ਨਾਨਕ ਆਖਦੇ ਹਨ—(ਹੇ ਜਿੰਦੇ! ਖ਼ੁਸ਼ੀ ਦਾ ਗੀਤ ਗਾ) ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਆਪ ਆ ਕੇ ਮੈਨੂੰ ਮਿਲ ਪਿਆ ਹੈ ।੩੪।
Says Nanak, God Himself has met me; He is the Doer, the Cause of causes. ||34||
ਹੇ ਮੇਰੇ ਸਰੀਰ! ਇਸ ਜਗਤ ਵਿਚ ਜਨਮ ਲੈ ਕੇ ਤੂੰ ਹੋਰ ਹੋਰ ਕੰਮ ਹੀ ਕਰਦਾ ਰਿਹਾ ।
O my body, why have you come into this world? What actions have you committed?
ਜਦੋਂ ਦਾ ਤੂੰ ਸੰਸਾਰ ਵਿਚ ਆਇਆ ਹੈਂ, ਤੂੰ (ਪ੍ਰਭੂ-ਸਿਮਰਨ ਤੋਂ ਬਿਨਾ) ਹੋਰ ਹੋਰ ਕੰਮ ਹੀ ਕਰਦਾ ਰਿਹਾ ।
And what actions have you committed, O my body, since you came into this world?
ਜਿਸ ਹਰੀ ਨੇ ਤੈਨੂੰ ਪੈਦਾ ਕੀਤਾ ਹੈ, ਉਸ ਨੂੰ ਤੂੰ ਆਪਣੇ ਮਨ ਵਿਚ ਨਹੀਂ ਵਸਾਇਆ (ਉਸ ਦੀ ਯਾਦ ਵਿਚ ਕਦੇ ਨਹੀਂ ਜੁੜਿਆ) ।
The Lord who formed your form - you have not enshrined that Lord in your mind.
ਜਿਸ ਮਨੁੱਖ ਦੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਉੱਘੜਦੇ ਹਨ, ਗੁਰੂ ਦੀ ਕਿਰਪਾ ਨਾਲ ਉਸ ਦੇ ਮਨ ਵਿਚ ਪਰਮਾਤਮਾ ਵੱਸਦਾ ਹੈ,
By Guru's Grace, the Lord abides within the mind, and one's pre-ordained destiny is fulfilled.
ਨਾਨਕ ਆਖਦੇ ਹਨ—ਜਿਸ ਮਨੁੱਖ ਨੇ ਗੁਰੂ-ਚਰਨਾਂ ਵਿਚ ਚਿੱਤ ਜੋੜ ਲਿਆ, (ਉਸ ਦਾ) ਇਹ ਸਰੀਰ ਸਫਲ ਹੋ ਜਾਂਦਾ ਹੈ ।੩੫।
Says Nanak, this body is adorned and honored, when one's consciousness is focused on the True Guru. ||35||
ਹੇ ਮੇਰੀਓ ਅੱਖੀਓ! ਪਰਮਾਤਮਾ ਨੇ ਤੁਹਾਡੇ ਅੰਦਰ (ਆਪਣੀ) ਜੋਤਿ ਟਿਕਾਈ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਗ਼ੈਰ ਨਾ ਦਿੱਸੇ,
O my eyes, the Lord has infused His Light into you; do not look upon any other than the Lord.
ਪਰਮਾਤਮਾ ਦਾ ਹੀ ਦੀਦਾਰ ਕਰੋ, ਪਰਮਾਤਮਾ ਤੋਂ ਬਿਨਾ ਹੋਰ ਕੋਈ ਗ਼ੈਰ ਨਾ ਦਿੱਸੇ, ਨਿਗਾਹ ਨਾਲ ਹਰੀ ਨੂੰ ਵੇਖੋ ।
Do not look upon any other than the Lord; the Lord alone is worthy of beholding.
