ਕਿਉਂਕਿ ਮੈਂ ਅਵਿਨਾਸ਼ੀ ਟਿਕਾਣੇ ਵਾਲੇ ਨਿਰੰਕਾਰ ਵਿਚ ਜੁੜ ਕੇ (ਉਸ ਦੇ ਪਿਆਰੇ ਦੀ) ਇੱਕ-ਰਸ ਬੰਸਰੀ ਵਜਾ ਰਿਹਾ ਹਾਂ ।੧।
In the imperishable realm of the Formless Lord, I play the flute of the unstruck sound current. ||1||
 
(ਸਤਿਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਮੈਂ ਵੈਰਾਗਵਾਨ ਹੋ ਕੇ, ਵਿਰਕਤ ਹੋ ਕੇ ਪ੍ਰਭੂ ਦੇ ਗੁਣ ਗਾ ਰਿਹਾ ਹਾਂ,
Becoming detached, I sing the Lord's Praises.
 
ਅਬਿਨਾਸੀ ਪ੍ਰਭੂ (ਦੇ ਪਿਆਰ) ਵਿਚ ਰੰਗਿਆ ਗਿਆ ਹਾਂ, ਤੇ ਸਰਬ-ਕੁਲ-ਵਿਆਪਕ ਪ੍ਰਭੂ ਦੇ ਚਰਨਾਂ ਵਿਚ ਅੱਪੜ ਗਿਆ ਹਾਂ ।੧।ਰਹਾਉ।
Imbued with the unattached, unstruck Word of the Shabad, I shall go to the home of the Lord, who has no ancestors. ||1||Pause||
 
(ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਚੰਚਲ ਮਨ ਨੂੰ ਰੋਕ ਕੇ (ਮੈਂ ਪ੍ਰਭੂ-ਚਰਨਾਂ ਵਿਚ) ਟਿਕਿਆ ਹੋਇਆ ਹਾਂ—ਇਹੀ ਮੇਰਾ ਇੜਾ, ਪਿੰਗਲਾ, ਸੁਖਮਨਾ (ਦਾ ਸਾਧਨ) ਹੈ;
Then, I shall no longer control the breath through the energy channels of the Ida, Pingala and Shushmanaa.
 
ਮੇਰੇ ਲਈ ਖੱਬੀ ਸੱਜੀ ਸੁਰ ਇਕੋ ਜਿਹੀ ਹੈ (ਭਾਵ, ਪ੍ਰਾਣ ਚਾੜ੍ਹਨੇ ਉਤਾਰਨੇ ਮੇਰੇ ਵਾਸਤੇ ਇੱਕੋ ਜਿਹੀ ਗੱਲ ਹੈ, ਬੇ-ਲੋੜਵੇਂ ਹਨ), ਕਿਉਂਕਿ ਮੈਂ ਪਰਮਾਤਮਾ ਦੀ ਜੋਤ ਵਿਚ ਟਿਕਿਆ ਬੈਠਾ ਹਾਂ ।੨।
I look upon both the moon and the sun as the same, and I shall merge in the Light of God. ||2||
 
ਨਾ ਮੈਂ ਤੀਰਥਾਂ ਦੇ ਦਰਸ਼ਨ ਕਰਦਾ ਹਾਂ, ਨਾ ਉਹਨਾਂ ਦੇ ਪਾਣੀ ਵਿਚ ਚੁੱਭੀ ਲਾਉਂਦਾ ਹਾਂ, ਤੇ ਨਾ ਹੀ ਮੈਂ ਉਸ ਪਾਣੀ ਵਿਚ ਰਹਿਣ ਵਾਲੇ ਜੀਵਾਂ ਨੂੰ ਡਰਉਂਦਾ ਹਾਂ ।
I do not go to see sacred shrines of pilgrimage, or bathe in their waters; I do not bother any beings or creatures.
 
