(ਗੁਰ-ਸ਼ਬਦ ਦੀ ਰਾਹੀਂ ਜਿਸ ਦਾ) ਆਪਾ-ਭਾਵ ਦੂਰ ਹੋਇਆ ਹੈ (ਹਉਮੈ ਦਾ) ਦੁੱਖ ਕੱਟਿਆ ਗਿਆ ਹੈ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਖਸਮ ਲੱਭ ਲਿਆ ਹੈ ।੪੭।
Self-conceit is eliminated, and pain is eradicated; the soul bride obtains her Husband Lord. ||47||
(ਆਮ ਤੌਰ ਤੇ ਜਗਤ ਵਿਚ) ਸੋਨਾ ਚਾਂਦੀ ਹੀ ਇਕੱਠਾ ਕਰੀਦਾ ਹੈ, ਪਰ ਇਹ ਧਨ ਹੋਛਾ ਹੈ, ਵਿਹੁ (-ਰੂਪ, ਭਾਵ, ਦੁਖਦਾਈ) ਹੈ, ਤੁੱਛ ਹੈ ।
He hoards gold and silver, but this wealth is false and poisonous, nothing more than ashes.
ਜੋ ਮਨੁੱਖ (ਇਹ) ਧਨ ਜੋੜ ਕੇ (ਆਪਣੇ ਆਪ ਨੂੰ) ਸ਼ਾਹ ਸਦਾਂਦਾ ਹੈ ਉਹ ਮੇਰ-ਤੇਰ ਵਿਚ ਦੁਖੀ ਹੁੰਦਾ ਹੈ ।
He calls himself a banker, gathering wealth, but he is ruined by his dual-mindedness.
ਸੱਚੇ ਵਪਾਰੀਆਂ ਨੇ ਸਦਾ-ਥਿਰ ਰਹਿਣ ਵਾਲਾ ਨਾਮ-ਧਨ ਇਕੱਠਾ ਕੀਤਾ ਹੈ,
The truthful ones gather Truth; the True Name is priceless.
ਸੱਚਾ ਅਮੋਲਕ ਨਾਮ ਵਿਹਾਝਿਆ ਹੈ, ਉੱਜਲ ਤੇ ਪਵਿਤ੍ਰ ਪ੍ਰਭੂ (ਦਾ ਨਾਮ ਖੱਟਿਆ ਹੈ), ਉਹਨਾਂ ਨੂੰ ਸੱਚੀ ਇੱਜ਼ਤ ਮਿਲਦੀ ਹੈ (ਪ੍ਰਭੂ ਦਾ) ਸੱਚਾ (ਮਿੱਠਾ ਆਦਰ ਵਾਲਾ) ਬੋਲ (ਮਿਲਦਾ ਹੈ) ।
The Lord is immaculate and pure; through Him, their honor is true, and their speech is true.
(ਹੇ ਪਾਂਡੇ! ਤੂੰ ਭੀ ਮਨ ਦੀ ਪੱਟੀ ਉਤੇ ਗੋਪਾਲ ਦਾ ਨਾਮ ਲਿਖ ਤੇ ਉਸ ਅੱਗੇ ਇਉਂ ਅਰਦਾਸ ਕਰ—ਹੇ ਪ੍ਰਭੂ!) ਤੂੰ ਹੀ (ਸੱਚਾ) ਸਿਆਣਾ ਸੱਜਣ ਮਿੱਤਰ ਹੈਂ, ਤੂੰ ਹੀ (ਜਗਤ-ਰੂਪ) ਸਰੋਵਰ ਹੈਂ ਤੇ ਤੂੰ ਹੀ (ਇਸ ਸਰੋਵਰ ਦਾ ਜੀਵ-ਰੂਪ ਹੰਸ ਹੈਂ;
You are my friend and companion, all-knowing Lord; You are the lake, and You are the swan.
