ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ (ਫਿਰ ਭੀ ਇਸ ਦਾ ਮਾਇਆ ਦਾ ਪਿਆਰ ਮੁੱਕਦਾ ਨਹੀਂ) ।੨੪।
The body falls apart, like algae upon the water. ||24||
 
(ਹੇ ਪਾਂਡੇ! ਉਸ ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ, ਜੋ) ਆਪ ਸਾਰੇ ਜਗਤ ਵਿਚ ਪਰਗਟ ਹੈ,
God Himself appears throughout the three worlds.
 
ਜੋ ਸਦਾ (ਜੀਵਾਂ ਦਾ) ਦਾਤਾ ਹੈ (ਜਿਸ ਤੋਂ ਬਿਨਾ) ਹੋਰ ਕੋਈ (ਦਾਤਾ) ਨਹੀਂ ।
Throughout the ages, He is the Great Giver; there is no other at all.
 
(ਹੇ ਪਾਂਡੇ! ਗੋਪਾਲ ਓਅੰਕਾਰ ਅੱਗੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਜਿਵੇਂ ਤੂੰ (ਮੈਨੂੰ) ਰੱਖਣਾ ਚਾਹੁੰਦਾ ਹੈਂ ਤਿਵੇਂ ਰੱਖ;
As it pleases You, You protect and preserve us.
 
(ਪਰ) ਮੈਂ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਮੰਗਦਾ, ਹਾਂ, ਤੇਰੀ ਸਿਫ਼ਤਿ ਹੀ ਮੈਨੂੰ ਇੱਜ਼ਤ ਤੇ ਨਾਮਣਾ ਦੇਂਦੀ ਹੈ ।
I ask for the Lord's Praises, which bless me with honor and credit.
 
(ਹੇ ਪ੍ਰਭੂ!) ਜੇ ਮੈਂ ਤੈਨੂੰ ਚੰਗਾ ਲੱਗਾਂ ਤਾਂ ਮੈਂ ਸਦਾ ਜਾਗਦਾ ਰਹਾਂ (ਮਾਇਆ ਦੇ ਹੱਲਿਆਂ ਤੋਂ ਸੁਚੇਤ ਰਹਾਂ),
Remaining awake and aware, I am pleasing to You, O Lord.
 
ਜੇ ਤੂੰ (ਆਪ) ਮੈਨੂੰ (ਆਪਣੇ ਵਿਚ) ਜੋੜੀ ਰੱਖੇਂ, ਤਾਂ ਮੈਂ ਤੇਰੇ (ਚਰਨਾਂ) ਵਿਚ ਲੀਨ ਰਹਾਂ ।
When You unite me with Yourself, then I am merged in You.
 
ਮੈਂ ਜਗਤ ਦੇ ਮਾਲਕ (ਪ੍ਰਭੂ) ਦੀ ਸਦਾ ਜੈ ਜੈਕਾਰ ਆਖਦਾ ਹਾਂ ।
I chant Your Victorious Praises, O Life of the World.
 
(ਹੇ ਪਾਂਡੇ! ਇਸ ਤਰ੍ਹਾਂ) ਸਤਿਗੁਰੂ ਦੀ ਮਤਿ ਲੈ ਕੇ ਵੀਹ-ਵਿਸਵੇ ਇੱਕ ਪਰਮਾਤਮਾ ਨੂੰ ਮਿਲ ਸਕੀਦਾ ਹੈ ।੨੫।
Accepting the Guru's Teachings, one is sure to merge in the One Lord. ||25||
 
(ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਦੇ ਥਾਂ ਮਾਇਆ ਦੀ ਖ਼ਾਤਰ) ਜਗਤ ਨਾਲ ਝਗੜਾ ਸਹੇੜਨਾ ਵਿਅਰਥ ਹੈ,
Why do you speak such nonsense, and argue with the world?
 
ਇਹ ਤਾਂ ਝਖਾਂ ਮਾਰਨ ਵਾਰੀ ਗੱਲ ਹੈ; (ਜੋ ਮਨੁੱਖ ਗੋਪਾਲ ਦਾ ਸਿਮਰਨ ਛੱਡ ਕੇ ਝਗੜੇ ਵਾਲੇ ਰਾਹੇ ਪੈਂਦਾ ਹੈ)
You shall die repenting, when you see your own insanity.
 
