ਹੇ ਪ੍ਰਭੂ! ਮੈਂ ਤਾਂ ਪਹਿਲੇ ਜਨਮਾਂ ਵਿਚ ਭੀ ਤੇਰਾ ਹੀ ਸੇਵਕ ਰਿਹਾ ਹਾਂ, ਹੁਣ ਭੀ ਤੇਰੇ ਦਰ ਤੋਂ ਹਟਿਆ ਨਹੀਂ ਜਾ ਸਕਦਾ ।
In my past life, I was Your servant; now, I cannot leave You.
ਤੇਰੇ ਦਰ ਤੇ ਰਿਹਾਂ (ਮਨੁੱਖ ਦੇ ਅੰਦਰ) ਅਡੋਲ ਅਵਸਥਾ ਦੀ ਰੌ (ਚਲ ਪੈਂਦੀ ਹੈ, ਉਹ ਰੌ) ਮੈਨੂੰ ਭੀ ਪ੍ਰਾਪਤ ਹੋ ਗਈ ਹੈ ।੨।
The celestial sound current resounds at Your Door. Your insignia is stamped upon my forehead. ||2||
ਜਿਨ੍ਹਾਂ ਦੇ ਮੱਥੇ ਉੱਤੇ ਮਾਲਕ ਦਾ (ਇਹ ਭਗਤੀ ਦਾ) ਨਿਸ਼ਾਨ ਹੁੰਦਾ ਹੈ, ਉਹ ਰਣ-ਭੂਮੀ ਵਿਚ ਲੜ ਮਰਦੇ ਹਨ ।
Those who are branded with Your brand fight bravely in battle; those without Your brand run away.
ਜੋ ਇਸ ਨਿਸ਼ਾਨ ਤੋਂ ਸੱਖਣੇ ਹਨ ਉਹ (ਟਾਕਰਾ ਪੈਣ ਤੇ) ਭਾਂਜ ਖਾ ਜਾਂਦੇ ਹਨ, (ਭਾਵ,) ਜੋ ਮਨੁੱਖ ਪ੍ਰਭੂ ਦਾ ਭਗਤ ਬਣਦਾ ਹੈ, ਉਹ ਭਗਤੀ ਨਾਲ ਸਾਂਝ ਪਾਂਦਾ ਹੈ ਤੇ ਪ੍ਰਭੂ ਉਸ ਨੂੰ ਆਪਣੇ ਦਰ ਤੇ ਪ੍ਰਵਾਨ ਕਰ ਲੈਂਦਾ ਹੈ ।੩।
One who becomes a Holy person, appreciates the value of devotional worship to the Lord. The Lord places him in His treasury. ||3||
(ਮਨੁੱਖਾ-ਸਰੀਰ, ਮਾਨੋ, ਇਕ ਨਿੱਕਾ ਜਿਹਾ ਕੋਠਾ ਹੈ, ਇਸ) ਨਿੱਕੇ ਜਿਹੇ ਸੁਹਣੇ ਕੋਠੇ ਵਿਚ (ਦਿਮਾਗ਼ ਇਕ ਹੋਰ) ਨਿੱਕੀ ਜਿਹੀ ਕੋਠੜੀ ਹੈ, ਪਰਮਾਤਮਾ ਦੇ ਨਾਮ ਦੀ ਵਿਚਾਰ ਦੀ ਬਰਕਤਿ ਨਾਲ ਇਹ ਨਿੱਕੀ ਕੋਠੜੀ ਸੁਹਣੀ ਬਣਦੀ ਜਾਂਦੀ ਹੈ ।
In the fortress is the chamber; by contemplative meditation it becomes the supreme chamber.
