(ਹੇ ਪ੍ਰਭੂ!) ਜਿੱਥੇ ਹੋਰ ਕੋਈ (ਜੀਵ ਸਹਾਇਤਾ ਕਰਨ ਜੋਗਾ) ਨਹੀਂ ਉਥੇ, ਹੇ ਪ੍ਰਭੂ! ਤੂੰ ਹੀ ਮਦਦ ਕਰਨ ਜੋਗਾ ਹੈਂ,
Where You are, Almighty Lord, there is no one else.
ਮਾਂ ਦੇ ਪੇਟ ਦੀ ਅੱਗ ਵਿਚ ਜੀਵ ਨੂੰ ਤੇਰਾ ਹੀ ਸਹਾਰਾ ਹੁੰਦਾ ਹੈ ।
There, in the fire of the mother's womb, You protected us.
(ਹੇ ਪ੍ਰਭੂ! ਤੇਰਾ ਨਾਮ) ਸੁਣ ਕੇ ਜਮਦੂਤ (ਨੇੜੇ ਨਹੀਂ ਢੁਕਦੇ), ਤੇਰੇ ਨਾਮ ਦੀ ਬਰਕਤਿ ਨਾਲ (ਜੀਵ ਨੂੰ) ਛੱਡ ਕੇ ਚਲੇ ਜਾਂਦੇ ਹਨ ।
Hearing Your Name, the Messenger of Death runs away.
ਇਸ ਔਖੇ ਤੇ ਅਥਾਹ ਸੰਸਾਰ-ਸਮੁੰਦਰ ਨੂੰ ਜੀਵ ਗੁਰੂ ਦੇ ਸ਼ਬਦ (ਦੀ ਸਹਾਇਤਾ) ਨਾਲ ਪਾਰ ਕਰ ਲੈਂਦੇ ਹਨ ।
The terrifying, treacherous, impassible world-ocean is crossed over, through the Word of the Guru's Shabad.
ਪਰ ਉਹੀ ਬੰਦੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਕਦੇ ਹਨ ਜਿਨ੍ਹਾਂ ਦੇ ਅੰਦਰ ਇਸ ਦੀ ਭੱੁਖ-ਪਿਆਸ ਪੈਦਾ ਹੋਈ ਹੈ,
Those who feel thirst for You, take in Your Ambrosial Nectar.
ਜੇਹੜੇ ਸੰਸਾਰ ਵਿਚ ਨਾਮ-ਸਿਮਰਨ ਨੂੰ ਹੀ ਸਭ ਤੋਂ ਚੰਗਾ ਨੇਕ ਕੰਮ ਜਾਣ ਕੇ ਪ੍ਰਭੂ ਦੇ ਗੁਣ ਗਾਂਦੇ ਹਨ ।
This is the only act of goodness in this Dark Age of Kali Yuga, to sing the Glorious Praises of the Lord of the Universe.
ਕਿਰਪਾਲ ਪ੍ਰਭੂ ਹਰੇਕ ਜੀਵ ਦੀ ਸੁਆਸ ਸੁਆਸ ਸੰਭਾਲ ਕਰਦਾ ਹੈ ।
He is Merciful to all; He sustains us with each and every breath.
ਹੇ ਪ੍ਰਭੂ! ਜਿਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ) ਖ਼ਾਲੀ ਨਹੀਂ ਜਾਂਦਾ ।੯।
Those who come to You with love and faith are never turned away empty-handed. ||9||
Shalok, Fifth Mehl:
ਹੇ ਪਾਰਬ੍ਰਹਮ! ਜਿਸ ਮਨੁੱਖ ਨੂੰ ਤੂੰ ਆਪਣਾ ਨਾਮ ਆਸਰਾ ਦੇਂਦਾ ਹੈਂ, ਉਸ ਨੂੰ ਤੂੰ ਕੋਈ ਹੋਰ ਆਸਰਾ ਨਹੀਂ ਸੁਝਾਉਂਦਾ;
Those whom You bless with the Support of Your Name, O Supreme Lord God, do not know any other.