ਉਹ ਝੁਰ ਝੁਰ ਮਰਦਾ ਹੈ (ਭਾਵ, ਅੰਦਰੋਂ ਅਸ਼ਾਂਤ ਹੀ ਰਹਿੰਦਾ ਹੈ, ਕਿਉਂਕਿ) ਉਸ ਦੀਆਂ ਅੱਖਾਂ ਸਾਹਮਣੇ (ਮਾਇਆ ਦਾ) ਅਹੰਕਾਰ ਫਿਰਿਆ ਰਹਿੰਦਾ ਹੈ ।
He is born, only to die, but he does not wish to live.
 
ਅਜੇਹੇ ਬੰਦੇ ਜਨਮ-ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ,
He comes hopeful, and then goes, without hope.
 
ਸੁੱਚੇ ਆਤਮਕ ਜੀਵਨ ਦੀ (ਉਹਨਾਂ ਤੋਂ) ਆਸ ਨਹੀਂ ਹੋ ਸਕਦੀ, ਉਹ ਦੁਨੀਆ ਤੋਂ ਕੋਈ ਖੱਟੀ ਖੱਟਣ ਤੋਂ ਬਿਨਾ ਹੀ ਤੁਰ ਜਾਂਦੇ ਹਨ ।
Regretting, repenting and grieving, he is dust mixing with dust.
 
(ਨਾਮ ਵਿਸਾਰ ਕੇ ਦੁਨੀਆ ਦੇ ਝੰਬੇਲਿਆਂ ਵਿਚ ਪਰਚਣ ਵਾਲਾ ਮਨੁੱਖ ਇਸੇ) ਖਪਾਣੇ ਵਿਚ ਖਪ ਖਪ ਕੇ ਜੀਵਨ ਵਿਅਰਥ ਗੰਵਾ ਜਾਂਦਾ ਹੈ । ਪਰ ਜੋ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ ਉਸ ਨੂੰ ਮੌਤ ਦਾ ਭੀ ਡਰ ਪੋਹ ਨਹੀਂ ਸਕਦਾ ।
Death does not chew up one who sings the Glorious Praises of the Lord.
 
ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਉਹ, ਮਾਨੋ, ਸਾਰੀ ਧਰਤੀ ਦਾ ਧਨ ਪ੍ਰਾਪਤ ਕਰ ਲੈਂਦਾ ਹੈ ।
The nine treasures are obtained through the Name of the Lord;
 
ਇਹ ਦਾਤਿ ਪ੍ਰਭੂ ਆਪ ਹੀ ਆਪਣੀ ਰਜ਼ਾ ਅਨੁਸਾਰ ਦੇਂਦਾ ਹੈ ।੨੯।
the Lord bestows intuitive peace and poise. ||26||
 
(ਸਤਿਗੁਰੂ-ਰੂਪ ਹੋ ਕੇ) ਪ੍ਰਭੂ ਆਪ ਹੀ ਗਿਆਨ ਉਚਾਰਦਾ ਹੈ,
He speaks spiritual wisdom, and He Himself understands it.
 
ਆਪ ਹੀ ਇਸ ਗਿਆਨ ਨੂੰ ਸੁਣਦਾ ਸਮਝਦਾ ਹੈ ਤੇ ਵਿਚਾਰਦਾ ਹੈ ।
He Himself knows it, and He Himself comprehends it.
 
(ਜਿਨ੍ਹਾਂ ਮਨੁੱਖਾਂ ਦੇ) ਹਿਰਦੇ ਵਿਚ ਸਤਿਗੁਰੂ ਦਾ ਦੱਸਿਆ ਹੋਇਆ (ਗਿਆਨ) ਆ ਵੱਸਦਾ ਹੈ,
One who takes the Words of the Guru into his very fiber,
 
ਉਹ ਮਨੁੱਖ ਪਵਿਤ੍ਰ ਸੁੱਚੇ ਹੋ ਜਾਂਦੇ ਹਨ, ਉਹਨਾਂ ਨੂੰ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ ।
is immaculate and holy, and is pleasing to the True Lord.
 
ਸਤਿਗੁਰੂ ਸਮੁੰਦਰ ਹੈ, ਉਸ ਵਿਚ (ਗੋਪਾਲ ਦੇ ਗੁਣਾਂ ਦੇ) ਰਤਨਾਂ ਦੀ ਕਮੀ ਨਹੀਂ,
In the ocean of the Guru, there is no shortage of pearls.
 
