(ਹੇ ਭਾਈ ! ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ, ਤਾਹੀਏਂ) ਗੁਰੂ ਦੇ ਦਰਬਾਰ ਦਾ ਦਰਸਨ ਕਰਨ ਤੋਂ ਬਿਨਾ ਮੇਰੀ (ਜ਼ਿੰਦਗੀ ਦੀ) ਰਾਤ (ਸੌਖੀ) ਨਹੀਂ ਲੰਘਦੀ, ਮੇਰੇ ਅੰਦਰ ਸ਼ਾਂਤੀ ਨਹੀਂ ਆਉਂਦੀ ।੩।
I cannot endure the night, and sleep does not come, without the Sight of the Beloved Guru's Court. ||3||
ਮੈਂ ਗੁਰੂ ਦੇ ਦਰਬਾਰ ਤੋਂ ਸਦਕੇ ਹਾਂ ਕੁਰਬਾਨ ਹਾਂ ਜੋ ਸਦਾ ਅਟੱਲ ਰਹਿਣ ਵਾਲਾ ਹੈ ।੧।ਰਹਾਉ।
I am a sacrifice, my soul is a sacrifice, to that True Court of the Beloved Guru. ||1||Pause||
ਮੇਰੇ ਭਾਗ ਜਾਗ ਪਏ ਹਨ, ਗੁਰੂ ਨੇ ਮੈਨੂੰ ਸ਼ਾਂਤੀ ਦਾ ਸੋਮਾ ਪਰਮਾਤਮਾ ਮਿਲਾ ਦਿੱਤਾ ਹੈ
By good fortune, I have met the Saint Guru.
(ਗੁਰੂ ਦੀ ਕਿਰਪਾ ਨਾਲ ਉਸ) ਅਬਿਨਾਸੀ ਪ੍ਰਭੂ ਨੂੰ ਮੈਂ ਆਪਣੇ ਹਿਰਦੇ ਵਿਚ ਹੀ ਲੱਭ ਲਿਆ ਹੈ ।
I have found the Immortal Lord within the home of my own self.
ਹੇ ਦਾਸ ਨਾਨਕ ! (ਆਖ—ਹੇ ਪ੍ਰਭੂ ! ਮਿਹਰ ਕਰ) ਮੈਂ ਤੇਰੇ ਦਾਸਾਂ ਦੀ (ਨਿੱਤ) ਸੇਵਾ ਕਰਦਾ ਰਹਾਂ, (ਤੇਰੇ ਦਾਸਾਂ ਤੋਂ) ਮੈਂ ਇਕ ਪਲ ਭਰ ਭੀ ਨਾਹ ਵਿੱਛੁੜਾਂ, ਇਕ ਚਸਾ-ਭਰ ਭੀ ਨਾਹ ਵਿੱਛੁੜਾਂ ।੪।
I will now serve You forever, and I shall never be separated from You, even for an instant. Servant Nanak is Your slave, O Beloved Master. ||4||
ਹੇ ਦਾਸ ਨਾਨਕ ! (ਆਖ—ਹੇ ਪ੍ਰਭੂ !) ਮੈਂ ਤੇਰੇ ਦਾਸਾਂ ਤੋਂ ਸਦਕੇ ਹਾਂ ਕੁਰਬਾਨ ਹਾਂ ।੧।ਰਹਾਉ।
I am a sacrifice, my soul is a sacrifice; servant Nanak is Your slave, Lord. ||Pause||1||8||
Raag Maajh, Fifth Mehl:
ਹੇ ਸਭ ਜੀਵਾਂ ਦੇ ਦਾਤੇ ! ਜਦੋਂ ਮੈਂ ਤੈਨੂੰ ਆਪਣੇ ਹਿਰਦੇ ਵਿਚ ਵਸਾਂਦਾ ਹਾਂ, ਉਹ ਸਮਾ ਮੈਨੂੰ ਸੁਖਦਾਈ ਜਾਪਦਾ ਹੈ
Sweet is that season when I remember You.
ਹੇ ਪ੍ਰਭੂ ! ਜੇਹੜਾ ਕੰਮ ਮੈਂ ਤੇਰੀ ਸੇਵਾ ਵਾਸਤੇ ਕਰਦਾ ਹਾਂ, ਉਹ ਕੰਮ ਮੈਨੂੰ ਸੁਖਾਵਾਂ ਲੱਗਦਾ ਹੈ
Sublime is that work which is done for You.