(ਹੇ ਅੱਖੀਓ!) ਇਹ ਸਾਰਾ ਸੰਸਾਰ ਜੋ ਤੁਸੀ ਵੇਖ ਰਹੀਆਂ ਹੋ, ਇਹ ਪ੍ਰਭੂ ਦਾ ਹੀ ਰੂਪ ਹੈ, ਪ੍ਰਭੂ ਦਾ ਹੀ ਰੂਪ ਦਿੱਸ ਰਿਹਾ ਹੈ ।
This whole world which you see is the image of the Lord; only the image of the Lord is seen.
(ਹੇ ਅੱਖੀਓ!) ਇਹ ਸਾਰਾ ਸੰਸਾਰ ਜੋ ਤੁਸੀ ਵੇਖ ਰਹੀਆਂ ਹੋ, ਇਹ ਪ੍ਰਭੂ ਦਾ ਹੀ ਰੂਪ ਹੈ, ਪ੍ਰਭੂ ਦਾ ਹੀ ਰੂਪ ਦਿੱਸ ਰਿਹਾ ਹੈ ।
By Guru's Grace, I understand, and I see only the One Lord; there is no one except the Lord.
ਨਾਨਕ ਆਖਦੇ ਹਨ—(ਗੁਰੂ ਨੂੰ ਮਿਲਣ ਤੋਂ ਪਹਿਲਾਂ) ਇਹ ਅੱਖੀਆਂ (ਅਸਲ ਵਿਚ) ਅੰਨ੍ਹੀਆਂ ਸਨ, ਜਦੋਂ ਗੁਰੂ ਮਿਲਿਆ, ਇਹਨਾਂ ਵਿਚ ਰੌਸ਼ਨੀ ਆਈ ।੩੬।
Says Nanak, these eyes were blind; but meeting the True Guru, they became all-seeing. ||36||
ਹੇ ਮੇਰੇ ਕੰਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਿਆ ਕਰੋ,
O my ears, you were created only to hear the Truth.
ਸਦਾ-ਥਿਰ ਕਰਤਾਰ ਨੇ ਤੁਹਾਨੂੰ ਇਹੀ ਸੁਣਨ ਵਾਸਤੇ ਬਣਾਇਆ ਹੈ, ਇਸ ਸਰੀਰ ਵਿਚ ਥਾਪਿਆ ਹੈ ।ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਿਆ ਕਰੋ,
To hear the Truth, you were created and attached to the body; listen to the True Bani.
ਇਸ ਸਿਫ਼ਤਿ-ਸਾਲਾਹ ਦੀ ਬਾਣੀ ਦੇ ਸੁਣਨ ਨਾਲ ਤਨ ਮਨ ਆਨੰਦ-ਭਰਪੂਰ ਹੋ ਜਾਂਦਾ ਹੈ, ਜੀਭ ਆਨੰਦ ਵਿਚ ਮਸਤ ਹੋ ਜਾਂਦੀ ਹੈ ।
Hearing it, the mind and body are rejuvenated, and the tongue is absorbed in Ambrosial Nectar.
ਸਦਾ-ਥਿਰ ਪਰਮਾਤਮਾ ਤਾਂ ਅਸਚਰਜ-ਰੂਪ ਹੈ, ਉਸ ਦਾ ਕੋਈ ਚਿਹਨ-ਚੱਕ੍ਰ ਦੱਸਿਆ ਨਹੀਂ ਜਾ ਸਕਦਾ, ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ
The True Lord is unseen and wondrous; His state cannot be described.
ਨਾਨਕ ਆਖਦੇ ਹਨ—ਆਤਮਕ ਆਨੰਦ ਦੇਣ ਵਾਲਾ ਨਾਮ ਸੁਣਿਆ ਕਰੋ, ਤੁਸੀ ਪਵਿਤ੍ਰ ਹੋ ਜਾਵੋਗੇ, ਪਰਮਾਤਮਾ ਨੇ ਤੁਹਾਨੂੰ ਇਹੀ ਸੁਣਨ ਵਾਸਤੇ ਭੇਜਿਆ (ਬਣਾਇਆ) ਹੈ ।੩੭।
Says Nanak, listen to the Ambrosial Naam and become holy; you were created only to hear the Truth. ||37||
ਪਰਮਾਤਮਾ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਜੀਵ ਨੂੰ ਬੋਲਣ ਦੀ ਸ਼ਕਤੀ ਦਿੱਤੀ ।
The Lord placed the soul to the cave of the body, and blew the breath of life into the musical instrument of the body.