ਉਹ ਸੱਚੇ ਪ੍ਰਭੂ ਦਾ ਰੂਪ ਹੈ,
The treasure of jewels is truly inexhaustible.
 
ਲਾਲਾਂ ਦਾ ਅਮੁੱਕ (ਖ਼ਜ਼ਾਨਾ) ਹੈ (ਭਾਵ, ਸਤਿਗੁਰੂ ਵਿਚ ਬੇਅੰਤ ਰੱਬੀ ਗੁਣ ਹਨ) ।
Do those deeds which the Guru has ordained.
 
(ਹੇ ਪਾਂਡੇ!) ਉਹ ਕਾਰ ਕਰੋ ਜੋ ਸਤਿਗੁਰੂ ਨੇ ਦੱਸੀ ਹੈ, ਸਤਿਗੁਰੂ ਦੀ ਦੱਸੀ ਕਰਣੀ ਤੋਂ ਪਰੇ ਨਾਹ ਦੌੜੋ ।
Why are you chasing after the Guru's actions?
 
ਹੇ ਨਾਨਕ! ਸਤਿਗੁਰੂ ਦੀ ਸਿੱਖਿਆ ਲੈ ਕੇ ਸੱਚੇ ਪ੍ਰਭੂ ਵਿਚ ਲੀਨ ਹੋ ਜਾਉਗੇ ।੨੭।
O Nanak, through the Guru's Teachings, merge in the True Lord. ||27||
 
ਕਿਸੇ ਨੂੰ ਸਾਹਮਣੇ (ਲਾ ਕੇ) ਗੱਲ ਆਖਿਆਂ ਪਿਆਰ ਟੱੁਟ ਜਾਂਦਾ ਹੈ;
Love is broken, when one speaks in defiance.
 
ਦੋਹਾਂ ਪਾਸਿਆਂ ਤੋਂ ਫੜਿਆਂ ਬਾਂਹ ਟੁੱਟ ਜਾਂਦੀ ਹੈ;
The arm is broken, when it is pulled from both sides.
 
ਮੰਦਾ ਬੋਲ ਬੋਲਿਆਂ ਪ੍ਰੀਤ ਟੁੱਟ ਜਾਂਦੀ ਹੈ,
Love breaks, when the speech goes sour.
 
ਭੈੜੀ ਇਸਤ੍ਰੀ ਨੂੰ ਖਸਮ ਛੱਡ ਦੇਂਦਾ ਹੈ
The Husband Lord abandons and leaves behind the evil-minded bride.
 
ਜੇ ਚੰਗੀ ਵਿਚਾਰ ਫੁਰ ਪਏ ਤਾਂ ਕੋਈ (ਵਾਪਰੀ ਹੋਈ) ਮੁਸ਼ਕਲ ਹੱਲ ਹੋ ਜਾਂਦੀ ਹੈ ।
The broken knot is tied again, through contemplation and meditation.
 
(ਹੇ ਪਾਂਡੇ!) ਤੂੰ ਭੀ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਮਨ ਵਿਚ (ਗੋਪਾਲ ਦਾ ਨਾਮ ਸਿਮਰਨ ਦਾ) ਕੰਮ ਸੰਭਾਲ (ਇਸ ਤਰ੍ਹਾਂ ਗੋਪਾਲ ਵਲੋਂ ਪਈ ਹੋਈ ਗੰਢ ਖੁਲ੍ਹ ਜਾਂਦੀ ਹੈ;
Through the Word of the Guru's Shabad, one's affairs are resolved in one's own home.
 
