ਹੇ ਨਾਨਕ! ਪ੍ਰਭੂ ਨੇ ਆਪ (ਹੀ) ਗੁਰੂ ਨੂੰ (ਜਗਤ ਵਿਚ) ਭੇਜਿਆ । (ਗੁਰੂ ਨੇ ਆ ਕੇ ਦੱਸਿਆ ਕਿ) ਪਰਮਾਤਮਾ ਅਸਾਂ ਜੀਵਾਂ ਤੋਂ ਦੂਰ ਨਹੀਂ ਹੈ,
The Lord Himself sent His Holy Saints, to tell us that He is not far away.
 
(ਗੁਰੂ ਨੇ ਦੱਸਿਆ ਕਿ) ਸਰਬ-ਵਿਆਪਕ ਪਰਮਾਤਮਾ ਦਾ ਸਿਮਰਨ ਕਰਨ ਨਾਲ ਮਨ ਦੀਆਂ ਭਟਕਣਾਂ ਅਤੇ ਸਾਰੇ ਡਰ ਦੂਰ ਹੋ ਜਾਂਦੇ ਹਨ ।੨।
O Nanak, doubt and fear are dispelled, chanting the Name of the all-pervading Lord. ||2||
 
ਛੰਤੁ ।
Chhant:
 
ਹੇ ਭਾਈ! ਮੰਘਰ ਮੋਹ ਦੇ ਮਹੀਨੇ ਵਿਚ ਸਿਆਲ ਦੀ ਰੁੱਤ (ਆ ਕੇ) ਠੰਢ ਵਰਤਾਂਦੀ ਹੈ,
In the cold season of Maghar and Poh, the Lord reveals Himself.
 
(ਇਸੇ ਤਰ੍ਹਾਂ ਜਿਸ ਜੀਵ ਦੇ ਹਿਰਦੇ ਵਿਚ) ਪਰਮਾਤਮਾ ਦਾ ਪਰਕਾਸ਼ ਆ ਹੁੰਦਾ ਹੈ, ਜਿਹੜਾ ਮਨੁੱਖ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ, ਉਸ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਦੇ ਅੰਦਰੋਂ ਮਾਇਆ ਦੇ ਵਲ-ਛਲ ਮੁੱਕ ਜਾਂਦੇ ਹਨ ।
My burning desires were quenched, when I obtained the Blessed Vision of His Darshan; the fraudulent illusion of Maya is gone.
 
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਪ੍ਰਭੂ ਦੇ ਜਿਸ ਚਰਨ-ਸੇਵਕ ਨੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਉਸ ਦੀਆਂ ਮਨੋ-ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ ।
All my desires have been fulfilled, meeting the Lord face-to-face; I am His servant, I serve at His feet.
 
(ਜਿਵੇਂ ਪਤੀ-ਮਿਲਾਪ ਨਾਲ ਇਸਤ੍ਰੀ ਦੇ) ਹਾਰ ਡੋਰ ਆਦਿਕ ਸਾਰੇ ਸ਼ਿੰਗਾਰ (ਸਫਲ ਹੋ ਜਾਂਦੇ ਹਨ, ਇਸੇ ਤਰ੍ਹਾਂ ਪ੍ਰਭੂ-ਪਤੀ ਦੇ ਮਿਲਾਪ ਵਿਚ ਹੀ ਜੀਵ-ਇਸਤ੍ਰੀ ਲਈ) ਸਾਰੇ ਆਨੰਦ ਹਨ (ਤਾਂ ਤੇ, ਹੇ ਭਾਈ!) ਅਲੱਖ ਅਭੇਵ ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ ।
My necklaces, hair-ties, all decorations and adornments, are in singing the Glorious Praises of the unseen, mysterious Lord.
 
ਹੇ ਭਾਈ! ਗੋਬਿੰਦ ਦਾ ਪ੍ਰੇਮ ਮੰਗਦਿਆਂ ਗੋਬਿੰਦ ਦੀ ਭਗਤੀ (ਦੀ ਦਾਤਿ) ਮੰਗਦਿਆਂ ਮੌਤ ਦਾ ਸਹਿਮ ਕਦੇ ਪੋਹ ਨਹੀਂ ਸਕਦਾ ।
I long for loving devotion to the Lord of the Universe, and so the Messenger of Death cannot even see me.
 
