ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ (ਸਤਿਗੁਰੂ ਦੀ ਰਾਹੀਂ) ਆਪ ਮਿਲਾ ਲਏ ।
They alone meet Him, whom the Lord causes to meet.
ਹੇ ਨਾਨਕ! ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ,
The virtuous soul bride continually contemplates His Virtues.
ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ ।੧੭।
O Nanak, following the Guru's Teachings, one meets the Lord, the true friend. ||17||
ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕੋ੍ਰਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ ।
Unfulfilled sexual desire and unresolved anger waste the body away,
ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ,
as gold is dissolved by borax.
ਫਿਰ ਕਸਵੱਟੀ ਦੀ ਕੱਸ ਸਹਾਰਦਾ ਹੈ (ਭਾਵ, ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ), ਤੇ, ਸੋਹਣੇ ਰੰਗ ਵਾਲਾ ਉਹ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ ।
The gold is touched to the touchstone, and tested by fire;
(ਕਾਮ ਕੋ੍ਰਧ ਨਾਲ ਨਿਰਬਲ ਹੋਇਆ ਜੀਵ ਭੀ ਪ੍ਰਭੂ ਦੀ ਮਿਹਰ ਨਾਲ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ, ਤੇ ਗੁਰੂ ਦੀ ਦੱਸੀ ਸਿੱਖਿਆ ਉਤੇ ਪੂਰਾ ਉਤਰਦਾ ਹੈ ਤਾਂ ਉਹ ਸੋਹਣੇ ਆਤਮਾ ਵਾਲਾ ਪ੍ਰਾਣੀ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ) ।
when its pure color shows through, it is pleasing to the eye of the assayer.
ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ ।
The world is a beast, and arrogent Death is the butcher.
ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ ।
The created beings of the Creator receive the karma of their actions.
ਪਰ ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ ।
He who created the world, knows its worth.
ਇਸ ਮਰਯਾਦਾ ਵਿਚ ਕੋਈ ਉਕਾਈ ਨਹੀਂ ਦੱਸੀ ਜਾ ਸਕਦੀ ।੧੮।
What else can be said? There is nothing at all to say. ||18||
(ਸਤਿਗੁਰੂ ਦੀ ਮਤਿ ਦੀ ਸਹੈਤਾ ਨਾਲ) ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ,
Searching, searching, I drink in the Ambrosial Nectar.
ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਵਿਚ ਲੀਨ ਕਰ ਦੇਂਦਾ ਹੈ ।
I have adopted the way of tolerance, and given my mind to the True Guru.
ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ,
Everyone calls himself true and genuine.
ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ ।
He alone is true, who obtains the jewel throughout the four ages.
ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ ।
Eating and drinking, one dies, but still does not know.
(ਉਹੀ ਬੰਦੇ) ਜਦ ਸਤਿਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹਉਮੈ ਨੂੰ ਮਾਰ ਮੁਕਾਂਦੇ ਹਨ ।
He dies in an instant, when he realizes the Word of the Shabad.
ਉਹਨਾਂ ਦਾ ਮਨ (ਕਾਮ ਕੋ੍ਰਧ ਆਦਿਕ ਵਲੋਂ) ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁੰਦਾ ਹੈ ।
His consciousness becomes permanently stable, and his mind accepts death.
ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਦੇ ਨਾਮ ਨਾਲ ਉਹਨਾਂ ਦੀ ਡੂੰਘੀ ਸਾਂਝ ਪੈ ਜਾਂਦੀ ਹੈ ।੧੯।
By Guru's Grace, he realizes the Naam, the Name of the Lord. ||19||
(ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ, ਉਹ ਗੋਪਾਲ) ਸਰਬ-ਵਿਆਪਕ ਹੈ ਤੇ ਜੀਵਾਂ ਦੇ ਔਗੁਣ ਵੇਖ ਕੇ ਛਿੱਥਾ ਨਹੀਂ ਪੈਂਦਾ ।
The Profound Lord dwells in the sky of the mind, the Tenth Gate;
ਜਿਸ ਮਨੁੱਖ ਦਾ ਮਨ ਉਸ ਸਰਬ ਵਿਆਪਕ ਗੋਪਾਲ ਵਿਚ ਟਿਕਦਾ ਹੈ, ਜੋ ਮਨੁੱਖ ਉਸ ਦੇ ਗੁਣ ਗਾਂਦਾ ਹੈ,
singing His Glorious Praises, one dwells in intuitive poise and peace.
ਉਹ ਸ਼ਾਂਤੀ ਅਤੇ ਅਡੋਲਤਾ ਵਿਚ ਟਿਕ ਜਾਂਦਾ ਹੈ; ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ,
He does not go to come, or come to go.
ਸਤਿਗੁਰੂ ਦੀ ਕਿਰਪਾ ਨਾਲ ਉਹ (ਸਰਬ-ਵਿਆਪਕ ਗੋੋਪਾਲ ਵਿਚ) ਸੁਰਤਿ ਜੋੜੀ ਰੱਖਦਾ ਹੈ ।
By Guru's Grace, he remains lovingly focused on the Lord.
ਉਹ ਸਰਬ-ਵਿਆਪਕ ਗੋਪਾਲ ਅਪਹੁੰਚ ਹੈ (ਭਾਵ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ), ਉਸ ਦੇ ਸਿਰ ਉਤੇ ਕਿਸੇ ਦਾ ਕੁੰਡਾ ਨਹੀਂ ਹੈ, ਉਹ ਜੰਮਣ-ਮਰਨ ਤੋਂ ਰਹਿਤ ਹੈ ।
The Lord of the mind-sky is inaccessible, independent and beyond birth.