ਫਿਰ ਇਸ ਪਾਸੇ ਵਲੋਂ ਕਦੇ) ਘਾਟਾ ਨਹੀਂ ਪੈਂਦਾ (ਗੋਪਾਲ-ਪ੍ਰਭੂ ਦੇ ਨਾਮ ਦਾ) ਸਦਾ ਟਿਕਿਆ ਰਹਿਣ ਵਾਲਾ ਨਫ਼ਾ ਨਿੱਤ ਬਣਿਆ ਰਹਿੰਦਾ ਹੈ,
One who earns the profit of the True Name, will not lose it again;
 
ਤੇ ਸਾਰੇ ਜਗਤ ਦਾ ਵੱਡਾ ਮਾਲਕ ਪ੍ਰੀਤਮ ਪ੍ਰਭੂ (ਸਿਰ ਉਤੇ ਸਹਾਈ) ਦਿੱਸਦਾ ਹੈ ।੨੯।
the Lord and Master of the three worlds is your best friend. ||28||
 
(ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ ਕੇ, ਮਾਇਆ ਵਲ ਦੌੜਦੇ) ਇਸ ਚੰਚਲ ਮਨ ਨੂੰ ਰੋਕ ਰੱਖ, ਤੇ ਥਾਂ ਸਿਰ (ਭਾਵ, ਅੰਤਰਿ ਆਤਮੇ) ਟਿਕਾ ਰੱਖ ।
Control your mind, and keep it in its place.
 
(ਸ੍ਰਿਸ਼ਟੀ ਮਾਇਆ ਦੀ ਤ੍ਰਿਸ਼ਨਾ ਦੇ) ਅਉਗਣ ਵਿਚ (ਫਸ ਕੇ ਆਪੋ ਵਿਚ) ਭਿੜ ਭਿੜ ਕੇ ਆਤਮਕ ਮੌਤ ਸਹੇੜ ਰਹੀ ਹੈ ਤੇ ਦੁਖੀ ਹੋ ਰਹੀ ਹੈ ।
The world is destroyed by conflict, regretting its sinful mistakes.
 
(ਹੇ ਪਾਂਡੇ!) ਪ੍ਰਭੂ—ਪਾਲਣਹਾਰ ਇੱਕ ਹੈ, ਤੇ ਸਾਰੇ ਜੀਵ ਉਸ ਦੀਆਂ ਨਾਰੀਆਂ ਹਨ,
There is one Husband Lord, and all are His brides.
 
(ਪਰ) ਮਾਇਆ-ਗ੍ਰਸੀ (ਜੀਵ-ਇਸਤ੍ਰੀ ਖਸਮ ਨੂੰ ਨਹੀਂ ਪਛਾਣਦੀ, ਤੇ ਬਾਹਰ) ਕਈ ਵੇਸ ਕਰਦੀ ਹੈ (ਹੋਰ ਹੋਰ ਆਸਰੇ ਤੱਕਦੀ ਹੈ) ।
The false bride wears many costumes.
 
(ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ) ਪਰਾਏ ਘਰ ਵਿਚ ਜਾਂਦੀ ਨੂੰ (ਹੋਰ ਆਸਰੇ ਤੱਕਦੀ ਨੂੰ) ਰੋਕ ਲਿਆ ਹੈ,
He stops her from going into the homes of others;
 
ਉਸ ਨੂੰ (ਉਸ ਨੇ ਆਪਣੇ ਮਹਿਲ ਵਿਚ ਬੁਲਾ ਲਿਆ ਹੈ, ਉਸ ਦੇ ਜੀਵਨ-ਰਾਹ ਵਿਚ ਤ੍ਰਿਸ਼ਨਾ ਦੀ) ਕੋਈ ਰੋਕ ਨਹੀਂ ਪੈਂਦੀ ।
He summons her to the Mansion of His Presence, and no obstacles block her path.
 
(ਗੁਰੂ ਦੇ) ਸ਼ਬਦ ਦੀ ਰਾਹੀਂ (ਉਸ ਨੂੰ ਪ੍ਰਭੂ ਨੇ) ਸੰਵਾਰ ਲਿਆ ਹੈ, (ਉਹ ਜੀਵ-ਇਸਤ੍ਰੀ) ਸਦਾ-ਥਿਰ ਪ੍ਰਭੂ ਵਿਚ ਪਿਆਰ ਪਾਂਦੀ ਹੈ,
She is embellished with the Word of the Shabad, and is loved by the True Lord.
 