ਮੈਂ ਸਦਕੇ ਹਾਂ ਉਸ (ਹੰਸ) ਤੋਂ ਜਿਸ ਦੇ ਮਨ ਵਿਚ ਤੂੰ ਸੱਚਾ ਠਾਕੁਰ ਵੱਸਦਾ ਹੈਂ ।
I am a sacrifice to that being, whose mind is filled with the True Lord and Master.
(ਹੇ ਪਾਂਡੇ!) ਉਸ ਗੋਪਾਲ ਨੂੰ ਚੇਤੇ ਰੱਖ ਜਿਸ ਨੇ ਮੋਹਣੀ ਮਾਇਆ ਦੀ ਮਮਤਾ (ਜੀਵਾਂ ਨੂੰ) ਲਾ ਦਿੱਤੀ ਹੈ,
Know the One who created love and attachment to Maya, the Enticer.
ਜਿਸ ਕਿਸੇ ਨੇ ਉਸ ਸੁਜਾਨ ਪੁਰਖ ਪ੍ਰਭੂ ਨੂੰ ਸਮਝ ਲਿਆ ਹੈ, ਉਸ ਲਈ ਸਿਰਫ਼ (ਨਾਮ-) ਅੰਮ੍ਰਿਤ ਹੀ ‘ਮਾਇਆ’ ਹੈ ।੪੮।
One who realizes the all-knowing Primal Lord, looks alike upon poison and nectar. ||48||
(ਮੋਹਣੀ ਮਾਇਆ ਦੀ ਮਮਤਾ ਤੋਂ ਪੈਦਾ ਹੋਏ ਵਿਤਕਰੇ ਦੇ ਕਾਰਨ) ਖਿਮਾ-ਹੀਣ ਹੋ ਕੇ ਬੇਅੰਤ, ਲੱਖਾਂ ਅਣਗਿਣਤ ਜੀਵ ਖਪ ਮੋਏ ਹਨ,
Without patience and forgiveness, countless hundreds of thousands have perished.
ਗਿਣੇ ਨਹੀਂ ਜਾ ਸਕਦੇ, ਗਿਣਤੀ ਦਾ ਕੀਹ ਲਾਭ? ਅਣਗਿਣਤ ਹੀ ਜੀਵ (ਖਿਮਾ-ਵਿਹੂਣੇ ਹੋ ਕੇ) ਖ਼ੁਆਰ ਹੋਏ ਹਨ ।
Their numbers cannot be counted; how could I count them? Bothered and bewildered, uncounted numbers have died.
ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਨੂੰ ਪਛਾਣਦਾ ਹੈ, ਉਹ ਖੁਲ੍ਹੇ ਦਿਲ ਵਾਲਾ ਹੋ ਜਾਂਦਾ ਹੈ, ਤੰਗ-ਦਿਲੀ (ਉਸ ਵਿਚ) ਨਹੀਂ ਰਹਿੰਦੀ,
One who realizes his Lord and Master is set free, and not bound by chains.
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਟਿਕ ਜਾਂਦਾ ਹੈ (ਭਾਵ, ਜਿਗਰੇ ਵਾਲਾ ਹੋ ਜਾਂਦਾ ਹੈ); (ਹੇ ਪ੍ਰਭੂ!) ਤੂੰ ਉਸ ਨੂੰ ਪ੍ਰਤੱਖ ਦਿੱਸ ਪੈਂਦਾ ਹੈਂ, ਖਿਮਾ ਤੇ ਸੱਚ ਉਸ ਨੂੰ ਸੁਖੈਨ ਹੀ ਮਿਲ ਜਾਂਦੇ ਹਨ ।
Through the Word of the Shabad, enter the Mansion of the Lord's Presence; you shall be blessed with patience, forgiveness, truth and peace.
