ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ । ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ ।
The Lord of the Universe is beautiful, proficient, wise and all-knowing;
 
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ ।
His Virtues are priceless. By great good fortune, I have found Him; my pain is dispelled, and my hopes are fulfilled.
 
ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦੇ ਹਨ—ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ ।੨।
Prays Nanak, I have entered Your Sanctuary, Lord, and my fear of death is eradicated. ||2||
 
Shalok:
 
ਹੇ ਨਾਨਕ! ਗੁਰੂ ਦੀ ਸੰਗਤਿ ਤੋਂ ਵਾਂਜੀ ਰਹਿ ਕੇ ਹੋਰ ਹੋਰ ਅਨੇਕਾਂ ਕਰਮ ਕਰਦੀ ਹੋਈ ਜੀਵ-ਇਸਤ੍ਰੀ (ਮਾਇਆ ਦੇ ਮੋਹ ਵਿਚ) ਭਟਕ ਭਟਕ ਕੇ ਆਤਮਕ ਮੌਤ ਸਹੇੜ ਲੈਂਦੀ ਹੈ ।
Without the Saadh Sangat, the Company of the Holy, one dies wandering around in confusion, performing all sorts of rituals.
 
ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀਆਂ ਕੋਮਲ ਫਾਹੀਆਂ ਵਿਚ ਬੱਝੀ ਰਹਿੰਦੀ ਹੈ ।੧।
O Nanak, all are bound by the attractive bonds of Maya, and the karmic record of past actions. ||1||
 
ਹੇ ਨਾਨਕ! ਜਿਹੜੇ ਜੀਵ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ ਉਹ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ,
Those who are pleasing to God are united with Him; He separates others from Himself.
 
(ਆਪਣੇ ਚਰਨਾਂ ਤੋਂ) ਵਿਛੋੜਦਾ ਭੀ ਆਪ ਹੀ ਹੈ । (ਇਸ ਵਾਸਤੇ, ਹੇ ਭਾਈ!) ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ਜਿਸ ਦਾ ਬਹੁਤ ਵੱਡਾ ਤੇਜ-ਪਰਤਾਪ ਹੈ ।੨।
Nanak has entered the Sanctuary of God; His greatness is glorious! ||2||
 
ਛੰਤੁ ।
Chhant:
 
(ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ,
In the summer season, in the months of Jayt'h and Asaarh, the heat is terrible, intense and severe.
 
ਤਿਵੇਂ ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪੇ੍ਰਮ ਦੀ ਅਣਹੋਂਦ ਸਾੜਦੀ ਹੈ ।
The discarded bride is separated from His Love, and the Lord does not even look at her.
 
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ ।
She does not see her Lord, and she dies with an aching sigh; she is defrauded and plundered by her great pride.
 
ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ ।
She flails around, like a fish out of water; attached to Maya, she is alienated from the Lord.
 
(ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ ।
She sins, and so she is fearful of reincarnation; the Messenger of Death will surely punish her.
 
ਨਾਨਕ ਬੇਨਤੀ ਕਰਦਾ ਹੈ—ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ।੩।
Prays Nanak, take me under Your sheltering support, Lord, and protect me; You are the Fulfiller of desire. ||3||
 
Shalok:
 
ਹੇ ਨਾਨਕ! (ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਪਣੇ) ਪ੍ਰੀਤਮ-ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਉਸ (ਪ੍ਰੀਤਮ ਤੋਂ ਬਿਨਾ) ਰਤਾ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦੀ ।
With loving faith, I am attached to my Beloved; I cannot survive without Him, even for an instant.
 
ਬਿਨਾ ਕਿਸੇ ਉਚੇਚੇ ਜਤਨ ਦੇ ਹੀ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੀਤਮ ਹਰ ਵੇਲੇ ਟਿਕਿਆ ਰਹਿੰਦਾ ਹੈ ।੧।
He is permeating and pervading my mind and body, O Nanak, with intuitive ease. ||1||
 
ਹੇ ਨਾਨਕ! ਅਨੇਕਾਂ ਜਨਮਾਂ ਤੋਂ ਚਲੇ ਆ ਰਹੇ ਮਿੱਤਰ ਸੱਜਣ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦਾ) ਹੱਥ ਫੜ ਕੇ (ਉਸ ਨੂੰ ਆਪਣਾ) ਬਣਾ ਲਿਆ,
My Friend has taken me by the hand; He has been my best friend, lifetime after lifetime.
 