ਉਹੀ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ (ਕਿਉਂਕਿ) ਪ੍ਰਭੂ ਨੇ ਉਸ ਨੂੰ ਆਪਣੀ ਬਣ ਲਿਆ ਹੈ ।੨੯।
She is the happy soul bride, who takes the Support of her Lord and Master. ||29||
 
ਹੇ ਸਖੀ! ਭਟਕ ਭਟਕ ਕੇ ਸਾਰੇ ਕੱਪੜੇ ਤੇ ਸਿੰਗਾਰ ਪਾਟ ਗਏ ਹਨ (ਭਾਵ, ਤ੍ਰਿਸ਼ਨਾ ਦੀ ਅੱਗ ਦੇ ਕਾਰਨ ਹੋਰ ਹੋਰ ਆਸਰੇ ਤੱਕਿਆਂ ਸਾਰੇ ਧਾਰਮਿਕ ਉੱਦਮ ਵਿਅਰਥ ਜਾਂਦੇ ਹਨ);
Wandering and roaming around, O my companion, your beautiful robes are torn.
 
ਤ੍ਰਿਸ਼ਨਾ ਦੀ ਅੱਗ ਵਿਚ ਸੜਦਿਆਂ ਹਿਰਦੇ ਵਿਚ ਸੁਖ ਨਹੀਂ ਹੋ ਸਕਦਾ; (ਤ੍ਰਿਸ਼ਨਾ ਦੇ ਕਾਰਨ ਪ੍ਰਭੂ) ਡਰ (ਹਿਰਦੇ ਵਿਚੋਂ) ਗਵਾਇਆਂ ਬੇਅੰਤ ਜੀਵ ਖਪ ਰਹੇ ਹਨ ।
In jealousy, the body is not at peace; without the Fear of God, multitudes are ruined.
 
(ਜੋ ਜੀਵ-ਇਸਤ੍ਰੀ ਪ੍ਰਭੂ ਦੇ) ਡਰ ਦੀ ਰਾਹੀਂ ਆਪਣੇ ਹਿਰਦੇ ਵਿਚ (ਤ੍ਰਿਸ਼ਨਾ ਵਲੋਂ) ਮਰ ਗਈ ਹੈ (ਭਾਵ, ਜਿਸ ਨੇ ਤ੍ਰਿਸ਼ਨਾ ਦੀ ਅੱਗ ਬੁਝਾ ਲਈ ਹੈ) ਉਸ ਨੂੰ ਸੁਜਾਨ ਕੰਤ (ਪ੍ਰਭੂ) ਨੇ (ਪਿਆਰ ਨਾਲ) ਤੱਕਿਆ ਹੈ;
One who remains dead within her own home, through the Fear of God, is looked upon with favor by her all-knowing Husband Lord.
 
ਆਪਣੇ ਗੁਰੂ ਦੀ ਰਾਹੀਂ ਉਸ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰ ਕੇ (ਪ੍ਰਭੂ ਦਾ) ਡਰ (ਹਿਰਦੇ ਵਿਚ) ਟਿਕਾਇਆ ਹੈ ।
She maintains fear of her Guru, and chants the Name of the Fearless Lord.
 
(ਹੇ ਸਖੀ! ਜਦ ਤਕ ਮੇਰਾ) ਵਾਸ ਪਰਬਤ ਉਤੇ ਰਿਹਾ, (ਭਾਵ, ਹਉਮੈ ਕਰ ਕੇ ਸਿਰ ਉੱਚਾ ਰਿਹਾ) ਮਾਇਆ ਦੀ ਤੇ੍ਰਹ ਬਹੁਤ ਸੀ; ਜਦੋਂ ਮੈਂ ਪ੍ਰਭੂ ਦਾ ਦੀਦਾਰ ਕਰ ਲਿਆ ਤਾਂ ਇਸ ਤ੍ਰੇਹ ਨੂੰ ਮਿਟਾਣ ਵਾਲਾ ਅੰਮ੍ਰਿਤ ਨੇੜੇ ਹੀ ਦਿੱਸ ਪਿਆ ।
Living on the mountain, I suffer such great thirst; when I see Him, I know that He is not far away.
 
ਮੈਂ ਗੁਰੂ ਦੇ ਸ਼ਬਦ ਨੂੰ ਮੰਨ ਕੇ (ਮਾਇਆ ਦੀ) ਤ੍ਰੇਹ ਦੂਰ ਕਰ ਲਈ ਤੇ (ਨਾਮ-) ਅੰਮ੍ਰਿਤ ਰੱਜ ਕੇ ਪੀ ਲਿਆ ।
My thirst is quenched, and I have accepted the Word of the Shabad. I drink my fill of the Ambrosial Nectar.
 