ਸਰੀਰ ਨੂੰ ਬੋਲਣ ਦੀ ਸ਼ਕਤੀ ਦਿੱਤੀ, ਨੱਕ ਕੰਨ ਆਦਿਕ ਨੌ ਕਰਮ-ਇੰਦ੍ਰੀਆਂ ਪਰਤੱਖ ਤੌਰ ਤੇ ਬਣਾਈਆਂ, ਦਸਵੇਂ ਦਰ (ਦਿਮਾਗ਼) ਨੂੰ ਲੁਕਵਾਂ ਰੱਖਿਆ ।
He blew the breath of life into the musical instrument of the body, and revealed the nine doors; but He kept the Tenth Door hidden.
ਪ੍ਰਭੂ ਨੇ ਜਿਨ੍ਹਾਂ ਨੂੰ ਗੁਰੂ ਦੇ ਦਰ ਤੇ ਅਪੜਾ ਕੇ ਆਪਣੇ ਨਾਮ ਦੀ ਸਰਧਾ ਬਖ਼ਸ਼ੀ, ਉਹਨਾਂ ਨੂੰ ਦਸਵਾਂ ਦਰ ਭੀ ਵਿਖਾ ਦਿੱਤਾ ।
Through the Gurdwara, the Guru's Gate, some are blessed with loving faith, and the Tenth Door is revealed to them.
ਉਸ ਅਵਸਥਾ ਵਿਚ ਮਨੁੱਖ ਨੂੰ ਅਨੇਕਾਂ ਰੰਗਾਂ ਰੂਪਾਂ ਵਿਚ ਵਿਆਪਕ ਪ੍ਰਭੂ ਦਾ ਉਹ ਨਾਮ-ਰੂਪਾਂ ਨੌ ਖ਼ਜ਼ਾਨਿਆਂ ਦਾ ਭੰਡਾਰ ਭੀ ਪ੍ਰਾਪਤ ਹੋ ਜਾਂਦਾ ਹੈ ਜਿਸ ਦਾ ਅੰਤ ਨਹੀਂ ਪੈ ਸਕਦਾ
There are many images of the Lord, and the nine treasures of the Naam; His limits cannot be found.
ਨਾਨਕ ਆਖਦੇ ਹਨ—ਪਿਆਰੇ ਪ੍ਰਭੂ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਜੀਵ ਨੂੰ ਬੋਲਣ ਦੀ ਸ਼ਕਤੀ ਭੀ ਦਿੱਤੀ ।੩੮।
Says Nanak, the Lord placed the soul to the cave of the body, and blew the breath of life into the musical instrument of the body. ||38||
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਇਹ ਬਾਣੀ ਸਾਧ ਸੰਗਤਿ ਵਿਚ (ਬੈਠ ਕੇ) ਗਾਵਿਆ ਕਰੋ ।
Sing this true song of praise in the true home of your soul.
ਉਸ ਸਤ ਸੰਗ ਵਿਚ ਆਮਤਕ ਅਨੰਦ ਦੇਣ ਵਾਲੀ ਬਾਣੀ ਗਾਵਿਆ ਕਰੋ, ਜਿਥੇ (ਗੁਰਮੁਖਿ ਜਨ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਸਦਾ ਗਾਂਦੇ ਹਨ ।
Sing the song of praise in your true home; meditate there on the True Lord forever.
ਹੇ ਪ੍ਰਭੂ! ਤੈਨੂੰ ਸਦਾ-ਥਿਰ ਨੂੰ ਤਦੋਂ ਹੀ ਜੀਵ ਸਿਮਰਦੇ ਹਨ ਜਦੋਂ ਤੈਨੂੰ ਚੰਗੇ ਲੱਗਣ, ਜਿਨ੍ਹਾਂ ਨੂੰ ਤੂੰ ਗੁਰੂ ਦੀ ਰਾਹੀਂ ਇਹ ਸੂਝ ਬਖ਼ਸ਼ੇਂ ।
They alone meditate on You, O True Lord, who are pleasing to Your Will; as Gurmukh, they understand.