ਤੂੰ ਅਪਹੁੰਚ ਹੈਂ; ਇੰਦ੍ਰਿਆਂ ਦੀ ਦੌੜ ਤੋਂ ਪਰੇ ਹੈਂ, ਤੂੰ ਹਰੇਕ ਸੱਤਿਆ ਵਾਲਾ ਮਾਲਕ ਹੈਂ, ਤੂੰ ਸਦਾ-ਥਿਰ ਰਹਿਣ ਵਾਲਾ ਦਾਤਾ ਹੈਂ,
Inaccessible, Unfathomable Lord and Master, All-powerful True Great Giver:
ਤੂੰ ਅਟੱਲ ਹੈਂ, ਤੇਰਾ ਕਿਸੇ ਨਾਲ ਵੈਰ ਨਹੀਂ, ਤੇਰਾ ਦਰਬਾਰ ਸਦਾ ਕਾਇਮ ਰਹਿਣ ਵਾਲਾ ਹੈ;
You are eternal and unchanging, without vengeance and True; True is the Darbaar of Your Court.
ਤੇਰਾ ਅੰਤ ਨਹੀਂ ਪੈ ਸਕਦਾ, ਤੇਰਾ ਹੱਦ-ਬੰਨਾ ਨਹੀਂ ਲੱਭ ਸਕਦਾ, ਤੇਰਾ ਮੁੱਲ ਨਹੀਂ ਪੈ ਸਕਦਾ ।
Your worth cannot be described; You have no end or limitation.
(ਹੇ ਭਾਈ!) ਪਰਮਾਤਮਾ ਨੂੰ ਵਿਸਾਰ ਕੇ ਹੋਰ ਹੋਰ ਚੀਜ਼ਾਂ ਮੰਗਣੀਆਂ—ਇਹ ਸਭ ਮਾਇਆ ਦੇ ਚਸਕੇ ਹਨ ਤੇ ਸੁਆਹ-ਤੁੱਲ ਹਨ ।
To forsake God, and ask for something else, is all corruption and ashes.
(ਅਸਲ ਵਿਚ) ਉਹੀ ਬੰਦੇ ਸੁਖੀ ਹਨ, ਉਹੀ ਸਦਾ ਕਾਇਮ ਰਹਿਣ ਵਾਲੇ ਸ਼ਾਹ ਹਨ ਜਿਨ੍ਹਾਂ ਨੇ ਸਦਾ-ਥਿਰ ਰਹਿਣ ਵਾਲਾ ਨਾਮ ਦਾ ਵਪਾਰ ਕੀਤਾ ਹੈ ।
They alone find peace, and they are the true kings, whose dealings are true.
ਜਿਨ੍ਹਾਂ ਬੰਦਿਆਂ ਦੀ ਪ੍ਰੀਤਿ ਪ੍ਰਭੂ ਦੇ ਨਾਮ ਨਾਲ ਬਣੀ ਹੈ ਉਹਨਾਂ ਨੂੰ ਆਤਮਕ ਅਡੋਲਤਾ ਦਾ ਸ੍ਰੇਸ਼ਟ ਸੁਖ ਨਸੀਬ ਹੈ ।
Those who are in love with God's Name, intuitively enjoy the essence of peace.
ਹੇ ਨਾਨਕ! ਉਹ ਮਨੁੱਖ ਗੁਰਮੁਖਾਂ ਦੇ ਚਰਨਾਂ ਦੀ ਧੂੜ ਵਿਚ ਰਹਿ ਕੇ ਇਕ ਪ੍ਰਭੂ ਨੂੰ ਅਰਾਧਦੇ ਹਨ ।੧।
Nanak worships and adores the One Lord; he seeks the dust of the Saints. ||1||
Fifth Mehl:
ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਸਦਾ ਅਨੰਦ ਸਦਾ ਸੁਖ ਤੇ ਸਦਾ ਸ਼ਾਂਤੀ ਬਣੀ ਰਹਿੰਦੀ ਹੈ ।
Singing the Kirtan of the Lord's Praises, bliss, peace and rest are obtained.