ਮੈਨੂੰ ਕਬੀਰ ਨੂੰ ਮੇਰੇ ਗੁਰੂ ਨੇ ਨਾਮ-ਵਸਤ ਦਿੱਤੀ (ਤੇ, ਆਖਣ ਲੱਗਾ) ਇਹ ਵਸਤ (ਇਕ ਨਿੱਕੀ ਕੋਠੜੀ ਵਿਚ) ਸਾਂਭ ਕੇ ਰੱਖ ਲੈ ।੪।
The Guru has blessed Kabeer with the commodity, saying, "Take this commodity; cherish it and keep it secure."||4||
ਮੈਂ ਕਬੀਰ ਨੇ ਇਹ ਨਾਮ-ਵਸਤ ਜਗਤ ਦੇ ਲੋਕਾਂ ਨੂੰ (ਭੀ ਵੰਡ) ਦਿੱਤੀ, ਪਰ ਕਿਸੇ ਭਾਗਾਂ ਵਾਲੇ ਨੇ ਹਾਸਲ ਕੀਤੀ ।
Kabeer gives it to the world, but he alone receives it, upon whose forehead such destiny is recorded.
ਜਿਸ ਕਿਸੇ ਨੇ ਇਹ ਨਾਮ-ਅੰਮ੍ਰਿਤ ਦਾ ਸੁਆਦ ਚੱਖਿਆ ਹੈ, ਉਹ ਸਦਾ ਵਾਸਤੇ ਭਾਗਾਂ ਵਾਲਾ ਬਣ ਗਿਆ ਹੈ ।੫।੪।
Permanent is the marriage, of one who receives this ambrosial essence. ||5||4||
ਬ੍ਰਾਹਮਣ ਉਸ ਪ੍ਰਭੂ ਨੂੰ ਕਿਉਂ ਵਿਸਾਰਦਾ ਹੈ, ਜਿਸ ਦੇ ਮੂੰਹ ਵਿਚੋਂ ਵੇਦ ਤੇ ਗਾਇਤ੍ਰੀ (ਆਦਿਕ) ਨਿਕਲੇ (ਮੰਨਦਾ) ਹੈ?
O Brahmin, how can you forget the One, from whose mouth the Vedas and the Gayitri prayer issured forth?
ਪੰਡਿਤ ਉਸ ਪਰਮਾਤਮਾ ਨੂੰ ਕਿਉਂ ਨਹੀਂ ਸਿਮਰਦਾ, ਜਿਸ ਦੇ ਚਰਨਾਂ ਤੇ ਸਾਰਾ ਸੰਸਾਰ ਪੈਂਦਾ ਹੈ? ।੧।
The whole world falls at His feet; why don't you chant the Name of that Lord, O Pandit? ||1||
ਹੇ ਮੇਰੇ ਬ੍ਰਾਹਮਣ! ਤੂੰ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?
Why, O my Brahmin, do you not chant the Lord's Name?
ਹੇ ਪੰਡਿਤ! ਤੂੰ ਰਾਮ ਨਹੀਂ ਬੋਲਦਾ, ਤੇ ਦੋਜਕ (ਦਾ ਦੁੱਖ) ਸਹਾਰ ਰਿਹਾ ਹੈਂ ।੧।ਰਹਾਉ।
If you don't chant the Lord's Name, O Pandit, you will only suffer in hell. ||1||Pause||
ਹੇ ਬ੍ਰਾਹਮਣ! ਤੂੰ ਆਪਣੇ ਆਪ ਨੂੰ ਉੱਚੀ ਕੁਲ ਦਾ (ਸਮਝਦਾ ਹੈਂ), ਪਰ ਭੋਜਨ ਪਾਂਦਾ ਹੈਂ (ਆਪਣੇ ਤੋਂ) ਨੀਵੀਂ ਕੁਲ ਵਾਲਿਆਂ ਦੇ ਘਰ ਵਿਚ । ਤੂੰ ਹਠ ਵਾਲੇ ਕਰਮ ਕਰ ਕੇ (ਤੇ ਲੋਕਾਂ ਨੂੰ ਵਿਖਾ ਵਿਖਾ ਕੇ) ਆਪਣਾ ਪੇਟ ਪਾਲਦਾ ਹੈਂ ।
You think that you are high, but you take food from the houses of the lowly; you fill up your belly by forcibly practicing your rituals.