ਮੈਨੂੰ ਤਾਂ ਮੇਰੇ ਗੁਰੂ ਨੇ (ਮੇਰੇ ਅੰਦਰ ਹੀ) ਅਠਾਹਠ ਤੀਰਥ ਵਿਖਾ ਦਿੱਤੇ ਹਨ । ਸੋ, ਮੈਂ ਆਪਣੇ ਅੰਦਰ ਹੀ (ਆਤਮ-ਤੀਰਥ ਉੱਤੇ) ਇਸ਼ਨਾਨ ਕਰਦਾ ਹਾਂ ।੩।
The Guru has shown me the sixty-eight places of pilgrimage within my own heart, where I now take my cleansing bath. ||3||
 
ਨਾਮਦੇਵ ਆਖਦੇ ਹਨ—(ਕਰਮ-ਕਾਂਡ, ਤੀਰਥ ਆਦਿਕ ਨਾਲ ਲੋਕ ਜਗਤ ਦੀ ਸੋਭਾ ਲੋੜਦੇ ਹਨ, ਪਰ) ਮੈਨੂੰ (ਇਹਨਾਂ ਕਰਮਾਂ ਦੇ ਆਧਾਰ ਤੇ) ਸੱਜਣਾਂ-ਮਿੱਤਰਾਂ ਤੇ ਲੋਕਾਂ ਦੀ ਸੋਭਾ ਦੀ ਲੋੜ ਨਹੀਂ ਹੈ,
I do not pay attention to anyone praising me, or calling me good and nice.
 
ਮੈਨੂੰ ਇਹ ਗ਼ਰਜ਼ ਨਹੀਂ ਕਿ ਕੋਈ ਮੈਨੂੰ ਭਲਾ ਆਖੇ; ਮੇਰਾ ਚਿੱਤ ਪ੍ਰਭੂ (-ਪਿਆਰ) ਵਿਚ ਰੰਗਿਆ ਗਿਆ ਹੈ, ਮੈਂ ਉਸ ਟਿਕਾਉ ਵਿਚ ਟਿਕਿਆ ਹੋਇਆ ਹਾਂ ਜਿੱਥੇ ਮਾਇਆ ਦਾ ਕੋਈ ਫੁਰਨਾ ਨਹੀਂ ਫੁਰਦਾ ।੪।੨।
Says Naam Dayv, my consciousness is imbued with the Lord; I am absorbed in the profound state of Samaadhi. ||4||2||
 
(ਨਹੀਂ ਤਾਂ, ਜੇ ਇਹ ਮੰਨੀਏ ਕਿ ਕਰਮਾਂ ਦੀ ਖੇਡ ਹੈ ਤਾਂ) ਜਦੋਂ ਨਾ ਮਾਂ ਸੀ ਨਾ ਪਿਉ; ਨਾ ਕੋਈ ਮਨੁੱਖਾ-ਸਰੀਰ ਸੀ, ਤੇ ਨਾ ਉਸ ਦਾ ਕੀਤਾ ਹੋਇਆ ਕਰਮ;
When there was no mother and no father, no karma and no human body,
 
ਜਦੋਂ ਕੋਈ ਜੀਵ ਹੀ ਨਹੀਂ ਸਨ, ਤਦੋਂ (ਹੇ ਪ੍ਰਭੂ! ਤੈਥੋਂ ਬਿਨਾ) ਹੋਰ ਕਿਸ ਥਾਂ ਤੋਂ ਕੋਈ ਜੀਵ ਜਨਮ ਲੈ ਸਕਦਾ ਸੀ? ।੧।
when I was not and you were not, then who came from where? ||1||
 
ਹੇ ਰਾਮ! ਤੈਥੋਂ ਬਿਨਾ ਹੋਰ ਕੋਈ ਭੀ ਕਿਸੇ ਦਾ ਸਹਾਈ ਨਹੀਂ ਹੈ (ਨਾ ਕੋਈ ‘ਕਰਮ’ ਆਦਿਕ ਇਸ ਜੀਵ ਨੂੰ ਜਨਮ ਮਰਨ ਵਿਚ ਲਿਆਉਣ ਵਾਲਾ ਹੈ, ਤੇ ਨਾ ਕੋਈ ਸ਼ਾਸਤਰ-ਵਿਹਿਤ ਕਰਮ ਜਾਂ ਪ੍ਰਾਣਾਯਾਮ ਆਦਿਕ ਇਸ ਨੂੰ ਗੇੜ ਵਿਚੋਂ ਕੱਢਣ ਦੇ ਸਮਰੱਥ ਹੈ),
O Lord, no one belongs to anyone else.
 
ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ ਵਸੇਰਾ ਹੁੰਦਾ ਹੈ (ਤਿਵੇਂ ਤੇਰੇ ਭੇਜੇ ਜੀਵ ਇੱਥੇ ਆਉਂਦੇ ਹਨ ਤੇ ਤੂੰ ਆਪ ਹੀ ਇਹਨਾਂ ਨੂੰ ਆਪਣੇ ਵਿਚ ਜੋੜਦਾ ਹੈਂ) ।੧।ਰਹਾਉ।
We are like birds perched on a tree. ||1||Pause||
 
ਜਦੋਂ ਨਾ ਚੰਦ ਸੀ ਨਾ ਸੂਰਜ; ਜਦੋਂ ਪਾਣੀ, ਹਵਾ ਆਦਿਕ ਤੱਤ ਭੀ ਅਜੇ ਪੈਦਾ ਨਹੀਂ ਸਨ ਹੋਏ,
When there was no moon and no sun, then water and air were blended together.
 
ਜਦੋਂ ਕੋਈ ਵੇਦ ਸ਼ਾਸਤਰ ਭੀ ਨਹੀਂ ਸਨ; ਤਦੋਂ (ਹੇ ਪ੍ਰਭੂ!) ਕਰਮਾਂ ਦੀ ਕੋਈ ਹਸਤੀ ਹੀ ਨਹੀਂ ਸੀ ।੨।
When there were no Shaastras and no Vedas, then where did karma come from? ||2||
 
ਨਾਮਦੇਵ ਆਖਦੇ ਹਨ—ਕੋਈ ਪ੍ਰਾਣਾਯਾਮ ਕਰਦਾ ਹੈ (ਤੇ ਇਸ ਵਿਚ ਆਪਣੀ ਮੁਕਤੀ ਸਮਝਦਾ ਹੈ), ਕੋਈ ਤੁਲਸੀ ਦੀ ਮਾਲਾ ਆਦਿਕ ਧਾਰਨ ਕਰਦਾ ਹੈ; ਪਰ ਮੈਨੂੰ ਆਪਣੇ ਗੁਰੂ ਦੀ ਕਿਰਪਾ ਨਾਲ ਸਮਝ ਆਈ ਹੈ ।
Control of the breath and positioning of the tongue, focusing at the third eye and wearing malas of tulsi beads, are all obtained through Guru's Grace.
 
ਗੁਰੂ ਨੇ ਮਿਲ ਕੇ ਮੈਨੂੰ ਇਹ ਗੱਲ ਸਮਝਾਈ ਹੈ ਕਿ ਅਸਲ ਸਹਾਈ ਸਭ ਤੋਂ ਉੱਚਾ ਉਹ ਪ੍ਰਭੂ ਹੈ, ਜੋ ਜਗਤ ਦਾ ਮੂਲ ਹੈ (ਉਸੇ ਨੇ ਜਗਤ ਬਣਾਇਆ, ਤੇ ਉਹੀ ਸੰਸਾਰ-ਸਮੁੰਦਰ ਵਿਚੋਂ ਪਾਰ ਉਤਾਰਦਾ ਹੈ) ।੩।੩।
Naam Dayv prays, this is the supreme essence of reality; the True Guru has inspired this realization. ||3||3||
 
Raamkalee, Second House:
 
(ਹੇ ਮੇਰੇ ਮਨ!) ਜੇ ਕੋਈ ਮਨੁੱਖ ਕਾਸ਼ੀ ਜਾ ਕੇ ਉਲਟਾ ਲਟਕ ਕੇ ਤਪ ਕਰੇ, ਤੀਰਥਾਂ ਤੇ ਸਰੀਰ ਤਿਆਗੇ, (ਧੂਣੀਆਂ ਦੀ) ਅੱਗ ਵਿਚ ਸੜੇ, ਜਾਂ ਜੋਗ-ਅੱਭਿਆਸ ਆਦਿਕ ਨਾਲ ਸਰੀਰ ਨੂੰ ਚਿਰੰਜੀਵੀ ਕਰ ਲਏ;
Someone may practice austerities at Benares, or die upside-down at a sacred shrine ofpilgrimage, or burn his body in fire, or rejuvenate his body to life almost forever;
 