ਹੇ ਨਾਨਕ! ਹੋਰ ਚਤੁਰਾਈਆਂ ਛੱਡ ਦੇਹ, ਨਾਮ ਦੀ ਬਰਕਤਿ ਨਾਲ (ਸੰਸਾਰ-ਸਮੁੰਦਰ ਤੋਂ) ਤਰ ਜਾਹਿਂਗਾ ।੨।
Forsake other clever tricks, O Nanak; only through the Name will you be saved. ||2||
Pauree:
ਹੇ ਪ੍ਰਭੂ! ਬਹੁਤੇ ਵਿਖਾਵੇ ਦੇ ਤਰਲੇ ਲਿਆਂ,
No one can bring You under control, by despising the world.
ਵੇਦ ਪੜ੍ਹਨ ਪੜ੍ਹਾਉਣ ਨਾਲ,
No one can bring You under control, by studying the Vedas.
ਤੀਰਥ ਉਤੇ ਇਸ਼ਨਾਨ ਕਰਨ ਨਾਲ,
No one can bring You under control, by bathing at the holy places.
(ਰਮਤੇ ਸਾਧੂਆਂ ਵਾਂਗ) ਸਾਰੀ ਧਰਤੀ ਗਾਹਣ ਨਾਲ,
No one can bring You under control, by wandering all over the world.
ਕਿਸੇ ਚਤੁਰਾਈ-ਸਿਆਣਪ ਨਾਲ,
No one can bring You under control, by any clever tricks.
ਬਹੁਤਾ ਦਾਨ ਦੇਣ ਨਾਲ,
No one can bring You under control, by giving huge donations to charities.
ਤੂੰ ਕਿਸੇ ਜੀਵ ਦੇ ਵੱਸ ਵਿਚ ਨਹੀਂ ਆਉਂਦਾ (ਕਿਸੇ ਉਤੇ ਰੀਝਦਾ ਨਹੀਂ) ।
Everyone is under Your power, O inaccessible, unfathomable Lord.
ਹੇ ਅਪਹੁੰਚ ਤੇ ਅਗੋਚਰ ਪ੍ਰਭੂ! ਹਰੇਕ ਜੀਵ ਤੇਰੇ ਅਧੀਨ ਹੈ (ਇਹਨਾਂ ਵਿਖਾਵੇ ਦੇ ਉੱਦਮਾਂ ਨਾਲ ਕੋਈ ਜੀਵ ਤੇਰੀ ਪ੍ਰਸੰਨਤਾ ਪ੍ਰਾਪਤ ਨਹੀਂ ਕਰ ਸਕਦਾ) ।ਤੂੰ ਸਿਰਫ਼ ਉਹਨਾਂ ਉਤੇ ਰੀਝਦਾ ਹੈਂ ਜੋ ਸਦਾ ਤੇਰਾ ਸਿਮਰਨ ਕਰਦੇ ਹਨ, (ਕਿਉਂਕਿ) ਤੇਰਾ ਭਜਨ-ਸਿਮਰਨ ਕਰਨ ਵਾਲਿਆਂ ਨੂੰ (ਸਿਰਫ਼) ਤੇਰਾ ਆਸਰਾ-ਪਰਨਾ ਹੁੰਦਾ ਹੈ ।੧੦।
You are under the control of Your devotees; You are the strength of Your devotees. ||10||
Shalok, Fifth Mehl:
ਪਰਮਾਤਮਾ ਆਪ ਹੀ (ਆਤਮਾ ਦੇ ਰੋਗ ਹਟਾਣ ਵਾਲਾ) ਹਕੀਮ ਹੈ,
The Lord Himself is the true physician.
ਇਹ (ਦੁਨੀਆ ਵਾਲੇ) ਹਕੀਮ (ਪਖੰਡੀ ਧਰਮ-ਆਗੂ) ਆਤਮਾ ਨੂੰ ਸਗੋਂ ਦੁੱਖ ਚੰਬੋੜਦੇ ਹਨ;
These physicians of the world only burden the soul with pain.