(ਹੇ ਪ੍ਰਭੂ!) ਤੂੰ ਹੀ ਉਸ ਦਾ (ਜ਼ਿੰਦਗੀ ਦੇ ਸਫ਼ਰ ਦਾ) ਖ਼ਰਚ ਬਣ ਜਾਂਦਾ ਹੈਂ, ਤੂੰ ਹੀ ਉਸ ਦਾ ਖਰਾ (ਸੱਚਾ) ਧਨ ਹੋ ਜਾਂਦਾ ਹੈਂ, ਤੂੰ ਆਪ ਹੀ ਉਸ ਦਾ ਧਿਆਨ (ਭਾਵ, ਸੁਰਤਿ ਦਾ ਨਿਸ਼ਾਨਾ) ਬਣ ਜਾਂਦਾ ਹੈਂ, ਤੂੰ ਆਪ ਹੀ ਉਸ ਦੇ ਸਰੀਰ ਵਿਚ (ਪ੍ਰਤੱਖ) ਵੱਸਣ ਲੱਗ ਪੈਂਦਾ ਹੈਂ,
Partake of the true wealth of meditation, and the Lord Himself shall abide within your body.
ਉਹ ਮਨੋਂ ਤਨੋਂ ਮੂੰਹੋਂ ਸਦਾ (ਤੈਨੂੰ ਹੀ) ਜਪਦਾ ਹੈ, ਉਸ ਦੇ ਅੰਦਰ (ਤੇਰੇ) ਗੁਣ ਪੈਦਾ ਹੋ ਜਾਂਦੇ ਹਨ, ਉਸ ਦੇ ਮਨ ਵਿਚ ਧੀਰਜ ਆ ਜਾਂਦੀ ਹੈ ।
With mind, body and mouth, chant His Glorious Virtues forever; courage and composure shall enter deep within your mind.
(ਗੋਪਾਲ ਦੇ ਨਾਮ ਤੋਂ ਬਿਨਾ) ਦੂਜਾ ਪਦਾਰਥ ਵਿਕਾਰ (-ਰੂਪ) ਹੈ, (ਇਸ ਦੇ ਕਾਰਨ) ਜੀਵ ਹਉਮੈ ਵਿਚ ਖਪਦਾ ਖਪਾਂਦਾ ਹੈ ।
Through egotism, one is distracted and ruined; other than the Lord, all things are corrupt.
(ਅਚਰਜ ਹੀ ਖੇਡ ਹੈ!) ਕਰਤਾਰ ਨੇ ਜੰਤ ਪੈਦਾ ਕਰ ਕੇ (ਹਉਮੈ) ਵਿਚ ਪਾ ਦਿੱਤੇ ਹਨ, (ਪਰ) ਉਹ ਆਪ ਬੇਅੰਤ ਕਰਤਾਰ ਵੱਖਰਾ ਹੀ ਰਹਿੰਦਾ ਹੈ ।੪੯।
Forming His creatures, He placed Himself within them; the Creator is unattached and infinite. ||49||
ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ
No one knows the mystery of the Creator of the World.
(ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ ।
Whatever the Creator of the World does, is certain to occur.
(ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ,
For wealth, some meditate on the Lord.
ਤੇ ਹੁਣ ਤਕ ਦੀ ਕੀਤੀ ਮਿਹਨਤ ਦੇ ਲਿਖੇ ਅਨੁਸਾਰ ਧਨ ਮਿਲ (ਭੀ) ਜਾਂਦਾ ਹੈ ।
By pre-ordained destiny, wealth is obtained.
ਧਨ ਦੀ ਖ਼ਾਤਰ ਮਨੁੱਖ ਦੂਜਿਆਂ ਦੇ ਨੌਕਰ (ਭੀ) ਬਣਦੇ ਹਨ, ਚੋਰ (ਭੀ) ਬਣਦੇ ਹਨ (ਭਾਵ, ਚੋਰੀ ਭੀ ਕਰਦੇ ਹਨ) ।
For the sake of wealth, some become servants or thieves.
ਪਰ ਧਨ ਕਿਸੇ ਦੇ ਨਾਲ ਨਹੀਂ ਨਿਭਦਾ, (ਮਰਨ ਤੇ) ਹੋਰਨਾਂ ਦਾ ਬਣ ਜਾਂਦਾ ਹੈ ।
Wealth does not go along with them when they die; it passes into the hands of others.