ਜੇ ਕੋਈ ਅਸਮੇਧ ਜੱਗ ਕਰੇ, ਜਾਂ ਸੋਨਾ (ਫਲ ਆਦਿਕਾਂ ਵਿਚ) ਲੁਕਾ ਕੇ ਦਾਨ ਕਰੇ; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ।੧।
he may perform the horse-sacrifice ceremony, or give donations of gold covered over, but none of these is equal to the worship of the Lord's Name. ||1||
 
ਹੇ (ਮੇਰੇ) ਪਖੰਡੀ ਮਨ! ਕਪਟ ਨਾ ਕਰ, ਛੱਡ ਇਹ ਕਪਟ, ਛੱਡ ਇਹ ਕਪਟ ।
O hypocrite, renounce and abandon your hypocrisy; do not practice deception.
 
ਸਦਾ ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ।੧।ਰਹਾਉ।
Constantly, continually, chant the Name of the Lord. ||1||Pause||
 
(ਹੇ ਮੇਰੇ ਮਨ!) ਕੁੰਭ ਦੇ ਮੇਲੇ ਤੇ ਜੇ ਗੰਗਾ ਜਾਂ ਗੋਦਾਵਰੀ ਤੀਰਥ ਤੇ ਜਾਈਏ, ਕੇਦਾਰ ਤੀਰਥ ਤੇ ਇਸ਼ਨਾਨ ਕਰੀਏ ਜਾਂ ਗੋਮਤੀ ਨਦੀ ਦੇ ਕੰਢੇ ਹਜ਼ਾਰ ਗਊਆਂ ਦਾ ਦਾਨ ਕਰੀਏ;
Someone may go to the Ganges or the Godaavari, or to the Kumbha festival, or bathe at Kaydaar Naat'h, or make donations of thousands of cows at Gomti;
 
(ਹੇ ਮਨ!) ਜੇ ਕੋਈ ਕੋ੍ਰੜਾਂ ਵਾਰੀ ਤੀਰਥ-ਜਾਤ੍ਰਾ ਕਰੇ, ਜਾਂ ਆਪਣਾ ਸਰੀਰ ਹਿਮਾਲੈ ਪਰਬਤ ਦੀ ਬਰਫ਼ ਵਿਚ ਗਾਲ ਦੇਵੇ, ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ।੨।
he may make millions of pilgrimages to sacred shrines, or freeze his body in the Himalayas; still, none of these is equal to the worship of the Lord's Name. ||2||
 
(ਹੇ ਮੇਰੇ ਮਨ!) ਜੇ ਘੋੜੇ ਦਾਨ ਕਰੀਏ, ਹਾਥੀ ਦਾਨ ਕਰੀਏ, ਸੇਜ ਦਾਨ ਕਰੀਏ, ਵਹੁਟੀ ਦਾਨ ਕਰ ਦੇਈਏ, ਆਪਣੀ ਜ਼ਿਮੀਂ ਦਾਨ ਕਰ ਦੇਈਏ; ਜੇ ਸਦਾ ਹੀ ਅਜਿਹਾ (ਕੋਈ ਨ ਕੋਈ) ਦਾਨ ਕਰਦੇ ਹੀ ਰਹੀਏ;
Someone may give away horses and elephants, or women on their beds, or land; he may give such gifts over and over again.
 
ਜੇ ਆਪਣਾ ਆਪ ਭੀ ਭੇਟ ਕਰ ਦੇਈਏ; ਜੇ ਆਪਣੇ ਬਰਾਬਰ ਤੋਲ ਕੇ ਸੋਨਾ ਦਾਨ ਕਰੀਏ, ਤਾਂ ਭੀ (ਹੇ ਮਨ!) ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ।੩।
He may purify his soul, and give away in charity his body weight in gold; none of these is equal to the worship of the Lord's Name. ||3||
 
(ਹੇ ਜਿੰਦੇ! ਜੇ ਸਦਾ ਅਜਿਹੇ ਕੰਮ ਹੀ ਕਰਦੇ ਰਹਿਣਾ ਹੈ, ਤੇ ਨਾਮ ਨਹੀਂ ਸਿਮਰਨਾ ਤਾਂ ਫਿਰ) ਮਨ ਵਿਚ ਗਿਲ੍ਹਾ ਨਾ ਕਰਨਾ, ਜਮ ਨੂੰ ਦੋਸ਼ ਨਾ ਦੇਣਾ (ਕਿ ਉਹ ਕਿਉਂ ਆ ਗਿਆ ਹੈ;
Do not harbor anger in your mind, or blame the Messenger of Death; instead, realize the immaculate state of Nirvaanaa.
 