(ਆਤਮਾ ਦੇ ਰੋਗ ਕੱਟਣ ਲਈ) ਖਾਣ-ਜੋਗੀ ਚੀਜ਼ ਸਤਿਗੁਰੂ ਦਾ ਸ਼ਬਦ ਹੈ (ਜਿਸ ਵਿਚੋਂ) ਅੰਮ੍ਰਿਤ ਦਾ ਸੁਆਦ (ਆਉਂਦਾ ਹੈ),
The Word of the Guru's Shabad is Ambrosial Nectar; it is so delicious to eat.
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ (ਗੁਰੂ ਦਾ ਸ਼ਬਦ) ਵੱਸਦਾ ਹੈ ਉਸ ਦੇ ਸਾਰੇ ਦੁੱਖ ਮਿਟ ਜਾਂਦੇ ਹਨ ।੧।
O Nanak, one whose mind is filled with this Nectar - all his pains are dispelled. ||1||
Fifth Mehl:
ਪ੍ਰਭੂ ਦੇ ਹੁਕਮ ਅਨੁਸਾਰ ਜੀਵ ਭਟਕਦਾ ਹੈ, ਹੁਕਮ ਅਨੁਸਾਰ ਹੀ ਟਿਕਿਆ ਰਹਿੰਦਾ ਹੈ;
By the Hukam of Lord's Command, they move about; by the Lord's Command, they remain still.
ਪ੍ਰਭੂ ਦੇ ਹੁਕਮ ਵਿਚ ਹੀ ਜੀਵ ਦੁੱਖ ਸੁਖ ਨੂੰ ਇਕੋ ਜਿਹਾ ਜਾਣ ਕੇ ਸਹਾਰਦਾ ਹੈ ।
By His Hukam, they endure pain and pleasure alike.
ਉਹ ਉਸ ਦੇ ਹੁਕਮ ਵਿਚ ਹੀ ਦਿਨ ਰਾਤ ਉਸ ਦਾ ਨਾਮ ਜਪਦਾ ਹੈ,
By His Hukam, they chant the Naam, the Name of the Lord, day and night.
ਹੇ ਨਾਨਕ! ਜਿਸ ਮਨੁੱਖ ਉੱਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ।
O Nanak, he alone does so, who is blessed.
ਪ੍ਰਭੂ ਦੇ ਹੁਕਮ ਵਿਚ ਜੀਵ ਮਰਦਾ ਹੈ,
By the Hukam of the Lord's Command, they die; by the Hukam of His Command, they live.
ਹੁਕਮ ਵਿਚ ਹੀ ਜਿਊਂਦਾ ਹੈ,
By His Hukam, they become tiny, and huge.
ਹੁਕਮ ਵਿਚ ਹੀ (ਪਹਿਲਾਂ) ਨਿੱਕਾ ਜਿਹਾ (ਤੇ ਫਿਰ) ਵੱਡਾ ਹੋ ਜਾਂਦਾ ਹੈ; ਹੁਕਮ ਵਿਚ ਹੀ (ਜੀਵ ਨੂੰ) ਚਿੰਤਾ ਤੇ ਖ਼ੁਸ਼ੀ ਆਨੰਦ ਵਾਪਰਦੇ ਹਨ,
By His Hukam, they receive pain, happiness and bliss.
ਪ੍ਰਭੂ ਦੇ ਹੁਕਮ ਵਿਚ ਹੀ (ਕੋਈ ਜੀਵ) ਗੁਰੂ ਦਾ ਸ਼ਬਦ ਜਪਦਾ ਹੈ ਜੋ ਵਿਕਾਰਾਂ ਨੂੰ ਦੂਰ ਕਰਨ ਦੇ ਸਮਰਥ ਹੈ ।
By His Hukam, they chant the Guru's Mantra, which always works.