ਸਦਾ-ਥਿਰ ਰਹਿਣ ਵਾਲਾ ਗੋਪਾਲ (ਦੇ ਨਾਮ) ਤੋਂ ਬਿਨਾ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ ।
Without Truth, honor is not obtained in the Court of the Lord.
ਜੋ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਸੰਪੈ-ਧਨ ਦੇ ਮੋਹ ਤੋਂ) ਅੰਤ ਨੂੰ ਬਚ ਜਾਂਦਾ ਹੈ ।੫੦।
Drinking in the subtle essence of the Lord, one is emancipated in the end. ||50||
ਹੇ ਸਖੀ! (ਇਹ ਗੱਲ) ਵੇਖ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ
Seeing and perceiving, O my companions, I am wonder-struck and amazed.
ਕਿ (ਮੇਰੇ ਅੰਦਰੋਂ) ‘ਹਉਂ ਹਉਂ’ ਕਰਨ ਵਾਲੀ ‘ਮੈਂ’ ਮਰ ਗਈ ਹੈ (ਭਾਵ, ‘ਹਉਮੈ’ ਕਰਨ ਵਾਲੀ ਆਦਤ ਮੁੱਕ ਗਈ ਹੈ) । (ਹੁਣ ਮੇਰੀ ਸੁਰਤਿ) ਗੁਰ-ਸ਼ਬਦ ਵਿਚ ਜੁੜ ਰਹੀ ਹੈ, ਤੇ (ਮੇਰੇ) ਮਨ ਵਿਚ ਪ੍ਰਭੂ ਨਾਲ ਜਾਣ-ਪਛਾਣ ਬਣ ਗਈ ਹੈ ।
My egotism, which proclaimed itself in possessiveness and self-conceit, is dead. My mind chants the Word of the Shabad, and attains spiritual wisdom.
ਮੈਂ ਬਥੇਰੇ ਹਾਰ ਹਮੇਲਾਂ ਕੰਙਣ (ਪਾ ਪਾ ਕੇ) ਸ਼ਿੰਗਾਰ ਕਰ ਕੇ ਥੱਕ ਚੁਕੀ ਸਾਂ
I am so tired of wearing all these necklaces, hair-ties and bracelets, and decorating myself.
(ਪਰ ਪ੍ਰੀਤਮ ਪ੍ਰਭੂ ਦੇ ਮਿਲਾਪ ਦਾ ਸੁਖ ਨਾਹ ਮਿਲਿਆ, ਭਾਵ, ਬਾਹਰਲੇ ਧਾਰਮਿਕ ਉੱਦਮਾਂ ਤੋਂ ਆਨੰਦ ਨਾਹ ਲੱਭਾ, ਹੁਣ ਜਦੋਂ ‘ਹਉਮੈ’ ਮੁਈ) ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਸੁਖ ਲੱਭਾ ਹੈ (ਉਸ ਦੇ ਗੁਣ ਮੇਰੇ ਹਿਰਦੇ ਵਿਚ ਆ ਵੱਸੇ ਹਨ, ਇਹੀ ਉਸ ਦੇ) ਸਾਰੇ ਗੁਣਾਂ ਦਾ ਮੇਰੇ ਗਲ ਵਿਚ ਹਾਰ ਹੈ (ਕਿਸੇ ਹੋਰ ਹਾਰ ਸਿੰਗਾਰ ਦੀ ਲੋੜ ਨਹੀਂ ਰਹੀ) ।
Meeting with my Beloved, I have found peace; now, I wear the necklace of total virtue.
ਹੇ ਨਾਨਕ! ਪ੍ਰਭੂ ਨਾਲ ਪ੍ਰੀਤ, ਪ੍ਰਭੂ ਨਾਲ ਪਿਆਰ, ਸਤਿਗੁਰੂ ਦੀ ਰਾਹੀਂ ਹੀ ਪੈ ਸਕਦਾ ਹੈ;
O Nanak, the Gurmukh attains the Lord, with love and affection.