ਉਸ ਨੂੰ ਆਪਣਾ ਹਾਰਦਿਕ ਪਿਆਰ ਦੇ ਕੇ ਉਸ ਨੇ ਆਪਣੇ ਚਰਨਾਂ ਦੀ ਦਾਸੀ ਬਣਾ ਲਿਆ ।੨।
He has made me the slave of His feet; O Nanak, my consciousness is filled with love for God. ||2||
 
ਛੰਤੁ ।
Chhant:
 
(ਹੇ ਸਹੇਲੀਏ! ਜਿਵੇਂ) ਵਰਖਾ-ਰੱੁੱਤ ਬੜੀ ਸੁਖਦਾਈ ਹੁੰਦੀ ਹੈ, ਸਾਵਣ ਭਾਦਰੋਂ ਦੇ ਮਹੀਨਿਆਂ ਵਿਚ (ਵਰਖਾ ਦੇ ਕਾਰਨ) ਬੜੀਆਂ ਮੌਜਾਂ ਬਣੀਆਂ ਰਹਿੰਦੀਆਂ ਹਨ,
The rainy season is beautiful; the months of Saawan and Bhaadon bring bliss.
 
ਬੱਦਲ ਝੁਕ ਝੁਕ ਕੇ ਵਰ੍ਹਦੇ ਹਨ, ਤਲਾਬਾਂ-ਛੱਪੜਾਂ ਵਿਚ, ਧਰਤੀ ਦੇ ਟੋਇਆਂ ਵਿਚ ਹਰ ਥਾਂ ਸੁਗੰਧੀ-ਭਰਿਆ ਪਾਣੀ ਹੀ ਪਾਣੀ ਭਰ ਜਾਂਦਾ ਹੈ,
The clouds are low, and heavy with rain; the waters and the lands are filled with honey.
 
(ਤਿਵੇਂ ਜਿਨ੍ਹਾਂ ਦੇ ਹਿਰਦੇ-) ਘਰ ਪਰਮਾਤਮਾ ਦੇ ਨਾਮ ਦੇ ਨੌ ਖ਼ਜ਼ਾਨਿਆਂ ਨਾਲ ਨਕਾ-ਨਕਾ ਭਰ ਜਾਂਦੇ ਹਨ, ਉਹਨਾਂ ਨੂੰ ਪਰਮਾਤਮਾ ਸਭਨੀਂ ਥਾਈਂ ਦਿੱਸਣ ਲੱਗ ਪੈਂਦਾ ਹੈ ।
God is all-pervading everywhere; the nine treasures of the Lord's Name fill the homes of all hearts.
 
ਸਭਨਾਂ ਦੇ ਦਿਲ ਦੀ ਜਾਣਨ ਵਾਲੇ ਮਾਲਕ-ਪ੍ਰਭੂ ਦਾ ਨਾਮ ਸਿਮਰ ਕੇ ਉਹਨਾਂ ਦੀਆਂ ਸਾਰੀਆਂ ਹੀ ਕੁਲਾਂ ਤਰ ਜਾਂਦੀਆਂ ਹਨ ।
Meditating in remembrance on the Lord and Master, the Searcher of hearts, all one's ancestry is saved.
 
ਹੇ ਸਹੇਲੀਏ! ਜਿਹੜੇ ਵਡਭਾਗੀ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਟਿਕ ਕੇ ਮਾਇਆ ਦੇ ਮੋਹ ਦੇ ਹੱਲਿਆਂ ਵੱਲੋਂ) ਸੁਚੇਤ ਹੋ ਜਾਂਦੇ ਹਨ, ਉਹਨਾਂ ਨੂੰ ਵਿਕਾਰਾਂ ਦੇ ਕੋਈ ਦਾਗ਼ ਨਹੀਂ ਲੱਗਦੇ, ਦਇਆ ਦਾ ਘਰ ਪ੍ਰਭੂ ਸਦਾ ਉਹਨਾਂ ਉਤੇ ਤ੍ਰੱੁਠਿਆ ਰਹਿੰਦਾ ਹੈ ।
No blemish sticks to that being who remains awake and aware in the Love of the Lord; the Merciful Lord is forever forgiving.
 
ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਏ! ਉਹਨਾਂ ਨੂੰ ਮਨ ਵਿਚ ਸਦਾ ਪਿਆਰਾ ਲੱਗਣ ਵਾਲਾ ਖਸਮ-ਪ੍ਰਭੂ ਮਿਲ ਪੈਂਦਾ ਹੈ ।੪।
Prays Nanak, I have found my Husband Lord, who is forever pleasing to my mind. ||4||
 
Shalok:
 
ਹੇ ਨਾਨਕ! (ਆਖ—ਪ੍ਰਭੂ ਦੇ ਦਰਸ਼ਨ ਦੀ) ਆਸ (ਰੱਖ ਕੇ) ਦਰਸ਼ਨ ਦੀ ਤਾਂਘ ਨਾਲ ਮੈਂ (ਭਾਲ ਕਰਦੀ) ਫਿਰਦੀ ਹਾਂ ਕਿ ਕਦੋਂ ਮੈਂ ਗੋਪਾਲ-ਪ੍ਰਭੂ ਦਾ ਦਰਸ਼ਨ ਕਰ ਸਕਾਂ ।
Thirsty with desire, I wander around; when will I behold the Lord of the World?
 
(ਮੈਂ ਭਾਲਦੀ ਹਾਂ ਕਿ) ਕੋਈ ਸੱਜਣ ਸੰਤ ਜਨ ਮੈਨੂੰ ਲੱਭ ਪਏ ਜੋ ਮੈਨੂੰ ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੋਵੇ ।੧।
Is there any humble Saint, any friend, O Nanak, who can lead me to meet with God? ||1||
 
ਹੇ ਨਾਨਕ! (ਆਖ—ਪਰਮਾਤਮਾ ਨੂੰ) ਮਿਲਣ ਤੋਂ ਬਿਨਾ (ਹਿਰਦੇ ਵਿਚ) ਠੰਢ ਨਹੀਂ ਪੈਂਦੀ, ਰਤਾ ਜਿਤਨੇ ਸਮੇ ਲਈ ਭੀ (ਸ਼ਾਂਤੀ ਨਾਲ) ਰਿਹਾ ਨਹੀਂ ਜਾ ਸਕਦਾ ।
Without meeting Him, I have no peace or tranquility; I cannot survive for a moment, even for an instant.
 
ਪ੍ਰਭੂ ਦੇ ਸੰਤ ਜਨਾਂ ਦੀ ਸਰਨੀ ਪਿਆਂ (ਕੋਈ ਨ ਕੋਈ ਗੁਰਮੁਖ ਦਰਸ਼ਨ ਦੀ) ਆਸ ਪੂਰੀ ਕਰ (ਹੀ) ਦੇਂਦਾ ਹੈ ।੨।
Entering the Sanctuary of the Lord's Holy Saints, O Nanak, my desires are fulfilled. ||2||
 
ਛੰਤੁ ।
Chhant:
 
(ਹੇ ਸਹੇਲੀਏ! ਜਦੋਂ) ਅੱਸੂ ਕੱਤਕ ਵਿਚ ਮਿੱਠੀ ਮਿੱਠੀ ਰੁੱਤ ਦਾ ਆਰੰਭ ਹੁੰਦਾ ਹੈ, (ਤਦੋਂ ਹਿਰਦੇ ਵਿਚ) ਪ੍ਰਭੂ (ਦੇ ਮਿਲਾਪ) ਦੀ ਤਾਂਘ ਉਪਜਦੀ ਹੈ ।
In the cool, autumn season, in the months of Assu and Katik, I am thirsty for the Lord.
 