ਹੇ ਨਾਨਕ! ਜਿਸ ਮਨੁੱਖ ਨੂੰ ਪ੍ਰਭੂ ਆਪਣੀ ਭਗਤੀ ਵਿਚ ਜੋੜਦਾ ਹੈ
By His Hukam, coming and going in reincarnation cease,
ਉਸ ਦਾ ਜੰਮਣਾ ਮਰਨਾ ਭੀ ਪ੍ਰਭੂ ਆਪਣੇ ਹੁਕਮ ਅਨੁਸਾਰ ਹੀ ਰੋਕਦਾ ਹੈ ।੨।
O Nanak, when He links them to His devotional worship. ||2||
Pauree:
ਹੇ ਪ੍ਰਭੂ! ਮੈਂ ਉਸ ਢਾਢੀ ਤੋਂ ਸਦਕੇ ਜਾਂਦਾ ਹਾਂ ਜੋ ਤੇਰੀ ਸੇਵਾ-ਭਗਤੀ ਕਰਦਾ ਹੈ,
I am a sacrifice to that musician who is Your servant, O Lord.
ਮੈਂ ਉਸ ਢਾਢੀ ਤੋਂ ਵਾਰਨੇ ਜਾਂਦਾ ਹਾਂ ਜੋ ਤੇਰੇ ਬੇਅੰਤ ਗੁਣ ਗਾਂਦਾ ਹੈ ।
I am a sacrifice to that musician who sings the Glorious Praises of the Infinite Lord.
ਭਾਗਾਂ ਵਾਲਾ ਹੈ ਉਹ ਢਾਢੀ, ਜਿਸ ਨੂੰ ਅਕਾਲ ਪੁਰਖ ਆਪ ਚਾਹੁੰਦਾ ਹੈ,
Blessed, blessed is that musician, for whom the Formless Lord Himself longs.
ਮੁਬਾਰਿਕ ਹੈ ਉਹ ਢਾਢੀ, ਜਿਸ ਨੂੰ ਪ੍ਰਭੂ ਦਾ ਸੱਚਾ ਦਰ ਪ੍ਰਾਪਤ ਹੈ ।
Very fortunate is that musician who comes to the gate of the Court of the True Lord.
ਹੇ ਪ੍ਰਭੂ! ਅਜੇਹਾ (ਸੁਭਾਗਾ) ਢਾਢੀ ਸਦਾ ਤੈਨੂੰ ਧਿਆਉਂਦਾ ਹੈ, ਦਿਨ ਰਾਤ ਤੇਰੇ ਗੁਣ ਗਾਂਦਾ ਹੈ,
That musician meditates on You, Lord, and praises You day and night.
ਤੈਥੋਂ ਤੇਰਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮੰਗਦਾ ਹੈ । ਉਹ ਢਾਢੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਕੇ ਤੇਰੇ ਪਾਸ ਨਹੀਂ ਆਉਂਦਾ (ਜਿੱਤ ਕੇ ਹੀ ਆਉਂਦਾ ਹੈ) ।
He begs for the Ambrosial Naam, the Name of the Lord, and will never be defeated.
ਹੇ ਪ੍ਰਭੂ! ਤੇਰਾ ਸਦਾ-ਥਿਰ ਨਾਮ ਹੀ (ਉਸ ਢਾਢੀ ਪਾਸ, ਪੜਦਾ ਕੱਜਣ ਲਈ) ਕੱਪੜਾ ਹੈ, ਤੇ (ਆਤਮਕ) ਖ਼ੁਰਾਕ ਹੈ, ਉਹ ਸਦਾ ਇਕ-ਰਸ ਤੇਰੀ ਯਾਦ ਵਿਚ ਜੁੜਿਆ ਰਹਿੰਦਾ ਹੈ ।
His clothes and his food are true, and he enshrines love for the Lord within.
(ਅਸਲ) ਗੁਣਵਾਨ ਉਹੀ ਢਾਢੀ ਹੈ ਜਿਸ ਨੂੰ ਪ੍ਰਭੂ ਦਾ ਪਿਆਰ ਹਾਸਲ ਹੈ ।੧੧।
Praiseworthy is that musician who loves God. ||11||