ਤੇ, (ਬੇਸ਼ਕ) ਮਨ ਵਿਚ ਵਿਚਾਰ ਕੇ ਵੇਖ ਲਵੋ, (ਭਾਵ, ਤੁਹਾਨੂੰ ਆਪਣੀ ਹੱਡ-ਬੀਤੀ ਹੀ ਦੱਸ ਦੇਵੇਗੀ ਕਿ) ਪ੍ਰਭੂ ਦੇ ਮੇਲ ਤੋਂ ਬਿਨਾ ਕਦੇ ਕਿਸੇ ਨੇ ਸੁਖ ਨਹੀਂ ਲੱਭਾ ।
Without the Lord, who has found peace? Reflect upon this in your mind, and see.
(ਸੋ, ਹੇ ਪਾਂਡੇ! ਜੇ ਸੁਖ ਲੱਭਦਾ ਹੈ ਤਾਂ) ਪ੍ਰਭੂ ਦਾ ਨਾਮ ਪੜ੍ਹ, ਪ੍ਰਭੂ ਦਾ ਨਾਮ ਹੀ ਵਿਚਾਰ, ਪ੍ਰਭੂ ਨਾਲ ਹੀ ਪਿਆਰ ਪਾ,
Read about the Lord, understand the Lord, and enshrine love for the Lord.
(ਜੀਭ ਨਾਲ) ਪ੍ਰਭੂ ਦਾ ਨਾਮ ਜਪੀਏ, (ਮਨ ਵਿਚ) ਪ੍ਰਭੂ ਨੂੰ ਹੀ ਸਿਮਰੀਏ, ਤੇ ਪ੍ਰਭੂ ਦਾ ਨਾਮ ਹੀ (ਜ਼ਿੰਦਗੀ ਦਾ) ਆਸਰਾ (ਬਣਾਈਏ) ।੫੧।
Chant the Lord's Name, and meditate on the Lord; hold tight to the Support of the Name of the Lord. ||51||
ਹੇ ਸਖੀ! (ਸਾਡੇ ਕੀਤੇ ਕਰਮਾਂ ਅਨੁਸਾਰ, ਹਉਮੈ ਦਾ) ਜੋ ਲੇਖ ਕਰਤਾਰ ਨੇ (ਸਾਡੇ ਮੱਥੇ ਉੱਤੇ) ਲਿਖ ਦਿੱਤਾ ਹੈ ਉਹ (ਸਾਡੀ ਆਪਣੀ ਚਤੁਰਾਈ ਜਾਂ ਹਿੰਮਤ ਨਾਲ) ਮਿਟ ਨਹੀਂ ਸਕਦਾ ।
The inscription inscribed by the Creator Lord cannot be erased, O my companions.
(ਇਹ ਲੇਖ ਤਦੋਂ ਮਿਟਦਾ ਹੈ, ਜਦੋਂ) ਜਿਸ ਪ੍ਰਭੂ ਨੇ ਆਪ ਹੀ (ਇਸ ਹਉਮੈ ਦੇ ਲੇਖ ਦਾ) ਸਬੱਬ (ਭਾਵ, ਵਿਛੋੜਾ) ਬਣਾਇਆ ਹੈ ਉਹ ਮਿਹਰ ਕਰ ਕੇ (ਸਾਡੇ ਅੰਦਰ) ਆ ਵੱਸੇ ।
He who created the universe, in His Mercy, installs His Feet within us.
ਕਰਤਾਰ ਦੇ ਗੁਣ ਗਾਵਣ ਦੀ ਦਾਤਿ ਕਰਤਾਰ ਦੇ ਆਪਣੇ ਹੱਥ ਵਿਚ ਹੈ; ਗੁਰੂ ਦੇ ਸ਼ਬਦ ਦੀ ਵਿਚਾਰ ਦੀ ਰਾਹੀਂ ਸਮਝਣ ਦਾ ਜਤਨ ਕਰੋ (ਤਾਂ ਸਮਝ ਆ ਜਾਇਗੀ) ।
Glorious greatness rests in the Hands of the Creator; reflect upon the Guru, and understand this.