ਚੌਦੇਂ ਤੇ ਮੱਸਿਆ (ਆਦਿਕ ਥਿੱਤਾਂ ਬਨਾਵਟੀ) ਥਾਪ ਥਾਪ ਕੇ ਤੂੰ (ਜਜਮਾਨਾਂ ਪਾਸੋਂ) ਮੰਗਦਾ ਹੈਂ; ਤੂੰ (ਆਪਣੇ ਆਪ ਨੂੰ ਵਿਦਵਾਨ ਸਮਝਦਾ ਹੈਂ ਪਰ ਇਹ ਵਿੱਦਿਆ-ਰੂਪ) ਦੀਵਾ ਹੱਥਾਂ ਉੱਤੇ ਰੱਖ ਕੇ ਖੂਹ ਵਿਚ ਡਿੱਗ ਰਿਹਾ ਹੈਂ ।੨।
On the fourteenth day, and the night of the new moon, you go out begging; even though you hold the lamp in your hands, still, you fall into the pit. ||2||
ਤੂੰ (ਆਪਣੇ ਆਪ ਨੂੰ ਉੱਚੀ ਕੁਲ ਦਾ) ਬ੍ਰਹਮਣ (ਸਮਝਦਾ ਹੈਂ), ਮੈਂ (ਤੇਰੀਆਂ ਨਜ਼ਰਾਂ ਵਿਚ) ਕਾਸ਼ੀ ਦਾ (ਗ਼ਰੀਬ) ਜੁਲਾਹ ਹਾਂ । ਸੋ, ਮੇਰੀ ਤੇਰੀ ਬਰਾਬਰੀ ਕਿਵੇਂ ਹੋ ਸਕਦੀ ਹੈ? (ਭਾਵ, ਤੂੰ ਮੇਰੀ ਗੱਲ ਆਪਣੇ ਮਾਣ ਵਿਚ ਗਹੁ ਨਾਲ ਸੁਣਨ ਨੂੰ ਤਿਆਰ ਨਹੀਂ ਹੋ ਸਕਦਾ) ।
You are a Brahmin, and I am only a weaver from Benares. How can I compare to you?
ਪਰ ਅਸੀ (ਜੁਲਾਹੇ ਤਾਂ) ਪਰਮਾਤਮਾ ਦਾ ਨਾਮ ਸਿਮਰ ਕੇ (ਸੰਸਾਰ-ਸਮੁੰਦਰ ਤੋਂ) ਬਚ ਰਹੇ ਹਾਂ, ਤੇ ਤੁਸੀਂ, ਹੇ ਪਾਂਡੇ! ਵੇਦਾਂ ਦੇ (ਦੱਸੇ ਕਰਮ-ਕਾਂਡ ਦੇ) ਭਰੋਸੇ ਰਹਿ ਕੇ ਹੀ ਡੁੱਬ ਕੇ ਮਰ ਰਹੇ ਹੋ ।੩।੫।
Chanting the Lord's Name, I have been saved; relying on the Vedas, O Brahmin, you shall drown and die. ||3||5||
(ਗੁਰੂ ਦੇ ਸਨਮੁਖ ਹੋਏ ਅਜਿਹੇ ਮਨੁੱਖ ਨੂੰ ਇਹ ਸਮਝ ਆ ਜਾਂਦੀ ਹੈ ਕਿ) ਸੰਸਾਰ ਇਕ ਰੁਖ (ਸਮਾਨ) ਹੈ, (ਜਗਤ ਦੇ ਜੀਆ-ਜੰਤ, ਮਾਨੋ, ਉਸ ਰੁੱਖ ਦੀਆਂ) ਬੇਅੰਤ ਡਾਲੀਆਂ ਤੇ ਟਹਿਣੀਆਂ ਹਨ, ਜੋ ਫੁੱਲਾਂ, ਪੱਤਰਾਂ ਤੇ ਰਸ-ਭਰੇ ਫਲਾਂ ਨਾਲ ਲੱਦੀਆਂ ਹੋਈਆਂ ਹਨ ।
There is a single tree, with countless branches and twigs; its flowers and leaves are filled with its juice.