ਨਾਨਕ ਬੇਨਤੀ ਕਰਦਾ ਹੈ—ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ, ਉਸ ਦੇ ਹਿਰਦੇ ਵਿਚ ਪ੍ਰਭੂ-ਪਿਆਰ ਦੀ ਅਣਹੋਂਦ ਨਹੀਂ ਹੁੰਦੀ ।੬।
Prays Nanak, God has united me with Himself; I shall never suffer separation from my Beloved again. ||6||
 
Shalok:
 
ਹੇ ਨਾਨਕ! ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਮਿੱਤਰ ਪ੍ਰਭੂ ਜੀ ਪਰਗਟ ਹੋ ਪਏ,
The happy soul bride has found the wealth of the Lord; her consciousness does not waver.
 
ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ, ਉਸ ਦਾ ਚਿੱਤ (ਕਦੇ ਮਾਇਆ ਵਾਲੇ ਪਾਸੇ) ਡੋਲਦਾ ਨਹੀਂ ।੧।
Joining together with the Saints, O Nanak, God, my Friend, has revealed Himself in my home. ||1||
 
ਹੇ ਨਾਨਕ! ਪਰਮਾਤਮਾ ਦਾ ਨਾਮ ਉਚਾਰਿਆਂ ਮਨ-ਮੰਗੀਆਂ ਮੁਰਾਦਾਂ ਮਿਲ ਜਾਂਦੀਆਂ ਹਨ,
With her Beloved Husband Lord, she enjoys millions of melodies, pleasures and joys.
 
ਪਿਆਰੇ ਪ੍ਰੀਤਮ-ਪ੍ਰਭੂ ਦੇ ਚਰਨਾਂ ਵਿਚ ਜੁੜਿਆਂ (ਮਾਨੋ, ਅਨੇਕਾਂ) ਰਾਗਾਂ ਤਮਾਸ਼ਿਆਂ ਤੇ ਕੌਤਕਾਂ ਦੇ ਆਨੰਦ (ਮਾਣ ਲਈਦੇ ਹਨ) ।੨।
The fruits of the mind's desires are obtained, O Nanak, chanting the Lord's Name. ||2||
 
ਛੰਤੁ ।
Chhant:
 
(ਹੇ ਸਹੇਲੀਓ!) ਮਾਘ (ਦਾ ਮਹੀਨਾ) ਫੱਗਣ (ਦਾ ਮਹੀਨਾ, ਇਹ ਦੋਵੇਂ ਭੀ ਬੜੀਆਂ) ਖ਼ੂਬੀਆਂ ਵਾਲੇ ਹਨ, (ਇਹਨਾਂ ਮਹੀਨਿਆਂ ਦੀ) ਬਰਫ਼ਾਨੀ ਰੁੱਤ ਮਨਾਂ ਵਿਚ ਪਿਆਰੀ ਲੱਗਦੀ ਹੈ, (ਇਸੇ ਤਰ੍ਹਾਂ ਜਿਸ ਹਿਰਦੇ ਵਿਚ ਠੰਢ ਦਾ ਪੁੰਜ ਪ੍ਰਭੂ ਆ ਵੱਸਦਾ ਹੈ, ਉਥੇ ਭੀ ਵਿਕਾਰਾਂ ਦੀ ਤਪਸ਼ ਮੁੱਕ ਜਾਂਦੀ ਹੈ) ।
The snowy winter season, the months of Maagh and Phagun, are pleasing and ennobling to the mind.
 
ਹੇ ਸਹੇਲੀਓ! ਤੁਸੀ (ਸ਼ਾਂਤੀ ਦੇ ਸੋਮੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ । (ਜਿਹੜੀ-ਜੀਵ-ਇਸਤ੍ਰੀ ਇਹ ਉੱਦਮ ਕਰਦੀ ਹੈ, ਉਸ ਦੇ) ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਪਰਗਟਦਾ ਹੈ ।
O my friends and companions, sing the songs of joy; my Husband Lord has come into my home.
 