(ਜਿਸ ਜੀਵ-ਇਸਤ੍ਰੀ ਦੇ ਅੰਦਰ ਇਹ ਬਿਰਹੋਂ ਅਵਸਥਾ ਪੈਦਾ ਹੁੰਦੀ ਹੈ, ਉਹ) ਦੀਦਾਰ ਕਰਨ ਵਾਸਤੇ ਭਾਲ ਕਰਦੀ ਫਿਰਦੀ ਹੈ ਕਿ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨਾਲ ਕਦੋਂ ਮੇਲ ਹੋਵੇ ।
Searching for the Blessed Vision of His Darshan, I wander around wondering, when will I meet my Lord, the treasure of virtue?
 
ਨਾਨਕ ਬੇਨਤੀ ਕਰਦਾ ਹੈ—(ਹੇ ਸਹੇਲੀਏ!) ਪਿਆਰੇ ਖਸਮ (ਦੇ ਮਿਲਾਪ) ਤੋਂ ਬਿਨਾ (ਉਸ ਦੇ ਮਿਲਾਪ ਦੇ) ਸੁਖ ਦੀ ਸਾਰ ਨਹੀਂ ਪੈ ਸਕਦੀ, ਹਾਰ ਕੰਙਣ (ਆਦਿਕ ਸਿੰਗਾਰ ਸਗੋਂ) ਦੁਖਦਾਈ ਲੱਗਦੇ ਹਨ ।
Without my Beloved Husband Lord, I find no peace, and all my necklaces and bracelets become cursed.
 
ਇਸਤ੍ਰੀ ਸੋਹਣੀ ਹੋਵੇ, ਸਿਆਣੀ ਹੋਵੇ, ਚਤੁਰ ਹੋਵੇ, ਵਿੱਦਿਆ-ਵਤੀ ਹੋਵੇ (ਪਤੀ ਦੇ ਮਿਲਾਪ ਤੋਂ ਬਿਨਾ ਇਉਂ ਹੀ ਹੈ, ਜਿਵੇਂ) ਸਾਹ ਆਉਣ ਤੋਂ ਬਿਨਾ ਸਰੀਰ ।
So beautiful, so wise, so clever and knowing; still, without the breath, it is just a body.
 
(ਇਹੀ ਹਾਲ ਹੁੰਦਾ ਹੈ ਜੀਵ-ਇਸਤ੍ਰੀ ਦਾ, ਜੇ ਪ੍ਰਭੂ-ਮਿਲਾਪ ਤੋਂ ਵਾਂਜੀ ਰਹੇ) ਆਸੇ ਪਾਸੇ ਦਸੀਂ ਪਾਸੀਂ ਵੇਖ-ਭਾਲ ਕਰਦੀ ਹੈ, ਉਸ ਦੇ ਮਨ ਵਿਚ ਪ੍ਰਭੂ ਨੂੰ ਮਿਲਣ ਦੀ ਤਾਂਘ ਬਣੀ ਰਹਿੰਦੀ ਹੈ ।
I look here and there, in the ten directions; my mind is so thirsty to meet God!
 
(ਉਹ ਸੰਤ ਜਨਾਂ ਅੱਗੇ ਬੇਨਤੀ ਕਰਦੀ ਰਹਿੰਦੀ ਹੈ—ਹੇ ਸੰਤ ਜਨੋਂ!) ਕਿਰਪਾ ਕਰ ਕੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਦਿਉ ।੫।
Prays Nanak, shower Your Mercy upon me; unite me with Yourself, O God, O treasure of virtue. ||5||
 
Shalok:
 
ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੂੰ) ਪੂਰਨ ਪ੍ਰਭੂ ਜੀ ਮਿਲ ਪਏ (ਉਹਨਾਂ ਦੇ ਅੰਦਰੋਂ) ਹੋਰ ਹੋਰ ਪਾਸੇ ਦੀ ਭਟਕਣਾ ਦੂਰ ਹੋ ਗਈ; (ਉਹਨਾਂ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁੱਝ ਗਈ,
The fire of desire is cooled and quenched; my mind and body are filled with peace and tranquility.
 
(ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਗਏ, (ਉਹਨਾਂ ਦੇ) ਮਨ ਵਿਚ (ਉਹਨਾਂ ਦੇ) ਤਨ ਵਿਚ ਸ਼ਾਂਤੀ ਪੈਦਾ ਹੋ ਗਈ ।੧।
O Nanak, I have met my Perfect God; the illusion of duality is dispelled. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by