ਹੇ ਦਾਤਾਰ ! ਜਿਸ ਹਿਰਦੇ ਵਿਚ ਤੂੰ ਵੱਸਦਾ ਹੈਂ, ਉਹ ਹਿਰਦਾ ਠੰਢਾ-ਠਾਰ ਰਹਿੰਦਾ ਹੈ ।੧।
Blessed is that heart in which You dwell, O Giver of all. ||1||
ਹੇ ਦਾਤਾਰ ! ਤੂੰ ਸਾਡਾ ਸਭਨਾਂ ਜੀਵਾਂ ਦਾ ਪਿਉ ਹੈਂ (ਤੇ ਸਭ ਨੂੰ ਹੀ ਦਾਤਾਂ ਬਖ਼ਸ਼ਦਾ ਹੈਂ)
You are the Universal Father of all, O my Lord and Master.
ਤੇਰੇ ਘਰ ਵਿਚ (ਜਗਤ ਦੇ ਸਾਰੇ) ਨੌ ਹੀ ਖ਼ਜ਼ਾਨੇ ਮੌਜੂਦ ਹਨ, ਤੇਰੇ ਖ਼ਜ਼ਾਨਿਆਂ ਵਿਚ ਕਦੇ ਤੋਟ ਨਹੀਂ ਆਉਂਦੀ
Your nine treasures are an inexhaustible storehouse.
(ਪਰ) ਜਿਸ ਨੂੰ (ਤੂੰ ਆਪਣੇ ਨਾਮ ਦੀ ਦਾਤਿ) ਦੇਂਦਾ ਹੈਂ, ਉਹ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ, ਤ੍ਰਿਪਤ ਹੋ ਜਾਂਦਾ ਹੈ, ਤੇ, ਹੇ ਪ੍ਰਭੂ ! ਉਹੀ ਤੇਰਾ ਭਗਤ (ਅਖਵਾ ਸਕਦਾ) ਹੈ ।੨।
Those unto whom You give are satisfied and fulfilled; they become Your devotees, Lord. ||2||
ਹੇ ਦਾਤਾਰ ! ਹਰੇਕ ਜੀਵ ਤੇਰੀ ! (ਬਖ਼ਸ਼ਸ਼ ਦੀ) ਆਸ ਰੱਖੀ ਬੈਠਾ ਹੈ
All place their hopes in You.
ਹਰੇਕ ਸਰੀਰ ਵਿਚ ਤੂੰ ਆਪ ਹੀ ਵੱਸ ਰਿਹਾ ਹੈਂ
You dwell deep within each and every heart.
(ਦੁਨੀਆ ਦੇ) ਸਾਰੇ ਜੀਅ ਜੰਤ ਤੇਰੇ ਨਾਲ ਹੀ ਸਾਂਝ ਰੱਖਣ ਵਾਲੇ ਅਖਵਾਂਦੇ ਹਨ । ਕੋਈ ਜੀਵ ਐਸਾ ਨਹੀਂ ਦਿੱਸਦਾ, ਜੋ ਤੈਥੋਂ ਵੱਖਰਾ ਹੋਵੇ (ਜਿਸ ਵਿਚ ਤੂੰ ਨਾਹ ਹੋਵੇਂ) ।੩।
All share in Your Grace; none are beyond You. ||3||
ਹੇ ਦਾਤਾਰ ! ਤੂੰ ਆਪ ਹੀ ਜੀਵਾਂ ਨੂੰ ਗੁਰੂ ਦੀ ਸਰਨ ਪਾ ਕੇ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਕਰਾ ਦੇਂਦਾ ਹੈਂ
You Yourself liberate the Gurmukhs;
ਤੂੰ ਆਪ ਹੀ ਜੀਵਾਂ ਨੂੰ ਮਨ ਦਾ ਗ਼ੁਲਾਮ ਬਣਾ ਕੇ ਜਨਮ ਮਰਨ ਦੇ ਗੇੜ ਵਿਚ ਭਵਾਂਦਾ ਹੈਂ ।
You Yourself consign the self-willed manmukhs to wander in reincarnation.
ਹੇ ਦਾਸ ਨਾਨਕ ! (ਆਖ—ਹੇ ਪ੍ਰਭੂ !) ਮੈਂ ਤੈਥੋਂ ਕੁਰਬਾਨ ਹਾਂ, ਇਹ ਸਾਰੀ ਜਗਤ-ਰਚਨਾ ਤੇਰਾ ਹੀ ਪ੍ਰਤੱਖ ਤਮਾਸ਼ਾ ਹੈ ।੪।੨।੯।
Slave Nanak is a sacrifice to You; Your Entire Play is self-evident, Lord. ||4||2||9||
Maajh, Fifth Mehl:
(ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ) ਇਕ-ਰਸ ਵਾਜਾ ਵੱਜ ਰਿਹਾ ਹੈ, (ਮੇਰਾ ਮਨ) ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਹੋ ਰਿਹਾ ਹੈ,
The Unstruck Melody resounds and resonates in peaceful ease.
ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਆਨੰਦ ਤੇ ਰੰਗ ਮਾਣ ਰਿਹਾ ਹੈ
I rejoice in the eternal bliss of the Word of the Shabad.
(ਸਤਿਗੁਰੂ ਦੀ ਮਿਹਰ ਨਾਲ ਮੈਂ) ਆਤਮਕ ਅਡੋਲਤਾ-ਰੂਪ ਗੁਫਾ ਵਿਚ ਸਮਾਧੀ ਲਾਈ ਹੋਈ ਹੈ ਤੇ ਸਭ ਤੋਂ ਉੱਚੇ ਅਕਾਲ ਪੁਰਖ ਦੇ ਚਰਨਾਂ ਵਿਚ ਸੋਹਣਾ ਟਿਕਾਣਾ ਬਣਾ ਲਿਆ ਹੈ ।੧।
In the cave of intuitive wisdom I sit, absorbed in the silent trance of the Primal Void. I have obtained my seat in the heavens. ||1||
ਹੁਣ (ਮੇਰਾ ਮਨ) ਮੁੜ ਘਿੜ ਅੰਤਰ ਆਤਮੇ ਆ ਟਿਕਦਾ ਹੈ
After wandering through many other homes and houses, I have returned to my own home,
ਜੇਹੜੀ (ਆਤਮਕ ਸ਼ਾਂਤੀ) ਮੈਨੂੰ ਚਾਹੀਦੀ ਸੀ ਉਹ ਮੈਂ ਹਾਸਲ ਕਰ ਲਈ ਹੈ
and I have found what I was longing for.
ਹੇ ਸੰਤ ਜਨੋ ! ਗੁਰੂ ਨੇ (ਮੈਨੂੰ) ਆਤਮਕ ਚਾਨਣ (ਦੇ ਕੇ) ਸਭ ਵਿਚ ਵਿਆਪਕ ਪਰਮਾਤਮਾ ਦਾ ਦਰਸਨ ਕਰਾ ਦਿੱਤਾ ਹੈ,ਤੇ (ਮੇਰਾ ਮਨ ਦੁਨੀਆ ਦੀਆਂ ਵਾਸਨਾਂ ਵਲੋਂ) ਪੂਰਨ ਤੌਰ ਤੇ ਰੱਜ ਚੁਕਾ ਹੈ ।੨।
I am satisfied and fulfilled; O Saints, the Guru has shown me the Fearless Lord God. ||2||
(ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਪ੍ਰਭੂ ਆਪ ਹੀ ਪਾਤਿਸ਼ਾਹ ਹੈ ਤੇ ਆਪ ਹੀ ਪਰਜਾ-ਰੂਪ ਹੈ
He Himself is the King, and He Himself is the people.
ਪ੍ਰਭੂ-ਵਾਸਨਾ ਰਹਿਤ ਭੀ ਹੈ ਤੇ (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਸਾਰੇ ਪਦਾਰਥ ਭੋਗ ਰਿਹਾ ਹੈ
He Himself is in Nirvaanaa, and He Himself indulges in pleasures.
ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਤਖ਼ਤ ਉਤੇ ਬੈਠਾ ਹੋਇਆ ਹੈ ਤੇ ਨਿਆਂ ਕਰ ਰਿਹਾ ਹੈ (ਇਸ ਵਾਸਤੇ ਸੁਖ ਆਵੇ ਚਾਹੇ ਦੁੱਖ ਵਾਪਰੇ, ਮੇਰੀ) ਸਾਰੀ ਗਿਲ੍ਹਾ-ਗੁਜ਼ਾਰੀ ਮੁੱਕ ਚੁਕੀ ਹੈ ।੩।
He Himself sits on the throne of true justice, answering the cries and prayers of all. ||3||
(ਗੁਰੂ ਦੀ ਮਿਹਰ ਨਾਲ) ਮੈਂ ਪਰਮਾਤਮਾ ਨੂੰ ਜਿਸ (ਸਰਬ-ਵਿਆਪਕ) ਰੂਪ ਵਿਚ ਵੇਖਿਆ ਹੈ ਉਹੋ ਜਿਹਾ ਕਹਿ ਦਿੱਤਾ ਹੈ
As I have seen Him, so have I described Him.
ਜਿਸ ਮਨੁੱਖ ਨੇ ਇਹ ਭੇਦ ਲੱਭ ਲਿਆ ਹੈ ਉਸ ਨੂੰ (ਉਸ ਦੇ ਮਿਲਾਪ ਦਾ) ਆਨੰਦ ਆਉਂਦਾ ਹੈ
This Sublime Essence comes only to one who knows the Mystery of the Lord.