ਇਹ ਸੰਸਾਰ ਅੰਮ੍ਰਿਤ ਦੀ ਇਕ ਬਗ਼ੀਚੀ ਹੈ, ਜੋ ਉਸ ਪੂਰਨ ਪਰਮਾਤਮਾ ਨੇ ਬਣਾਈ ਹੈ ।੧।
This world is a garden of Ambrosial Nectar. The Perfect Lord created it. ||1||
ਹੇ ਭਾਈ! ਜੋ ਕੋਈ ਮਨੁੱਖ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰਦਾ ਹੈ, ਉਹ ਪ੍ਰਕਾਸ਼-ਰੂਪ ਪਰਮਾਤਮਾ ਦੇ ਮੇਲ ਦੀ ਅਵਸਥਾ ਨੂੰ ਸਮਝ ਲੈਂਦਾ ਹੈ,
I have come to know the story of my Sovereign Lord.
ਉਸ ਦੇ ਅੰਦਰ ਜੋਤ ਜਗ ਪੈਂਦੀ ਹੈ, ਉਸ ਦੇ ਅੰਦਰ ਰਾਮ ਦਾ ਪਰਕਾਸ਼ ਹੋ ਜਾਂਦਾ ਹੈ । ਪਰ ਇਸ ਅਵਸਥਾ ਨਾਲ ਜਾਣ-ਪਛਾਣ ਕਰਨ ਵਾਲਾ ਹੁੰਦਾ ਕੋਈ ਵਿਰਲਾ ਹੈ ।੧।ਰਹਾਉ।
How rare is that Gurmukh who knows, and whose inner being is illumined by the Lord's Light. ||1||Pause||
(ਜਿਵੇਂ) ਇਕ ਭੌਰਾ ਫੁੱਲ ਦੇ ਰਸ ਵਿਚ ਮਸਤ ਹੋ ਕੇ ਫੁੱਲ ਦੀਆਂ ਖਿੜੀਆਂ ਪੱਤੀਆਂ ਵਿਚ ਆਪਣੇ ਆਪ ਨੂੰ ਜਾ ਬੰਨ੍ਹਾਉਂਦਾ ਹੈ, (ਜਿਵੇਂ ਕੋਈ ਪੰਛੀ ਆਪਣੇ ਖੰਭਾਂ ਨਾਲ) ਹਵਾ ਨੂੰ ਹੁਲਾਰਾ ਦੇ ਕੇ ਆਕਾਸ਼ ਵਿਚ ਉੱਡਦਾ ਹੈ,
The bumble bee, addicted to the nectar of the twelve-petalled flowers, enshrines it in the heart.
ਤਿਵੇਂ ਉਹ ਗੁਰਮੁਖ ਨਾਮ-ਰਸ ਵਿਚ ਮਸਤ ਹੋ ਕੇ ਪੂਰਨ ਖਿੜਾਉ ਨੂੰ ਹਿਰਦੇ ਵਿਚ ਟਿਕਾਂਦਾ ਹੈ, ਤੇ ਸੋਚ-ਮੰਡਲ ਵਿਚ ਹੁਲਾਰਾ ਦੇ ਕੇ ਪ੍ਰਭੂ-ਚਰਨਾਂ ਵਿਚ ਉਡਾਰੀਆਂ ਲਾਂਦਾ ਹੈ ।੨।
He holds his breath suspended in the sixteen-petalled sky of the Akaashic Ethers, and beats his wings in esctasy. ||2||
ਉਸ ਗੁਰਮੁਖ ਦੀ ਉਸ ਅਡੋਲ ਤੇ ਅਫੁਰ ਅਵਸਥਾ ਵਿਚ ਉਸ ਦੇ ਅੰਦਰ (ਕੋਮਲਤਾ-ਰੂਪ) ਮਾਨੋ, ਇਕ ਕੋਮਲ ਬੂਟਾ ਉੱਗਦਾ ਹੈ, ਜੋ ਉਸ ਦੇ ਸਰੀਰ ਦੀ ਤ੍ਰਿਸ਼ਨਾ ਨੂੰ ਸੁਕਾ ਦੇਂਦਾ ਹੈ ।
In the profound void of intuitive Samaadhi, the one tree rises up; it soaks up the water of desire from the ground.