ਹਰੇਕ ਜੀਵ ਆਖਦੇ ਹਨ—(ਹੇ ਪ੍ਰਭੂ! ਮੈਨੂੰ ਇਹ ਅੰਮ੍ਰਿਤ) ਦੇਹ; (ਮੈਨੂੰ ਇਹ ਅੰਮ੍ਰਿਤ) ਦੇਹ; ਪਰ ਪ੍ਰਭੂ ਉਸ ਜੀਵ ਨੂੰ ਦੇਂਦਾ ਹੈ ਜੋ ਉਸ ਨੂੰ ਭਾਉਂਦਾ ਹੈ ।
Everyone says, "Give! Give!" As He pleases, He gives.
 
ਪ੍ਰਭੂ ਜਿਸ ਨੂੰ ਸਤਿਗੁਰੂ ਦੀ ਰਾਹੀਂ (ਇਹ ਅੰਮ੍ਰਿਤ) ਦੇਵੇਗਾ, ਉਹੀ ਜੀਵ (ਮਾਇਆ ਵਾਲੀ) ਤੇ੍ਰਹ ਮਿਟਾ ਸਕੇਗਾ ।੩੦।
Through the Gurdwara, the Guru's Door, He gives, and quenches the thirst. ||30||
 
ਮੈਂ ਬਹੁਤ ਢੂੰਢ ਫਿਰੀ ਹਾਂ (ਹਰ ਥਾਂ ਇਹੀ ਵੇਖਿਆ ਹੈ ਕਿ ਤ੍ਰਿਸ਼ਨਾ ਦੇ ਭਾਵ ਨਾਲ) ਭਾਰੇ ਹੋਏ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਦੇ) ਉਰਲੇ ਕੰਢੇ ਤੇ ਹੀ ਡਿੱਗਦੇ ਜਾ ਰਹੇ ਹਨ;
Searching and seeking, I fell down and collapsed upon the bank of the river of life.
 
(ਪਰ ਜਿਨ੍ਹਾਂ ਦੇ ਸਿਰ ਉਤੇ ਮਾਇਆ ਦੀ ਪੋਟਲੀ ਦਾ ਭਾਰ ਨਹੀਂ, ਉਹ) ਹੌਲੇ (ਹੋਣ ਕਰਕੇ) ਪਾਰ ਲੰਘ ਜਾਂਦੇ ਹਨ ।
Those who are heavy with sin sink down, but those who are light swim across.
 
ਮੈਂ (ਪਾਰ ਲੰਘਣ ਵਾਲੇ) ਉਹਨਾਂ ਬੰਦਿਆਂ ਤੋਂ ਸਦਕੇ ਹਾਂ, ਉਹਨਾਂ ਨੂੰ ਅਵਿਨਾਸ਼ੀ ਤੇ ਵੱਡਾ ਪ੍ਰਭੂ ਮਿਲ ਪਿਆ ਹੈ,
I am a sacrifice to those who meet the immortal and immeasurable Lord.
 
ਉਹਨਾਂ ਦੀ ਚਰਨ-ਧੂੜ ਲਿਆਂ (ਮਾਇਆ ਦੀ ਤ੍ਰਿਸ਼ਨਾ ਤੋਂ) ਛੁੱਟ ਜਾਈਦਾ ਹੈ, (ਪ੍ਰਭੂ ਮੇਹਰ ਕਰੇ) ਮੈਂ ਵੀ ਉਹਨਾਂ ਦੀ ਸੰਗਤਿ ਵਿਚ ਉਹਨਾਂ ਦੇ ਇਕੱਠ ਵਿਚ ਰਹਾਂ ।
The dust of their feet brings emancipation; in their company, we are united in the Lord's Union.
 
ਜਿਸ ਮਨੁੱਖ ਨੇ ਆਪਣੇ ਸਤਿਗੁਰੂ ਦੀ ਰਾਹੀਂ (ਆਪਣਾ) ਮਨ (ਪ੍ਰਭੂ ਨੂੰ) ਦਿੱਤਾ ਹੈ, ਉਸ ਨੂੰ (ਪ੍ਰਭੂ ਦਾ) ਪਵਿਤ੍ਰ ਨਾਮ ਮਿਲ ਗਿਆ ਹੈ ।
I gave my mind to my Guru, and received the Immaculate Name.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by