ਹੇ ਸਹੇਲੀਓ! (ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ) ਪ੍ਰੀਤਮ ਪ੍ਰਭੂ ਜੀ ਆ ਵੱਸਦੇ ਹਨ, (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਵਿਚ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ, (ਉਸ ਦੇ ਹਿਰਦੇ ਦੀ) ਸੇਜ ਸੋਹਣੀ ਸੁੰਦਰ ਹੋ ਜਾਂਦੀ ਹੈ ।
My Beloved has come into my home; I meditate on Him in my mind. The bed of my heart is beautifully adorned.
 
ਉਹ ਜੀਵ-ਇਸਤ੍ਰੀ (ਉਸ ਸਰਬ-ਵਿਆਪਕ ਦਾ) ਦਰਸ਼ਨ ਕਰ ਕੇ ਮਸਤ ਰਹਿੰਦੀ ਹੈ, ਉਸ ਨੂੰ ਜੰਗਲ, ਘਾਹ-ਬੂਟ, ਤਿੰਨ ਭਵਨ ਹਰੇ-ਭਰੇ ਦਿੱਸਦੇ ਹਨ ।
The woods, the meadows and the three worlds have blossomed forth in their greenery; gazing upon the Blessed Vision of His Darshan, I am fascinated.
 
ਹੇ ਸਹੇਲੀਓ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ, ਜਿਹੜੀ ਜੀਵ-ਇਸਤ੍ਰੀ ਆਪਣੇ ਮਨ ਵਿਚ ਉਸ ਦਾ ਪਵਿੱਤਰ ਨਾਮ-ਮੰਤ੍ਰ ਜਪਦੀ ਹੈ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ।
I have met my Lord and Master, and my desires are fulfilled; my mind chants His Immaculate Mantra.
 
ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਓ! ਤੁਸੀ ਭੀ ਮਾਇਆ ਦੇ ਆਸਰੇ ਪ੍ਰਭੂ-ਪਤੀ ਨੂੰ ਮਿਲ ਕੇ ਸਦਾ ਆਤਮਕ ਆਨੰਦ ਮਾਣਿਆ ਕਰੋ ।੭।
Prays Nanak, I celebrate continuously; I have met my Husband Lord, the Lord of excellence. ||7||
 
Shalok:
 
ਹੇ ਭਾਈ! ਸੰਤ ਜਨ (ਜੀਵਾਂ ਦੀ) ਜਿੰਦ ਦੇ ਮਦਦਗਾਰ (ਬਣਦੇ ਹਨ), (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦੇ ਹਨ ।
The Saints are the helpers, the support of the soul; they carry us cross the terrifying world-ocean.
 
ਹੇ ਨਾਨਕ! ਪਰਮਾਤਮਾ ਦੇ ਨਾਮ ਨਾਲ ਪਿਆਰ ਕਰਨ ਵਾਲੇ (ਗੁਰਮੁਖ ਜਗਤ ਵਿਚ ਹੋਰ) ਸਭ ਪ੍ਰਾਣੀਆਂ ਤੋਂ ਸੇ੍ਰਸ਼ਟ ਮੰਨੇ ਜਾਂਦੇ ਹਨ ।੧।
Know that they are the highest of all; O Nanak, they love the Naam, the Name of the Lord. ||1||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹੀ (ਅਸਲ) ਸੂਰਮੇ ਹਨ, ਉਹੀ (ਅਸਲ) ਬਹਾਦਰ ਹਨ ।
Those who know Him, cross over; they are the brave heroes, the heroic warriors.
 
ਹੇ ਨਾਨਕ! (ਆਖ—) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਪਹੁੰਚ ਗਏ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੨।
Nanak is a sacrifice to those who meditate on the Lord, and cross over to the other shore. ||2||
 
ਛੰਤੁ ।
Chhant:
 
(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਪ੍ਰਭੂ ਦੇ) ਚਰਨ ਟਿਕੇ ਰਹਿੰਦੇ ਹਨ, ਤੇ ਹੋਰ ਮਾਇਕ ਸੰਕਲਪ ਪ੍ਰਭੂ ਦੀ ਯਾਦ ਤੋਂ ਹੇਠਾਂ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ ਹਰੇਕ ਕਿਸਮ ਦਾ) ਸਾਰਾ ਦੁੱਖ ਮਿਟ ਜਾਂਦਾ ਹੈ ।
His feet are exalted above all. They eradicate all suffering.
 
