ਉਹ ਮਨੁੱਖ (ਫਿਰ) ਇਕ ਪਰਮਾਤਮਾ ਨੂੰ ਹੀ ਚੇਤੇ ਕਰਦਾ ਰਹਿੰਦਾ ਹੈ ਇਕ ਪਰਮਾਤਮਾ (ਦੇ ਗੁਣਾਂ) ਨੂੰ ਹੀ ਗਾਂਦਾ ਰਹਿੰਦਾ ਹੈ, ਇਕ ਪਰਮਾਤਮਾ ਹੀ ਉਸ ਨੂੰ ਹਰ ਥਾਂ ਵੱਸਦਾ ਨਜ਼ਰ ਆਉਂਦਾ ਹੈ ।
Prays Nanak, God has granted His Grace, and I have found the Perfect True Guru. ||2||
ਹੇ ਭਾਈ! ਪ੍ਰਭੂ ਦੇ ਭਗਤਾਂ ਦੀ ਸੰਗਤਿ ਵਿਚ ਮਿਲ ਕੇ ਰਹਿਣਾ ਚਾਹੀਦਾ ਹੈ, ਭਗਤ-ਜਨਾਂ ਨੂੰ ਮਿਲ ਕੇ ਪਰਮਾਤਮਾ ਦਾ ਕੀਰਤਨ ਸੁਣਨਾ ਚਾਹੀਦਾ ਹੈ ।
Meet with the holy, humble servants of God; meeting with the Lord, listen to the Kirtan of His Praises.
ਹੇ ਭਾਈ! ਪ੍ਰਭੂ ਦਇਆ ਦਾ ਸੋਮਾ ਹੈ, ਦੁੱਖਾਂ ਦਾ ਨਾਸ ਕਰਨ ਵਾਲਾ ਹੈ,
God is the Merciful Master, the Lord of wealth; there is no end to His Virtues.
ਸਰਨ-ਜੋਗ ਹੈ, ਸਭ ਨੂੰ ਦਾਤਾਂ ਦੇਣ ਵਾਲਾ ਹੈ, ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ ।
The Merciful Lord is the Dispeller of pain, the Giver of Sanctuary, the Eradicator of all evil.
ਹੇ ਭਾਈ! ਨਾਮ ਜਪਣ ਵਾਲਿਆਂ ਨੂੰ ਉਹ ਪ੍ਰਭੂ ਮੋਹ ਸੋਗ ਅਤੇ ਔਖੇ ਵਿਕਾਰਾਂ ਤੋਂ ਬਚਾਣ ਵਾਲਾ ਹੈ ।
Emotional attachment, sorrow, corruption and pain - chanting the Naam, the Name of the Lord, one is saved from these.
ਹੇ ਮੇਰੇ ਪ੍ਰਭੂ! ਸਾਰੇ ਜੀਵ ਤੇਰੇ (ਪੈਦਾ ਕੀਤੇ ਹੋਏ ਹਨ), ਮਿਹਰ ਕਰ, ਮੈਂ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ ।
All beings are Yours, O my God; bless me with Your Mercy, that I may become the dust under the feet of all men.
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਦਇਆ ਕਰ, ਮੈਂ ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦਾ ਰਹਾਂ ।੩।
Prays Nanak, O God, be kind to me, that I may chant Your Name, and live. ||3||
(ਹੇ ਭਾਈ! ਸਦਾ ਤੋਂ ਹੀ) ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਭਗਤਾਂ ਦੀ ਰੱਖਿਆ ਕੀਤੀ ਹੈ ।
God saves His humble devotees, attaching them to His feet.
ਸੋ, ਹੇ ਭਾਈ! ਇਕ ਹਰਿ-ਨਾਮ ਦਾ ਧਿਆਨ ਧਰ ਕੇ, ਆਓ, ਅਸੀ ਭੀ ਅੱਠੇ ਪਹਰ ਆਪਣੇ ਪ੍ਰਭੂ ਨੂੰ ਸਿਮਰਦੇ ਰਹੀਏ ।
Twenty-four hours a day, they meditate in remembrance on their God; they meditae on the One Name.