ਕਬੀਰ ਜੀ ਆਖਦੇ ਹਨ—ਮੈਂ ਉਸ ਗੁਰਮੁਖ ਦਾ ਦਾਸ ਹਾਂ, ਜਿਸ ਨੇ (ਆਪਣੇ ਅੰਦਰ ਉੱਗਿਆ ਹੋਇਆ) ਇਹ ਕੋਮਲ ਬੂਟਾ ਵੇਖਿਆ ਹੈ ।੩।੬।
Says Kabeer, I am the servant of those who have seen this celestial tree. ||3||6||
ਹੇ ਜੋਗੀ! (ਮਨ ਨੂੰ ਵਿਕਾਰਾਂ ਵਲੋਂ) ਸ਼ਾਂਤੀ (ਦੇਣੀ, ਇਹ ਕੰਨਾਂ ਦੀ) ਮੁੰਦ੍ਰਾ ਬਣਾ, ਅਤੇ (ਪ੍ਰਭੂ ਦੇ ਗੁਣਾਂ ਦੀ) ਵਿਚਾਰ ਨੂੰ ਖੱਪਰ ਬਣਾ ।
Make silence your ear-rings, and compassion your wallet; let meditation be your begging bowl.
(ਮੈਂ ਭੀ ਤੇਰੇ ਵਾਂਗ ਇਕ ਜੋਗੀ ਹਾਂ, ਪਰ) ਮੈਂ ਆਪਣੇ ਸਰੀਰ ਨੂੰ ਵਿਕਾਰਾਂ ਵਲੋਂ ਬਚਾਉਂਦਾ ਹਾਂ, ਇਹ ਮੈਂ ਗੋਦੜੀ ਸੀਤੀ ਹੋਈ ਹੈ, ਜੋਗੀ! ਮੈਂ ਪ੍ਰਭੂ ਦੇ ਨਾਮ ਨੂੰ (ਆਪਣੀ ਜਿੰਦ ਦਾ) ਆਸਰਾ ਬਣਾਇਆ ਹੋਇਆ ਹੈ (ਇਹ ਮੇਰਾ ਸੁਆਹ ਦਾ ਬਟੂਆ ਹੈ) ।੧।
Sew this body as your patched coat, and take the Lord's Name as your support. ||1||
ਹੇ ਜੋਗੀ! ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਸਤਿਗੁਰੂ ਦੇ ਸਨਮੁਖ ਰਹੋ,
Practice such Yoga, O Yogi.
ਗੁਰੂ ਦੇ ਦੱਸੇ ਰਾਹ ਉੱਤੇ ਤੁਰਨਾ ਹੀ ਜਪ ਹੈ, ਇਹੀ ਤਪ ਹੈ, ਤੇ ਇਹੀ ਸੰਜਮ ਹੈ । ਬੱਸ! ਇਹੀ ਜੋਗ-ਅੱਭਿਆਸ ਕਰੋ ।੧।ਰਹਾਉ।
As Gurmukh, enjoy meditation, austerities and self-discipline. ||1||Pause||
(ਹੇ ਜੋਗੀ!) ਆਪਣੀ ਅਕਲ ਨੂੰ ਮੈਂ (ਉੱਚੇ ਟਿਕਾਣੇ ਪ੍ਰਭੂ-ਚਰਨਾਂ ਵਿਚ) ਚੜ੍ਹਾਈ ਰੱਖਦਾ ਹਾਂ, ਇਹ ਮੈਂ (ਪਿੰਡੇ ਉੱਤੇ) ਸੁਆਹ ਮਲੀ ਹੋਈ ਹੈ; ਮੈਂ ਆਪਣੇ ਮਨ ਦੀ ਸੁਰਤ ਨੂੰ (ਪ੍ਰਭੂ-ਚਰਨਾਂ ਵਿਚ) ਜੋੜਿਆ ਹੈ, ਇਹ ਮੇਰੀ ਸਿੰਙੀ ਹੈ ।
Apply the ashes of wisdom to your body; let your horn be your focused consciousness.