ਸਦਾ-ਥਿਰ ਪ੍ਰਭੂ ਸਭ ਜੀਵਾਂ ਦਾ ਮਾਲਕ ਹੈ, ਜਿਸ ਜਿਸ ਉਤੇ ਉਹ ਮੇਹਰ ਕਰਦਾ ਹੈ ਉਹ ਉਹ ਜੀਵ ਤੈਨੂੰ ਪ੍ਰਾਪਤ ਕਰ ਲੈਂਦੇ ਹਨ ।
This Truth is the Lord and Master of all; whoever is blessed, obtains it.
ਨਾਨਕ ਆਖਦਾ ਹੈ, ਉਹ ਸਤ ਸੰਗਤਿ ਵਿਚ (ਬੈਠ ਕੇ) ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਂਦੇ ਹਨ ।੩੯।
Says Nanak, sing the true song of praise in the true home of your soul. ||39||
ਵੱਡੇ ਭਾਗਾਂ ਵਾਲਿਓ! ਸੁਣੋ, ਆਨੰਦ ਇਹ ਹੈ ਕਿ (ਉਸ ਅਵਸਥਾ ਵਿਚ) ਮਨ ਦੀਆਂ ਸਾਰੀਆਂ ਦੌੜਾਂ ਮੁੱਕ ਜਾਂਦੀਆਂ ਹਨ ।
Listen to the song of bliss, O most fortunate ones; all your longings shall be fulfilled.
ਪਰਮ ਆਤਮਾ ਪ੍ਰਭੂ ਮਿਲ ਪੈਂਦਾ ਹੈ, ਸਾਰੇ ਚਿੰਤਾ-ਝੌਰੇ ਮਨ ਤੋਂ ਲਹਿ ਜਾਂਦੇ ਹਨ ।
I have obtained the Supreme Lord God, and all sorrows have been forgotten.
ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਿਆਂ ਸਾਰੇ ਦੁੱਖ ਰੋਗ ਕਲੇਸ਼ ਮਿਟ ਜਾਂਦੇ ਹਨ ।
Pain, illness and suffering have departed, listening to the True Bani.
ਜੇਹੜੇ ਸੰਤ ਗੁਰਮੁਖਿ ਪੂਰੇ ਗੁਰੂ ਤੋਂ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਸਾਂਝੀ ਬਾਣੀ ਸਿੱਖ ਲੈਂਦੇ ਹਨ ਉਹਨਾਂ ਦੇ ਹਿਰਦੇ ਖਿੜ ਆਉਂਦੇ ਹਨ ।
The Saints and their friends are in ecstasy, knowing the Perfect Guru.
ਇਸ ਬਾਣੀ ਨੂੰ ਸੁਣਨ ਵਾਲੇ ਉਚਾਰਨ ਵਾਲੇ ਸਭ ਪਵਿਤ੍ਰ-ਆਤਮਕ ਹੋ ਜਾਂਦੇ ਹਨ, ਇਸ ਬਾਣੀ ਵਿਚ ਉਹਨਾਂ ਨੂੰ ਸਤਿਗੁਰੂ ਹੀ ਦਿੱਸਦਾ ਹੈ ।
Pure are the listeners, and pure are the speakers; the True Guru is all-pervading and permeating.
ਨਾਨਕ ਬੇਨਤੀ ਕਰਦਾ ਹੈ—ਜੇਹੜੇ ਬੰਦੇ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੇ ਅੰਦਰ ਇਕ-ਰਸ (ਖ਼ੁਸ਼ੀ ਦੇ) ਵਾਜੇ ਵੱਜ ਪੈਂਦੇ ਹਨ ।੪੦।
Prays Nanak, touching the Guru's Feet, the unstruck sound current of the celestial bugles vibrates and resounds. ||40||1||