(ਹੇ ਪ੍ਰਭੂ! ਹਉਮੈ ਦੇ) ਜੋ ਸੰਸਕਾਰ (ਸਾਡੇ ਮਨ ਵਿਚ ਸਾਡੇ ਕਰਮਾਂ ਅਨੁਸਾਰ) ਉਕਰੇ ਜਾਂਦੇ ਹਨ ਉਹ (ਸਾਡੀ ਆਪਣੀ ਚਤੁਰਾਈ ਨਾਲ) ਬਦਲੇ ਨਹੀਂ ਜਾ ਸਕਦੇ; ਜਿਵੇਂ ਤੈਨੂੰ ਚੰਗਾ ਲੱਗੇ ਤੂੰ ਆਪ (ਸਾਡੀ) ਸੰਭਾਲ ਕਰ ।
This inscription cannot be challenged. As it pleases You, You care for me.
ਹੇ ਨਾਨਕ! (ਆਖ—) ਗੁਰੂ ਦੇ ਸ਼ਬਦ ਨੂੰ ਵਿਚਾਰ ਕੇ (ਵੇਖ ਲਿਆ ਹੈ ਕਿ ਹੇ ਪ੍ਰਭੂ!) ਤੇਰੀ ਮਿਹਰ ਦੀ ਨਜ਼ਰ ਨਾਲ ਹੀ ਸੁਖ ਮਿਲਦਾ ਹੈ ।
By Your Glance of Grace, I have found peace; O Nanak, reflect upon the Shabad.
ਜਿਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰੇ ਉਹ (ਇਸ ਹਉਮੈ ਦੇ ਗੇੜ ਵਿਚ ਫਸ ਕੇ) ਦੁਖੀ ਹੋਏ । ਬਚੇ ਉਹ ਜੋ ਗੁਰ-ਸ਼ਬਦ ਦੀ ਵਿਚਾਰ ਵਿਚ (ਜੁੜੇ) ।
The self-willed manmukhs are confused; they rot away and die. Only by reflecting upon the Guru can they be saved.
(ਮਨੁੱਖ ਦੀ ਆਪਣੀ ਚਤੁਰਾਈ ਕਰੇ ਭੀ ਕੀਹ? ਕਿਉਂਕਿ) ਜੋ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਹੀ ਨਹੀਂ, ਉਸ ਦੇ ਗੁਣ ਗਾਏ ਨਹੀਂ ਜਾ ਸਕਦੇ ।
What can anyone say, about that Primal Lord, who cannot be seen?
(ਤਾਹੀਏਂ) ਮੈਂ ਆਪਣੇ ਗੁਰੂ ਤੋਂ ਸਦਕੇ ਹਾਂ ਜਿਸ ਨੇ (ਮੈਨੂੰ ਮੇਰੇ) ਹਿਰਦੇ ਵਿਚ ਹੀ (ਪ੍ਰਭੂ) ਵਿਖਾ ਦਿੱਤਾ ਹੈ ।੫੨।
I am a sacrifice to my Guru, who has revealed Him to me, within my own heart. ||52||
ਉਸ ਪਾਂਧੇ ਨੂੰ ਵਿਦਵਾਨ ਆਖਣਾ ਚਾਹੀਦਾ ਹੈ, ਜਿਹੜਾ ਵਿੱਦਿਆ ਦੀ ਰਾਹੀਂ ਸ਼ਾਂਤੀ ਵਾਲੇ ਸੁਭਾਵ ਵਿਚ ਜੀਵਨ ਬਤੀਤ ਕਰਦਾ ਹੈ,
That Pandit, that religious scholar, is said to be well-educated, if he contemplates knowledge with intuitive ease.