ਜਿਨ੍ਹਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਆ ਵੱਸਦੀ ਹੈ, ਉਹਨਾਂ ਦੇ ਜਨਮ ਮਰਨ ਦੇ ਦੁੱਖ-ਕਲੇਸ਼ ਖ਼ਤਮ ਹੋ ਜਾਂਦੇ ਹਨ ।
They destroy the pains of coming and going. They bring loving devotion to the Lord.
 
ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਸਦਾ) ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ (ਸਦਾ) ਮਸਤ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਤੋਂ ਰਤਾ ਭਰ ਸਮੇ ਲਈ ਭੀ ਨਹੀਂ ਭੁੱਲਦਾ ।
Imbued with the Lord's Love, one is intoxicated with intuitive peace and poise, and does not forget the Lord from his mind, even for an instant.
 
ਉਹ ਮਨੁੱਖ ਆਪਾ-ਭਾਵ ਤਿਆਗ ਕੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ ।
Shedding my self-conceit, I have entered the Sanctuary of His Feet; all virtues rest in the Lord of the Universe.
 
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਗੁਣਾਂ ਦੇ ਖ਼ਜ਼ਾਨੇ, ਮਾਇਆ ਦੇ ਪਤੀ, ਸਾਰੀ ਸ੍ਰਿਸ਼ਟੀ ਦੇ ਮੁੱਢ ਸੁਆਮੀ ਗੋਬਿੰਦ ਨੂੰ ਸਦਾ ਨਮਸਕਾਰ ਕਰਿਆ ਕਰ, (ਤੇ ਅਰਦਾਸ ਕਰਿਆ ਕਰ
I bow in humility to the Lord of the Universe, the treasure of virtue, the Lord of excellence, our Primal Lord and Master.
 
ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਨਾਮ ਜਪਦਾ ਰਹਾਂ), ਤੂੰ ਹਰੇਕ ਜੁਗ ਵਿਚ ਇਕੋ ਅਟੱਲ ਸਰੂਪ ਵਾਲਾ ਰਹਿੰਦਾ ਹੈਂ ।੮।੧।੬।੮।
Prays Nanak, shower me with Your Mercy, Lord; throughout the ages, You take the same form. ||8||1||6||8||
 
Raamkalee, First Mehl, Dakhanee, Ongkaar:
 
One Universal Creator God. By The Grace Of The True Guru:
 
(ਹੇ ਪਾਂਡੇ! ਤੁਸੀ ਮੰਦਰ ਵਿਚ ਅਸਥਾਪਨ ਕੀਤੀ ਹੋਈ ਇਸ ਮੂਰਤੀ ਨੂੰ ‘ਓਅੰਕਾਰ’ ਮਿਥ ਰਹੇ ਹੋ, ਤੇ ਆਖਦੇ ਹੋ ਕਿ ਸ੍ਰਿਸ਼ਟੀ ਨੂੰ ਬ੍ਰਹਮਾ ਨੇ ਪੈਦਾ ਕੀਤਾ ਸੀ । ਪਰ ‘ਓਅੰਕਾਰ’ ਉਹ ਸਰਬ-ਵਿਆਪਕ ਪਰਮਾਤਮਾ ਹੈ ਜਿਸ) ਸਰਬ-ਵਿਆਪਕ ਪਰਮਾਤਮਾ ਤੋਂ ਬ੍ਰਹਮਾ ਦਾ (ਭੀ) ਜਨਮ ਹੋਇਆ,
From Ongkaar, the One Universal Creator God, Brahma was created.
 
ਉਸ ਬ੍ਰਹਮਾ ਨੇ ਭੀ ਉਸ ਸਰਬ-ਵਿਆਪਕ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਇਆ ।
He kept Ongkaar in his consciousness.
 
ਇਹ ਸਾਰੀ ਸ੍ਰਿਸ਼ਟੀ ਤੇ ਸਮੇ ਦੀ ਵੰਡ ਉਸ ਸਰਬ-ਵਿਆਪਕ ਪਰਮਾਤਮਾ ਤੋਂ ਹੀ ਹੋਏ,
From Ongkaar, the mountains and the ages were created.
 
ਵੇਦ ਭੀ ਓਅੰਕਾਰ ਤੋਂ ਹੀ ਬਣੇ ।
Ongkaar created the Vedas.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by