ਉਸ ਵਿਚ ਜੋੜੀ ਹੋਈ ਸੁਰਤਿ ਮਨੁੱਖ ਦੇ ਅੰਦਰ ਗੁਣ ਪੈਦਾ ਕਰਦੀ ਹੈ, ਤੇ ਮਨ ਨੂੰ ਮਾਇਆ ਵਿਚ ਡੋਲਣ ਤੋਂ ਬਚਾ ਲੈਂਦੀ ਹੈ ।
The most worthy Samaadhi is to keep the consciousness stable, focused on Him.
(ਹੇ ਪਾਂਡੇ!) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ ।
Remembering the Lord's Name, one is not subject to reincarnation.
(ਹੇ ਪਾਂਡੇ!) ਸਤਿਗੁਰੂ ਦੀ ਮਤਿ ਹੀ (ਜੀਵਨ ਲਈ) ਸੇ੍ਰਸ਼ਟ ਰਸਤਾ ਹੈ, ਹੋਰ ਮਤਿ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ ।੨੦।
The Guru's Teachings are the most Excellent; all other ways lack the Naam, the Name of the Lord. ||20||
(ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ,
Wandering to countless doorsteps and homes, I have grown weary.
ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ ।
My incarnations are countless, without limit.
(ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ,
I have had so many mothers and fathers, sons and daughters.
ਕਈ ਗੁਰੂ ਬਣਦੇ ਹਨ, ਤੇ ਕਈ ਚੇਲੇ ਭੀ ਬਣਦੇ ਹਨ ।
I have had so many gurus and disciples.
ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ ।
Through a false guru, liberation is not found.
(ਹੇ ਪਾਂਡੇ! ਸਤਿਗੁਰੂ ਤੋਂ ਖੁੰਝੀਆਂ ਹੋਈਆਂ ਅਜੇਹੀਆਂ) ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ ।
There are so many brides of the One Husband Lord - consider this.
ਜੋ ਜਿੰਦ ਗੁਰੂ ਦੇ ਸਨਮੁਖ ਰਹਿੰਦੀ ਹੈ, ਉਸ ਦਾ ਆਸਰਾ-ਪਰਨਾ ਗੋਪਾਲ-ਪ੍ਰਭੂ ਹੋ ਜਾਂਦਾ ਹੈ ।
The Gurmukh dies, and lives with God.
ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਪੈਂਦਾ ਹੈ
Searching in the ten directions, I found Him within my own home.
(ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ।
I have met Him; the True Guru has led me to meet Him. ||21||
(ਹੇ ਪਾਂਡੇ! ਗੋਪਾਲ ਦਾ ਨਾਮ ਗੁਰੂ ਦੇ ਸਨਮੁਖ ਹੋਇਆਂ ਹੀ ਮਨ ਦੀ ਪੱਟੀ ਉਤੇ ਲਿਖਿਆ ਜਾ ਸਕਦਾ ਹੈ) ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤਿ) ਉਚਾਰਦਾ ਹੈ ।
The Gurmukh sings, and the Gurmukh speaks.
ਗੁਰਮੁਖ ਹੀ (ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ ।
The Gurmukh evaluates the value of the Lord, and inspires others to evaluate Him as well.
ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ),
The Gurmukh comes and goes without fear.
(ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ ।
His filth is taken away, and his stains are burnt off.
(ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ,
The Gurmukh contemplates the sound current of the Naad for his Vedas.
ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ ।
The Gurmukh's cleansing bath is the performance of good deeds.
(ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ ।
For the Gurmukh, the Shabad is the most excellent Ambrosial Nectar.
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) ।੨੨।
O Nanak, the Gurmukh crosses over. ||22||
(ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ,
The fickle consciousness does not remain stable.
ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ ।
The deer secretly nibbles at the green sprouts.
(ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ,
One who enshrines the Lord's lotus feet in his heart and consciousness
ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) ।
lives long, always remembering the Lord.
(ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ
Everyone has worries and cares.
(ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ ।
He alone finds peace, who thinks of the One Lord.
(ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹ
When the Lord dwells in the consciousness, and one is absorbed in the Lord's Name,
ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ ।੨੩।
one is liberated, and returns home with honor. ||23||
(ਹੇ ਪਾਂਡੇ!) ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ, ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ ਤਾਂ ਸਰੀਰ ਨਾਸ ਹੋ ਜਾਂਦਾ ਹੈ ।
The body falls apart, when one knot is untied.
ਮੌਤ (ਦ ਇਹ ਕੌਤਕ) ਨਿੱਤ ਵਰਤ ਰਿਹਾ ਹੈ ।
Behold, the world is on the decline; it will be totally destroyed.
(ਹੇ ਪਾਂਡੇ!) ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ ਤਾਂ
Only one who looks alike upon sunshine and shade
(ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ ।
has his bonds shattered; he is liberated and returns home.
(ਹੇ ਪਾਂਡੇ! ਗੁਪਾਲ ਨੂੰ ਵਿਸਾਰ ਕੇ) ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ,
Maya is empty and petty; she has defrauded the world.
(ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਭਾਵ, ਸ਼ੁਰੂ ਤੋਂ ਜੀਵਾਂ ਦੇ ਅੰਦਰ ਮਾਇਆ ਦੇ ਮੋਹ ਦੇ ਸੰਸਕਾਰ-ਰੂਪ ਲੇਖ ਹੋਣ ਦੇ ਕਾਰਨ ਹੁਣ ਭੀ ਇਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ) ।
Such destiny is pre-ordained by past actions.
(ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ),
Youth is wasting away; old age and death hover above the head.