ਇਹਨੀਂ ਕੰਮੀਂ ਜਮ ਨੇ ਖ਼ਲਾਸੀ ਨਹੀਂ ਕਰਨੀ); (ਹੇ ਜਿੰਦੇ!) ਪਵਿੱਤਰ, ਵਾਸ਼ਨਾ-ਰਹਿਤ ਅਵਸਥਾ ਨਾਲ ਜਾਣ-ਪਛਾਣ ਪਾ; ਨਾਮਦੇਵ ਬੇਨਤੀ ਕਰਦਾ ਹੈ (ਸਭ ਰਸਾਂ ਦਾ) ਮੂਲ-ਰਸ ਨਾਮ-ਅੰਮ੍ਰਿਤ ਹੀ ਪੀਣਾ ਚਾਹੀਦਾ ਹੈ, ਇਹ ਨਾਮ-ਅੰਮ੍ਰਿਤ ਹੀ ਮੇਰਾ (ਨਾਮਦੇਵ ਦਾ) ਰਾਜਾ ਰਾਮ ਚੰਦਰ ਹੈ, ਜੋ ਰਾਜਾ ਜਸਰਥ ਦਾ ਪੁੱਤਰ ਹੈ ।੪।੪।
My Sovereign Lord King is Raam Chandra, the Son of the King Dasrat'h; prays Naam Dayv, I drink in the Ambrosial Nectar. ||4||4||
 
Raamkalee, The Word Of Ravi Daas Jee:
 
One Universal Creator God. By The Grace Of The True Guru:
 
ਹਰ ਥਾਂ ਪ੍ਰਭੂ ਦਾ ਨਾਮ ਪੜ੍ਹੀਦਾ (ਭੀ) ਹੈ, ਸੁਣੀਦਾ (ਭੀ) ਹੈ ਤੇ ਵਿਚਾਰੀਦਾ (ਭੀ) ਹੈ (ਭਾਵ, ਸਭ ਜੀਵ ਪ੍ਰਭੂ ਦਾ ਨਾਮ ਪੜ੍ਹਦੇ ਹਨ, ਵਿਚਾਰਦੇ ਹਨ, ਸੁਣਦੇ ਹਨ; ਪਰ ਕਾਮਾਦਿਕਾਂ ਦੇ ਕਾਰਨ ਮਨ ਵਿਚ ਸਹਿਮ ਦੀ ਗੰਢ ਬਣੀ ਰਹਿਣ ਕਰਕੇ, ਇਹਨਾਂ ਦੇ ਅੰਦਰ} ਪ੍ਰਭੂ ਦਾ ਪਿਆਰ ਪੈਦਾ ਨਹੀਂ ਹੁੰਦਾ, ਪ੍ਰਭੂ ਦਾ ਦਰਸ਼ਨ ਨਹੀਂ ਹੁੰਦਾ; (ਦਰਸ਼ਨ ਹੋਵੇ ਭੀ ਕਿਸ ਤਰ੍ਹਾਂ? ਕਾਮਾਦਿਕ ਦੇ ਕਾਰਨ, ਮਨ ਦੇ ਨਾਲ ਪ੍ਰਭੂ ਦੀ ਛੋਹ ਹੀ ਨਹੀਂ ਬਣਦੀ, ਤੇ)
They read and reflect upon all the Names of God; they listen, but they do not see the Lord, the embodiment of love and intuition.
 
ਜਦ ਤਕ ਲੋਹਾ ਪਾਰਸ ਨਾਲ ਛੁਹੇ ਨਾਹ, ਤਦ ਤਕ ਇਹ ਸ਼ੁੱਧ ਸੋਨਾ ਕਿਵੇਂ ਬਣ ਸਕਦਾ ਹੈ? ।੧।
How can iron be transformed into gold, unless it touches the Philosopher's Stone? ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by