(ਹੇ ਭਾਈ! ਅਨੇਕਾਂ ਜੀਵ) ਉਸ ਪ੍ਰਭੂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, (ਉਹਨਾਂ ਦੇ) ਜਨਮ ਮਰਨ (ਦੇ ਗੇੜ) ਮੁੱਕ ਗਏ ।
Meditating on that God, they cross over the terrifying world-ocean, and their comings and goings cease.
ਹੇ ਭਾਈ! ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਉਹਨਾਂ ਦੇ ਅੰਦਰ ਸਦਾ ਸੁਖ-ਆਨੰਦ ਬਣਿਆ ਰਿਹਾ, ਉਹਨਾਂ ਨੂੰ ਪ੍ਰਭੂ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ।
They enjoy eternal peace and pleasure, singing the Kirtan of God's Praises; His Will seems so sweet to them.
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਜਿਹੜੇ ਮਨੁੱਖ ਪੂਰੇ ਗੁਰੂ ਨੂੰ ਮਿਲ ਪਏ, ਉਹਨਾਂ ਦੀ ਹਰੇਕ ਮੁਰਾਦ ਪੂਰੀ ਹੋ ਗਈ,
All my desires are fulfilled, meeting with the Perfect True Guru.
ਉਹਨਾਂ ਦੀ ਹਰੇਕ ਆਸ ਪੂਰੀ ਹੋ ਗਈ; ਜਿਨ੍ਹਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾ ਲਿਆ, ਉਹਨਾਂ ਨੂੰ ਕੋਈ ਦੁੱਖ ਕੋਈ ਝੋਰੇ ਮੁੜ ਨਹੀਂ ਵਿਆਪਦੇ ।੪।੩।
Prays Nanak, God has blended me with Himself; I shall never suffer pain or sorrow again. ||4||3||
Raamkalee, Fifth Mehl, Chhant.
Shalok:
(ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ) ਸੋਹਣੇ ਚਰਨਾਂ ਦੀ ਸਰਨ ਆ ਕੇ (ਪਰਮਾਤਮਾ ਦੇ) ਗੁਣ ਗਾਂਦੇ ਹਨ, (ਉਹਨਾਂ ਦੇ ਹਿਰਦੇ ਵਿਚ ਸਦਾ) ਆਨੰਦ ਸੁਖ ਬਣੇ ਰਹਿੰਦੇ ਹਨ ।
In the Sanctuary of His lotus feet, I sing His Glorious Praises in ecstasy and bliss.
ਹੇ ਨਾਨਕ! (ਆਖ—ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨਾ ਚਾਹੀਦਾ ਹੈ, ਪਰਮਾਤਮਾ (ਹਰੇਕ) ਬਿਪਤਾ ਦੂਰ ਕਰਨ ਵਾਲਾ ਹੈ ।੧।
O Nanak, worship God in adoration, the Eradicator of misfortune. ||1||
ਛੰਤੁ ।
Chhant:
(ਹੇ ਭਾਈ!) ਪਰਮਾਤਮਾ ਹੀ (ਜੀਵਾਂ ਦੀ ਹਰੇਕ) ਬਿਪਤਾ ਦੂਰ ਕਰਨ ਵਾਲਾ ਹੈ, ਉਸ ਤੋਂ ਬਿਨਾ ਹੋਰ ਕੋਈ (ਇਹੋ ਜਿਹੀ ਸਮਰਥਾ ਵਾਲਾ) ਨਹੀਂ ਹੈ ।
God is the Eradicator of misfortune; there is none other than Him.
(ਹੇ ਭਾਈ!) ਸਦਾ ਹੀ ਸਦਾ ਹੀ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ; ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ (ਹਰ ਥਾਂ) ਉਹ ਪਰਮਾਤਮਾ ਹੀ ਮੌਜੂਦ ਹੈ ।
Forever and ever, remember the Lord in meditation; He is permeating the water, the land and the sky.
ਹੇ ਭਾਈ! ਉਹ ਪਰਮਾਤਮਾ ਜਲ ਵਿਚ ਧਰਤੀ ਵਿਚ ਪੁਲਾੜ ਵਿਚ (ਹਰ ਥਾਂ) ਵਿਆਪਕ ਹੈ ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਭੀ ਉਹ ਪ੍ਰਭੂ ਸਾਡੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ ।
He is permeating and pervading the water, the land and the sky; do not forget Him from your mind, even for an instant.