ਹੇ ਨਾਨਕ ! ਉਸ ਮਨੁੱਖ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਉਸ ਨੂੰ ਸਿਰਫ਼ ਪਰਮਾਤਮਾ ਹੀ ਸਾਰੇ ਜਗਤ ਵਿਚ ਵਿਆਪਕ ਦਿੱਸਦਾ ਹੈ ।੪।੩।੧੦।
His light merges into the Light, and he finds peace. O servant Nanak, this is all the Extension of the One. ||4||3||10||
Maajh, Fifth Mehl:
ਹੇ ਸਖੀ ! ਜਿਸ ਹਿਰਦੇ-ਘਰ ਵਿਚ ਪ੍ਰਭੂ-ਪਤੀ ਨੇ (ਆਪਣੇ ਪਰਕਾਸ਼ ਨਾਲ) ਚੰਗਾ ਭਾਗ ਲਾ ਦਿੱਤਾ ਹੋਵੇ
That house, in which the soul-bride has married her Husband Lord
ਉਸ ਹਿਰਦੇ-ਘਰ ਵਿਚ (ਪ੍ਰਭ-ਪਤੀ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾਂਦਾ ਹੈ
-in that house, O my companions, sing the Songs of rejoicing.
ਜਿਸ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਨੇ ਆਤਮਕ ਸੁੰਦਰਤਾ ਬਖ਼ਸ਼ ਦਿੱਤੀ ਹੋਵੇ, ਉਸ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਸੋਭਦੇ ਹਨ ਆਤਮਕ ਖ਼ੁਸ਼ੀਆਂ ਸੋਭਦੀਆਂ ਹਨ ।੧।
Joy and celebrations decorate that house, in which the Husband Lord has adorned His soul-bride. ||1||
ਜੇਹੜੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਪਿਆਰੀ ਬਣ ਜਾਏ, ਉਹ ਸਭ ਗੁਣਾਂ ਦੀ ਮਾਲਕ ਬਣ ਜਾਂਦੀ ਹੈ, ਉਹ ਵੱਡੇ ਭਾਗਾਂ ਵਾਲੀ ਹੋ ਜਾਂਦੀ ਹ
She is virtuous, and she is very fortunate;
ਉਹ (ਆਤਮ-ਗਿਆਨ-ਰੂਪ) ਪੁੱਤਰ ਵਾਲੀ, ਚੰਗੇ ਸੁਭਾਉ ਵਾਲੀ ਤੇ ਸੁਹਾਗ-ਭਾਗ ਵਾਲੀ ਬਣ ਜਾਂਦੀ ਹੈ
she is blessed with sons and tender-hearted. The happy soul-bride is loved by her Husband.
ਜੇਹੜੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਪਿਆਰੀ ਬਣ ਜਾਏ ਉਸ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ, ਉਹ ਸੁਚੱਜੀ ਘਾੜਤ ਵਾਲੇ ਮਨ ਦੀ ਮਾਲਕ ਤੇ ਚੰਗੀ ਸੂਝ ਦੀ ਮਾਲਕ ਬਣ ਜਾਂਦੀ ਹੈ ।੨।
She is beautiful, wise, and clever. That soul-bride is the beloved of her Husband Lord. ||2||
ਉਸ ਦਾ ਆਚਰਨ ਉੱਚਾ ਹੋ ਜਾਂਦਾ ਹੈ ਉਹ (ਸੰਗਤਿ ਵਿਚ) ਮੰਨੀ-ਪ੍ਰਮੰਨੀ ਜਾਂਦੀ ਹ
She is well-mannered, noble and distinguished.
ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਦਾ ਸਦਕਾ ਸਾਰੇ ਆਤਮਕ ਗੁਣ ਉਸ ਦੇ ਜੀਵਨ ਨੂੰ ਸਵਾਰ ਦੇਂਦੇ ਹਨ
She is decorated and adorned with wisdom.
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ (ਰੰਗੀਜ ਕੇ) ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ ਉਹ ਉੱਚੀ ਕੁਲ ਵਾਲੀ ਸਮਝੀ ਜਾਂਦੀ ਹੈ, ਉਹ ਭਰਾਵਾਂ ਵਾਲੀ ਹੋ ਜਾਂਦੀ ਹੈ ।੩।
She is from a most respected family; she is the queen, adorned with the Love of her Husband Lord. ||3||
ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ
Her glory cannot be described;
ਜਿਸ ਜੀਵ-ਇਸਤ੍ਰੀ ਨੰੂ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਵਿਚ ਲੀਨ ਕਰ ਲਿਆ ਹੋਵੇ
she melts in the Embrace of her Husband Lord.