਹਾਂ) ਕੋਈ ਫ਼ਿਕਰ ਕੋਈ ਦੁੱਖ (ਆਪਣਾ) ਜ਼ੋਰ ਨਹੀਂ ਪਾ ਸਕਦਾ ।
Sing continually the songs of joy to welcome the Lord, O my companions, and sorrow and suffering will not afflict you.
 
ਉਹ ਦਿਨ ਭਾਗਾਂ ਵਾਲੇ ਹੁੰਦੇ ਹਨ ਜਦੋਂ (ਮੱਥਾ) ਗੁਰੂ ਦੇ ਚਰਨਾਂ ਉਤੇ ਟਿਕੇ, ਪਿਆਰਾ ਪਤੀ-ਪ੍ਰਭੂ (ਹਿਰਦੇ ਵਿਚ) ਦਿੱਸ ਪੈਂਦਾ ਹੈ ।
Blessed is that day, when I am attached to the Guru's feet and meditate on my Husband Lord.
 
ਗੁਰੂ ਦੇ ਸ਼ਬਦ ਦੀ ਰਾਹੀਂ ਇਕ-ਰਸ ਸਿਫ਼ਤਿ-ਸਾਲਾਹ ਦੀ ਰੌ ਨਾਲ ਸਾਂਝ ਬਣ ਜਾਂਦੀ ਹੈ, ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਪ੍ਰਭੂ-ਮਿਲਾਪ ਦਾ ਆਨੰਦ ਮਾਣੀਦਾ ਹੈ ।
I have come to know the unstruck sound current and the Word of the Guru's Shabad; I enjoy the sublime essence of the Lord, the Lord's Name.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by