ਉਹ ਦਿਨ ਭਾਗਾਂ ਵਾਲੇ (ਸਮਝੋ, ਜਦੋਂ ਸਾਡਾ ਮਨ) ਗੁਰੂ ਦੇ ਚਰਨਾਂ ਵਿਚ ਜੁੜਿਆ ਰਹੇ, (ਪਰ ਇਹ ਸਾਡੇ ਆਪਣੇ ਵੱਸ ਦੀ ਗੱਲ ਨਹੀਂ, ਇਹ ਤਦੋਂ ਹੀ ਹੁੰਦਾ ਹੈ ਜਦੋਂ) ਉਸ ਜਗਤ ਦੇ ਮਾਲਕ ਪ੍ਰਭੂ ਦੀ ਮਿਹਰ (ਹੋਵੇ) ।
Blessed was that day, when I grasped the Guru's feet; all virtues rest in the Lord of the Universe.
ਹੇ ਭਾਈ! ਦਿਨ ਰਾਤ ਸੇਵਕਾਂ ਵਾਂਗ ਉਸ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ; ਜੋ ਕੁਝ ਉਸ ਨੂੰ ਭਾਉਂਦਾ ਹੈ ਉਹੀ (ਜਗਤ ਵਿਚ) ਹੋ ਰਿਹਾ ਹੈ ।
So serve Him day and night, O servant; whatever pleases Him, happens.
ਨਾਨਕ ਤਾਂ ਉਸ ਸੁਖ-ਦਾਤੇ ਪ੍ਰਭੂ ਤੋਂ ਸਦਕੇ ਜਾਂਦਾ ਹੈ, (ਉਸ ਦੀ ਮਿਹਰ ਨਾਲ ਹੀ ਸਾਡੇ) ਮਨ ਵਿਚ ਤਨ ਵਿਚ (ਸਹੀ ਆਤਮਕ ਜੀਵਨ ਦਾ) ਚਾਨਣ ਹੋ ਸਕਦਾ ਹੈ ।੧।
Nanak is a sacrifice to the Giver of peace; his mind and body are enlightened. ||1||
Shalok:
ਹੇ ਨਾਨਕ! ਜਿਸ ਮਨੁੱਖ ਨੇ ਸਾਰੇ ਸੰਕਟ ਦੂਰ ਕਰਨ ਵਾਲੇ ਗੋਬਿੰਦ ਗੋਪਾਲ ਦਾ ਆਸਰਾ ਲਿਆ, ਪਰਮਾਤਮਾ ਦਾ ਨਾਮ ਸਿਮਰਦਿਆਂ ਉਸ ਦਾ ਮਨ ਸੁਖੀ ਹੋ ਗਿਆ
Meditating in remembrance on the Lord, the mind and body find peace; the thought of duality is dispelled.
ਉਸ ਦਾ ਤਨ ਸੁਖੀ ਹੋ ਗਿਆ (ਕਿਉਂਕਿ ਪ੍ਰਭੂ ਦੀ ਯਾਦ ਤੋਂ ਬਿਨਾ ਉਸ ਦਾ) ਹੋਰ ਹੋਰ ਸਭ ਚਿੰਤਾ-ਫ਼ਿਕਰ ਦੂਰ ਹੋ ਗਿਆ ।੧।
Nanak takes the support of the Lord of the World, the Lord of the Universe, the Destroyer of troubles. ||1||
ਛੰਤੁ ।
Chhant:
ਹੇ ਭਾਈ! ਜਿਸ ਮਨੁੱਖ ਨੇ ਦੀਨਾਂ ਦੇ ਨਾਥ ਪਾਲਣਹਾਰ ਹਰੀ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕੀਤੇ, ਦਇਆ ਦੇ ਸੋਮੇ ਨਾਰਾਇਣ ਨੇ ਉਸ ਦਾ ਸਾਰੇ ਡਰ ਤੇ ਦੁੱਖ-ਕਲੇਸ਼ ਕੱਟ ਦਿੱਤੇ ।
The Merciful Lord has eradicated my fears and troubles.