ਮਾਇਆ ਵਲੋਂ ਵੈਰਾਗ ਕਰ ਕੇ ਮੈਂ ਭੀ (ਸਾਧੂ ਬਣ ਕੇ) ਫਿਰਦਾ ਹਾਂ, ਪਰ ਮੈਂ ਆਪਣੇ ਹੀ ਸਰੀਰ-ਰੂਪ ਨਗਰ ਵਿਚ ਫਿਰਦਾ ਹਾਂ (ਭਾਵ, ਖੋਜ ਕਰਦਾ ਹਾਂ); ਮੈਂ ਆਪਣੇ ਮਨ ਦੀ ਹੀ ਕਿੰਗ ਵਜਾਉਂਦਾ ਹਾਂ (ਭਾਵ, ਮਨ ਵਿਚ ਪ੍ਰਭੂ ਦੀ ਲਗਨ ਲਾਈ ਰੱਖਦਾ ਹਾਂ) ।੨।
Become detached, and wander through the city of your body; play the harp of your mind. ||2||
(ਹੇ ਜੋਗੀ!) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਪ੍ਰੋ ਰੱਖੋ, ਇਸ ਤਰ੍ਹਾਂ ਦੀ ਸਮਾਧੀ ਇੱਕ-ਟਕ ਬਣੀ ਰਹਿੰਦੀ ਹੈ ।
Enshrine the five tatvas - the five elements, within your heart; let your deep meditative trance be undisturbed.
ਕਬੀਰ ਜੀ ਆਖਦੇ ਹਨ—ਹੇ ਸੰਤ ਜਨੋ । ਸੁਣੋ, (ਪ੍ਰਭੂ-ਚਰਨਾਂ ਵਿਚ ਜੁੜ ਕੇ) ਧਰਮ ਤੇ ਦਇਆ ਦੀ (ਆਪਣੇ) ਮਨ ਵਿਚ ਸੋਹਣੀ ਬਗ਼ੀਚੀ ਬਣਾਓ ।੩।੭।
Says Kabeer, listen, O Saints: make righteousness and compassion your garden. ||3||7||
ਕਿਹੜੇ ਕੰਮਾਂ ਲਈ ਅਸੀ ਜਗਤ ਵਿਚ ਪੈਦਾ ਹੋਏ? ਜਨਮ ਲੈ ਕੇ ਅਸਾਂ ਕੀਹ ਖੱਟਿਆ?
For what purpose were you created and brought into the world? What rewards have you received in this life?
ਅਸਾਂ ਇਕ ਪਲ ਭਰ ਭੀ (ਉਸ ਪ੍ਰਭੂ ਦੇ ਚਰਨਾਂ ਵਿਚ) ਚਿੱਤ ਨਾਹ ਜੋੜਿਆ ਜੋ ਸੰਸਾਰ-ਸਮੁੰਦਰ ਤੋਂ ਤਾਰਨ ਲਈ ਜਹਾਜ਼ ਹੈ, ਜੋ, ਮਾਨੋ, ਮਨ-ਇੱਛਤ ਫਲ ਦੇਣ ਵਾਲਾ ਹੀਰਾ ਹੈ ।੧।
God is the boat to carry you across the terrifying world-ocean; He is the Fulfiller of the mind's desires. You have not centered your mind on Him, even for an instant. ||1||