ਹੇ ਭਾਈ! ਸਭ ਨੂੰ ਪਾਲਣ ਵਾਲਾ ਅਬਿਨਾਸ਼ੀ ਸਿਰਫ਼ ਅਕਾਲ ਪੁਰਖ ਹੀ ਹੈ,
In ecstasy, I sing the Glorious Praises of the Lord; God is the Cherisher, the Master of the meek.
ਜਿਸ ਮਨੁੱਖ ਦਾ ਪਿਆਰ ਉਸ ਨਾਲ ਬਣ ਗਿਆ,
The Cherishing Lord is imperishable, the One and only Primal Lord; I am imbued with His Love.
ਜਿਸ ਨੇ ਆਪਣੇ ਹੱਥ ਆਪਣਾ ਮੱਥਾ ਉਸ ਦੇ ਚਰਨਾਂ ਉੱਤੇ ਰੱਖ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣੇ ਨਾਲ ਜੋੜ ਲਿਆ, (ਮਾਇਆ ਦੇ ਹੱਲਿਆਂ ਵਲੋਂ ਉਹ) ਸਦਾ ਹਰ ਵੇਲੇ ਸੁਚੇਤ ਰਹਿਣ ਲੱਗ ਪਿਆ ।
When I placed my hands and forehead upon His Feet, He blended me with Himself; I became awake and aware forever, night and day.
ਹੇ ਭਾਈ! (ਸਾਡੀ ਇਹ) ਜਿੰਦ (ਸਾਡਾ ਇਹ) ਸਰੀਰ, ਘਰ, ਥਾਂ, ਤਨ, ਜੋਬਨ ਅਤੇ ਧਨ-ਮਾਲ ਸਭ ਕੁਝ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ ।
My soul, body, household and home belong to Him, along with my body, youth, wealth and property.
ਉਹ ਪ੍ਰਭੂ ਸਾਰੇ ਜੀਵਾਂ ਦਾ ਪਾਲਣ ਵਾਲਾ ਹੈ । ਨਾਨਕ ਉਸ ਤੋਂ ਸਦਾ ਹੀ ਸਦਕੇ ਜਾਂਦਾ ਹੈ ।੨।
Forever and ever, Nanak is a sacrifice to Him, who cherishes and nurtures all beings. ||2||
Shalok:
ਹੇ ਨਾਨਕ! ਜਿਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਗੋਬਿੰਦ ਦੇ ਗੁਣ ਬਿਆਨ ਕਰਦਾ ਰਹਿੰਦਾ ਹੈ,
My tongue chants the Name of the Lord, and chants the Glorious Praises of the Lord of the Universe.
ਸਦਾ ਇਕ ਪਰਮੇਸਰ ਦਾ ਆਸਰਾ ਲਈ ਰੱਖਦਾ ਹੈ, ਪਰਮਾਤਮਾ ਆਖ਼ਰ ਉਸ ਦੀ ਰੱਖਿਆ ਕਰਦਾ ਹੈ ।੧।
Nanak has grasped the sheltering support of the One Transcendent Lord, who shall save him in the end. ||1||
ਛੰਤੁ ।
Chhant:
ਹੇ ਭਾਈ! ਉਹੀ ਮਾਲਕ-ਪ੍ਰਭੂ ਹੀ (ਅਸਾਂ ਜੀਵਾਂ ਦਾ) ਰਾਖਾ ਹੈ, ਸਦਾ ਉਸ ਦੇ ਲੜ ਲੱਗਾ ਰਹੁ ।
He is God, our Lord and Master, our Saving Grace. Grab hold of the hem of His robe.
ਆਪਣੇ ਮਨ ਦੀ ਸਿਆਣਪ ਛੱਡ ਦੇਹ, ਗੁਰੂ ਦੀ ਸੰਗਤਿ ਵਿਚ ਟਿਕ ਕੇ ਉਸ ਦਇਆ-ਦੇ-ਘਰ ਪ੍ਰਭੂ ਦਾ ਭਜਨ ਕਰਿਆ ਕਰ ।
Vibrate, and meditate on the Merciful Divine Lord in the Saadh Sangat, the Company of the Holy; renounce your intellectual mind.